Thursday, November 28, 2024
spot_img
spot_img
spot_img
spot_img

Hoshiarpur ਦੇ ਕਮਿਸ਼ਨਰ ਵਲੋਂ ਦੋ ਇਮਾਰਤਾਂ ਸੀਲ

ਯੈੱਸ ਪੰਜਾਬ
ਹੁਸ਼ਿਆਰਪੁਰ, 28 ਨਵੰਬਰ, 2024

ਨਗਰ ਨਿਗਮ Hoshiarpur ਦੀ ਕਮਿਸ਼ਨਰ ਡਾ. Amandeep Kaur ਨੇ ਅੱਜ ਸ਼ਹਿਰ ਵਿੱਚ ਇਮਾਰਤਾਂ ਦੇ ਨਿਰਮਾਣ ਦੇ ਦੌਰਾਨ ਨਿਯਮਾਂ ਦੀ ਉਲੰਘਣਾ ਨੂੰ ਲੈ ਕੇ ਕੜੀ ਕਾਰਵਾਈ ਕੀਤੀ। ਇਸ ਦੌਰਾਨ Commissioner ਦੀ ਅਗਵਾਈ ਵਿੱਚ ਨਿਗਮ ਦੀ ਟੀਮ ਨੇ ਕੁੱਲ 18 ਥਾਵਾਂ ਦੀ ਜਾਂਚ ਕੀਤੀ।

ਜਾਂਚ ਦੌਰਾਨ ਦੋ ਇਮਾਰਤਾਂ ਵਿੱਚ ਨਿਯਮਾਂ ਦੀ ਗੰਭੀਰ ਉਲੰਘਣਾ ਪਾਈ ਗਈ, ਜਿਸ ਕਰਕੇ ਇਹਨਾਂ ਇਮਾਰਤਾਂ ਨੂੰ ਤੁਰੰਤ ਸੀਲ ਕਰ ਦਿੱਤਾ ਗਿਆ। ਬਾਕੀ 16 ਇਮਾਰਤਾਂ ਦੇ ਸੰਬੰਧ ਵਿੱਚ ਸ਼ੁਰੂਆਤੀ ਜਾਂਚ ਦੇ ਆਧਾਰ ‘ਤੇ ਨੋਟਿਸ ਜਾਰੀ ਕੀਤੇ ਗਏ ਹਨ।

ਡਾ. ਅਮਨਦੀਪ ਕੌਰ ਨੇ ਸੰਬੰਧਿਤ ਬਿਲਡਿੰਗ ਇੰਸਪੈਕਟਰਾਂ ਅਤੇ ਮਾਸਟਰ ਟਾਊਨ ਪਲਾਨਰ (ਐਮਟੀਪੀ) ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਇਹਨਾਂ ਇਮਾਰਤਾਂ ਦੀ ਵਿਸਥਾਰਿਤ ਰਿਪੋਰਟ ਕਲ ਤੱਕ ਪੇਸ਼ ਕਰਨ। ਉਨ੍ਹਾਂ ਕਿਹਾ ਕਿ ਇਮਾਰਤਾਂ ਦੇ ਨਿਰਮਾਣ ਦੌਰਾਨ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣਾ ਨਗਰ ਨਿਗਮ ਦੀ ਪ੍ਰਾਥਮਿਕਤਾ ਹੈ, ਤਾਂ ਜੋ ਸ਼ਹਿਰ ਦਾ ਵਿਕਾਸ ਯੋਜਨਾਬੱਧ ਢੰਗ ਨਾਲ ਹੋ ਸਕੇ ਅਤੇ ਨਾਗਰਿਕਾਂ ਦੀ ਸੁਰੱਖਿਆ ਸੁਨਿਸ਼ਚਿਤ ਹੋਵੇ।

ਕਮਿਸ਼ਨਰ ਨੇ ਇਸ ਮੌਕੇ ‘ਤੇ ਸਪਸ਼ਟ ਕੀਤਾ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਚੈਕਿੰਗ ਨਿਯਮਿਤ ਰੂਪ ਵਿੱਚ ਜਾਰੀ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਨਗਰ ਨਿਗਮ ਨਿਯਮਾਂ ਦੀ ਉਲੰਘਣਾ ਨੂੰ ਲੈ ਕੇ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਵੇਗਾ।

ਕਮਿਸ਼ਨਰ ਨਗਰ ਨਿਗਮ ਨੇ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਮਾਰਤਾਂ ਦੇ ਨਿਰਮਾਣ ਦੌਰਾਨ ਨਿਗਮ ਦੁਆਰਾ ਨਿਰਧਾਰਿਤ ਨਿਯਮਾਂ ਅਤੇ ਪ੍ਰਕਿਰਿਆਵਾਂ ਦੀ ਪਾਲਣਾ ਕਰਨ। ਜੇਕਰ ਕਿਸੇ ਵੀ ਤਰ੍ਹਾਂ ਦਾ ਨਿਯਮ ਉਲੰਘਨ ਪਾਇਆ ਗਿਆ ਤਾਂ ਸੰਬੰਧਤ ਵਿਅਕਤੀਆਂ ਖ਼ਿਲਾਫ਼ ਕੜੀ ਕਾਰਵਾਈ ਕੀਤੀ ਜਾਵੇਗੀ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ