Thursday, March 6, 2025
spot_img
spot_img
spot_img
spot_img

Hoshiarpur ’ਚ ’Nature Fest’ 21 ਤੋਂ 25 ਫਰਵਰੀ ਤੱਕ: DC Komal Mittal

ਯੈੱਸ ਪੰਜਾਬ
ਹੁਸ਼ਿਆਰਪੁਰ, 31 ਜਨਵਰੀ, 2025

ਜ਼ਿਲ੍ਹਾ ਪ੍ਰਸ਼ਾਸਨ ਵਲੋਂ 21 ਫਰਵਰੀ ਤੋਂ 25 ਫਰਵਰੀ ਤੱਕ ਸਥਾਨਕ ਲਾਜਵੰਤੀ ਖੇਡ ਸਟੇਡੀਅਮ ਵਿਖੇ ਕਰਵਾਏ ਜਾ ਰਹੇ ’Nature Fest’ ਦੀਆਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ ਜਿਸ ਤਹਿਤ ਡਿਪਟੀ ਕਮਿਸ਼ਨਰ Komal Mittal ਨੇ ਅੱਜ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਇੰਤਜਾਮ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ’Nature Fest’’ ਦੇ ਮੱਦੇਨਜ਼ਰ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ 5 ਰੋਜ਼ਾ ਫੈਸਟੀਵਲ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੀ ਅਮੀਰ ਕੁਦਰਤੀ ਵਿਰਾਸਤ ਬਾਰੇ ਲੋਕਾਂ ਨੂੰ ਜਾਣੂ ਕਰਵਾਉਂਦਿਆਂ ਵਿਸ਼ੇਸ਼ ਥਾਵਾਂ ਦਾ ਦੌਰਾ ਕਰਵਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ’Nature Fest’’ ਪਲੇਟਫਾਰਮ ਰਾਹੀਂ ਨਾ ਸਿਰਫ਼ ਕੁਦਰਤੀ ਸੋਮਿਆਂ ਸਗੋਂ ਹਸਤਕਲਾ, ਸੈਲਫ ਹੈਲਪ ਗਰੁੱਪਾਂ, ਵਾਤਾਵਰਣ ਪੱਖੀ ਸਰਗਰਮੀਆਂ ਤੋਂ ਇਲਾਵਾ ਜ਼ਿਲ੍ਹੇ ਨਾਲ ਸਬੰਧਤ ਅਗਾਂਹਵਧੂ ਸ਼ਖਸੀਅਤਾਂ ਵਲੋਂ ਤਿਆਰ ਕੀਤੀਆਂ ਜਾ ਰਹੀਆਂ ਵਸਤਾਂ ਦੀ ਪੇਸ਼ਕਾਰੀ ਨੂੰ ਹੋਰ ਉਭਾਰਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਐਨ.ਆਈ.ਸੀ. ਦੀ ਵੈਬਸਾਈਟ hoshiarpur.nic.in ’ਤੇ ਜਲਦ ਹੀ ’ਨੇਚਰ ਫੈਸਟ’ ਸਬੰਧੀ ਟੈਂਡਰ ਅਪਲੋਡ ਕੀਤਾ ਜਾ ਰਿਹਾ ਹੈ ਤਾਂ ਜੋ ਅਗਲੀ ਕਾਰਵਾਈ ਨੂੰ ਸਮੇਂ ਸਿਰ ਅਮਲੀਜਾਮਾ ਪਹਿਨਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ’ਨੇਚਰ ਫੈਸਟ’ ਦੌਰਾਨ ਪੰਜਾਬੀ ਵਿਰਸੇ ਅਤੇ ਸਭਿਆਚਾਰ ਨਾਲ ਜੁੜੇ ਪ੍ਰੋਗਰਾਮਾਂ ਤੋਂ ਇਲਾਵਾ ਪੰਜਾਬ ਦੇ ਲੋਕ ਨਾਚ ਅਤੇ ਵਿਦਿਆਰਥੀਆਂ ਵਲੋਂ ਆਪਣੀਆਂ ਪੇਸ਼ਕਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ’ਨੇਚਰ ਫੈਸਟ’ ਉਪਰਾਲਾ ਜ਼ਿਲ੍ਹੇ ਵਿਚ ਸੈਰ ਸਪਾਟੇ ਵਾਲੀਆਂ ਥਾਵਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਣੂ ਕਰਵਾਉਣਾ ਹੈ।

ਉਨ੍ਹਾਂ ਕਿਹਾ ਕਿ ਸਭਿਆਚਾਰਕ ਪ੍ਰੋਗਰਾਮ, ਸੈਲਫ ਹੈਲਪ ਗਰੁੱਪਾਂ ਦੀ ਪ੍ਰਦਰਸ਼ਨੀ, ਫੂਡ ਬਾਜ਼ਾਰ, ਕਿਸਾਨ ਮਾਰਕੀਟ, ਸੰਗੀਤਕ ਸ਼ਾਮ, ਕਾਈਟ ਫਲਾਇੰਗ, ਹਾਟ ਏਅਰ ਬੈਲੂਨਿੰਗ ਆਦਿ ਲਾਜਵੰਤੀ ਸਟੇਡੀਅਮ ਵਿਖੇ ਖਿੱਚ ਦਾ ਕੇਂਦਰ ਰਹਿਣਗੇ। ਉਨ੍ਹਾਂ ਦੱਸਿਆ ਕਿ ਨਾਰਾ ਡੈਮ ਵਿਚ ਕੈਂਪਿੰਗ, ਟਰੈਕਿੰਗ, ਨਾਈਟ ਲਾਈਵ ਬੈਂਡ, ਕੁਕਾਨੇਟ ਤੋਂ ਦੇਹਰਿਆਂ ਤੱਕ ਆਫ਼ ਰੋਡਿੰਗ, ਥਾਣਾ ਡੈਮ ਵਿਚ ਈਕੋ ਹੱਟਸ, ਹਾਈ ਸਪੀਡ ਬੋਟਿੰਗਸ, ਜੰਗਲ ਸਫ਼ਾਰੀ, ਚੌਹਾਲ ਡੈਮ ’ਤੇ ਸਫਾਰੀ, ਸਪੀਡ ਬੋਟਿੰਗ, ਕੈਫੇ ਜੋਨ, ਨੇਚਰ ਵਾਕ ਦਾ ਵੀ ਲੋਕ ਆਨੰਦ ਮਾਣ ਸਕਣਗੇ।

ਕੋਮਲ ਮਿੱਤਲ ਨੇ ਦੱਸਿਆ ਕਿ ਆਉਂਦੇ ਕੁਝ ਦਿਨਾਂ ’ਚ ਲੋੜੀਂਦੀ ਪ੍ਰਕਿਰਿਆ ਮੁਕੰਮਲ ਹੋਣ ਨਾਲ ਰਜਿਸਟਰੇਸ਼ਨ ਸ਼ੁਰੂ ਕੀਤੀ ਜਾਵੇਗੀ ਅਤੇ ਸਾਰੀਆਂ ਸਰਗਰਮੀਆਂ ਨੂੰ ਤਰਤੀਬ ’ਚ ਲਿਆਉਂਦਿਆਂ ਅੰਤਿਮ ਰੂਪ ਦਿੱਤਾ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ