Saturday, October 5, 2024
spot_img
spot_img
spot_img
spot_img
spot_img

ਹੁਸ਼ਿਆਰਪੁਰ ਦੇ ਜੈਜੋਂ ਚੋਅ ’ਚ ਇਨੋਵਾ ਹਾਦਸੇ ਦੇ 4 ਦਿਨ ਬਾਕ ‘ਰਾਹਤ ਕਾਰਜ’ ਸਮਾਪਤ, ਦੋ ਲਾਪਤਾ ਲਾਸ਼ਾਂ ਬਰਾਮਦ

ਯੈੱਸ ਪੰਜਾਬ
ਹੁਸ਼ਿਆਰਪੁਰ, 14 ਅਗਸਤ, 2024

ਹੁਸ਼ਿਆਰਪੁਰ ਦੇ ਜੇਜੋਂ ਚੋਅ ਵਿੱਚ ਹੋਏ ਹੜ੍ਹ ਹਾਦਸੇ ਵਿੱਚ ਲਾਪਤਾ ਹੋਏ ਦੋ ਵਿਅਕਤੀਆਂ ਦੀਆਂ ਲਾਸ਼ਾਂ ਮਿਲਣ ਨਾਲ ਚਾਰ ਦਿਨ ਤੋਂ ਚੱਲ ਰਿਹਾ ਰੈਸਕਿਊ ਓਪਰੇਸ਼ਨ ਮੁਕੰਮਲ ਹੋ ਗਿਆ ਹੈ। ਇਸ ਰੈਸਕਿਊ ਓਪਰੇਸ਼ਨ ਨੂੰ ਸਫਲਤਾਪੂਰਵਕ ਪੂਰਾ ਕਰਨ ਵਿੱਚ ਐਸ.ਡੀ.ਆਰ.ਐਫ ਅਤੇ ਸਥਾਨਕ ਪਿੰਡ ਵਾਸੀਆਂ ਨੇ ਮਹੱਤਵਪੂਰਨ ਭੂਮਿਕਾ ਨਿਭਾਈ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਇਹ ਹਾਦਸਾ 11 ਅਗਸਤ ਨੂੰ ਉਸ ਵੇਲੇ ਵਾਪਰਿਆ ਜਦੋਂ ਜੇਜੋਂ ਚੋਅ ਵਿੱਚ ਪਾਣੀ ਦੇ ਤੇਜ਼ ਬਹਾਅ ਵਿੱਚ ਇਕ ਇਨੋਵਾ ਗੱਡੀ ਵਹਿ ਗਈ।

ਇਸ ਗੱਡੀ ਵਿੱਚ ਕੁੱਲ 12 ਲੋਕ ਸਵਾਰ ਸਨ। ਹਾਦਸੇ ਵਿੱਚ 9 ਲੋਕਾਂ ਦੀ ਦੁੱਖਦਾਈ ਮੌਤ ਹੋ ਗਈ ਸੀ ਅਤੇ 9 ਲੋਕਾਂ ਦੀਆਂ ਲਾਸ਼ਾਂ ਉਸੇ ਦਿਨ ਮਿਲ ਗਈਆਂ ਸਨ, ਜਦਕਿ ਇੱਕ ਵਿਅਕਤੀ ਨੂੰ ਐਸ.ਡੀ.ਆਰ.ਐਫ ਅਤੇ ਸਥਾਨਕ ਨਿਵਾਸੀਆਂ ਦੀ ਬਹਾਦਰੀ ਨਾਲ ਸੁਰੱਖਿਅਤ ਬਚਾ ਲਿਆ ਗਿਆ ਸੀ।

ਹਾਦਸੇ ਤੋਂ ਬਾਅਦ ਦੋ ਲੋਕ ਲਾਪਤਾ ਸਨ, ਜਿਨ੍ਹਾਂ ਨੂੰ ਲੱਭਣ ਲਈ ਐਸ.ਡੀ.ਆਰ.ਐਫ ਅਤੇ ਸਥਾਨਕ ਨਿਵਾਸੀਆਂ ਦੇ ਸਹਿਯੋਗ ਨਾਲ ਵਿਆਪਕ ਰੈਸਕਿਊ ਓਪਰੇਸ਼ਨ ਚਲਾਇਆ ਗਿਆ। ਅੱਜ 14 ਅਗਸਤ ਨੂੰ ਬੱਦੋਵਾਲ ਖੱਡ ਵਿੱਚ ਦੋਵੇਂ ਲਾਪਤਾ ਵਿਅਕਤੀਆਂ ਦੀਆਂ ਲਾਸ਼ਾਂ ਮਿਲ ਗਈਆਂ। ਇਸ ਦੇ ਨਾਲ ਹੀ ਇਹ ਰੈਸਕਿਊ ਮੁਹਿੰਮ ਵੀ ਸਮਾਪਤ ਹੋ ਗਈ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਇਸ ਦੁੱਖਦਾਈ ਘੜੀ ਵਿੱਚ ਸਥਾਨਕ ਨਿਵਾਸੀਆਂ ਵੱਲੋਂ ਦਿੱਤੇ ਸਹਿਯੋਗ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਹੀ ਐਸ.ਡੀ.ਐਮ ਗੜ੍ਹਸ਼ੰਕਰ, ਡੀ.ਐਸ.ਪੀ ਗੜ੍ਹਸ਼ੰਕਰ ਦੀ ਅਗਵਾਈ ਹੇਠ ਸਿਵਲ ਅਤੇ ਪੁਲਿਸ ਵਿਭਾਗ ਲਗਾਤਾਰ ਸਰਗਰਮ ਰਹੀ।

ਐਸ.ਡੀ.ਐਮ ਗੜ੍ਹਸ਼ੰਕਰ ਨੇ ਦੱਸਿਆ ਕਿ ਲਾਸ਼ਾਂ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਮੁਰਦਾਘਰ ਭੇਜਿਆ ਜਾ ਰਿਹਾ ਹੈ, ਜਿੱਥੇ ਪੋਸਟਮਾਰਟਮ ਕਰਨ ਤੋਂ ਬਾਅਦ ਲਾਸ਼ਾਂ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ