Monday, May 20, 2024

ਵਾਹਿਗੁਰੂ

spot_img
spot_img

IAS ਪਰਮਪਾਲ ਕੌਰ ਸਿੱਧੂ ਦਾ ਅਸਤੀਫ਼ਾ ਅਜੇ ਮਨਜ਼ੂਰ ਨਹੀਂ ਹੋਇਆ: CM ਮਾਨ ਨੇ ਕਿਹਾ ‘ਸਾਰੀ ਉਮਰ ਦੀ ਕਮਾਈ ਖ਼ਤਰੇ ’ਚ ਪੈ ਸਕਦੀ ਹੈ’

- Advertisement -

ਯੈੱਸ ਪੰਜਾਬ
ਚੰਡੀਗੜ੍ਹ, 11 ਅਪ੍ਰੈਲ, 2024

ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਨੇਤਾ ਸ: ਸਿਕੰਦਰ ਸਿੰਘ ਮਲੂਕਾ ਦੀ ਨੂੰਹ ਅਤੇ ਰਾਜ ਦੀ ਆਈ.ਏ.ਐੱਸ. ਅਧਿਕਾਰੀ ਪਰਮਪਾਲ ਕੌਰ ਸਿੱਧੂ ਵੱਲੋਂ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਜਾਣ ਮਗਰੋਂ ਉਨ੍ਹਾਂ ਦੇ ਅਸਤੀਫ਼ੇ ਬਾਰੇ ਪੇਚ ਫ਼ਸ ਗਿਆ ਜਾਪਦਾ ਹੈ।

ਪਿਛਲੇ ਦਿਨੀਂ ਪਰਮਪਾਲ ਕੌਰ ਸਿੱਧੂ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਇਹ ਖ਼ਬਰਾਂ ਆ ਰਹੀਆਂ ਸਨ ਕਿ ਉਹਨਾਂ ਦਾ ਅਸਤੀਫ਼ਾ ਅਜੇ ਤਾਂਈਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਵਾਨ ਨਹੀਂ ਕੀਤਾ ਗਿਆ ਪਰ ਅੱਜ ਪਰਮਪਾਲ ਕੌਰ ਸਿੱਧੂ ਦੇ ਭਾਜਪਾ ਵਿੱਚ ਸ਼ਾਮਲ ਹੋਣ ਵੇਲੇ ਦਿੱਲੀ ਵਿੱਚ ਭਾਜਪਾ ਹੈਡਕੁਆਰਟਰ ਵਿਖ਼ੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਸ: ਹਰਦੀਪ ਸਿੰਘ ਪੁਰੀ ਨੇ ਦਾਅਵਾ ਕੀਤਾ ਸੀ ਕਿ ਪਰਮਪਾਲ ਕੌਰ ਸਿੱਧੂ ਦਾ ਅਸਤੀਫ਼ਾ ਲੰਘੇ ਕਲ੍ਹ ਮਨਜ਼ੂਰ ਹੋ ਗਿਆ ਸੀ।

ਪਰਮਪਾਲ ਕੌਰ ਸਿੱਧੂ ਦੀ ਭਾਜਪਾ ਵਿੱਚ ਸ਼ਮੂਲੀਅਤ ਅਤੇ ਸ: ਹਰਦੀਪ ਸਿੰਘ ਪੁਰੀ ਦੇ ਦਾਅਵੇ ਮਗਰੋਂ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨੇ ਅੱਜ ਸੋਸ਼ਲ ਮੀਡੀਆ ਪਲੇਟਫ਼ਾਰਮ ‘ਐਕਸ’ ’ਤੇ ਟਵੀਟ ਕਰਦਿਆਂ ਇਹ ਸਪਸ਼ਟ ਕਰ ਦਿੱਤਾ ਹੈ ਕਿ ਪਰਮਪਾਲ ਕੌਰ ਦਾ ਅਸਤੀਫ਼ਾ ਅਜੇ ਮਨਜ਼ੂਰ ਨਹੀਂ ਹੋਇਆ।

ਮੁੱਖ ਮੰਤਰੀ ਨੇ ਪਰਮਪਾਲ ਕੌਰ ਸਿੱਧੂ ਦੇ ਅਸਤੀਫ਼ੇ ’ਤੇ ਤਨਜ਼ ਕਰਦਿਆਂ ਕਿਹਾ ਹੈ ਕਿ ‘ਬੀਬਾ ਜੀ ਜਿੰਨੀ ਕਾਹਲੀ ਆਈ.ਏ.ਐੱਸ. ਬਣਨ ਦੀ ਸੀ, ਛੱਡਣ ਵਾਸਤੇ ਕੋਈ ਤੌਰ ਤਰੀਕੇ ਨੇ।

ਉਹਨਾਂ ਵੱਲੋਂ ਕੀਤਾ ਗਿਆ ਮੁਕੰਮਲ ਟਵੀਟ ਅਸੀਂ ਪਾਠਕਾਂ ਦੀ ਜਾਣਕਾਰੀ ਲਈ ਹੇਠਾਂ ਇੰਨ ਬਿੰਨ ਪ੍ਰਕਾਸ਼ਿਤ ਕਰ ਰਹੇ ਹਾਂ:

ਪਰਮਪਾਲ ਕੌਰ ਜੀ 91S ਅਫਸਰ ਦੇ ਤੌਰ ਤੇ ਅਸਤੀਫਾ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ..ਬੀਬਾ ਜੀ ਜਿੰਨੀ ਕਾਹਲੀ 91S ਬਣਨ ਦੀ ਸੀ..ਛੱਡਣ ਵਾਸਤੇ ਕੋਈ ਤੌਰ ਤਰੀਕੇ ਨੇ..ਕਿਰਪਾ ਕਰਕੇ ਅਸਤੀਫਾ ਦੇਣ ਦੇ ਤਰੀਕੇ ਸਮਝੋ..ਨਹੀਂ ਤਾਂ ਸਾਰੀ ਉਮਰ ਦੀ ਕਮਾਈ ਖਤਰੇ ਚ ਪੈ ਸਕਦੀ ਹੈ..

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...