Friday, October 7, 2022

ਵਾਹਿਗੁਰੂ

spot_img



ਮਲੇਰਕੋਟਲਾ ਵਿੱਚ ਅਜ਼ਾਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਸੰਯਮ ਅੱਗਰਵਾਲ ਨੇ ਲਹਿਰਾਇਆ ਕੌਮੀ ਝੰਡਾ

ਯੈੱਸ ਪੰਜਾਬ
ਮਾਲੇਰਕੋਟਲਾ 15 ਅਗਸਤ, 2022 –
ਜ਼ਿਲ੍ਹੇ ਮਾਲੇਰਕੋਟਲਾ ‘ਚ ਦੇਸ਼ ਦਾ 75ਵੀਂ ਵਰ੍ਹੇਗੰਢ (76ਵਾਂ ਆਜ਼ਾਦੀ ਦਿਹਾੜਾ) ਬੜੀ ਧੂਮਧਾਮ ਨਾਲ ਮਨਾਇਆ ਗਿਆ।ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਮੁਬਾਰਕ ਮੌਕੇ ਤੇ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ, ਮਾਲੇਰਕੋਟਲਾ ਵਿਖੇ ਆਯੋਜਿਤ ਕੀਤੇ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ। ਉਨ੍ਹਾਂ ਸ਼ਾਨਦਾਰ ਪਰੇਡ ਦਾ ਨਿਰੀਖਣ ਵੀ ਕੀਤਾ।

ਐਸ.ਐਸ.ਪੀ. ਮਾਲੇਰਕੋਟਲਾ ਸ੍ਰੀਮਤੀ ਅਵਨੀਤ ਕੌਰ ਸਿੱਧੂ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਇਸ ਮੌਕੇ ਉਨ੍ਹਾਂ ਦੇ ਨਾਲ ਸਨ।ਪੰਜਾਬ ਪੁਲਿਸ, ਮਹਿਲਾ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ. ਕੈਡਿਟ, ਸਕਾਊਟ ਐਂਡ ਗਾਈਡਜ਼ ਦੀਆਂ ਟੁਕੜੀਆਂ ਤੇ ਆਧਾਰਿਤ ਸ਼ਾਨਦਾਰ ਪਰੇਡ ਦੀ ਅਗਵਾਈ ਡੀ.ਐੱਸ.ਪੀ ਅਮਰਗੜ੍ਹ ਸ੍ਰੀ ਗੁਰ ਇਕਬਾਲ ਸਿੰਘ ਨੇ ਕੀਤੀ ।

ਇਸ ਮੌਕੇ ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ ਸ੍ਰੀਮਤੀ ਰੂਪਾ ਧਾਲੀਵਾਲ, ਸਿਵਲ ਜੱਜ(ਜੂਨੀਅਰ ਡਵੀਜ਼ਨ )ਸ੍ਰੀ ਕ੍ਰਿਸ਼ਾਨਾਨੂਜਾ ਮਿੱਤਲ, ਸਿਵਲ ਜੱਜ(ਜੂਨੀਅਰ ਡਵੀਜ਼ਨ ) ਸ੍ਰੀ ਹਸਨ ਦੀਪ ਸਿੰਘ ਬਾਜਵਾ, ਸਿਵਲ ਜੱਜ(ਜੂਨੀਅਰ ਡਵੀਜ਼ਨ )ਸ੍ਰੀ ਹਰਸ਼ਬੀਰ ਸਿੰਘ ਸੰਧੂ, ਸਿਵਲ ਜੱਜ(ਜੂਨੀਅਰ ਡਵੀਜ਼ਨ ) ਸ੍ਰੀ ਸੁਰੇਸ਼ ਕੁਮਾਰ ਨੇ ਸ਼ਮੂਲੀਅਤ ਕੀਤੀ ।

ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਅਜਨਾਲਾ ਸ੍ਰੀਮਤੀ ਮਨਪ੍ਰੀਤ ਕੌਰ, ਸਿਵਲ ਜੱਜ(ਜੂਨੀਅਰ ਡਵੀਜ਼ਨ )ਅੰਮ੍ਰਿਤਸਰ ਸ੍ਰੀ ਜੈ ਵੀਰ ਸਿੰਘ ਉਚੇਚੇ ਤੌਰ ਤੋ ਪਹੁੰਚੇ ।

ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾਕਟਰ ਜਮੀਲ ਉਰ ਰਹਿਮਾਨ, ਐਸ.ਪੀ.(ਐਚ) ਸ੍ਰੀ ਕੁਲਦੀਪ ਸਿੰਘ, ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ, ਐਸ.ਡੀ.ਐਮ. ਸ੍ਰੀ ਕਰਨਦੀਪ ਸਿੰਘ, ਡੀ.ਐਸ.ਪੀ. ਰਾਮ ਜੀ ਦਾਸ, ਡੀ.ਐਸ.ਪੀ ਸ੍ਰੀ ਰਣਜੀਤ ਸਿੰਘ, ਸ੍ਰੀ ਦਵਿੰਦਰ ਸਿੰਘ, ਵਿਧਾਇਕ ਮਾਲੇਰਕੋਟਲਾ ਡਾਕਟਰ ਜਮੀਲ-ਉਰ-ਰਹਿਮਾਨ ਦੇ ਸ਼ਰੀਕ-ਏ-ਹਯਾਤ(ਸੁਪਤਨੀ) ਫ਼ਰਿਆਲ ਰਹਿਮਾਨ , ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸੰਜੀਵ ਸਰਮਾ, ਬੀ.ਡੀ.ਪੀ.ਓ ਸ੍ਰੀਮਤੀ ਰਿੰਪੀ ਗਰਗ ,ਸੀ.ਡੀ.ਪੀ.ਓ ਸ੍ਰੀ ਪਵਨ ਕੁਮਾਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ,ਕਰਮਚਾਰੀ, ਰਾਜਨੀਤਿਕ,ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮੰਇੰਦੇ ਵੀ ਮੌਜੂਦ ਸਨ ।

ਦੇਸ਼ ਦੀ 75ਵੀਂ ਵਰ੍ਹੇਗੰਢ (76ਵਾਂ ਆਜ਼ਾਦੀ ਦਿਹਾੜਾ) ਦੀ ਲੱਖ ਲੱਖ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣੇ ਸਾਡੇ ਸਭ ਲਈ ਬੜੇ ਮਾਣ ਵਾਲੀ ਗੱਲ ਹੈ ਅਤੇ ਇਸੇ ਲਈ ਅਸੀਂ ਇਸ ਸਾਲ ਨੂੰ ਆਜ਼ਾਦੀ ਦੇ ਅੰਮ੍ਰਿਤ ਮਹੱਤਵ ਵਜੋਂ ਮਨਾ ਰਹੇ ਹਾਂ ।

ਉਨ੍ਹਾਂ ਅਵਾਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਆਜ਼ਾਦੀ ਸਾਨੂੰ ਸੌਖੀ ਨਹੀਂ ਮਿਲੀ। ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲ਼ੇਪਾਣੀ, ਸ਼ਹੀਦ ਊਧਮ ਸਿੰਘ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ‘ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਡੇ ਮਹਾਨ ਸੁਤੰਤਰਤਾ ਸੰਗਰਾਮੀ ਸ਼ਹੀਦ ਭਗਤ ਸਿੰਘ ਜੀ ਵੱਲੋਂ ਜਿਸ ਤਰਾਂ ਦੇ ਭਾਰਤ ਦੀ ਕਲਪਨਾ ਕੀਤੀ ਸੀ ,ਉਸ ਸੁਪਨੇ ਨੂੰ ਸੱਚ ਕਰਨ ਲਈ ਡਾ: ਬੀ ਆਰ ਅੰਬਦੇਕਰ ਜੀ ਨੇ ਜੋ ਸਾਨੂੰ ਸੰਵਿਧਾਨ ਘੜ ਕੇ ਦਿੱਤਾ ਸੀ, ਉਸੇ ਤੋਂ ਸੇਧ ਲਾਕੇ ਅੱਜ ਮਾਣਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਿਚ ਪੰਜਾਬ ਅੱਗੇ ਵੱਧ ਰਿਹਾ ਹੈ। ਅੱਜ ਦਾ ਦਿਨ ਸਾਡੇ ਲਈ ਇਕ ਨਵੇਂ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਦਾ ਸੁਪਨਾ ਲਾਕੇ ਉਸ ਨੂੰ ਪੂਰਾ ਕਰਨ ਦਾ ਸੰਕਲਪ ਲੈਣ ਦਾ ਦਿਨ ਵੀ ਹੈ।

ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਸਾਡੇ ਮੁੱਖ ਮੰਤਰੀ ਸ: ਭਗਵੰਤ ਮਾਨ ਜੀ ਦੀ ਪ੍ਰਮੁੱਖ ਤਰਜੀਹ ਹੈ। । ਸਕੂਲਾਂ ਵਿੱਚ ਪੜ੍ਹਾਈ ਦਾ ਮਾਹੌਲ, ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨਾਲ ਸਬੰਧਿਤ ਅਤੇ ਹੋਰ ਜ਼ਰੂਰੀ ਪ੍ਰਬੰਧ ਕੀਤੇ ਜਾ ਰਹੇ ਹਨ । ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਹੋਰ ਉਤਸ਼ਾਹਿਤ ਕਰਨ ਲਈ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।ਇਹ ਮੈਡੀਕਲ ਕਾਲਜ ਪੰਜਾਬ ਅਤੇ ਖ਼ਾਸ ਤੌਰ ’ਤੇ ਮਾਲਵਾ ਖੇਤਰ ਨੂੰ ਮਿਆਰੀ ਸਿਹਤ ਸੇਵਾਵਾਂ ਅਤੇ ਮੈਡੀਕਲ ਸਿੱਖਿਆ ਪ੍ਰਦਾਨ ਕਰਨ ਲਈ ਇਕ ਧੁਰੇ ਵਜੋਂ ਕੰਮ ਕਰੇਗਾ ।

ਉਨ੍ਹਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਤੇ ਰਾਜ ਵਿਚ ਜੋ 75 ਆਮ ਆਦਮੀ ਕਲੀਨਿਕ ਖੋਲਣ ਦਾ ਫ਼ੈਸਲਾ ਕੀਤਾ ਹੈ ਉਹ ਆਮ ਲੋਕਾਂ ਪੱਖੀ ਫ਼ੈਸਲਾ ਹੈ । ਇਸ ਲੜੀਂ ਤਹਿਤ ਮਾਲੇਰਕੋਟਲਾ ਵਿਖੇ ਦੋ ਆਮ ਆਦਮੀ ਕਲੀਨਿਕ ਜਲਦ ਹੀ ਸ਼ੁਰੂ ਹੋ ਜਾਣਗੇ ਜਿੱਥੇ ਲੋਕਾਂ ਨੂੰ ਮੁਫ਼ਤ ਦਵਾਈਆਂ ਅਤੇ ਟੈੱਸਟਾਂ ਦੀ ਸਹੂਲਤ ਮਿਲੇਗੀ ।

ਜ਼ਿਲ੍ਹੇ ਵਿੱਚ ਚੰਗੀ ਸਿਹਤ ਲਈ ਜਿੱਥੇ ਸਰਕਾਰ ਵੱਲੋਂ ਆਮ ਆਦਮੀ ਕਲੀਨਿਕ ਖੋਲੇ ਜਾ ਰਹੇ ਹਨ ਉੱਥੇ ਹੀ ਜ਼ਿਲ੍ਹੇ ਵਿਚ ਪ੍ਰੋਜੈਕਟ ਮੇਰਾ ਪਿੰਡ ਮੇਰਾ ਜੰਗਲ ਆਰੰਭ ਕੀਤਾ ਗਿਆ ਹੈ । ਜ਼ਿਲ੍ਹੇ ਵਿਚ ਕਰੀਬ 01 ਲੱਖ 05 ਹਜ਼ਾਰ ਤੋਂ ਵੱਧ ਪੌਦੇ ਇਸ ਸਾਲ ਲਗਾਏ ਜਾਣਗੇ ਤਾਂ ਜੋ ਚੌਗਿਰਦਾ ਹਰਾ ਭਰਾ ਹੋ ਸਕੇ । ਉਨ੍ਹਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਸਹੂਲਤ ਪ੍ਰਦਾਨ ਕਰਨ ਹਿਤ ਸੇਵਾ ਕੇਂਦਰਾਂ ਵਿੱਚ 122 ਨਵੀਂਆਂ ਸੇਵਾਵਾਂ ਦੀ ਸ਼ੁਰੂਆਤ ਕੀਤੀ ਹੈ।

ਇਸ ਤੋਂ ਬਿਨਾਂ ਸੇਵਾ ਕੇਂਦਰ ਹੁਣ ਸਾਰੇ ਦਿਨਾਂ ਨੂੰ ਖੁੱਲ ਦੇ ਹਨ ਤਾਂ ਜੋ ਲੋਕਾਂ ਨੂੰ ਸਰਕਾਰੀ ਸੇਵਾਵਾਂ ਲੈਣ ਵਿਚ ਕੋਈ ਦਿੱਕਤ ਨਾ ਆਵੇ।

ਸ੍ਰੀ ਅਗਰਵਾਲ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਸਰਮਾਇਆ ਹੁੰਦੇ ਹਨ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਨੂੰ ਨਸ਼ਿਆਂ ਜਿਹੀ ਮਾੜੀ ਅਲਾਮਤਾਂ ਤੋਂ ਬਚਾ ਕੇ ਇਨ੍ਹਾਂ ਦੀ ਹੁਨਰ ਸਿਖਲਾਈ ਪੈਦਾ ਕਰਨ ਲਈ ਨਵੀਂਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਸਥਾਪਤ ਕੀਤੀਆਂ ਜਾ ਰਹੀਆਂ ਹਨ।ਪੰਜਾਬ ਸਰਕਾਰ 29 ਅਗਸਤ, 2022 ਤੋਂ ਪੰਜਾਬ ਭਰ ਵਿੱਚ ਪੇਂਡੂ ਖੇਡ ਮੇਲੇ ਕਰਵਾਉਣ ਜਾ ਰਹੀ ਹੈ।

ਇਸ ਨਾਲ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਤੇ ਅੱਗੇ ਵਧਣ ਦਾ ਮੌਕਾ ਮਿਲੇਗਾ । ਇਸ ਮੌਕੇ ਲੋੜਵੰਦਾਂ ਨੂੰ ਸਲਾਈ ਮਸ਼ੀਨ,ਟਰਾਈ ਸਾਈਕਲ ਅਤੇ ਵੀਲ ਚੇਅਰ ਵੀ ਦਿੱਤੀਆਂ ਅਤੇ ਅੱਛੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ ।

ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਬੱਚਿਆ ਨੂੰ ਮਿਠਾਈਆਂ ਵੀ ਵੰਡੀਆਂ ।

ਆਖੀਰ ਵਿੱਚ ਡਿਪਟੀ ਕਮਿਸ਼ਨਰ ਨੇ ਭਾਰਤ ਦੇ ਸਾਰੇ ਮਹਾਨ ਸ਼ਹੀਦਾਂ ਨੂੰ ਕੋਟਿ-ਕੋਟਿਪ੍ਰਣਾਮ ਕੀਤਾ ਅਤੇ ਪੰਜਾਬ ਅਤੇ ਦੇਸ਼ ਦੀ ਖ਼ੁਸ਼ਹਾਲੀ ਤੇ ਤਰੱਕੀ ਦੀ ਕਾਮਨਾ ਕੀਤੀ ।

ਜਿਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ ਸਮਾਗਮ ਦੌਰਾਨ ਹਿੱਸਾ ਲਿਆ ਹੈ ਉਨ੍ਹਾਂ ਸਕੂਲਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ 16 ਅਗਸਤ ਦਿਨ ਮੰਗਲਵਾਰ ਦੀ ਛੁੱਟੀ ਦਾ ਐਲਾਨ ਕੀਤਾ ਗਿਆ । ਜੈ ਹਿੰਦ

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਸ਼ਤਾਬਦੀ ਸਮਾਗਮਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵਫ਼ਦ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪੁੱਜਾ

ਯੈੱਸ ਪੰਜਾਬ ਅੰਮ੍ਰਿਤਸਰ, 6 ਅਕਤੂਬਰ, 2022: ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮਾਂ ਸਬੰਧੀ ਪ੍ਰਬੰਧਾਂ ਨੂੰ ਲੈ ਕੇ ਪਾਕਿਸਤਾਨ ਗਏ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਅੱਜ ਹਸਨ...

ਪੰਜਾਬ ਸਰਕਾਰ ਦੀ ਐਕਸਾਈਜ਼ ਪਾਲਿਸੀ ’ਤੇ ਸਰਕਾਰ ਦੇ ਅਫ਼ਸਰਾਂ ਨੇ ਚੁੱਕੇ ਸਵਾਲ, ਲਿਖ਼ੀ ਚਿੱਠੀ: ਮਨਜਿੰਦਰ ਸਿਰਸਾ ਦਾ ਦਾਅਵਾ

ਯੈੱਸ ਪੰਜਾਬ ਚੰਡੀਗੜ੍ਹ, 4 ਅਕਤੂਬਰ, 2022: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਸ: ਮਨਜਿੰਦਰ ਸਿੰਘ ਸਿਰਸਾ ਨੇ ਇਕ ਅਹਿਮ ਦਾਅਵਾ ਕਰਦਿਆਂ ਕਿਹਾ ਹੈ ਕਿ ਪੰਜਾਬ ਦੀ ‘ਆਮ ਆਦਮੀ ਪਾਰਟੀ’ ਦੀ ਸਰਕਾਰ...

ਗੁਰਦੁਆਰਾ ਬੰਗਲਾ ਸਾਹਿਬ ਵਿਖ਼ੇ ਕਾਰਡੀਓ ਯੂਨਿਟ ਛੇਤੀ ਸ਼ੁਰੂ ਕੀਤਾ ਜਾਵੇਗਾ: ਕਾਲਕਾ, ਕਾਹਲੋਂ

ਯੈੱਸ ਪੰਜਾਬ ਨਵੀਂ ਦਿੱਲੀ, 4 ਅਕਤੂਬਰ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਚਲਾਈ ਜਾ ਰਹੀ ਗੁਰੂ ਹਰਿਕ੍ਰਿਸ਼ਨ ਪਾਲੀਕਲੀਨਿਕ ਡਿਸਪੈਂਸਰੀ ਵਿਚ ਦਿਲ ਦੇ ਰੋਗਾਂ ਨਾਲ ਪੀੜ੍ਹਤ ਹੇਠਲੇ ਤਬਕੇ...

ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਤਖਤ ਸ੍ਰੀ ਦਮਦਮਾ ਸਾਹਿਬ ਨੂੰ ਦਿੱਲੀ ਗੁਰਦੁਆਰਾ ਐਕਟ ‘ਚ ਸ਼ਾਮਿਲ ਕਰਵਾਉਣ ਲਈ ਹੰਗਾਮੀ ਮੀਟਿੰਗ

ਯੈੱਸ ਪੰਜਾਬ ਨਵੀਂ ਦਿੱਲੀ, 03 ਅਕਤੂਬਰ, 2022: ਦਸ਼ਮੇਸ਼ ਸੇਵਾ ਸੁਸਾਇਟੀ ਨੇ ਪੰਜਾਬ ਦੇ ਤਲਵੰਡੀ ਸਾਬੋ ਸਥਿਤ ਤਖਤ ਸ੍ਰੀ ਦਮਦਮਾ ਸਾਹਿਬ ਨੂੰ ਸਿੱਖਾਂ ਦੇ ਪੰਜਵੇ ਤਖਤ ਵਜੋਂ ਦਿੱਲੀ ਸਿੱਖ ਗੁਰਦੁਆਰਾ ਐਕਟ 1971...

ਦਿੱਲੀ ਕਮੇਟੀ ਵੱਲੋਂ ਸਿੱਖ ਵਿਦਵਾਨਾਂ ਦੀ ਅਗਵਾਈ ’ਚ ਬੋਰਡ ਦਾ ਗਠਨ

ਯੈੱਸ ਪੰਜਾਬ ਨਵੀਂ ਦਿੱਲੀ, 3 ਅਕਤੂਬਰ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਇਥੇ ਆਯੋਜਿਤ ਪ੍ਰੈਸ...

ਅਮਰੀਕਾ ਦੀ ਯੁਨੀਵਰਸਿਟੀ ਵਿੱਚ ਸਜਾਈਆਂ ਗਈਆਂ ਦਸਤਾਰਾਂ, ਰਾਈਟ ਸਟੇਟ ਯੁਨੀਵਰਸਿਟੀ ਵਿਖੇ ‘ਸਿੱਖਸ ਇਨ ਅਮਰੀਕਾ’ ਪੌਗਰਾਮ ਦਾ ਆਯੋਜਨ

ਯੈੱਸ ਪੰਜਾਬ ਡੇਟਨ (ਅਮਰੀਕਾ), 3 ਅਕਤੂਬਰ, 2022: ਸਿੱਖ ਧਰਮ ਦੀ ਵਿਲੱਖਣਤਾ ਦਰਸਾਉਣ ਅਤੇ ਵਿਦਿਆਰਥੀਆਂ, ਅਧਿਕਾਰੀਆਂ ਤੇ ਨਗਰ ਵਾਸੀਆਂ ਨੂੰ ਸਿੱਖ ਸਭਿਆਚਾਰ ਦੇ ਗੋਰਵ ਮਈ ਵਿਰਸੇ ਤੋਂ ਜਾਣੂ ਕਰਾਉਣ, ਸਿੱਖ ਪਛਾਣ ਬਾਰੇ...

ਮਨੋਰੰਜਨ

ਸਤਿੰਦਰ ਸਰਤਾਜ ਦੇ ਨਵੇਂ ਗੀਤ ‘ਤਿਤਲੀ’ ਨੂੰ ਸਰੋਤਿਆਂ ਨੇ ਖ਼ੂਬ ਸਲਾਹਿਆ

ਹਰਜਿੰਦਰ ਸਿੰਘ ਜਵੰਦਾ ਜਦੋਂ ਵੀ ਕੋਈ "ਸਤਿੰਦਰ ਸਰਤਾਜ" ਸ਼ਬਦ ਬੋਲਦਾ ਹੈ, ਤਾਂ ਇੱਕ ਸ਼ਾਨਦਾਰ ਸੁਮੇਲ ਵਾਲੀ ਆਵਾਜ਼ ਦਿਲ 'ਚ ਖਿੱਚ ਪਾਉਂਦੀ ਹੈ। ਕਈ ਹਿੱਟ ਗੀਤ ਦੇਣ ਤੋਂ ਬਾਅਦ, "ਤਿਤਲੀ" ਜੋ ਅੱਜ ਰਿਲੀਜ਼ ਹੋਇਆ ਹੈ, ਬਿਨਾਂ...

ਪੰਜਾਬੀ ਗਾਇਕ ਵਜ਼ੀਰ ਪਾਤਰ ਨੇ ਆਪਣੀ ਨਵੀਂ ਈਪੀ ‘ਕੀਪ ਇਟ ਗੈਂਗਸਟਾ’ ਰਿਲੀਜ਼ ਕੀਤੀ

ਯੈੱਸ ਪੰਜਾਬ ਚੰਡੀਗੜ੍ਹ, 22 ਸਤੰਬਰ 2022: ਰੈਪਰ, ਸੰਗੀਤਕਾਰ, ਸੰਗੀਤ ਨਿਰਮਾਤਾ ਅਤੇ ਗੀਤਕਾਰ, ਵਜ਼ੀਰ ਪਾਤਰ ਨੇ ਆਪਣੀ ਨਵੀਂ ਈਪੀ ਰਿਲੀਜ਼ ਕੀਤਾ ਹੈ ਜੋ ਗੀਤਾਂ ਰਾਹੀਂ ਹਿੱਪ-ਹੌਪ ਅਤੇ ਅਣਕਹੀ ਕਹਾਣੀਆਂ ਨੂੰ ਪੇਸ਼ ਕਰਦਾ ਹੈ। ਡੈਫ ਜੈਮ ਇੰਡੀਆ ਦੁਆਰਾ...

ਥ੍ਰਿਲ ਅਤੇ ਸਸਪੈਂਸ ਭਰਪੂਰ ਪੰਜਾਬੀ ਫ਼ਿਲਮ ‘ਕ੍ਰਿਮੀਨਲ’ ਸਾਬਿਤ ਹੋਵੇਗੀ ‘ਗੇਮ ਚੇਂਜਰ’, ਥਿਏਟਰਾਂ ਵਿੱਚ 23 ਸਤੰਬਰ ਨੂੰ ਫ਼ੜੋ ‘ਮੋਸਟ ਵਾਂਟੇਡ ਗੈਂਗਸਟਰ’

ਯੈੱਸ ਪੰਜਾਬ ਚੰਡੀਗੜ੍ਹ, 20 ਸਤੰਬਰ 2022: ਆਪਣੇ ਨਵੇਂ ਪ੍ਰੋਡਕਸ਼ਨ ਹਾਊਸ, ਬਿਗ ਡੈਡੀ ਫਿਲਮਜ਼ ਦੇ ਕੈਰੀਅਰ ਦੀ ਸ਼ੁਰੂਆਤ ਕਰਦੇ ਹੋਏ, ਇਹ ਫਿਲਮ ਸ਼ਾਨਦਾਰ ਢੰਗ ਨਾਲ ਗਰਿੰਦਰ ਸਿੱਧੂ ਦੁਆਰਾ ਨਿਰਦੇਸ਼ਤ ਹੈ, ਜੋ ਕਿ 23 ਸਤੰਬਰ 2022 ਨੂੰ ਰਿਲੀਜ਼...

‘ਕੈਰੀ ਆਨ ਜੱਟਾ-3’ ਜੂਨ 2023 ਵਿੱਚ ਰਿਲੀਜ਼ ਹੋਵੇਗੀ; ਗਿੱਪੀ ਗਰੇਵਾਲ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ, ਬੀਨੂੰ ਢਿੱਲੋਂ ਨਜ਼ਰ ਆਉਣਗੇ

ਯੈੱਸ ਪੰਜਾਬ ਚੰਡੀਗੜ੍ਹ, 10 ਸਤੰਬਰ, 2022: ਨਿਰਮਾਤਾ-ਨਿਰਦੇਸ਼ਕ, ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਦੀ ਸਮੀਪ ਕੰਗ ਵੱਲੋਂ ਨਿਰਦੇਸ਼ਿਤ ਫ਼ਿਲਮ ‘ਕੈਰੀ ਆਨ ਜੱਟਾ-3’ ਨੂੰ 29 ਜੂਨ 2023 ਨੂੰ ਰਿਲੀਜ਼ ਕਰਨ ਲਈ ਤਿਆਰੀਆਂ ਕੱਸੀਆਂ ਜਾ ਰਹੀਆਂ ਹਨ। ਵਿਦੇਸ਼ ਵਿੱਚ ਇਸ...

ਸਿੱਧੂ ਮੂਸੇਵਾਲਾ ਦਾ ਗ਼ੀਤ ‘ਜਾਂਦੀ ਵਾਰ’ ਨਹੀਂ ਰਿਲੀਜ਼ ਕਰ ਸਕਣਗੇ ਸਲੀਮ-ਸੁਲੇਮਾਨ; ਪੰਜਾਬ ਦੀ ਅਦਾਲਤ ਨੇ ਲਾਈ ਰੋਕ

ਯੈੱਸ ਪੰਜਾਬ ਚੰਡੀਗੜ੍ਹ, 29 ਅਗਸਤ, 2022: ਪੰਜਾਬ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਮਈ ਮਹੀਨੇ ਵਿੱਚ ਕਤਲ ਕੀਤੇ ਗਏ ਪੰਜਾਬ ਦੇ ਨਾਮਵਰ ਗਾਇਕ-ਰੈੱਪਰ ਸਿੱਧੂ ਮੂਸੇਵਾਲਾ ਦੇ ਇਕ ਨਵੇਂ ਗ਼ੀਤ ‘ਜਾਂਦੀ ਵਾਰ’ ਨੂੰ ਰਿਲੀਜ਼ ਕਰਨ ’ਤੇ ਰੋਕ...
- Advertisement -spot_img

ਸੋਸ਼ਲ ਮੀਡੀਆ

41,110FansLike
51,953FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!