Saturday, April 20, 2024

ਵਾਹਿਗੁਰੂ

spot_img
spot_img

ਹਿਮਾਚਲ ਪ੍ਰਦੇਸ਼ ਹਾਈਕੋਰਟ ਨੇ ਦਿੱਤੀ ਆਰ.ਟੀ.ਆਈ. ਐਕਟਿਵਿਸਟ ਪਰਵਿੰਦਰ ਸਿੰਘ ਕਿੱਤਣਾ ਨੂੰ ਅਗਾਊਂ ਜ਼ਮਾਨਤ

- Advertisement -

ਯੈੱਸ ਪੰਜਾਬ 
ਹੁਸ਼ਿਆਰਪੁਰ, 24 ਨਵੰਬਰ, 2022 –
ਪੰਜਾਬ ਦੇ ਆਰ.ਟੀ.ਆਈ. ਐਕਟਿਵਿਸਟ ਪਰਵਿੰਦਰ ਸਿੰਘ ਕਿੱਤਣਾ ਨੂੰ ਆਖਿਰ ਹਿਮਾਚਲ ਪ੍ਰਦੇਸ਼ ਹਾਈਕੋਰਟ ਤੋਂ ਅਗਾਊਂ ਜ਼ਮਾਨਤ ਮਿਲ ਗਈ ਹੈ।ਇਥੇ ਦੱਸਣਯੋਗ ਹੈ ਕਿ ਉਸ ਵਲੋਂ 14 ਅਗਸਤ ਨੂੰ ਇੱਕ ਕਰੱਸ਼ਰ ਨਾਲ ਸਬੰਧਤ ਓਵਰਲੋਡ ਟਿੱਪਰਾਂ ਅਤੇ ਟਰਾਲੀਆਂ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤੀ ਗਈ ਸੀ।

ਜਿਸ ਤੋਂ ਬਾਅਦ ਮਾਈਨਿੰਗ ਵਿਭਾਗ ਨੇ 15 ਅਗਸਤ ਨੂੰ ਕੁਝ ਟਿੱਪਰਾਂ ਦੇ ਚਲਾਨ ਕੱਟੇ ਅਤੇ ਇੱਕ ਟਿੱਪਰ ਚਾਲਕ ਖਿਲਾਫ ਸ਼ਾਮ 4 ਵਜੇ ਥਾਣਾ ਗੜ੍ਹਸ਼ੰਕਰ ਵਿਖੇ ਐਫ.ਆਈ.ਆਰ. ਦਰਜ ਕਰਵਾਈ ਸੀ। 15 ਅਗਸਤ ਨੂੰ ਹੀ ਰਾਤ 9 ਵਜੇ ਕਰੱਸ਼ਰ ਮਾਲਕਾਂ ਵਲੋਂ ਕਥਿਤ ਤੌਰ ’ਤੇ ਬਦਲਾ-ਲਊ ਭਾਵਨਾ ਨਾਲ ਉਸ ਖਿਲਾਫ ਥਾਣਾ ਹਰੋਲੀ ਵਿਖੇ ਵੱਖ ਵੱਖ ਧਾਰਾਵਾਂ ਤਹਿਤ ਐਫ.ਆਈ.ਆਰ. ਦਰਜ ਕਰਵਾ ਦਿੱਤੀ ਗਈ।

ਪਰਵਿੰਦਰ ਸਿੰਘ ਕਿੱਤਣਾ ਵਲੋਂ ਜਾਂਚ ਅਫਸਰ ਨੂੰ ਸਾਰੇ ਤੱਥ ਦੱਸੇ ਗਏ ਕਿ ਇਹ ਐਫ.ਆਈ.ਆਰ. ਸਿਰਫ ਉਸ ’ਤੇ ਦਬਾਅ ਪਾਉਣ ਲਈ ਕਰਵਾਈ ਗਈ ਹੈ ਤਾਂ ਜੋ ਉਹ ਸਟੋਨ ਕਰੱਸ਼ਰਾਂ ਵਲੋਂ ਪੰਜਾਬ ਦੇ ਜੰਗਲਾਂ ਅਤੇ ਸੜਕਾਂ ਦੇ ਕੀਤੇ ਜਾ ਰਹੇ ਨੁਕਸਾਨ ਅਤੇ ਪਾਏ ਜਾ ਰਹੇ ਵਿੱਤੀ ਘਾਟੇ ਬਾਰੇ ਆਵਾਜ਼ ਨਾ ਉਠਾਵੇ।

ਜਾਂਚ ਅਫਸਰ ਵਲੋਂ ਕਥਿਤ ਤੌਰ ’ਤੇ ਸੈਸ਼ਨ ਕੋਰਟ ਊਨਾ ਅਤੇ ਹਿਮਾਚਲ ਪ੍ਰਦੇਸ਼ ਹਾਈਕੋਰਟ ਸ਼ਿਮਲਾ ਨੂੰ ਵੀ ਇਹ ਕਹਿ ਕੇ ਗੁੰਮਰਾਹ ਕੀਤਾ ਗਿਆ ਕਿ ਪਰਵਿੰਦਰ ਸਿੰਘ ਕਿੱਤਣਾ ਵਲੋਂ ਜਾਂਚ ਵਿੱਚ ਸਹਿਯੋਗ ਨਹੀਂ ਦਿੱਤਾ ਜਾ ਰਿਹਾ।

ਊਨਾ ਹਾਈਕੋਰਟ ਵਲੋਂ ਉਸਦੀ ਗੈਰ ਹਾਜ਼ਰੀ ਕਾਰਨ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਸੀ।ਹਾਈਕੋਰਟ ਸ਼ਿਮਲਾ ਵਿੱਚ ਕਿੱਤਣਾ ਵਲੋਂ ਹਿਮਾਚਲ ਪ੍ਰਦੇਸ਼ ਦੇ ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ ਵਿਵੇਕ ਸਿੰਘ ਅੱਤਰੀ ਪੇਸ਼ ਹੋਏ।ਉਹਨਾਂ ਅਦਾਲਤ ਨੂੰ ਦੱਸਿਆ ਕਿ ਜਾਂਚ ਅਫਸਰ ਵਲੋਂ ਸਹੀ ਤੱਥ ਨਹੀਂ ਪੇਸ਼ ਕੀਤੇ ਜਾ ਰਹੇ।

ਉਹ ਕਥਿਤ ਤੌਰ ’ਤੇ ਵਿਰੋਧੀ ਪਾਰਟੀ ਨਾਲ ਮਿਲਿਆ ਹੋਇਆ ਹੈ।ਅਦਾਲਤ ਨੂੰ ਦੱਸਿਆ ਗਿਆ ਕਿ ਦਰਅਸਲ ਪਰਵਿੰਦਰ ਸਿੰਘ ਕਿੱਤਣਾ ਦੀ ਸ਼ਿਕਾਇਤ ’ਤੇ ਮਾਈਨਿੰਗ ਵਿਭਾਗ ਪੰਜਾਬ ਵਲੋਂ ਕੀਤੀ ਜਾਂਚ ਉਪਰੰਤ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਕਰੱਸ਼ਰ ਨੂੰ 33 ਸਾਲਾਂ ਲਈ ਲੀਜ਼ ’ਤੇ ਦਿੱਤਾ ਰਸਤਾ ਬੰਦ ਕਰ ਦਿੱਤਾ ਸੀ।ਇਸ ਤੋਂ ਇਲਾਵਾ ਪੰਜਾਬ ਦੇ ਕੁਝ ਅਧਿਕਾਰੀਆਂ ਅਤੇ ਇਹਨਾਂ ਕਰੱਸ਼ਰ ਮਾਲਕਾਂ ਖਿਲਾਫ ਵਿਜੀਲੈਂਸ ਬਿਊਰੋ ਵਲੋਂ ਜਾਂਚ ਕੀਤੀ ਜਾ ਰਹੀ ਹੈ।

ਇਸ ਕਾਰਨ ਦਬਾਅ ਪਾਉਣ ਦੇ ਉਦੇਸ਼ ਨਾਲ ਹੀ ਕਿੱਤਣਾ ਖਿਲਾਫ ਐਫ.ਆਈ.ਆਰ. ਕਰਵਾਈ ਗਈ ਹੈ।ਹਾਈਕੋਰਟ ਨੇ ਜ਼ਮਾਨਤ ਦੀ ਅਰਜ਼ੀ ਪ੍ਰਵਾਨ ਕਰਦਿਆਂ ਆਪਣੇ ਹੁਕਮ ਵਿੱਚ ਲਿਖਿਆ ਹੈ ਕਿ ਮੁਕੱਦਮੇ ਦੀ ਜਾਂਚ ਲਈ ਸਬੰਧਤ ਟੀਮ 10 ਦਿਨਾਂ ਬਾਅਦ ਕਥਿਤ ਘਟਨਾ ਸਥਾਨ ਦਾ ਦੌਰਾ ਕਰਦੀ ਹੈ ਅਤੇ ਲਗਭਗ ਇੱਕ ਮਹੀਨੇ ਬਾਅਦ ਮੁਲਜ਼ਮ ਨੂੰ ਜਾਂਚ ਵਿੱਚ ਪੇਸ਼ ਹੋਣ ਲਈ ਨੋਟਿਸ ਜਾਰੀ ਕਰਦੀ ਹੈ।ਹੁਣ ਪੁਲਿਸ ਵਲੋਂ ਦਿਖਾਈ ਜਾ ਰਹੀ ਕਾਹਲੀ ਸਿਰਫ ਦਿਖਾਵਾ ਹੈ।

ਉਧਰ ਪਰਵਿੰਦਰ ਸਿੰਘ ਕਿੱਤਣਾ ਦਾ ਕਹਿਣਾ ਹੈ ਕਿ ਮਾਈਨਿੰਗ ਮਾਫੀਆ ਵਲੋਂ ਉਸਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਗੜ੍ਹਸ਼ੰਕਰ ਇਲਾਕੇ ਵਿੱਚ ਨਾ ਸਿਰਫ ਜੰਗਲ ਅਤੇ ਪਹਾੜ ਤਬਾਹ ਕੀਤੇ ਜਾ ਰਹੇ ਹਨ ਸਗੋਂ ਸਰਕਾਰੀ ਖਜ਼ਾਨੇ ਨੂੰ ਵੀ ਕਰੋੜਾਂ ਰੁਪਏ ਦਾ ਘਾਟਾ ਪਾਇਆ ਜਾ ਰਿਹਾ ਹੈ।ਝੂਠੇ ਮੁਕੱਦਮੇ ਸੱਚਾਈ ਨੂੰ ਨਹੀਂ ਦਬਾਅ ਸਕਦੇ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...