Tuesday, January 7, 2025
spot_img
spot_img
spot_img
spot_img

Houston ਵਿਚ ਲੁੱਟਖੋਹ ਦੀ ਕੋਸ਼ਿਸ਼ ਦੌਰਾਨ ਹੋਈ Firing ਵਿੱਚ 3 ਲੜਕੇ ਜ਼ਖਮੀ, 1 ਦੀ ਹਾਲਤ ਗੰਭੀਰ

ਹੁਸਨ ਲੜੋਆ ਬੰਗਾ
ਸੈਕਰਾਮੈਂਟੋ, ਕੈਲੀਫੋਰਨੀਆ, 31 ਦਸੰਬਰ, 2024

Houston ਵਿਚ ਕੁਝ ਨੌਜਵਾਨਾਂ ਵੱਲੋਂ ਇਕ 25 ਸਾਲਾ ਵਿਅਕਤੀ ਨੂੰ ਲੁੱਟਣ ਦਾ ਯਤਨ ਕੀਤਾ ਗਿਆ। ਉਸ ਵਿਅਕਤੀ ਵੱਲੋਂ ਆਪਣੇ ਬਚਾਅ ਲਈ ਆਪਣੇ ਰਿਵਾਲਰ ਤੋਂ ਚਲਾਈਆਂ ਗੋਲੀਆਂ ਨਾਲ 3 ਨੌਜਵਾਨ ਜ਼ਖਮੀ ਹੋ ਜਾਣ ਦੀ ਖਬਰ ਹੈ। ਹੈਰਿਸ ਕਾਊਂਟੀ ਸ਼ੈਰਿਫ ਦਫਤਰ ਦੇ ਮੇਜਰ ਸੌਲ ਸੁਆਰਜ਼ ਨੇ ਜਾਰੀ ਇਕ ਪ੍ਰੈਸ ਬਿਆਨ ਵਿਚ ਕਿਹਾ ਹੈ ਕਿ ਲੁੱਟਖੋਹ ਦੀ ਘਟਨਾ ਅੱਧੀ ਰਾਤ ਤੋਂ ਬਾਅਦ ਵਾਪਰੀ।

ਸੂਚਨਾ ਮਿਲਣ ‘ਤੇ ਜਦੋਂ ਪੁਲਿਸ ਅਫਸਰ ਮੌਕੇ ਉਪਰ ਪੁੱਜੇ ਤਾਂ ਉਨਾਂ ਨੂੰ 12 ਤੋਂ 14 ਸਾਲ ਦੇ ਉਮਰ ਦੇ 3 ਲੜਕੇ ਜ਼ਖਮੀ ਹਾਲਤ ਵਿਚ ਮਿਲੇ ਜਿਨਾਂ ਨੂੰ ਨੇੜੇ ਦੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਅਨੁਸਾਰ ਇਕ ਲੜਕੇ ਦੀ ਹਾਲਤ ਗੰਭੀਰ ਹੈ ਜਦ ਕਿ ਬਾਕੀ 2 ਸਥਿੱਰ ਹਾਲਤ ਵਿਚ ਹਨ। ਪੁਲਿਸ ਅਨੁਸਾਰ ਲੁੱਟਖੋਹ ਦੀ ਕੋਸ਼ਿਸ਼ ਵਿਚ ਇਕ ਲੜਕਾ ਸ਼ਾਮਿਲ ਸੀ । ਗੋਲੀ ਚਲਾਉਣ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਅਜੇ ਇਹ ਸਪੱਸ਼ਟ ਨਹੀਂ ਹੈ ਕਿ ਗ੍ਰਿਫਤਾਰ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਜਾਵੇਗਾ ਜਾਂ ਨਹੀਂ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ