Saturday, July 6, 2024
spot_img
spot_img
spot_img
spot_img

ਹੁਸ਼ਿਆਰਪੁਰ ਪੁਲਿਸ ਵੱਲੋਂ ਜੂਨ ਮਹੀਨੇ ’ਚ ਐਨ.ਡੀ.ਪੀ.ਐਸ ਐਕਟ ਤਹਿਤ 83 ਮੁਕੱਦਮੇ ਕੀਤੇ ਦਰਜ: SSP ਸੁਰੇਂਦਰ ਲਾਂਬਾ

ਯੈੱਸ ਪੰਜਾਬ
ਹੁਸ਼ਿਆਰਪੁਰ, 3 ਜੁਲਾਈ, 2024

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਡਾਇਰੈਕਟਰ ਜਨਰਲ ਪੁਲਿਸ ਗੌਰਵ ਯਾਦਵ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਜਲੰਧਰ ਰੇਂਜ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਹੁਸ਼ਿਆਰਪੁਰ ਪੁਲਿਸ ਵੱਲੋਂ ਬੀਤੇ ਜੂਨ ਮਹੀਨੇ ਦੌਰਾਨ ਵੱਡੀ ਕਾਮਯਾਬੀ ਹਾਸਲ ਕੀਤੀ ਗਈ ਹੈ।

ਇਹ ਜਾਣਕਾਰੀ ਦਿੰਦਿਆਂ ਐਸ. ਐਸ. ਪੀ ਹੁਸ਼ਿਆਰਪੁਰ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਥਾਣਿਆਂ ਵਿਚ ਐਨ.ਡੀ.ਪੀ.ਐਸ ਐਕਟ ਤਹਿਤ ਜੂਨ 2024 ਦੌਰਾਨ ਕੁੱਲ 83 ਮੁਕੱਦਮੇ ਦਰਜ ਕਰਕੇ 108 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਹੋਏ 43 ਮੁਕੱਦਮਿਆਂ ਵਿਚ ਧਾਰਾ 29 ਐਨ.ਡੀ.ਪੀ.ਐਸ ਐਕਟ ਤਹਿਤ 42 ਹੋਰ ਦੋਸ਼ੀ ਨਾਮਜ਼ਦ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਦੋਸ਼ੀਆਂ ਪਾਸੋਂ 531 ਗ੍ਰਾਮ ਹੈਰੋਇਨ, 3 ਕਿਲੋ 390 ਗ੍ਰਾਮ ਅਫੀਮ, 900 ਗ੍ਰਾਮ ਚਰਸ, 2 ਕਿਲੋ 800 ਗ੍ਰਾਮ ਗਾਂਜਾ, 2 ਕਿਲੋ 860 ਗ੍ਰਾਮ ਨਸ਼ੀਲਾ ਪਾਊਡਰ, 43 ਟੀਕੇ ਅਤੇ 4804 ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ।

- Advertisment -spot_img

ਅਹਿਮ ਖ਼ਬਰਾਂ