ਯੈੱਸ ਪੰਜਾਬ
ਹੁਸ਼ਿਆਰਪੁਰ, 11 ਮਈ, 2025
Hoshiarpur ਜ਼ਿਲ੍ਹੇ ਦੇ ਸਾਰੇ ਸਕੂਲ-ਕਾਲਜ ਕੱਲ੍ਹ ਮਿਤੀ 12 ਮਈ, 2025 ਦਿਨ ਸੋਮਵਾਰ ਤੋਂ ਆਮ ਵਾਂਗ ਲੱਗਣਗੇ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ Ashika Jain ਨੇ ਦੱਸਿਆ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਕਾਰਨ ਪੈਦਾ ਹੋਈ ਸੰਕਟਕਾਲੀਨ ਸਥਿਤੀ ਨੂੰ ਦੇਖਦਿਆਂ ਜ਼ਿਲ੍ਹੇ ਦੇ ਸਾਰੇ ਸਕੂਲ-ਕਾਲਜ 11 ਮਈ ਤੱਕ ਬੰਦ ਕਰ ਦਿੱਤੇ ਗਏ ਸਨ।
ਉਨ੍ਹਾਂ ਕਿਹਾ ਕਿ ਹੁਣ ਜੰਗਬੰਦੀ ਤੋਂ ਬਾਅਦ ਜ਼ਿਲ੍ਹੇ ਵਿਚ ਹਾਲਾਤ ਬਿਲਕੁਲ ਆਮ ਵਾਂਗ ਹੋ ਗਏ ਹਨ। ਇਸ ਲਈ ਭਲਕੇ ਤੋਂ ਜ਼ਿਲ੍ਹੇ ਦੇ ਸਕੂਲ-ਕਾਲਜ ਨਿਰਧਾਰਿਤ ਸਮਾਂ ਸਾਰਣੀ ਅਨੁਸਾਰ ਲੱਗਣਗੇ। ਉਨ੍ਹਾਂ ਬੇਹੱਦ ਤਣਾਅਪੂਰਨ ਮਾਹੌਲ ਦੌਰਾਨ ਜ਼ਿਲ੍ਹਾ ਵਾਸੀਆਂ ਵੱਲੋਂ ਮਿਲੇ ਭਰਵੇਂ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ।