Thursday, April 25, 2024

ਵਾਹਿਗੁਰੂ

spot_img
spot_img

IKGPTU ’ਚ Sri Guru Nanak Dev ਸਟੱਡੀ ਚੇਅਰ ਸਥਾਪਿਤ ਕਰਨ ਦੇ ਫ਼ੈਸਲੇ ’ਤੇ ਬੋਰਡ ਨੇ ਲਾਈ ਮੋਹਰ

- Advertisement -

ਯੈੱਸ ਪੰਜਾਬ
ਜਲੰਧਰ/ਕਪੂਰਥਲਾ/ਚੰਡੀਗੜ੍ਹ, 28  ਨਵੰਬਰ, 2020 –
ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਆਈ.ਕੇ.ਜੀ.ਪੀ.ਟੀ.ਯੂ.) ਜਲੰਧਰ- ਕਪੂਰਥਾ ਦੇ ਬੋਰਡ ਆਫ ਗਵਰਨਰਜ਼ (ਬੀ.ਓ.ਜੀ.) ਨੇ ਯੂਨੀਵਰਸਿਟੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ਤੇ ਇੱਕ ਸਟੱਡੀ ਚੇਅਰ ਦੀ ਸਥਾਪਨਾ ਦੇ ਸਰਕਾਰ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਬੋਰਡ ਮੈਂਬਰਾਂ ਨੇ ਇਸ ਫੈਸਲੇ ਤੋਂ ਖੁਦ ਮਾਣ ਮਹਿਸੂਸ ਕਰਦੇ ਹੋਏ ਇਸਨੂੰ ਨੈਤਿਕ ਜਿੰਮੇਵਾਰੀ ਦੱਸਿਆ ਹੈ।

ਉਨ੍ਹਾਂ ਨੇ ਇਸ ਉੱਤੇ ਤਤਕਾਲ ਕੰਮ ਸ਼ੁਰੂ ਕਰਨ ਲਈ ਯੂਨੀਵਰਸਿਟੀ ਨੂੰ ਤੁਰੰਤ ਅੱਗੇ ਵਧਣ ਦਾ ਫੈਸਲਾ ਦਿੱਤਾ ਹੈ। ਯੂਨੀਵਰਸਿਟੀ ਬੋਰਡ ਆਫ ਗਵਰਨਰਜ਼ ਨੇ ਇਸ ਪ੍ਰਸਤਾਵ ਨੂੰ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਵਿਸਥਾਰ ਨਾਲ ਅਨੁਮਤੀ ਦਿੱਤੀ ਹੈ।

ਜਿਕਰਯੋਗ ਹੈ ਕਿ ਨਵੰਬਰ 2019 ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਵ ਦੇ ਅਵਸਰ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ਤੇ ਇੱਕ ਸਟੱਡੀ ਚੇਅਰ ਯੂਨੀਵਰਸਿਟੀ ਵਿੱਚ ਸਥਾਪਿਤ ਕਰਨ ਦੀ ਘੋਸ਼ਣਾ ਕੀਤੀ ਸੀ।

ਯੂਨੀਵਰਸਿਟੀ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਦੇ ਦੌਰਾਨ ਰਾਜ ਸਰਕਾਰ ਦੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਜੀ ਦੀ ਅਗਵਾਈ ਵਿੱਚ ਇਸ ਉਦਮ ਦੀ ਪਹਿਲ-ਕਦਮੀ ਕੀਤੀ ਗਈ ਸੀ।

ਆਈ.ਕੇ.ਜੀ.ਪੀ.ਟੀ.ਯੂ. ਦੇ ਉਪ-ਕੁਲਪਤੀ ਪ੍ਰੋ.(ਡਾ.) ਅਜੇ ਕੁਮਾਰ ਸ਼ਰਮਾਂ ਨੇ ਕਿਹਾ ਕਿ ਯੂਨੀਵਰਸਿਟੀ ਬਾਬਾ ਨਾਨਕ ਜੀ ਦੀ ਭੂਮੀ ਤੇ ਸਥਾਪਿਤ ਹੈ, ਇਸ ਲਈ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਦੁਨੀਆਂ ਵਿੱਚ ਫੈਲਾਉਣਾ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਸਿੱਖਿਆਵਾਂ ਤੋਂ ਜਾਣੂੰ ਕਰਵਾਉਣਾ ਸਾਡੀ ਮੁੱਖ ਜਿੰਮੇਵਾਰੀ ਹੈ। ਉਨ੍ਹਾਂ ਨੇ ਦੱਸਿਆ ਕਿ ਯੂਨੀਵਰਸਿਟੀ ਬੋਰਡ ਸਰਕਾਰ ਦੇ ਇਸ ਫੈਸਲੇ ਦੀ ਬੇਹੱਦ ਸ਼ਲਾਘਾ ਕਰਦਾ ਹੈ ਅਤੇ ਇਸ ਜਿੰਮੇਵਾਰੀ ਨੂੰ ਨਤਮਸਤਕ ਹੈ।

ਉਪ ਕੁਪਲਤੀ ਪ੍ਰੋ. (ਡਾ.) ਸ਼ਰਮਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਸਟੱਡੀ ਚੇਅਰ ਨਾਲ ਸਬੰਧਤ ਖੇਤਰ ਅਤੇ ਅਧਿਐਨ ਦੇ ਘੇਰੇ ਦੇ ਬਾਰੇ ਵਿੱਚ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਯੂਨੀਵਰਸਿਟੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਦਰਸ਼ਨ ਤੇ ਕੰਮ ਦੇ ਅਧਿਐਨ ਅਤੇ ਸਮਕਾਲੀ ਸਮੇਂ ਵਿੱਚ ਇਸ ਦੀ ਪ੍ਰਸੰਗਤਾ ਤੇ ਕੰਮ ਕਰੇਗੀ।

ਖੋਜਕਰਤਾ ਧਾਰਮਿਕ ਤੇ ਸਭਿਆਚਾਰਕ ਲਿਹਾਜ ਨਾਲ ਉਨ੍ਹਾਂ ਦੇ ਸਥਾਨ ਦੇ ਵਿਸ਼ੇਸ਼ ਸੰਦਰਭ, ਇਤਿਹਾਸਕ ਦਰਸ਼ਨ, ਮਿਸਨ ਤੇ ਬਾਅਦ ਦੇ ਸਮੇਂ ਵਿੱਚ ਹੋਏ ਕਾਰਜਾਂ ਤੇ ਕੰਮ ਕਰੇਗੀ। ਯੂਨੀਵਰਸਿਟੀ ਬਾਬਾ ਨਾਨਕ ਜੀ ਦੀਆਂ ਸਿੱਖਿਆਵਾਂ ਦੇ ਸੰਦਰਭ ਵਿੱਚ ਗੁਰੂਦੁਆਰਾ ਸ੍ਰੀ ਬੇਰ ਸਾਹਿਬ (ਸੁਲਤਾਨਪੁਰ ਲੋਧੀ) ਦੀ ਭੂਮਿਕਾ ਤੇ ਵੀ ਧਿਆਨ ਕੇਂਦਰਿਤ ਕਰਦੇ ਹੋਏ ਕੰਮ ਕਰੇਗੀ।

ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਕੁਝ ਹੋਰ ਵਿਸ਼ਿਆ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ, ਜਿਵੇਂ ਸਾਹਿਤਕ ਤੇ ਸਮਾਜਿਕ ਸਭਿਆਚਾਰਕ ਅਧਿਐਨ ਦੇ ਸੰਦਰਭ ਵਿੱਚ ਵਰਨਾਤਮਕ ਗ੍ਰੰਥ ਸੂਚੀ ਦਾ ਨਿਰਮਾਣ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਆਸ-ਪਾਸ ਦੇ ਵਿਸ਼ੇਸ਼ ਸੰਦਰਭ ਦੇ ਨਾਲ ਆਡੀਓ-ਵਿਜੂਅਲ ਦਸਤਾਵੇਜ਼, ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਤਰਾ (ਉਦਾਸੀਆਂ), ਰਬਾਬ ਦੇ ਵਿਸ਼ੇਸ਼ ਸੰਦਰਭ ਦੇ ਨਾਲ ਬ੍ਰਹਮ ਸੰਗੀਤ (ਰਾਗ) ਅਤੇ ਸੰਗੀਤ ਯੰਤਰ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਵਾਦਾਂ ਦਾ ਅਧਿਐਨ ਵੀ ਇਸ ਸਟੱਡੀ ਚੇਅਰ ਦੀ ਸਥਾਪਨਾ ਦਾ ਹਿੱਸਾ ਹੈ।

ਇਸ ਮੌਕੇ ਤੇ ਯੂਨੀਵਰਸਿਟੀ ਰਜਿਸਟਰਾਰ ਸੰਦੀਪ ਕੁਮਾਰ ਕਾਜਲ ਨੇ ਕਿਹਾ ਕਿ ਬੀ.ਓ.ਜੀ. ਦੁਆਰਾ ਪ੍ਰਵਾਨ ਯੋਗਤਾ ਦੇ ਅਨੁਸਾਰ ਚੇਅਰ ਲਈ ਪ੍ਰੋਫੈਸਰ ਦੀ ਭਰਤੀ ਤੇ ਕੰਮ ਸ਼ੁਰੂ ਕਰੇਗੀ। ਉਨ੍ਹਾਂ ਨੇ ਸਾਂਝਾ ਕੀਤਾ ਕਿ ਯੂਨੀਵਰਸਿਟੀ ਧਾਰਮਿਕ ਅਧਿਐਨ, ਸਿੱਖ ਧਰਮ, ਪੰਜਾਬੀ ਭਾਸ਼ਾ ਅਤੇ ਸਾਹਿਤਕ ਵਰਗੇ ਵਿਸ਼ਿਆਂ ਵਿੱਚ ਡਾਕਟੋਰੇਟ ਦੀ ਡਿਗਰੀ ਹਾਸਲ ਇੱਕ ਪ੍ਰਮੁੱਖ ਵਿਦਵਾਨ ਦੀ ਇਸ ਚੇਅਰ ਦੇ ਪ੍ਰੋਫੈਸਰ ਦੇ ਤੌਰ ਤੇ ਨਿਯੁਕਤੀ ਕੀਤੀ ਜਾਵੇਗੀ ਅਤੇ ਇਸ ਕੰਮ ਨਾਲ ਉਹ ਗੌਰਵ ਤੇ ਸਨਮਾਣ ਮਹਿਸੂਸ ਕਰਨਗੇ।

ਇਹ ਨਿਯੁਕਤੀ ਸਿੱਖ ਧਰਮ, ਸਿੱਖ ਇਤਿਹਾਸ, ਸਿੱਖ ਦਰਸ਼ਨ ਜਾਂ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਵੱਡੀ ਖੋਜ ਕਾਰਜ ਪ੍ਰਕਾਸਿਤ ਕਰਨ ਵਾਲੇ ਦੀ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਇਸ ਪਾਵਨ ਵਿਸ਼ੇ ਤੇ ਕੰਮ ਕਰਨਾ ਇੱਕ ਤਕਨੀਕੀ ਯੂਨੀਵਰਸਿਟੀ ਦੇ ਲਈ ਨਵਾਂ ਸਿੱਖਣ ਦਾ ਬਿਹਤਰ ਮੌਕਾ ਹੋਵੇਗਾ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,180FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...