Saturday, December 2, 2023

ਵਾਹਿਗੁਰੂ

spot_img

Singh Sabha Lehar ਦੇ ਇਤਿਹਾਸ ਨੂੰ ਹਰ ਪੱਖ ਤੋਂ ਮੌਲਿਕ ਤੌਰ ’ਤੇ ਕਲਮਬੰਦ ਕੀਤਾ ਜਾਵੇਗਾ: SGPC Chief Dhami

- Advertisement -

ਖਾਲਸਾ ਕਾਲਜ ਵਿਖੇ ਸਿੰਘ ਸਭਾ ਲਹਿਰ ਦੇ 150ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸੈਮੀਨਾਰ ਆਯੋਜਤ

ਯੈੱਸ ਪੰਜਾਬ
ਅੰਮ੍ਰਿਤਸਰ, 21 ਸਤੰਬਰ, 2023:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੰਘ ਸਭਾ ਲਹਿਰ ਸਬੰਧੀ ਹਰ ਪੱਖ ਤੋਂ ਮੌਲਿਕ ਖੋਜ ਕਾਰਜ ਕਰਵਾ ਕੇ ਇਕ ਪੁਸਤਕ ਸੰਗ੍ਰਹਿਤ ਕਰੇਗੀ, ਜਿਸ ਵਿਚ ਲਹਿਰ ਨਾਲ ਸਬੰਧਤ ਹਰ ਕੌਮੀ ਨਾਇਕ ਬਾਰੇ ਵਿਸਥਾਰਤ ਜਾਣਕਾਰੀ ਅਤੇ ਸਿੰਘ ਸਭਾ ਦੇ ਪਿਛੋਕੜ, ਇਤਿਹਾਸ, ਕਾਰਜ ਅਤੇ ਪ੍ਰਾਪਤੀਆਂ ਦਾ ਜ਼ਿਕਰ ਹੋਵੇਗਾ। ਇਹ ਐਲਾਨ ਸਿੰਘ ਸਭਾ ਲਹਿਰ ਦੇ 150 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਖਾਲਸਾ ਕਾਲਜ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਆਯੋਜਤ ਕੀਤੇ ਗਏ ਵਿਸ਼ੇਸ਼ ਸੈਮੀਨਾਰ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ।

ਇਸ ਸੈਮੀਨਾਰ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸੰਬੋਧਨ ਤੋਂ ਇਲਾਵਾ ਸਿੱਖ ਵਿਦਵਾਨ ਡਾ. ਹਰਭਜਨ ਸਿੰਘ ਦੇਹਰਾਦੂਨ ਅਤੇ ਡਾ. ਇੰਦਰਜੀਤ ਸਿੰਘ ਗੋਗੋਆਣੀ ਵੱਲੋਂ ਖੋਜ ਭਰਪੂਰ ਪਰਚੇ ਪੜ੍ਹੇ ਗਏ।

ਸੈਮੀਨਾਰ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੰਘ ਸਭਾ ਲਹਿਰ ਦੇ ਆਗੂਆਂ ਨੇ ਤਤਕਾਲੀ ਸਿੱਖ ਚੁਣੌਤੀਆਂ ਨੂੰ ਵੇਖਦਿਆਂ ਆਪਣੀ ਤਾਕਤ ਦਾ ਅਹਿਸਾਸ ਕੀਤਾ ਅਤੇ ਇਕ ਰਣਨੀਤੀ ਤਹਿਤ ਹਲਾਤਾਂ ਦਾ ਮੁਕਾਬਲਾ ਕਰ ਕੇ ਵੱਡੀਆਂ ਪ੍ਰਾਪਤੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਗੁਰਬਾਣੀ ਦੀ ਰੌਸ਼ਨੀ ਵਿਚ ਪੁਰਾਤਨ ਸਿੱਖਾਂ ਨੇ ਇਕ ਜਜ਼ਬੇ ਤਹਿਤ ਸਿੱਖੀ ਦੀ ਚੜ੍ਹਦੀ ਕਲਾ ਲਈ ਕਾਰਜ ਕੀਤਾ, ਪਰ ਅੱਜ ਅਸੀਂ ਆਪਣੀ ਪਛਾਣ ਅਤੇ ਸਿਧਾਂਤਕ ਪਰਪੱਖਤਾ ਤੋਂ ਪਾਸੇ ਜਾ ਰਹੇ ਹਾਂ। ਸਾਨੂੰ ਸਾਡੇ ਇਤਿਹਾਸ, ਮਰਯਾਦਾ ਅਤੇ ਸਿਧਾਂਤਾਂ ਤੋਂ ਦੂਰ ਕਰਨ ਦੀ ਚਾਲਾਂ ਚੱਲੀਆਂ ਜਾ ਰਹੀਆਂ ਹਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਮੌਜੂਦਾ ਸਮੇਂ ਇਸ ਗੱਲ ਦੀ ਵੱਡੀ ਲੋੜ ਹੈ ਕਿ ਸਿੰਘ ਸਭਾ ਲਹਿਰ ਤੇ ਗੁਰਦੁਆਰਾ ਸੁਧਾਰ ਲਹਿਰ ਦੇ ਆਗੂਆਂ ਵਾਂਗ ਸਿੱਖ ਕੌਮ ਨੂੰ ਦਰਪੇਸ਼ ਚੁਣੌਤੀਆਂ ਦਾ ਇਕਜੁਟਤਾ ਨਾਲ ਮੁਕਾਬਲਾ ਕੀਤਾ ਜਾਵੇ। ਐਡਵੋਕੇਟ ਧਾਮੀ ਨੇ ਐਲਾਨ ਕੀਤਾ ਕਿ ਸਿੰਘ ਸਭਾ ਲਹਿਰ ਦੀ 150ਵੀਂ ਸਥਾਪਨਾ ਸ਼ਤਾਬਦੀ ਨੂੰ ਸਮਰਪਿਤ ਇਸ ਦੇ ਵਿਭਿੰਨ ਪਹਿਲੂਆਂ ’ਤੇ ਖੋਜ ਕਾਰਜ ਕਰਵਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਭਾਵੇਂ ਇਸ ਤੋਂ ਪਹਿਲਾਂ ਕਈ ਵਿਦਵਾਨਾਂ ਨੇ ਸਿੰਘ ਸਭਾ ਲਹਿਰ ਬਾਰੇ ਕਾਰਜ ਕੀਤਾ ਹੈ, ਪਰ ਇਸ ਦੇ ਹਰੇਕ ਪੱਖ ਨੂੰ ਸ਼ਾਮਲ ਕਰਕੇ ਸੰਗ੍ਰਹਿ ਪ੍ਰਕਾਸ਼ਤ ਕੀਤਾ ਜਾਵੇਗਾ, ਜਿਸ ਵਿਚ ਸਿੱਖ ਵਿਦਵਾਨਾਂ ਦਾ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ 1 ਅਕਤੂਬਰ 2023 ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਤਾਬਦੀ ਦੇ ਮੁੱਖ ਸਮਾਗਮ ਮੌਕੇ ਦੇਸ਼ ਭਰ ਦੀਆਂ ਸਿੰਘ ਸਭਾਵਾਂ ਨੂੰ ਸੱਦੇ ਭੇਜ ਕੇ ਇਕੱਠਾ ਕੀਤਾ ਜਾਵੇਗਾ, ਤਾਂ ਜੋ ਕੌਮ ਅੰਦਰ ਕ੍ਰਾਂਤੀ ਲਿਆਉਣ ਵਾਲੀ ਇਸ ਲਹਿਰ ਦੀ ਸ਼ਤਾਬਦੀ ਇਤਿਹਾਸਕ ਹੋ ਨਿਬੜੇ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਿੱਖ ਇਤਿਹਾਸ ਭਵਿੱਖੀ ਤਰਜੀਹਾਂ ਨਿਰਧਾਰਤ ਕਰਨ ਲਈ ਅਹਿਮ ਰੋਲ ਅਦਾ ਕਰਦਾ ਹੈ ਅਤੇ ਸਿੰਘ ਸਭਾ ਲਹਿਰ ਦਾ ਯੋਗਦਾਨ ਅਤੇ ਪ੍ਰਾਪਤੀਆਂ ਮੌਜੂਦਾ ਸਮੇਂ ਕੌਮ ਦਾ ਮਾਰਗ ਦਰਸ਼ਨ ਹਨ। ਉਸ ਵਕਤ ਸਿੱਖੀ ਨੂੰ ਚੁਣੌਤੀਆਂ ਵੇਖ ਕੇ ਬੁੱਧੀਜੀਵੀ ਵਰਗ, ਪੱਤਰਕਾਰਾਂ, ਵਿਦਵਾਨਾਂ ਅਤੇ ਪ੍ਰਚਾਰਕਾਂ ਨੇ ਇਕੱਠੇ ਹੋ ਕੇ ਜੋ ਲਹਿਰ ਸਿਰਜੀ ਸੀ, ਉਸ ਨੇ ਸਿੱਖੀ ਪ੍ਰਚਾਰ ਨੂੰ ਪੱਕੀਆਂ ਲੀਹਾਂ ’ਤੇ ਤੋਰਨ ਲਈ ਵੱਡੀ ਭੂਮਿਕਾ ਨਿਭਾਈ। ਸਾਹਿਤ, ਸਿੱਖੀ ਪ੍ਰਚਾਰ ਅਤੇ ਵਿਦਿਅਕ ਅਦਾਰੇ ਸਥਾਪਤ ਕਰਨੇ ਸਿੰਘ ਸਭਾ ਲਹਿਰ ਦੀਆਂ ਵੱਡੀਆਂ ਪ੍ਰਾਪਤੀਆਂ ਹਨ। ਅੱਜ ਇਸ ਤੋਂ ਸੇਧ ਲੈ ਕੇ ਸੰਗਠਤ ਹੋਣ ਦੀ ਵੱਡੀ ਲੋੜ ਹੈ।

ਸੈਮੀਨਾਰ ਮੌਕੇ ਖਾਲਸਾ ਕਾਲਜ ਸ੍ਰੀ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਸਵਾਗਤੀ ਸ਼ਬਦ ਕਹੇ ਅਤੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਮੰਚ ਸੰਚਾਲਨ ਕੀਤਾ। ਇਸ ਮੌਕੇ ਸਿੱਖ ਸਕਾਲਰ ਡਾ. ਰਾਜਵਿੰਦਰ ਸਿੰਘ ਜੋਗਾ ਵੱਲੋਂ ਲਿਖਿਆ ਅਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਤ ਕੀਤਾ ਗਿਆ ਸਿੰਘ ਸਭਾ ਲਹਿਰ ਬਾਰੇ ਕਿਤਾਬਚਾ ਵੀ ਜਾਰੀ ਕੀਤਾ ਗਿਆ ਅਤੇ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਖ਼ਾਲਸਾ ਕਾਲਜ ਦੀ ਮੈਨੇਜਮੈਂਟ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ।

ਸੈਮੀਨਾਰ ਮੌਕੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਗੁਰਮੀਤ ਸਿੰਘ ਬੂਹ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਪ੍ਰਿੰਸੀਪਲ ਡਾ. ਮਹਿਲ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਬਿਜੈ ਸਿੰਘ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਸ. ਸ਼ਾਹਬਾਜ਼ ਸਿੰਘ, ਸਾਬਕਾ ਸਕੱਤਰ ਪ੍ਰੋ. ਬਲਵਿੰਦਰ ਸਿੰਘ ਜੌੜਾਸਿੰਘਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਰਾਜਿੰਦਰ ਸਿੰਘ ਰੂਬੀ, ਪ੍ਰੋ. ਬਲਜਿੰਦਰ ਸਿੰਘ, ਸ. ਸੁਖਦੇਵ ਸਿੰਘ ਸੰਧਾਵਾਲੀਆ, ਸਕਾਲਰ ਡਾ. ਰਾਜਵਿੰਦਰ ਸਿੰਘ ਜੋਗਾ, ਪ੍ਰਿੰਸੀਪਲ ਮਨਜੀਤ ਕੌਰ, ਡਾ. ਆਤਮ ਸਿੰਘ ਰੰਧਾਵਾ, ਡਾ. ਹਰਦੇਵ ਸਿੰਘ, ਸ. ਗੁਰਚਰਨ ਸਿੰਘ ਭੂਰਾ, ਪ੍ਰਿੰਸੀਪਲ ਰਾਜਪਾਲ ਸਿੰਘ, ਇੰਚਾਰਜ ਸ. ਕਰਤਾਰ ਸਿੰਘ, ਸ. ਬਲਵਿੰਦਰ ਸਿੰਘ ਦਿਉਲ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸੁਲਤਾਨਪੁਰ ਲੋਧੀ ਗੁਰਦੁਆਰਾ ਘਟਨਾ – ਮਣੀ ਅਕਾਲੀ ਦਲ ਕਿਹੜੇ ਮੂੰਹ ਨਾਲ ਧਰਨਾ ਲਾਉਣ ਜਾ ਰਿਹਾ ਧਰਨਾ: ਰਵੀਇੰਦਰ ਸਿੰਘ

ਯੈੱਸ ਪੰਜਾਬ ਚੰਡੀਗੜ੍ਹ, 2 ਦਸੰਬਰ, 2023: ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਸਾਬਕਾ ਸਪੀਕਰ ਨੇ ਸਤਾਧਾਰੀਆਂ ਅਤੇ ਪੁਲਿਸ ਪ੍ਰਸ਼ਾਸਨ ਤੇ ਦੋਸ਼ ਲਾਇਆ ਹੈ ਕਿ ਇਨ੍ਹਾ ਨੇ ਅਤੀਤ ਤੋਂ ਕੁਝ ਸਬਕ...

EcoSikh ਦੁਬਈ ਵਿੱਚ ਧਰਤੀ ਦੇ ਤਾਪਮਾਨ ਬਾਰੇ ਮੀਟਿੰਗ ਚ ਸ਼ਾਮਿਲ

ਯੈੱਸ ਪੰਜਾਬ ਦੁਬਈ, ਦਸੰਬਰ 2, 2023: ਵਾਸ਼ਿੰਗਟਨ ਸਥਿਤ ਵਾਤਾਵਰਣ ਜਥੇਬੰਦੀ ਈਕੋਸਿੱਖ ਦੁਬਈ ਵਿੱਚ ਹੋ ਰਹੀ ਸੰਸਾਰ ਪੱਧਰ ਦੀ ਧਰਤੀ ਨੂੰ ਬਚਾਉਣ ਲਈ ਸੱਦੀ ਗਈ ਮੀਟਿੰਗ COP28 ਵਿੱਚ ਪੰਜਾਬ ਅਤੇ ਭਾਰਤ ਚ...

ਮਨੋਰੰਜਨ

ਸੰਗੀਤਕਾਰ ਭੁਪਿੰਦਰ ਬੱਬਲ ਅਤੇ ਮਨਨ ਭਾਰਦਵਾਜ ਨੇ ਮੋਹਾਲੀ ਵਿਖੇ ਬਾਲੀਵੁੱਡ ਫਿਲਮ ‘ਐਨੀਮਲ’ ਦੀ ਮੇਜ਼ਬਾਨੀ ਕੀਤੀ

ਯੈੱਸ ਪੰਜਾਬ ਚੰਡੀਗੜ੍ਹ, 2 ਦਸੰਬਰ 2023: ਪ੍ਰਸਿੱਧ ਗਾਇਕ ਭੁਪਿੰਦਰ ਬੱਬਲ, ਜਿਨ੍ਹਾਂ ਨੇ ਸਭ ਤੋਂ ਦਮਦਾਰ ਤੇ ਰੌਂਗਟੇ ਖੜ੍ਹੇ ਕਰਨ ਵਾਲਾ ਗੀਤ “ਅਰਜਨ ਵੈਲੀ” ਗਾਇਆ ਅਤੇ ਪ੍ਰਸਿੱਧ ਸੰਗੀਤ ਨਿਰਮਾਤਾ ਮਨਨ ਭਾਰਦਵਾਜ ਨੇ ਪ੍ਰਸਿੱਧ ਕਲਾਕਾਰ ਰਣਬੀਰ ਕਪੂਰ, ਬੌਬੀ...

ਪਿਆਰ ਦੀ ਅਨੋਖੀ ਕਹਾਣੀ ਗੁਰਨਾਮ ਭੁੱਲਰ ਤੇ ਰੂਪੀ ਗਿੱਲ ਦੀ ਫ਼ਿਲਮ ‘ਪਰਿੰਦਾ ਪਾਰ ਗਿਆ’

ਜਿੰਦ ਜਵੰਦਾ ਜੀ ਐਸ ਗੋਗਾ ਪ੍ਰੋਡਕਸ਼ਨਜ਼ ਅਤੇ ਆਰ ਆਰ ਜੀ ਮੋਸ਼ਨ ਪਿਕਚਰਜ਼ ਦੇ ਸਹਿਯੋਗ ਨਾਲ ਬਣੀ ਗਾਇਕ ਤੇ ਨਾਇਕ ਗੁਰਨਾਮ ਭੁੱਲਰ ਤੇ ਅਦਾਕਾਰਾ ਰੂਪੀ ਗਿੱਲ ਦੀ ਜੋੜੀ ਵਾਲੀ ਫ਼ਿਲਮ ‘ਪਰਿੰਦਾ ਪਾਰ ਗਿਆ’ 24 ਨਵੰਬਰ 2023...

ਬੀਰ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਕਈ ਨਾਮੀ ਗਾਇਕਾਂ ਦੀ ਆਵਾਜ਼ ਵਿੱਚ ਸਾਂਝਾ ਕੀਤਾ ਨਵਾਂ ਗ਼ੀਤ ‘ਪੁਰਬ ਮੁਬਾਰਿਕ’

ਯੈੱਸ ਪੰਜਾਬ ਔਕਲੈਂਡ, 24 ਨਵੰਬਰ, 2023 (ਹਰਜਿੰਦਰ ਸਿੰਘ ਬਸਿਆਲਾ) ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ 27 ਨਵੰਬਰ ਨੂੰ ਦੇਸ਼-ਵਿਦੇਸ਼ ’ਚ ਮਨਾਇਆ ਜਾ ਰਿਹਾ ਹੈ। ਹਰ ਸਾਲ ਜਿੱਥੇ ਗੁਰਬਾਣੀ ਦੀਆਂ ਨਵੀਂਆਂ ਐਲਬਮਾਂ ਆਉਂਦੀਆਂ ਹਨ...
spot_img
spot_img

ਸੋਸ਼ਲ ਮੀਡੀਆ

223,227FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...
error: Content is protected !!