Friday, April 19, 2024

ਵਾਹਿਗੁਰੂ

spot_img
spot_img

ਦਿੱਲੀ ਦੇ ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿਖ਼ੇ ਬੱਚਿਆਂ ਨੂੰ ILETS ਦੀ ਤਿਆਰੀ ਕਰਵਾਉਣ ਲਈ ਕਲਾਸਾਂ ਸ਼ੁਰੂ

- Advertisement -

IELTS classes started at Delhi’s Gurdwara Rajauri Garden

ਯੈੱਸ ਪੰਜਾਬ

ਨਵੀਂ ਦਿੱਲੀ, 30 ਜਨਵਰੀ, 2023 –  ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਵਿਦੇਸ਼ ਜਾਣ ਦੀ ਚਾਹ ਰੱਖਣ ਵਾਲੇ ਬੱਚਿਆਂ ਨੂੰ ਆਈਲੈਟਸ ਦੀ ਤਿਆਰੀ ਕਰਵਾਉਣ ਸੰਬੰਧੀ ਕਲਾਸਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।  ਜਿਸ ਵਿੱਚ ਬੱਚੇ ਪੂਰੀ ਦਿਲਚਸਪੀ ਲੈਂਦੇ ਹੋਏ ਆਪਣੇ ਨਾਮ ਦਰਜ ਕਰਵਾ ਰਹੇ ਹਨ।
ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਮਨਜੀਤ ਸਿੰਘ ਅਤੇ ਜਨਰਲ ਸਕੱਤਰ ਮਨਜੀਤ ਸਿੰਘ ਖੰਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਜਿੱਥੇ ਬੱਚਿਆਂ ਨੂੰ ਅੰਗਰੇਜ਼ੀ ਅਤੇ ਮਾਂ ਬੋਲੀ ਪੰਜਾਬੀ ਦੀ ਜਾਣਕਾਰੀ ਦੇਣ ਲਈ ਕਲਾਸਾਂ ਗੁਰਦੁਆਰਾ ਸਾਹਿਬ ਵਿਖੇ ਦਿੱਤੀਆਂ ਜਾਂਦੀਆਂ ਹਨ, ਉੱਥੇ ਹੁਣ ਆਈਲੈਟਸ ਦੀਆਂ ਕਲਾਸਾਂ ਵੀ ਲੱਗਣਗੀਆਂ।
ਉਨ੍ਹਾਂ ਦੱਸਿਆ ਕਿ ਹੋਰਨਾਂ ਥਾਵਾਂ ‘ਤੇ ਇਨ੍ਹਾਂ ਕਲਾਸਾਂ ਵਾਸਤੇ ਬੱਚਿਆਂ ਕੋਲੋਂ 15-20 ਹਜ਼ਾਰ ਰੁਪਏ ਲਏ ਜਾਂਦੇ ਹਨ ਜਦੋਂ ਕਿ ਗੁਰਦੁਆਰਾ ਸਾਹਿਬ ਵਿਖੇ ਸਿਰਫ 6500 ਰੁਪਏ ਦੀ  ਫੀਸ ਲਈ ਜਾਵੇਗੀ। ਇਹ ਕੋਰਸ ਲਗਭਗ ਇੱਕ ਮਹੀਨੇ ਦਾ ਹੋਵੇਗਾ ਪਰ ਫਿਰ ਵੀ ਜੇਕਰ ਕਿਸੇ ਬੱਚੇ ਨੂੰ ਹੋਰ ਸਮਾਂ ਚਾਹੀਦਾ ਹੋਵੇਗਾ ਤਾਂ ਹੋਰਨਾਂ ਕਲਾਸਾਂ ਲਗਾ ਕੇ ਉਨ੍ਹਾਂ ਦੀ ਪੂਰੀ ਤਿਆਰੀ ਕਰਵਾਈ ਜਾਵੇਗੀ।
ਸ: ਹਰਮਨਜੀਤ ਸਿੰਘ ਨੇ ਕਿਹਾ ਕਿ ਇਸ ਦਾ ਪੂਰਾ ਲਾਭ ਉਨ੍ਹਾਂ ਪਰਿਵਾਰਾਂ ਨੂੰ ਹੋਵੇਗਾ ਜਿਹੜੇ ਪਰਿਵਾਰ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਦੇ ਇੱਛੁਕ ਹਨ,  ਉਹ ਹੁਣ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਵਿਖੇ ਭੇਜ ਕੇ ਤਿਆਰੀ ਕਰਵਾ ਸਕਣਗੇ |  ਉਨ੍ਹਾਂ ਕਿਹਾ ਕਿ ਜੋ 6500 ਰੁਪਏ ਲਏ ਜਾ ਰਹੇ ਹਨ, ਉਹ ਸਿਰਫ ਤਿਆਰੀ ਕਰਵਾਉਣ ਵਾਲੇ ਅਧਿਆਪਕਾਂ ਦੀ ਤਨਖ਼ਾਹ ਲਈ ਵਰਤੇ ਜਾਣਗੇ ਅਤੇ ਬਾਕੀ ਦਾ ਖ਼ਰਚ ਗੁਰਦੁਆਰਾ ਸਾਹਿਬ ਦੀ ਕਮੇਟੀ ਵੱਲੋਂ ਕੀਤਾ ਜਾਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਇਸ ਸਮੁੱਚੇ ਕਾਰਜ ਦਾ ਸਿਹਰਾ ਤੇਜਿੰਦਰ ਸਿੰਘ ਗੋਇਆ ਨੂੰ ਜਾਂਦਾ ਹੈ, ਜਿਨ੍ਹਾਂ ਵੱਲੋਂ ਸਾਰਾ ਪ੍ਰਬੰਧ ਕੀਤਾ ਗਿਆ ਹੈ। 

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...