Saturday, February 15, 2025
spot_img
spot_img
spot_img
spot_img

IG Intelligence Babu Lal Meena ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ; ਚੈਕਿੰਗ ਅਤੇ ਨਾਈਟ ਡੋਮੀਨੇਸ਼ਨ ਤੇਜ਼ ਕਰਨ ਦੇ ਨਿਰਦੇਸ਼

ਯੈੱਸ ਪੰਜਾਬ
ਹੁਸ਼ਿਆਰਪੁਰ, 21 ਜਨਵਰੀ, 2025

Punjab ਦੇ IG (Intelligence) Babu Lal Meena ਨੇ ਅੱਜ ਇਥੇ ਗਣਤੰਤਰ ਦਿਵਸ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਪੁਲਿਸ ਅਧਿਕਾਰੀਆਂ ਨੂੰ ਡਿਊਟੀ ਦੌਰਾਨ ਪੂਰੀ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਪੁਲਿਸ ਨਾਕਿਆਂ ’ਤੇ ਚੈਕਿੰਗ ਤੇਜ਼ ਕੀਤੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਸਰਗਰਮੀ ਪਾਏ ਜਾਣ ’ਤੇ ਤੁਰੰਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।

Punjab ਦੇ DGP ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਵੱਖ-ਵੱਖ ਜ਼ਿਲ੍ਹਿਆਂ ਵਿਚ ਏ.ਡੀ.ਜੀ.ਪੀ. ਅਤੇ ਆਈ.ਜੀ. ਰੈਂਕ ਦੇ ਅਧਿਕਾਰੀਆਂ ਵਲੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਜਿਸ ਤਹਿਤ ਆਈ.ਜੀ. ਬਾਬੂ ਲਾਲ ਮੀਨਾ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਸਮੀਖਿਆ ਕਰ ਰਹੇ ਹਨ।

ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਸ.ਐਸ.ਪੀ ਸੁਰੇਂਦਰ ਲਾਂਬਾ ਸਮੇਤ ਪੁਲਿਸ ਅਧਿਕਾਰੀਆਂ ਨਾਲ ਸੁਰੱਖਿਆ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ ਕਰਦਿਆਂ ਆਈ.ਜੀ ਬਾਬੂ ਲਾਲ ਮੀਨਾ ਨੇ ਕਿਹਾ ਕਿ ਸ਼ਹਿਰਾਂ ਅਤੇ ਕਸਬਿਆਂ ਵਿਚ ਭੀੜ ਵਾਲੇ ਇਲਾਕਿਆਂ ਵਿਚ ਗਸ਼ਤ ਤੇਜ਼ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਮੌਕੇ ਸੁਰੱਖਿਆ ਦੇ ਨਾਲ-ਨਾਲ ਸੁਚਾਰੂ ਟ੍ਰੈਫਿਕ ਵਿਵਸਥਾ ਨੂੰ ਵੀ ਯਕੀਨੀ ਬਣਾਇਆ ਜਾਵੇ। ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਆਈ.ਜੀ ਬਾਬੂ ਲਾਲ ਮੀਨਾ ਨੇ ਪੁਲਿਸ ਲਾਈਨ ਗਰਾਊਂਡ, ਬੱਸ ਸਟੈਂਡ, ਥਾਣਾ ਸਦਰ ਆਦਿ ਥਾਵਾਂ ’ਤੇ ਜਾ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਆਈ.ਜੀ ਮੀਨਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਇੰਤਜਾਮ ਕਰਦਿਆਂ 11 ਅੰਤਰਰਾਜੀ ਅਤੇ 11 ਅੰਤਰ ਜ਼ਿਲ੍ਹਾ ਨਾਕੇ ਲਾਏ ਗਏ ਹਨ ਅਤੇ ਪੈਟਰੋਲਿੰਗ ਪਾਰਟੀਆਂ ਵਲੋਂ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਨਾਈਟ ਡੋਮੀਨੇਸ਼ਨ ਵਧਾਈ ਗਈ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਗਤੀਵਿਧੀ ’ਤੇ ਨਜ਼ਰ ਰੱਖੀ ਜਾ ਸਕੇ। ਉਨ੍ਹਾਂ ਕਿਹਾ ਕਿ ਚੈਕਿੰਗ ਟੀਮਾਂ ਨੂੰ ਖਾਸ ਹਦਾਇਤ ਕੀਤੀ ਗਈ ਹੈ ਕਿ ਦੋ ਪਹੀਆ ਵ੍ਹੀਕਲਾਂ ਦੀ ਚੈਕਿੰਗ ’ਤੇ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇ।

ਉਨ੍ਹਾਂ ਦੱਸਿਆ ਕਿ ਸੁਰੱਖਿਆ ਪ੍ਰਬੰਧਾਂ ਤਹਿਤ ਜ਼ਿਲ੍ਹੇ ਵਿਚ 1200 ਦੇ ਕਰੀਬ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਗਈ ਹੈ। ਇਸ ਮੌਕੇ ਐਸ.ਪੀ (ਹੈਡਕੁਆਰਟਰ) ਮਨੋਜ ਠਾਕੁਰ, ਐਸ.ਪੀ (ਡੀ) ਸਰਬਜੀਤ ਸਿੰਘ, ਐਸ.ਪੀ (ਪੀ.ਬੀ.ਆਈ) ਮੇਜਰ ਸਿੰਘ, ਐਸ.ਪੀ (ਓਪਰੇਸ਼ਨ) ਨਵਨੀਤ ਕੌਰ ਗਿੱਲ ਅਤੇ ਸੀਨੀਅਰ ਪੁਲਿਸ ਅਧਿਕਾਰੀ ਵੀ ਮੌਜੂਦ ਸਨ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ