- Advertisement -
ਯੈੱਸ ਪੰਜਾਬ
ਗੁਰਦਾਸਪੁਰ, 28 ਨਵੰਬਰ, 2022:
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਮਾਤਾ ਬਲਬੀਰ ਕੌਰ ਸੋਮਵਾਰ ਸਵੇਰੇ ਅਕਾਲ ਚਲਾਣਾ ਕਰ ਗਏ।
ਮਾਤਾ ਬਲਬੀਰ ਕੌਰ ਨੇ ਸਵੇਰੇ 4 ਵਜੇ ਆਖ਼ਰੀ ਸਾਹ ਲਏ।
ਉਹਨਾਂ ਦਾ ਅੰਤਿਮ ਸਸਕਾਰ ਸੋਮਵਾਰ ਬਾਅਦ ਦੁਪਹਿਰ 3 ਵਜੇ ਪਿੰਡ ਭੈਣੀ ਬਾਂਗੜ, ਨੇੜੇ ਕਾਦੀਆਂ, ਜ਼ਿਲ੍ਹਾ ਗੁਰਦਾਸਪੁਰ ਵਿਖ਼ੇ ਕਰ ਦਿੱਤਾ ਗਿਆ। ਇਸ ਮੌਕੇ ਪਰਿਵਾਰ ਅਤ ਸੰਗਤਾਂ ਤੋਂ ਇਲਾਵਾ ਧਾਰਮਿਕ, ਸਮਾਜਿਕ ਅਤੇ ਰਾਜਸੀ ਸ਼ਖਸੀਅਤਾਂ ਹਾਜ਼ਰ ਸਨ।
ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ
- Advertisement -