Monday, February 26, 2024

ਵਾਹਿਗੁਰੂ

spot_img
spot_img
spot_img
spot_img
spot_img
spot_img

ਬੰਦੀ ਛੋੜ ਦਿਵਸ ਦੀ ਇਤਿਹਾਸਕ ਮਹੱਤਤਾ – ਐਡਵੋਕੇਟ ਹਰਜਿੰਦਰ ਸਿੰਘ ਧਾਮੀ

- Advertisement -

ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,
ਸ੍ਰੀ ਅੰਮ੍ਰਿਤਸਰ।

ਸਿੱਖ ਕੌਮ ਦੇ ਨਿਰਾਲੇ ਇਤਿਹਾਸ ਨੂੰ ਬਿਆਨ ਕਰਦਾ ਬੰਦੀ ਛੋੜ ਦਿਵਸ ਕੌਮ ਵੱਲੋਂ ਸ਼ਰਧਾ ਸਤਿਕਾਰ ਨਾਲ ਮਨਾਇਆ ਜਾਂਦਾ ਹੈ। ਬੰਦੀ ਛੋੜ ਦਿਹਾੜੇ ਦਾ ਸਬੰਧ ਛੇਵੇਂ ਪਾਤਸ਼ਾਹ ਸ੍ਰੀ ਗੁੁਰੂ ਹਰਿਗੋਬਿੰਦ ਸਾਹਿਬ ਨਾਲ ਜੁੜਦਾ ਹੈ। ਛੇਵੇਂ ਪਾਤਸ਼ਾਹ ਆਪਣੇ ਨਾਲ 52 ਰਾਜਿਆਂ ਨੂੰ ਗਵਾਲੀਅਰ ਦੇ ਕਿਲ੍ਹੇ ਵਿਚੋਂ ਰਿਹਾਅ ਕਰਵਾਉਣ ਮਗਰੋਂ ਇਸ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਪਹੁੰਚੇ ਸਨ, ਜਿਸ ’ਤੇ ਸੰਗਤਾਂ ਨੇ ਘਿਓ ਦੇ ਦੀਵੇ ਬਾਲ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਸੀ। ਇਹ ਪ੍ਰੰਪਰਾ ਅੱਜ ਵੀ ਨਿਰੰਤਰ ਜਾਰੀ ਹੈ। ਬੰਦੀ ਛੋੜ ਦਿਵਸ ਮੌਕੇ ਦੇਸ਼-ਵਿਦੇਸ਼ ਦੀਆਂ ਲੱਖਾਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕਰਦੀਆਂ ਹਨ। ਬੰਦੀ ਛੋੜ ਦੇ ਇਤਿਹਾਸ ਨੇ ਹੱਕ ਸੱਚ ਅਤੇ ਇਨਸਾਫ ਦੀ ਇੱਕ ਵੱਡੀ ਉਦਾਹਰਣ ਪੇਸ਼ ਕੀਤੀ ਜੋ ਦੁਨੀਆਂ ਅੰਦਰ ਹੋਰ ਕਿਧਰੇ ਨਹੀਂ ਮਿਲਦੀ।

ਸਮੇਂ ਦੀਆਂ ਹਕੂਮਤਾਂ ਅਕਸਰ ਮਨੁੱਖੀ ਹੱਕਾਂ ਨੂੰ ਦਬਾਉਣ ਦਾ ਯਤਨ ਕਰਦੀਆਂ ਰਹੀਆਂ ਹਨ। ਗੁਰੂ ਸਾਹਿਬਾਨ ਦੇ ਸਮੇਂ ਵੀ ਹਕੂਮਤਾਂ ਦਾ ਜ਼ਬਰ ਸਿਖਰ ’ਤੇ ਸੀ, ਜਿਸ ਦੇ ਵਿਰੁੱਧ ਗੁਰੂ ਸਾਹਿਬਾਨ ਨੇ ਅਵਾਜ਼ ਬੁਲੰਦ ਕੀਤੀ। ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਵੀ ਹੱਕ-ਸੱਚ ਦੀ ਅਵਾਜ਼ ਨੂੰ ਬੁਲੰਦ ਕਰਦਿਆਂ ਹੋਈ। ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਉਪਰੰਤ ਹਕੂਮਤ ਦੇ ਜ਼ੁਲਮ ਨਾਲ ਨਜਿੱਠਣ ਲਈ ਛੇਵੇਂ ਪਾਤਸ਼ਾਹ ਨੇ ਸਿੱਖ ਕੌਮ ਨੂੰ ਸ਼ਸਤਰਧਾਰੀ ਹੋਣ ਲਈ ਪ੍ਰੇਰਦਿਆਂ ਘੋੜ ਸਵਾਰੀ ਅਤੇ ਯੁੱਧ ਕਲਾ ਵਿਚ ਨਿਪੁੰਨ ਹੋਣ ਦਾ ਸੰਦੇਸ਼ ਦਿੱਤਾ। ਇਸ ਦੇ ਨਾਲ ਅਜ਼ਾਦ ਹੋਂਦ ਹਸਤੀ ਦੇ ਪ੍ਰਤੀਕ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕੀਤੀ।

ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਆਜ਼ਾਦਾਨਾ ਤੇ ਬੁਲੰਦ ਸ਼ਖ਼ਸੀਅਤ ਸਮੇਂ ਦੀ ਹਕੂਮਤ ਨੂੰ ਰੜਕਣ ਲਗੀ। ਇਸ ਦੇ ਨਾਲ ਹੀ ਗੁਰੂ ਘਰ ਦੇ ਦੋਖੀਆਂ ਨੇ ਵੀ ਹਕੂਮਤ ਦੇ ਕੰਨ ਭਰੇ। ਬਾਦਸ਼ਾਹ ਜਹਾਂਗੀਰ ਨੇ ਕਪਟੀ ਚਾਲਾਂ ਚੱਲਦਿਆਂ ਗੁਰੂ ਸਾਹਿਬ ਨੂੰ ਗਵਾਲੀਅਰ ਦੇ ਕਿਲ੍ਹੇ ਵਿਚ ਕੈਦ ਕਰ ਲਿਆ। ਇਸ ਕਿਲ੍ਹੇ ਵਿਚ ਜਹਾਂਗੀਰ ਨੇ ਵੱਖ-ਵੱਖ ਰਿਆਸਤਾਂ ਦੇ 52 ਰਾਜਿਆਂ ਨੂੰ ਵੀ ਕੈਦ ਰੱਖਿਆ ਹੋਇਆ ਸੀ। ਇਹ ਰਾਜੇ ਆਪਣੀ ਆਜ਼ਾਦੀ ਦਾ ਵਿਚਾਰ ਤਿਆਗ ਕੇ ਘੋਰ ਨਿਰਾਸ਼ਾ ਵਿਚ ਜਾ ਚੁੱਕੇ ਸਨ।

ਗੁਰੂ ਸਾਹਿਬ ਦੀ ਸੰਗਤ ਦਾ ਇਨ੍ਹਾਂ ਬੰਦੀ ਰਾਜਿਆਂ ਦੇ ਮਨਾਂ ’ਤੇ ਬਹੁਤ ਚੰਗਾ ਅਸਰ ਹੋਇਆ ਅਤੇ ਉਨ੍ਹਾਂ ਅੰਦਰ ਆਸ ਦੀ ਕਿਰਨ ਜਾਗ ਉੱਠੀ। ਇਸ ਦੇ ਨਾਲ ਹੀ ਗੁਰੂ ਸਾਹਿਬ ਨੂੰ ਕਿਲ੍ਹੇ ਵਿਚ ਬੰਦੀ ਬਣਾਉਣ ਕਰਕੇ ਸਿੱਖ ਸੰਗਤਾਂ ਦੇ ਮਨਾਂ ਵਿਚ ਵੀ ਭਾਰੀ ਰੋਸ ਸੀ, ਜਿਸ ਨੂੰ ਵੇਖਦਿਆਂ ਹਕੂਮਤ ਨੂੰ ਗੁਰੂ ਸਾਹਿਬ ਨੂੰ ਰਿਹਾਅ ਕਰਨ ਦਾ ਐਲਾਨ ਕਰਨਾ ਪਿਆ। ਗੁਰੂ ਸਾਹਿਬ ਨੇ ਆਪਣੇ ਨਾਲ ਬੰਦੀ ਰਾਜਿਆਂ ਦੀ ਰਿਹਾਈ ਲਈ ਹਕੂਮਤ ਨੂੰ ਝੁਕਾਇਆ ਅਤੇ ਇੰਝ ਗੁਰੂ ਸਾਹਿਬ ਨੇ ਉਨ੍ਹਾਂ ਨੂੰ ਮੁਕਤ ਕਰਵਾ ਕੇ ਲੋਕਾਈ ਨੂੰ ਇਕ ਨਵੀਂ ਰੋਸ਼ਨੀ ਦਿੱਤੀ। ਗੁਰੂ ਸਾਹਿਬ ਦੇ ਇਸ ਕਦਮ ਨਾਲ ਮਨੁੱਖਤਾ ਅੰਦਰ ਅਜ਼ਾਦੀ ਦੀ ਲੋਅ ਇਕ ਵਾਰ ਫਿਰ ਰੋਸ਼ਨ ਹੋ ਗਈ।

ਬੰਦੀ ਛੋੜ ਦਿਹਾੜੇ ਨਾਲ ਸਿੱਖ ਇਤਿਹਾਸ ਦਾ ਇਕ ਹੋਰ ਪੰਨਾ ਜੁੜਦਾ ਹੈ। ਸਿੱਖ ਕੌਮ ’ਤੇ ਇਕ ਸਮਾਂ ਅਜਿਹਾ ਆਇਆ ਜਦ ਹਕੂਮਤ ਨੇ ਸਿੱਖਾਂ ਨੂੰ ਖਤਮ ਕਰਨ ਦੇ ਮਨਸੂਬੇ ਬਣਾਏ। ਸਿੱਖ ਜੰਗਲਾਂ ਵਿਚ ਰਹਿ ਕੇ ਗੁਜਾਰਾ ਕਰਨ ਲਗੇ। ਇਸੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਭਾਈ ਮਨੀ ਸਿੰਘ ਨੇ ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦਾ ਇਕੱਠ ਕਰਨ ਦੀ ਹਕੂਮਤ ਪਾਸੋਂ ਇਜਾਜਤ ਮੰਗੀ। ਹਕੂਮਤ ਨੇ ਮੰਦਭਾਵਨਾ ਤਹਿਤ ਟੈਕਸ ਦੀ ਅਦਾਇਗੀ ਬਦਲੇ ਇਹ ਮਨਜ਼ੂਰੀ ਦਿੱਤੀ।

ਹਕੂਮਤ ਦੀ ਮਨਸ਼ਾ ਇਕੱਠੇ ਹੋਏ ਸਿੱਖਾਂ ਨੂੰ ਖਤਮ ਕਰਨ ਦੀ ਸੀ। ਭਾਈ ਮਨੀ ਸਿੰਘ ਨੂੰ ਪਤਾ ਲਗਣ ’ਤੇ ਉਨ੍ਹਾਂ ਸੰਗਤਾਂ ਨੂੰ ਅੰਮ੍ਰਿਤਸਰ ਆਉਣੋ ਰੋਕ ਦਿੱਤਾ। ਸਰਕਾਰ ਦੇ ਸਿੱਖਾਂ ਨੂੰ ਨੁਕਸਾਨ ਪਹੁੰਚਾਉਣ ਦੇ ਮਨਸੂਬੇ ਧਰੇ-ਧਰਾਏ ਰਹਿ ਗਏ। ਇਸ ’ਤੇ ਲੋਹੀ ਲਾਖੀ ਹੋਈ ਸਰਕਾਰ ਨੇ ਭਾਈ ਮਨੀ ਸਿੰਘ ਨਿਸ਼ਾਨਾ ਬਣਾਇਆ। ਭਾਈ ਮਨੀ ਸਿੰਘ ਨੂੰ ਟੈਕਸ ਨਾ ਤਾਰਨ ਬਦਲੇ ਇਸਲਾਮ ਜਾਂ ਮੌਤ ਕਬੂਲਣ ਦਾ ਫੁਰਮਾਨ ਜਾਰੀ ਕਰ ਦਿੱਤਾ। ਇਸ ’ਤੇ ਭਾਈ ਮਨੀ ਸਿੰਘ ਨੇ ਸਿੱਖ ਕੌਮ ਦੇ ਗੌਰਵਮਈ ਇਤਿਹਾਸ ’ਤੇ ਪਹਿਰਾ ਦਿੰਦਿਆਂ ਸ਼ਹਾਦਤ ਨੂੰ ਪ੍ਰਵਾਨ ਕੀਤਾ। ਮੁਗਲ ਹਕੂਮਤ ਨੇ ਭਾਈ ਮਨੀ ਸਿੰਘ ਨੂੰ ਬੰਦ-ਬੰਦ ਕੱਟ ਕੇ ਸ਼ਹੀਦ ਕਰ ਦਿੱਤਾ।

ਇਸ ਤਰ੍ਹਾਂ ਬੰਦੀ ਛੋੜ ਦਿਹਾੜੇ ਦਾ ਇਤਿਹਾਸ ਮਨੁੱਖੀ ਹੱਕਾਂ ਲਈ ਸੰਘਰਸ਼ ਦੀ ਪ੍ਰੇਰਨਾ ਦਿੰਦਾ ਹੈ। ਸਿੱਖ ਕੌਮ ਦਾ ਇਹ ਖਾਸਾ ਰਿਹਾ ਹੈ ਕਿ ਇਸ ਨੇ ਹਮੇਸ਼ਾਂ ਹੀ ਸਮਾਜਿਕ ਕੁਰੀਤੀਆਂ ਦੇ ਨਾਲ-ਨਾਲ ਜ਼ਬਰ ਜ਼ੁਲਮ ਵਿਰੁੱਧ ਸੰਘਰਸ਼ ਕੀਤਾ। ਚੁਣੌਤੀਆਂ ਅਤੇ ਸੰਘਰਸ਼ ਦੇ ਦੌਰ ਵਿਚ ਸਿੱਖਾਂ ਨੇ ਕਦੇ ਵੀ ਹਿੰਮਤ ਨਹੀਂ ਹਾਰੀ।

18ਵੀਂ ਸਦੀ ਦੇ ਮੁਸ਼ਕਲ ਦੌਰ ਵਿਚ ਵੀ ਸਿੱਖ ਪੰਥ ਬੰਦੀ ਛੋੜ ਦਿਵਸ ਮੌਕੇ ਸ੍ਰੀ ਅੰਮ੍ਰਿਤਸਰ ਵਿਚ ਇਕੱਠੇ ਹੋ ਕੇ ਕੌਮੀ ਲੇਖਾ-ਜੋਖਾ ਕਰਿਆ ਕਰਦਾ ਸੀ। ਇਸ ਮੌਕੇ ਬੀਤੇ ਸਮੇਂ ਦੇ ਕਾਰਜਾਂ ਨੂੰ ਵਿਚਾਰ ਕੇ ਭਵਿੱਖਮੁਖੀ ਤਰਜੀਹਾਂ ਨਿਰਧਾਰਤ ਕੀਤੀਆਂ ਜਾਂਦੀਆਂ ਸਨ। ਮੌਜੂਦਾ ਸਮੇਂ ਦੀ ਗੱਲ ਕਰੀਏ ਤਾਂ ਅੱਜ ਵੀ ਕੌਮ ਨੂੰ ਕਈ ਤਰ੍ਹਾਂ ਦੀਆਂ ਚੁਣੌਤੀਆਂ ਦਰਪੇਸ਼ ਹਨ, ਅੱਜ ਵੀ ਸਮਾਜ ਅੰਦਰ ਕੁਰੀਤੀਆਂ ਦੀ ਭਰਮਾਰ ਦੇ ਨਾਲ-ਨਾਲ ਪੰਥ ਵਿਰੋਧੀ ਸ਼ਕਤੀਆਂ ਸਰਗਰਮ ਹਨ, ਜਿਨ੍ਹਾਂ ਸਬੰਧੀ ਵਿਚਾਰ ਕਰਨ ਲਈ ਪੰਥਕ ਇੱਕਜੁਟਤਾ ਲਾਜਮੀ ਹੈ। ਸਿੱਖਾਂ ਵੱਲੋਂ ਕੁਰਬਾਨੀਆਂ ਨਾਲ ਸਥਾਪਤ ਕੀਤੀਆਂ ਸਿੱਖ ਸੰਸਥਾਵਾਂ ਨੂੰ ਤੋੜਣ ਤੇ ਸਿੱਖ ਸ਼ਕਤੀ ਨੂੰ ਕਮਜੋਰ ਕਰਨ ਦੇ ਕੋਝੇ ਯਤਨਾਂ ਤਹਿਤ ਚਾਲਾਂ ਚੱਲੀਆਂ ਜਾ ਰਹੀਆਂ ਹਨ।

ਅੱਜ ਲੋੜ ਹੈ ਕਿ ਪੰਥ ਵਿਰੋਧੀ ਚਾਲਾਂ ਤੋਂ ਸੁਚੇਤ ਹੁੰਦੇ ਹੋਏ ਆਪਣੀਆਂ ਪੁਰਾਣੀਆਂ ਪ੍ਰੰਪਰਾਵਾਂ ਅਨੁਸਾਰ ਸਿੱਖ ਕੌਮ ਚੁਣੌਤੀਆਂ ਦੇ ਟਾਕਰੇ ਲਈ ਸਿਰਜੋੜ ਬੈਠੇ। ਬੰਦੀ ਛੋੜ ਦਿਵਸ ਦੀ ਸੰਗਤਾਂ ਨੂੰ ਵਧਾਈ ਦਿੰਦਾ ਹੋਇਆ ਅਪੀਲ ਕਰਦਾ ਹਾਂ ਕਿ ਸਿੱਖ ਕੌਮ ਇਸ ਇਤਿਹਾਸਕ ਦਿਹਾੜੇ ’ਤੇ ਆਪਣੇ ਇਤਿਹਾਸ ਤੋਂ ਵੀ ਸੇਧ ਲਵੇ। ਬੰਦੀ ਛੋੜ ਦਿਹਾੜੇ ਦਾ ਸੁਨੇਹਾ ਸਿਰਜੋੜ ਕੇ ਬੈਠਣ ਅਤੇ ਪੰਥਕ ਚੁਣੌਤੀਆਂ ਚੋਂ ਉਭਰਨ ਲਈ ਇਕਜੁੱਟ ਹੋਣ ਦਾ ਸੱਦਾ ਹੈ। ਇਸ ਮੌਕੇ ’ਤੇ ਆਪਣੇ ਘਰਾਂ ਨੂੰ ਰੁਸ਼ਨਾਉਣ ਦੇ ਨਾਲ-ਨਾਲ ਸ਼ਬਦ ਗੁਰੂ ਦੇ ਪ੍ਰਕਾਸ਼ ਰਾਹੀਂ ਆਪਣੇ ਹਿਰਦੇ ਨੂੰ ਵੀ ਰੁਸ਼ਨਾਉਣਾ ਹੈ ਅਤੇ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਹਮੇਸ਼ਾਂ ਹੀ ਤਤਪਰ ਰਹਿਣਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

‘ਅਲਾਇੰਸ ਆਫ਼ ਸਿੱਖ ਆਰਗੇਨਾਈਜ਼ੇਸ਼ਨਜ਼’ ਦਾ ਵਫ਼ਦ ਜਸਟਿਸ ਸਾਰੋਂ ਨੂੰ ਮਿਲਿਆ, ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ ਬਣਾਉਣ ਦਾ ਸਮਾਂ ਹੋਰ ਵਧਾਉਣ ਦੀ ਮੰਗ

ਯੈੱਸ ਪੰਜਾਬ 26 ਫ਼ਰਵਰੀ, 2024: ਸਿੱਖ ਜੱਥੇਬੰਦੀਆ ਦੇ ਆਗੂਆ ਦਾ ਇਕ ਵਫ਼ਦ ਅੱਜ ਗੁਰਦਵਾਰਾ ਇਲੈਕਸ਼ਨ ਕਮਿਸ਼ਨਰ ਜਸਟਿਸ ਐੱਸ ਐੱਸ ਸਾਰੋ ਨੂੰ ਉਨ੍ਹਾ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਮਿਲਿਆ। ਅਲਾਇੰਸ ਆਫ ਸਿੱਖ ਔਰਗਨਾਈਜੇਸ਼ਨ...

ਮੇਲਾ ਬਸੰਤ ਪੰਚਮੀ ਧਾਰਮਿਕ ਸਮਾਗਮ – ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਗੁਰੂਦੁਆਰਾ ਨਾਮਧਾਰੀ ਸੰਗਤ ਵਿਖੇ ਸ਼ਮੂਲੀਅਤ

ਯੈੱਸ ਪੰਜਾਬ ਮੋਹਾਲੀ, 25 ਫਰਵਰੀ, 2024 ਭਾਰਤ ਦੀ -ਯੰਗ ਏ- ਆਜ਼ਾਦੀ ਦੇ ਮੋਢੀ ਸਤਿਗੁਰੂ ਬਾਬਾ ਰਾਮ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ- ਮੇਲਾ ਬਸੰਤ ਪੰਚਮੀ -ਗੁਰੂਦੁਆਰਾ ਨਾਮਧਾਰੀ ਸੰਗਤ...

ਮਨੋਰੰਜਨ

ਅੰਮ੍ਰਿਤਸਰ ਵਿੱਚ ਸੱਤ ਦਿਨ- ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜਨ

ਯੈੱਸ ਪੰਜਾਬ ਅੰਮ੍ਰਿਤਸਰ, 17 ਫਰਵਰੀ, 2024 ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ ,...

ਬਾਲੀਵੁੱਡ ਗਾਇਕ ਸੁਖ਼ਵਿੰਦਰ ਸਿੰਘ ਦਾ ਚੰਡੀਗੜ੍ਹ ਵਿੱਚ ‘ਲਾਈਵ ਸ਼ੋਅ’ 24 ਫ਼ਰਵਰੀ ਨੂੰ

ਯੈੱਸ ਪੰਜਾਬ 15 ਫਰਵਰੀ, 2024 ਸਿਧਾਰਥ ਐਂਟਰਟੇਨਰਜ਼ ਅਤੇ ਹਿੰਦੁਸਤਾਨ ਹੋਲਡਿੰਗਜ਼, ਹਾਰਮੋਨੀ ਇੰਡੀਆ ਟਿਊਨਜ਼ ਦੇ ਸਹਿਯੋਗ ਨਾਲ, ਧੀਰ ਕੌਂਸਟ ਅਤੇ ਵਾਮਨ ਗਰੁੱਪ ਦੁਆਰਾ ਪੇਸ਼ ਕੀਤੇ ਜਾਣ ਵਾਲੇ ਗਾਇਕ ਸੁਖਵਿੰਦਰ ਸਿੰਘ ਮਿਊਜ਼ਿਕ ਮੈਜ਼ਿਕ ਲਾਈਵ ਕੰਸਰਟ ਦੀ ਘੋਸ਼ਣਾ ਕਰਨ...

‘ਜੀ ਵੇ ਸੋਹਣਿਆ ਜੀ’ – ਪਹਿਲੀ ਵਾਰ ਵਿਸ਼ਵ ਦੇ ਸਭ ਤੋਂ ਵੱਡੇ ਸਿਨੇਮਾ ਘਰ ਵਿੱਚ ਰਿਲੀਜ਼ ਹੋਵੇਗੀ ਇਹ ਪੰਜਾਬੀ ਫ਼ਿਲਮ

ਯੈੱਸ ਪੰਜਾਬ 9 ਫਰਵਰੀ, 2024 ਪੰਜਾਬੀ ਸਿਨੇਮਾ ਇੱਕ ਮਹੱਤਵਪੂਰਨ ਪਲ ਲਈ ਪੂਰੀ ਤਰ੍ਹਾਂ ਤਿਆਰ ਹੈ ਕਿਉਂਕਿ ਦੂਰਦਰਸ਼ੀ ਨਿਰਮਾਤਾ ਸੰਨੀ ਰਾਜ, ਵਰੁਣ ਅਰੋੜਾ, ਅਮਿਤ ਜੁਨੇਜਾ, ਅਤੇ ਡਾ ਪ੍ਰਭਜੋਤ ਸਿੱਧੂ ਮਾਣ ਨਾਲ ਦੁਨੀਆ ਦੇ ਸਭ ਤੋਂ ਵੱਡੇ ਸਿਨੇਮਾ...
spot_img
spot_img
spot_img
spot_img

ਸੋਸ਼ਲ ਮੀਡੀਆ

223,427FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...