Sunday, April 14, 2024

ਵਾਹਿਗੁਰੂ

spot_img
spot_img

ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਅੰਮ੍ਰਿਤਸਰ ਵਿੱਚ ਭੁੱਖ ਹੜਤਾਲ ਸ਼ੁਰੂ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 22 ਫਰਵਰੀ, 2024

ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਤੇ ਡਿਬਰੂਗੜ੍ਹ ਜੇਲ੍ਹ ’ਚ ਨਜ਼ਰ ਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਨਜ਼ਰਬੰਦਾਂ ਨੂੰ ਪੰਜਾਬ ਦੀ ਜੇਲ੍ਹ ’ਚ ਤਬਦੀਲ ਕਰਾਉਣ ਦੀ ਮੰਗ ਨੂੰ ਲੈ ਕੇ ਉਨ੍ਹਾਂ ਦੇ ਮਾਤਾ ਪਿਤਾ, ਨਜ਼ਰਬੰਦ ਸਿੱਖ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਅਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਇਕੱਤਰਤਾ ਅਤੇ ਅਰਦਾਸ ਉਪਰੰਤ ਵਾ ਗਿਆਰਾਂ ਵਜੇ ਸਾਰਾਗੜ੍ਹੀ ਸਰਾਂ ਦੇ ਬਾਹਰ ਅਣ ਮਿਥੇ ਸਮੇਂ ਲਈ ਭੁੱਖ ਹੜਤਾਲ ’ਤੇ ਬੈਠ ਗਏ ਹਨ।

ਜਿਸ ਦੀ ਅਗਵਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਵੱਲੋਂ ਕੀਤੀ ਜਾ ਰਹੀ ਹੈ। ਇਕੱਤਰਤਾ ਮੌਕੇ ਉਨ੍ਹਾਂ ਨਾਲ ਸਰਦਾਰ ਤਰਸੇਮ ਸਿੰਘ , ਸਿਮਰਨਜੀਤ ਸਿੰਘ ਮਾਨ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਗੁਰਚਰਨ ਸਿੰਘ ਗਰੇਵਾਲ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਕੰਵਰ ਚੜ੍ਹਤ ਸਿੰਘ ਫੈਡਰੇਸ਼ਨ ਪ੍ਰਧਾਨ, ਬਲਵੰਤ ਸਿੰਘ ਗੋਪਾਲਾ, ਉਪਕਾਰ ਸਿੰਘ ਸੰਧੂ ਅਤੇ ਹਰਪਾਲ ਸਿੰਘ ਬਲੇਰ ਤੋਂ ਇਲਾਵਾ ਡਿਬਰੂਗੜ੍ਹ ਜੇਲ੍ਹ ’ਚ ਨਜ਼ਰ ਬੰਦ ਹੋਰ ਸਿੱਖ ਨੌਜਵਾਨਾਂ ਦੇ ਪਰਿਵਾਰਕ ਮੈਂਬਰ ਸ਼ਾਮਿਲ ਹਨ।

ਇਸ ਮੌਕੇ ਬੀਬੀ ਬਲਵਿੰਦਰ ਕੌਰ ਨੇ ਕਿਹਾ ਕਿ ਸਰਕਾਰ ਤੋਂ ਸਿੱਖਾਂ ਨੂੰ ਇਨਸਾਫ਼ ਮਿਲਣ ਦੀ ਕੋਈ ਉਮੀਦ ਨਹੀਂ ਰਹੀ ਹੈ। ਹੁਣ ਸਾਡਾ ਸਰਕਾਰ ’ਤੇ ਕੋਈ ਵਿਸ਼ਵਾਸ ਨਹੀਂ ਰਿਹਾ।

ਡਿਬਰੂਗੜ ਜੇਲ੍ਹ ਵਿਚ ਨਜ਼ਰਬੰਦ ਸਿੱਖ ਨੌਜਵਾਨਾਂ ਦਾ ਕੋਈ ਨੁਕਸਾਨ ਹੋਇਆ ਤਾਂ ਸਰਕਾਰ ਜ਼ਿੰਮੇਵਾਰ ਹੋਵੇਗੀ।

ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਹੁਣ ਹਰਕਤ ਵਿਚ ਆਈ ਹੈ ਜਦੋਂ ਕਿ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਡਿਬਰੂਗੜ ਦੇ ਹਾਲਾਤਾਂ ਅਤੇ ਨੌਜਵਾਨਾਂ ਵੱਲੋਂ ਜੀਵਨ ਮੌਤ ਦੀ ਲੜਾਈ ਲੜ ਰਹੇ ਹੋਣ ਬਾਰੇ ਜਾਣੂ ਕਰਾਉਣ ਦੀ ਕਈ ਵਾਰ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਨੇ ਕੋਈ ਦਿਲਚਸਪੀ ਅਤੇ ਗੰਭੀਰਤਾ ਨਹੀਂ ਦਿਖਾਈ।

ਅੱਜ ਭੁੱਖ ਹੜਤਾਲ ’ਤੇ ਬੈਠਣ ਦੇ ਫੈਸਲੇ ਕਾਰਨ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਗਲ ਕਰਾਉਣ ਦੇ ਲਾਰੇ ਲਾਏ ਗਏ। ਪਰ ਅਸੀਂ ਕਿਹਾ ਕਿ ਪੰਜਾਬ ਸਰਕਾਰ ਐਲਾਨ ਕਰੇ ਕਿ ਸਾਡੇ ਪੰਜਾਬ ਦੇ ਨੌਜਵਾਨ ਹਨ ਤੇ ਪੰਜਾਬ ਲਿਆਉਣਾ ਹੈ ।

ਉਨ੍ਹਾਂ ਕਿਹਾ ਕਿ ਉਨ੍ਹਾਂ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਨੌਜਵਾਨਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ ਤੇ ਸੰਘਰਸ਼ ਅਰੰਭ ਦਿੱਤਾ ਹੈ ਸਤਿਗੁਰੂ ਹਰਗੋਬਿੰਦ ਪਾਤਸ਼ਾਹ ਆਪ ਹੀ ਬਿਧ ਬਣਾਉਣਗੇ ਉਨ੍ਹਾਂ ਸੰਗਤ ਨੂੰ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਡਿਬਰੂਗੜ ’ਚ 10 ਅਤੇ ਪੰਜਾਬ ਦੀਆਂ ਜੇਲ੍ਹਾਂ ’ਚ 30 ਕੁਲ 40 ਨਜ਼ਰਬੰਦ ਨੌਜਵਾਨ ਭੁੱਖ ਹੜਤਾਲ ’ਤੇ ਹਨ।

ਉਨ੍ਹਾਂ ਕਿਹਾ ਕਿ ਪਹਿਲਾਂ ਵੀ ਐਨ ਐਸ ਏ ਲਗਦੇ ਰਹੇ ਹਨ ਪਰ ਉਨ੍ਹਾਂ ਨੂੰ ਪੰਜਾਬ ਦੀਆਂ ਜੇਲ੍ਹਾਂ  ਵਿਚ ਹੀ ਰੱਖਿਆ ਜਾਂਦਾ ਰਿਹਾ ਪਰ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਨੂੰ ਹਜ਼ਾਰਾਂ ਮੀਲ ਦੂਰ ਉਨ੍ਹਾਂ ਦਾ ਮਨੋਬਲ ਡੇਗਣ ਲਈ ਸੁੱਟਿਆ ਗਿਆ ਅਤੇ ਦਹਿਸ਼ਤਜਦਾ ਮਹੌਲ ਕਰਨ ਲਈ ਦਿੱਲੀ ਦੀ ਸਿੱਧੀ ਨਿਗਰਾਨੀ ਵਿੱਚ ਰੱਖਿਆ ਗਿਆ ।

ਪਰ ਕਲਗ਼ੀਧਰ ਪਾਤਸ਼ਾਹ ਦੀ ਕ੍ਰਿਪਾ ਨਾਲ ਉਹ ਦੱਸ ਸਿੰਘ ਉੱਥੇ ਸੈਂਕੜਿਆਂ ਦੀ ਗਿਣਤੀ ਵਿੱਚ ਤਾਇਨਾਤ ਫੋਰਸਜ ਅੱਗੇ ਝੁਕੇ ਨਹੀਂ  । ਉਨ੍ਹਾਂ ’ਦੇ ਬਾਥਰੂਮ ਜਾਣ ਤਕ ਦੀ ਕੈਮਰਿਆਂ ਨਾਲ ਨਜ਼ਰ ਰੱਖੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਜਦੋਂ ਤਕ ਨਜ਼ਰਬੰਦ ਸਿੰਘ ਪੰਜਾਬ ਤਬਦੀਲ ਹੋ ਕੇ ਅੰਨ ਪਾਣੀ ਨਹੀਂ ਛਕਣਗੇ ਅਸੀਂ ਵੀ ਸਾਰੇ ਪਰਿਵਾਰ ਰੋਜ਼ਾਨਾ ਭੁੱਖ ਹੜਤਾਲ ’ਤੇ ਬੈਠਾਂਗੇ।

ਸਾਨੂੰ  ਮੌਤ ਦਾ ਕੋਈ ਡਰ ਨਹੀਂ।ਉਨ੍ਹਾਂ ਕਿਹਾ ਕਿ ਡਿਬਰੂਗੜ ਜੇਲ੍ਹ ’ਚ ਨਜ਼ਰਬੰਦ ਨੌਜਵਾਨਾਂ ਨੇ ਫ਼ੈਸਲਾ ਕੀਤਾ ਹੈ ਕਿ ਭੁੱਖ ਹੜਤਾਲ ਦੌਰਾਨ ਉਨ੍ਹਾਂ ਦੀ ਮੌਤ ਹੋ ਜਾਣ ਦੀ ਸਥਿਤੀ ’ਚ ਵੀ ਅਸਾਮ ਦਾ ਪਾਣੀ ਉਨ੍ਹਾਂ ਦੇ ਮੂੰਹ ’ਚ ਨਾ ਪਾਇਆ ਜਾਵੇ।

ਸੋ ਸੰਗਤਾਂ ਨੂੰ ਤਕੜੇ ਹੋ ਕੇ ਵੱਡੀ ਗਿਣਤੀ ਵਿੱਚ ਜਿਸ ਜਗ੍ਹਾ ਅਸੀਂ ਭੁੱਖ ਹੜਤਾਲ ਦੀ ਲੜੀ ਨਜ਼ਰਬੰਦ ਸਿੰਘਾਂ ਦੇ ਪਰਿਵਾਰਾਂ ਨੇ ਸ਼ੁਰੂ ਕੀਤੀ ਹੈ ਉੱਥੇ ਪਹੁੰਚੋ ਤਾਂ ਕਿ ਸੰਘਰਸ਼ ਵਿੱਚ ਹੋਰ ਸਖ਼ਤ ਕਦਮ ਚੁਕੀਏ ।

- Advertisement -

ਸਿੱਖ ਜਗ਼ਤ

ਵਿਸਾਖੀ ਦੇ ਤਿਉਹਾਰ ਮੌਕੇ ਗੁਰਦੁਆਰਾ ਅੰਬ ਸਾਹਿਬ ਵਿਖੇ ਨਤਮਸਤਕ ਹੋਣ ਆਏ ਲੋਕਾਂ ਨੇ ਚੋਣ ਮਾਸਕਟ ਸ਼ੇਰਾ ਨਾਲ ਸੈਲਫੀ ਲਈ

ਯੈੱਸ ਪੰਜਾਬ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਪ੍ਰੈਲ, 2024 ਆਉਂਦੀ ਇੱਕ ਜੂਨ ਨੂੰ ਹੋਣ ਜਾ ਰਹੇ ਲੋਕ ਸਭਾ ਮਤਦਾਨ ਵਾਸਤੇ ਵੋਟਰਾਂ ਨੂੰ ਪ੍ਰੇਰਨ ਲਈ ਚੱਲ ਰਹੀ ਸਿਸਟਮੈਟਿਕ ਵੋਟਰ ਐਜੂਕੇਸ਼ਨ ਅਤੇ ਇਲੈਕਟੋਰਲ...

ਨਿਊਯਾਰਕ ਸਟੇਟ ਅਸੈੰਬਲੀ ਵਿੱਚ ਅਲਬਨੀ ਵਿਖੇ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ

ਯੈੱਸ ਪੰਜਾਬ ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 13 ਅਪ੍ਰੈਲ, 2024 ਅੱਜ ਨਿਊਯਾਰਕ ਸਟੇਟ ਦੀ ਅਸੈੰਬਲੀ ਵਿੱਚ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇਕ ਬਹੁਤ ਹੀ ਪ੍ਰਭਾਵਸ਼ਾਲੀ ਪ੍ਰੋਗਰਾਮ ਕੀਤਾ ਗਿਆ। ਇਸ ਸਮਾਗਮ...

ਮਨੋਰੰਜਨ

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਸੋਸ਼ਲ ਮੀਡੀਆ

223,212FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...