Thursday, April 25, 2024

ਵਾਹਿਗੁਰੂ

spot_img
spot_img

Hoshiarpur ਵਿੱਚ ਮੈਡੀਕਲ ਕਾਲਜ ਬਣਾਉਣ ਲਈ ਸਾਰੀਆਂ ਕਾਰਵਾਈਆਂ ਮੁਕੰਮਲ, ਉਸਾਰੀ ਜਲਦ ਸ਼ੁਰੂ ਹੋਵੇਗੀ: OP Soni

- Advertisement -

ਯੈੱਸ ਪੰਜਾਬ
ਹੁਸ਼ਿਆਰਪੁਰ, 14 ਅਪ੍ਰੈਲ, 2021 –
ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਓ.ਪੀ. ਸੋਨੀ ਨੇ ਅੱਜ ਇਥੇ ਕਿਹਾ ਕਿ ਹੁਸ਼ਿਆਰਪੁਰ ਵਿੱਚ 375 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਮੈਡੀਕਲ ਕਾਲਜ ਦੀ ਉਸਾਰੀ ਦਾ ਕੰਮ ਜਲਦ ਸ਼ੁਰੂ ਹੋਵੇਗਾ ਕਿਉਂਕਿ ਇਸ ਸਬੰਧੀ ਸਾਰੀਆਂ ਪ੍ਰਕਿਰਿਆਵਾਂ ਮੁਕੰਮਲ ਹੋਣ ਦੇ ਨਾਲ-ਨਾਲ ਲੋੜੀਂਦੇ ਫੰਡ ਵੀ ਜਾਰੀ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਅਹਿਮ ਪ੍ਰਾਜੈਕਟ ਦਾ ਨੀਂਹ ਪੱਥਰ ਜੁਲਾਈ ਦੇ ਪਹਿਲੇ ਹਫ਼ਤੇ ਰੱਖਣਗੇ।

ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਸਮੇਤ ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਭਾਰਤ ਰਤਨ ਡਾ. ਬੀ.ਆਰ.ਅੰਬੇਡਕਰ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓ.ਪੀ.ਸੋਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹੁਸ਼ਿਆਰਪੁਰ ਵਿੱਚ ਮੈਡੀਕਲ ਕਾਲਜ ਸਥਾਪਤ ਕੀਤਾ ਜਾ ਰਿਹਾ ਹੈ ਅਤੇ ਮੌਜੂਦਾ ਸਿਵਲ ਹਸਪਤਾਲ ਨੂੰ ਅਪਗ੍ਰੇਡ ਕਰਕੇ 500 ਬੈਡ ਦਾ ਬਣਾਇਆ ਜਾ ਰਿਹਾ ਹੈ ਜਿਸ ਦੀ ਉਸਾਰੀ ਆਉਂਦੇ ਕੁਝ ਮਹੀਨਿਆਂ ਵਿੱਚ ਸ਼ੁਰੂ ਹੋ ਜਾਵੇਗੀ।

ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਵਿੱਚ ਬਨਣ ਵਾਲੇ ਮੈਡੀਕਲ ਕਾਲਜ ਨੂੰ ਦਸੰਬਰ 2022 ਤੱਕ ਮੁਕੰਮਲ ਕਰਨ ਅਤੇ 2023 ਵਿੱਚ ਸੈਸ਼ਨ ਸ਼ੁਰੂ ਕਰਨ ਦਾ ਟੀਚਾ ਰੱਖਿਆ ਗਿਆ ਹੈ ਅਤੇ ਇਹ ਪ੍ਰਾਜੈਕਟ ਪੂਰੇ ਸਮੇਂ ਸਿਰ ਨੇਪਰੇ ਚਾੜ੍ਹ ਕੇ ਇਸ ਕੰਢੀ ਇਲਾਕੇ ਨੂੰ ਮੈਡੀਕਲ ਸਿੱਖਿਆ ਦੇ ਖੇਤਰ ਵਿੱਚ ਵੱਡਾ ਹੁਲਾਰਾ ਦਿੱਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਮੈਡੀਕਲ ਕਾਲਜ ਲਈ 20 ਏਕੜ ਜਮੀਨ ਲੋੜੀਂਦੀ ਹੈ ਜਿਸ ਲਈ ਪੰਜਾਬ ਸਰਕਾਰ ਵਲੋਂ ਸਿਵਲ ਹਸਪਤਾਲ ਨੂੰ 500 ਬੈਡ ਦਾ ਕਰਕੇ ਮੈਡੀਕਲ ਕਾਲਜ ਦੀ ਬਿਲਡਿੰਗ ਚੰਡੀਗੜ੍ਹ ਰੋਡ ਵਿਖੇ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੈਡੀਕਲ ਕਾਲਜ ਦੀ ਉਸਾਰੀ ਲਈ 325 ਕਰੋੜ ਰੁਪਏ ਅਤੇ 50 ਕਰੋੜ ਰੁਪਏ ਅਤਿ ਆਧੁਨਿਕ ਸਿਹਤ ਸਹੂਲਤਾਂ ਨਾਲ ਲੈਸ ਮਸ਼ੀਨਾਂ ’ਤੇ ਖਰਚ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਮੈਡੀਕਲ ਕਾਲਜ ਵਿੱਚ ਸੁਪਰ ਸਪੈਸ਼ਲਟੀ ਡਾਕਟਰਾਂ ਦੀ ਮੌਜੂਦਗੀ ਨਾਲ ਹਰ ਤਰ੍ਹਾਂ ਦੀ ਬੀਮਾਰੀ ਦਾ ਇਲਾਜ ਸਹਿਜੇ ਹੀ ਸੰਭਵ ਹੋ ਜਾਵੇਗਾ।

ਓ.ਪੀ.ਸੋਨੀ ਨੇ ਦੱਸਿਆ ਕਿ ਮੈਡੀਕਲ ਕਾਲਜ ਦੀ ਉਸਾਰੀ ਦਾ ਕੰਮ ਪੀ.ਡਬਲਯੂ.ਡੀ. ਬੀ.ਐਂਡ ਆਰ. ਨੂੰ ਅਲਾਟ ਕੀਤਾ ਗਿਆ ਹੈ ਤਾਂ ਜੋ ਕੰਮ ਪੂਰੀ ਗੁਣਵਤਾ ਅਤੇ ਮਿਆਰ ਅਨੁਸਾਰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਬਣ ਰਹੇ ਤਿੰਨ ਨਵੇਂ ਮੈਡੀਕਲ ਕਾਲਜਾਂ ਵਿੱਚੋਂ ਮੋਹਾਲੀ ਦਾ ਮੈਡੀਕਲ ਕਾਲਜ ਇਸ ਸੈਸ਼ਨ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਹੁਸ਼ਿਆਰਪੁਰ ਤੇ ਕਪੂਰਥਲਾ ਵਿੱਚ ਮੈਡੀਕਲ ਕਾਲਜਾਂ ਦੀ ਉਸਾਰੀ ਜਲਦ ਸ਼ੁਰੂ ਕਰਵਾਈ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਗੁਰਦਾਸਪੁਰ ਅਤੇ ਮਲੇਰਕੋਟਲਾ ਵਿੱਚ ਵੀ ਮੈਡੀਕਲ ਕਾਲਜ ਸਥਾਪਤ ਕਰਨ ਸਬੰਧੀ ਪ੍ਰਕਿਰਿਆ ਜੰਗੀ ਪੱਧਰ ’ਤੇ ਜਾਰੀ ਹੈ ਜੋ ਕਿ ਜਲਦ ਹੀ ਮੁਕੰਮਲ ਹੋ ਜਾਵੇਗੀ ਅਤੇ ਇਨ੍ਹਾਂ ਖੇਤਰਾਂ ਵਿੱਚ ਮੈਡੀਕਲ ਕਾਲਜ ਸਥਾਪਤ ਹੋਣਗੇ।

ਇਸ ਉਪਰੰਤ ਓ.ਪੀ.ਸੋਨੀ, ਸੁੰਦਰ ਸ਼ਾਮ ਅਰੋੜਾ, ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਤੇ ਖੋਜ ਡੀ.ਕੇ. ਤਿਵਾੜੀ, ਡਿਪਟੀ ਕਮਿਸ਼ਨਰ ਅਪਨੀਤ ਰਿਆਤ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਸਿਵਲ ਹਸਪਤਾਲ ਵਿੱਚ ਹਸਪਤਾਲ ਨੂੰ ਅਪਗ੍ਰੇਡ ਕਰਨ ਸਬੰਧੀ ਸਾਈਟ ਦਾ ਜਾਇਜ਼ਾ ਲੈਣ ਮੌਕੇ ਪੱਤਰਕਾਰਾਂ ਵਲੋਂ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਸੋਨੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹੁਣ ਤੱਕ 85 ਫੀਸਦੀ ਤੋਂ ਵੱਧ ਚੋਣ ਵਾਅਦੇ ਪੂਰੇ ਕੀਤੇ ਜਾ ਚੁੱਕੇ ਹਨ ਅਤੇ ਪੰਜਾਬ ਵਿੱਚ ਲਾਮਿਸਾਲ ਵਿਕਾਸ ਕਾਰਜ ਕਰਵਾਏ ਗਏ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੋਏ ਵਿਕਾਸ ਸਦਕਾ ਲੋਕ ਮੁੜ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਭਰੋਸਾ ਪ੍ਰਗਟਾਉਣਗੇ। ਇਸ ਮੌਕੇ ਉਨ੍ਹਾਂ ਨੇ ਸਿਵਲ ਹਸਪਤਾਲ ਦੀ ਅਪਗੇ੍ਰਡੇਸ਼ਨ ਦਾ ਖਾਕਾ ਵੀ ਦੇਖਿਆ ਅਤੇ ਆਪਣੇ ਸੁਝਾਅ ਦਿੱਤੇ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,178FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...