Sunday, March 23, 2025
spot_img
spot_img
spot_img

IAS Himanshu Jain ਨੇ Ludhiana ਦੇ ਡਿਪਟੀ ਕਮਿਸ਼ਨਰ ਵਜੋਂ ਅਹੁੱਦਾ ਸੰਭਾਲਿਆ

ਯੈੱਸ ਪੰਜਾਬ
ਲੁਧਿਆਣਾ, 20 ਮਾਰਚ , 2025

2017 ਬੈਚ ਦੇ ਭਾਰਤੀ ਪ੍ਰਸ਼ਾਸਨਿਕ ਸੇਵਾ (IAS) ਅਧਿਕਾਰੀ ਅਧਿਕਾਰੀ Himanshu Jain ਵੱਲੋਂ Ludhiana ਦੇ ਡਿਪਟੀ ਕਮਿਸ਼ਨਰ ਵਜੋਂ ਅਹੁੱਦਾ ਸੰਭਾਲਿਆ। ਮੀਡੀਆ ਨੂੰ ਆਪਣੇ ਪਹਿਲੇ ਸੰਬੋਧਨ ਵਿੱਚ, ਜੈਨ ਨੇ ਪਾਰਦਰਸ਼ਤਾ, ਜਵਾਬਦੇਹੀ ਅਤੇ ਕੁਸ਼ਲ ਸੇਵਾ ਪ੍ਰਦਾਨ ਕਰਨ ‘ਤੇ ਜ਼ੋਰ ਦਿੰਦਿਆਂ ਇੱਕ ਪ੍ਰਗਤੀਸ਼ੀਲ ਅਤੇ ਲੋਕ-ਪੱਖੀ ਪ੍ਰਸ਼ਾਸਨ ਲਈ ਆਪਣੇ ਦ੍ਰਿਸ਼ਟੀਕੋਣ ਨੂੰ ਦਰਸਾਇਆ।

ਵੱਖ-ਵੱਖ ਪ੍ਰਮੁੱਖ ਭੁਮਿਕਾਵਾਂ ਜਿਨ੍ਹਾਂ ਵਿੱਚ Rupnagar ਦੇ ਡਿਪਟੀ ਕਮਿਸ਼ਨਰ, ਮੁੱਖ ਮੰਤਰੀ ਦਫ਼ਤਰ ਵਿੱਚ ਵਧੀਕ ਪ੍ਰਮੁੱਖ ਸਕੱਤਰ, ਨਗਰ ਨਿਗਮ ਕਮਿਸ਼ਨਰ ਹੁਸ਼ਿਆਰਪੁਰ, ਵਧੀਕ ਡਿਪਟੀ ਕਮਿਸ਼ਨਰ ਜਲੰਧਰ (ਸ਼ਹਿਰੀ ਵਿਕਾਸ), ਐਸ.ਡੀ.ਐਮ. ਖਰੜ ਅਤੇ ਜਲੰਧਰ (ਯੂ.ਟੀ.) ਵਿੱਚ ਸਹਾਇਕ ਕਮਿਸ਼ਨਰ ਸਮੇਤ, ਵਿੱਚ ਸੇਵਾ ਨਿਭਾਉਣ ਤੋਂ ਬਾਅਦ, ਜੈਨ ਲਈ ਆਪਣੀ ਨਵੀਂ ਭੂਮਿਕਾ ਨਿਭਾਉਣ ਲਈ ਲੰਮਾ ਤਜ਼ਰਬਾ ਹਾਸਲ ਹੈ।

ਜੈਨ ਵੱਲੋਂ ਪੁਲਿਸ ਅਤੇ ਭਾਈਚਾਰਕ ਭਾਈਵਾਲਾਂ ਨਾਲ ਤਾਲਮੇਲ ਵਾਲੇ ਯਤਨਾਂ ਰਾਹੀਂ ਲੁਧਿਆਣਾ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਉਜਾਗਰ ਕੀਤਾ। ਉਨ੍ਹਾਂ ਸਾਰੇ ਨਿਵਾਸੀਆਂ ਲਈ ਇੱਕ ਸੁਰੱਖਿਅਤ ਅਤੇ ਸਿਹਤਮੰਦ ਵਾਤਾਵਰਣ ਬਣਾਉਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।

ਜ਼ਿਲ੍ਹੇ ਭਰ ਵਿੱਚ ਸਿਹਤ ਸੰਭਾਲ ਬੁਨਿਆਦੀ ਢਾਂਚੇ ਅਤੇ ਸੇਵਾਵਾਂ ਨੂੰ ਬਿਹਤਰ ਬਣਾਉਣ ‘ਤੇ ਧਿਆਨ ਕੇਂਦਰਿਤ ਕਰਦਿਆਂ, ਸਭ ਤੋਂ ਵਧੀਆ ਸਿਹਤ ਸਹੂਲਤਾਂ ਤੱਕ ਪਹੁੰਚ ਨੂੰ ਯਕੀਨੀ ਬਣਾਉਣਾ ਇੱਕ ਹੋਰ ਤਰਜੀਹ ਹੋਵੇਗੀ। ਜੈਨ ਨੇ ਭ੍ਰਿਸ਼ਟਾਚਾਰ-ਮੁਕਤ ਵਾਤਾਵਰਣ ਨੂੰ ਉਤਸ਼ਾਹਿਤ ਕਰਨ, ਸਾਰੇ ਪੱਧਰਾਂ ‘ਤੇ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਕੀ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣ ਦਾ ਵੀ ਪ੍ਰਣ ਲਿਆ।

ਲੁਧਿਆਣਾ ਦੀ ਉਦਯੋਗਿਕ ਮਹੱਤਤਾ ਨੂੰ ਪਛਾਣਦੇ ਹੋਏ, ਜੈਨ ਨੇ ਐਮ.ਐਸ.ਐਮ.ਈ. ਅਤੇ ਉਦਯੋਗਾਂ ਲਈ ਸ਼ਿਕਾਇਤਾਂ ਦੇ ਫਾਸਟ-ਟਰੈਕ ਪ੍ਰਵਾਨਗੀਆਂ ਅਤੇ ਸਮੇਂ ਸਿਰ ਹੱਲ ਪ੍ਰਦਾਨ ਕਰਨ ਲਈ ਇੱਕ ਵਿਸ਼ੇਸ਼ ਸੈੱਲ ਦੀ ਸਥਾਪਨਾ ਦਾ ਐਲਾਨ ਕੀਤਾ। ਇਸ ਪਹਿਲਕਦਮੀ ਦਾ ਉਦੇਸ਼ ਆਰਥਿਕ ਵਿਕਾਸ ਨੂੰ ਵਧਾਉਣਾ ਅਤੇ ਕਾਰੋਬਾਰ-ਅਨੁਕੂਲ ਵਾਤਾਵਰਣ ਬਣਾਉਣਾ ਹੈ।

ਇਸ ਤੋਂ ਇਲਾਵਾ, ਜੈਨ ਨੇ ਨਾਗਰਿਕਾਂ ਨੂੰ ਸੇਵਾਵਾਂ ਦੀ ਸਮੇਂ ਸਿਰ ਡਿਲੀਵਰੀ ‘ਤੇ ਜ਼ੋਰ ਦਿੱਤਾ, ਇਹ ਯਕੀਨੀ ਬਣਾਉਣਾ ਕਿ ਭਲਾਈ ਸਕੀਮਾਂ ਅਤੇ ਜਨਤਕ ਸੇਵਾਵਾਂ ਪਹੁੰਚਯੋਗ ਅਤੇ ਮੁਸ਼ਕਲ ਰਹਿਤ ਹੋਣ। ਉਨ੍ਹਾਂ ਰਾਜ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ, ਜਿਸ ਵਿੱਚ ਲੁਧਿਆਣਾ ਦੇ ਵਸਨੀਕਾਂ ਦੇ ਜੀਵਨ ਦੀ ਗੁਣਵੱਤਾ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਲੁਧਿਆਣਾ ਨੂੰ ਇੱਕ ਸਾਫ਼ ਅਤੇ ਹਰਿਆ ਭਰਿਆ ਸ਼ਹਿਰ ਬਣਾਉਣ ‘ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ।

ਉਨ੍ਹਾਂ ਦੇ ਪਹੁੰਚਣ ‘ਤੇ, ਜੈਨ ਦਾ ਜ਼ਿਲ੍ਹਾ ਪ੍ਰਸ਼ਾਸਨ ਕੰਪਲੈਕਸ ਵਿਖੇ ਪੰਜਾਬ ਪੁਲਿਸ ਦੀ ਇੱਕ ਟੁਕੜੀ ਦੁਆਰਾ ਰਸਮੀ ਗਾਰਡ ਆਫ਼ ਆਨਰ ਨਾਲ ਸਵਾਗਤ ਕੀਤਾ ਗਿਆ।

ਨਵੇਂ ਡਿਪਟੀ ਕਮਿਸ਼ਨਰ ਵੱਲੋਂ ਇਨ੍ਹਾਂ ਟੀਚਿਆਂ ਨੂੰ ਪ੍ਰਾਪਤ ਕਰਨ ਵਿੱਚ ਸਾਰੇ ਭਾਈਵਾਲਾਂ ਦੇ ਸਹਿਯੋਗ ਦੀ ਅਪੀਲ ਕੀਤੀ। ਉਨ੍ਹਾਂ ਜ਼ਿਲ੍ਹੇ ਦੇ ਵਿਕਾਸ ਅਤੇ ਭਲਾਈ ਲਈ ਅਣਥੱਕ ਮਿਹਨਤ ਕਰਨ ਦੀ ਆਪਣੀ ਵਚਨਬੱਧਤਾ ‘ਤੇ ਜ਼ੋਰ ਦਿੱਤਾ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ