spot_img
Friday, June 14, 2024

ਵਾਹਿਗੁਰੂ

spot_img
spot_img

‘ਆਪ’ ਉਮੀਦਵਾਰ ਖੁੱਡੀਆਂ ਲਈ ਚੋਣ ਪ੍ਰਚਾਰ ਕਰਨ ਬਠਿੰਡਾ ਪੁੱਜੇ ਮੁੱਖ ਮੰਤਰੀ ਮਾਨ ਨੇ ਇੱਕ ਵਾਰ ਫ਼ਿਰ ਬੋਲਿਆ ਬਾਦਲਾਂ ’ਤੇ ਤਿੱਖਾ ਹਮਲਾ

- Advertisement -

ਯੈੱਸ ਪੰਜਾਬ
ਮਾਨਸਾ/ਬਠਿੰਡਾ, 22 ਮਈ, 2024

ਮੁੱਖ ਮੰਤਰੀ ਭਗਵੰਤ ਮਾਨ ਨੇ ਲਗਾਤਾਰ ਦੂਜੇ ਦਿਨ ‘ਆਪ’ਦੇ ਬਠਿੰਡਾ ਤੋਂ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਲਈ ਚੋਣ ਪ੍ਰਚਾਰ ਕੀਤਾ। ਬੁੱਧਵਾਰ ਨੂੰ ਦੁਪਹਿਰ ਬਾਅਦ ਮੁੱਖ ਮੰਤਰੀ ਮਾਨ ਨੇ ਬੁਢਲਾਡਾ ਵਿੱਚ ਇੱਕ ਵਿਸ਼ਾਲ ਜਨਤਕ ਰੈਲੀ ਨੂੰ ਸੰਬੋਧਨ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ‘ਆਪ’ ਉਮੀਦਵਾਰ ਦੇ ਨਾਲ ਬਠਿੰਡਾ ਲੋਕ ਸਭਾ ਹਲਕੇ ਦੇ ਮਾਨਸਾ, ਮੌੜ, ਤਲਵੰਡੀ ਸਾਬੋ ਅਤੇ ਭੁੱਚੋ ਮੰਡੀ ਵਿੱਚ ਵਿਸ਼ਾਲ ਰੋਡ ਸ਼ੋਅ ਕੱਢਿਆ।

ਮਾਨਸਾ ਰੋਡ ਸ਼ੋਅ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਹ ਇੱਥੋਂ ਦੇ ਲੋਕਾਂ ਦੇ ਹਰ ਮਸਲੇ ਤੋਂ ਜਾਣੂ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਉਨ੍ਹਾਂ ਦੀ ਪਹਿਲੀ ਤਰਜੀਹ ਸ਼ਹਿਰ ਦੇ ਸੀਵਰੇਜ ਸਿਸਟਮ ਨੂੰ ਦਰੁਸਤ ਕਰਨਾ ਹੈ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਹੀ ਅਧਿਕਾਰੀਆਂ ਨੂੰ ਇਸ ਸਬੰਧੀ ਰਣਨੀਤੀ ਬਣਾਉਣ ਲਈ ਕਹਿ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਜਲਦ ਹੀ ਉਹ ਇਸ ਪ੍ਰੋਜ਼ੈਕਟ ਲਈ ਯੋਜਨਾ, ਨਕਸ਼ਾ ਅਤੇ ਬਜਟ ਬਣਾਉਣਗੇ। ਉਨ੍ਹਾਂ ਕਿਹਾ ਕਿ ਉਹ ਮਾਨਸਾ ਦੇ ਆਗੂਆਂ ਦੇ ਸੁਝਾਅ ਵੀ ਲੈਣਗੇ ਤਾਂ ਜੋ ਕੋਈ ਵੀ ਖੇਤਰ ਨਜ਼ਰਅੰਦਾਜ਼ ਨਾ ਹੋਵੇ। ਉਨ੍ਹਾਂ ਕਿਹਾ ਕਿ ਨਵਾਂ ਸੀਵਰੇਜ ਸਿਸਟਮ 40 ਸਾਲ ਤੱਕ ਕਾਇਮ ਰਹਿ ਸਕੇਗਾ, ਕਿਉਂਕਿ ਉਨ੍ਹਾਂ ਦੀ ਸਰਕਾਰ ਭ੍ਰਿਸ਼ਟਾਚਾਰ ਮੁਕਤ ਹੈ, ਇਸ ਲਈ ਮਿਆਰੀ ਅਤੇ ਪੂਰੀ ਇਮਾਨਦਾਰੀ ਨਾਲ ਕੰਮ ਕਰਵਾਏ ਜਾਣਗੇ।

ਭਗਵੰਤ ਮਾਨ ਨੇ ਸ਼ਹਿਰ ਦੇ ਦੂਜੇ ਸਭ ਤੋਂ ਵੱਡੇ ਮੁੱਦੇ, ਰੇਲਵੇ ਸਟੇਸ਼ਨ ਨੇੜੇ ਕੂੜੇ ਦੇ ਪਹਾੜਾਂ ਬਾਰੇ ਗੱਲ ਕਰਦੇ ਹੋਏ ਕਿਹਾ ਕਿ ਦਿੱਲੀ ਵਿੱਚ ਵੀ ਇਹੀ ਸਥਿਤੀ ਹੈ, ਅਸੀਂ ਉੱਥੇ ਵੀ ਹੱਲ ਕੱਢ ਕੇ ਆਏ ਹਾਂ। ਲੁਧਿਆਣਾ ਲਈ, ਮੈਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਗੱਲ ਕੀਤੀ ਕਿ ਹਾਈਵੇ ਦੇ ਨਿਰਮਾਣ ਵਿੱਚ ਮਿੱਟੀ ਦੀ ਬਜਾਏ ਕੂੜੇ ਦੀ ਵਰਤੋਂ ਕੀਤੀ ਜਾਵੇ।

ਮਾਨ ਨੇ ਕਿਹਾ ਕਿ ਉਹ ਮਾਨਸਾ ਲਈ ਵੀ ਅਜਿਹਾ ਹੀ ਹੱਲ (ਪ੍ਰੋਜੈਕਟ) ਲੈ ਕੇ ਆਉਣਗੇ। ਜਲਦੀ ਹੀ ਤੁਹਾਡਾ ਸ਼ਹਿਰ ਕੂੜੇ ਦੇ ਪਹਾੜ ਤੋਂ ਮੁਕਤ ਹੋ ਜਾਵੇਗਾ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ 70 ਸਾਲਾਂ ‘ਚ ਸਾਰਾ ਸਿਸਟਮ ਉਲਝਾ ਕੇ ਰੱਖ ਦਿੱਤਾ, ਇਸ ‘ਚ ਕੁਝ ਸਮਾਂ ਲੱਗੇਗਾ, ਪਰ ਉਹ ਸਿਸਟਮ ਨੂੰ ਸੁਧਾਰਨ ਲਈ ਲਗਾਤਾਰ ਕੰਮ ਕਰ ਰਹੇ ਹਨ। ਲੋਕਾਂ ਨੇ ਚਕੇਰੀਆਂ ਰੋਡ ‘ਤੇ ਅੰਡਰਬ੍ਰਿਜ ਬਣਾਉਣ ਦੀ ਮੰਗ ਵੀ ਕੀਤੀ, ਜਿਸ ਉੱਤੇ ਮਾਨ ਨੇ ਵਾਅਦਾ ਕੀਤਾ ਕਿ ਇਹ ਸਭ 4 ਜੂਨ ਤੋਂ ਬਾਅਦ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਬੜੀ ਸ਼ਰਮ ਦੀ ਗੱਲ ਹੈ ਕਿ 75 ਸਾਲਾਂ ਬਾਅਦ ਵੀ ਸਾਡੇ ਕੋਲ ਬੁਨਿਆਦੀ ਢਾਂਚਾ ਨਹੀਂ ਹੈ।

ਆਪਣੇ ਦੋ ਸਾਲਾਂ ਦੇ ਕੰਮਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਬਿਨਾਂ ਕਿਸੇ ਸਿਫ਼ਾਰਸ਼ ਅਤੇ ਰਿਸ਼ਵਤ ਦੇ 43,000 ਸਰਕਾਰੀ ਨੌਕਰੀਆਂ ਦਿੱਤੀਆਂ। ਹੁਣ ਪੰਜਾਬ ਦੇ ਨੌਜਵਾਨ ਮਜਬੂਰੀ ਕਾਰਨ ਵਿਦੇਸ਼ ਨਹੀਂ ਜਾ ਰਹੇ, ਉਹ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਹਾਸਲ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਬੁਢਲਾਡਾ ਦੇ ਪਿੰਡ ਕਰੰਡੀ ਵਿੱਚ 40 ਲੋਕਾਂ ਨੂੰ ਸਰਕਾਰੀ ਨੌਕਰੀ ਮਿਲੀ ਸੀ, ਹੁਣ ਪਿੰਡਾਂ ਵਿੱਚ ਮੁਕਾਬਲਾ ਹੈ ਕਿ ਕਿਸ ਪਿੰਡ ਦੇ ਲੋਕਾਂ ਨੂੰ ਵੱਧ ਸਰਕਾਰੀ ਨੌਕਰੀ ਮਿਲੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਖੇਤਾਂ ਲਈ ਦਿਨ ਦੇ ਸਮੇਂ ਲੋੜੀਂਦੀ ਬਿਜਲੀ ਮਿਲਣੀ ਯਕੀਨੀ ਬਣਾਈ ਜਾ ਰਹੀ ਹੈ।

ਉਨ੍ਹਾਂ ਬਹੁਤ ਸਾਰੇ ਲੋਕਾਂ ਨੂੰ ਨੌਕਰੀਆਂ ਮਿਲਣ ਅਤੇ ਲੋਕਾਂ ਦੀਆਂ ਧੀਆਂ ਦੇ ਜੱਜ ਬਣਨ ਦੀਆਂ ਕਹਾਣੀਆਂ ਸਾਂਝੀਆਂ ਕੀਤੀਆਂ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਅਫ਼ਸਰ ਬਣੋ, ਆਪਣੇ ਘਰਾਂ ਨੂੰ ਉੱਚਾ ਕਰੋ, ਗਰੀਬੀ ਹਟਾਓ ਅਤੇ ਆਪਣੇ ਪਿੰਡਾਂ ਨੂੰ ਸੁਧਾਰੋ।

ਸੀਐਮ ਭਗਵੰਤ ਮਾਨ ਨੇ ਵੋਟਰਾਂ ਨੂੰ ‘ਆਪ’ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਮੈਂ ਤੁਹਾਡੇ ਬਿਜਲੀ ਦੇ ਬਿੱਲ ਜ਼ੀਰੋ ਕਰ ਦਿੱਤੇ, ਹੁਣ ਤੁਸੀਂ ਪੰਜਾਬ ਵਿੱਚ ਅਕਾਲੀ, ਕਾਂਗਰਸ ਅਤੇ ਭਾਜਪਾ ਨੂੰ ਜ਼ੀਰੋ ਕਰ ਦਿਓ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਾ ਸਿਰਫ਼਼ 90 ਫ਼ੀਸਦੀ ਘਰਾਂ ਨੂੰ ਜ਼ੀਰੋ ਬਿਜਲੀ ਦਾ ਬਿੱਲ ਆ ਰਿਹਾ ਹੈ, ਪਹਿਲੀ ਵਾਰ ਬਿਜਲੀ ਬੋਰਡ ਵੀ ਮੁਨਾਫ਼ੇ ਵਿੱਚ ਹੈ। ਉਨ੍ਹਾਂ ਕਿਹਾ ਕਿ ਅਜਿਹਾ ਉਦੋਂ ਹੀ ਹੁੰਦਾ ਹੈ ਜਦੋਂ ਤੁਹਾਡੇ ਨੁਮਾਇੰਦੇ, ਮੰਤਰੀ ਅਤੇ ਮੁੱਖ ਮੰਤਰੀ ਇਮਾਨਦਾਰ ਹੋਣ। ਮਾਨ ਨੇ ਕਿਹਾ ਕਿ ਉਹ ਜਾਣਦੇ ਹਨ ਕਿ ਕੰਮ ਕਿਵੇਂ ਕਰਵਾਉਣਾ ਹੈ।

ਪੰਜਾਬ ਦੀ ਪਾਰਲੀਮੈਂਟ ਅਤੇ ਵਿਧਾਨ ਸਭਾ ਵਿੱਚ ਉਨ੍ਹਾਂ ਦਾ ਕੰਮ ਸਾਰਿਆਂ ਨੇ ਦੇਖਿਆ ਹੈ। ਉਨ੍ਹਾਂ ਕਿਹਾ ਕਿ ਉਹ ਗੁਰਮੀਤ ਸਿੰਘ ਖੁੱਡੀਆਂ ਨਾਲ ਕੰਮ ਕਰਵਾਉਣ ਦੇ ਪਾਸਵਰਡ ਸਾਂਝੇ ਕਰ ਦੇਣਗੇ, ਫਿਰ ਕੋਈ ਵੀ ਪੰਜਾਬ ਦੇ ਕੰਮਾਂ ਜਾਂ ਫ਼ੰਡਾਂ ਨੂੰ ਰੋਕ ਨਹੀਂ ਸਕੇਗਾ ਅਤੇ ਪੂਰਾ ਬਠਿੰਡਾ ਹਲਕਾ ਤਰੱਕੀ ਦੀ ਰਾਹ ‘ਤੇ ਚੱਲੇਗਾ।

ਭਗਵੰਤ ਮਾਨ ਨੇ ਅਗਨੀਵੀਰ ਯੋਜਨਾ ਨੂੰ ਲੈ ਕੇ ਮੋਦੀ ਸਰਕਾਰ ‘ਤੇ ਵੀ ਹਮਲਾ ਬੋਲਿਆ, ਉਨ੍ਹਾਂ ਕਿਹਾ ਕਿ ਭਾਜਪਾ ਨੇ ਸ਼ਹੀਦ ਸਿਪਾਹੀ ਅੰਮ੍ਰਿਤਪਾਲ ਨੂੰ ‘ਗਾਰਡ ਆਫ਼਼ ਆਨਰ’ ਦੇਣ ਤੋਂ ਇਨਕਾਰ ਕਰ ਦਿੱਤਾ, ਮੈਂ ਉਨ੍ਹਾਂ ਨਾਲ ਲੜਿਆ, ਇਹ ਸਭ ਕੁਝ ਅਸੀਂ ਆਪਣੇ ਜਵਾਨਾਂ ਲਈ ਕਰ ਰਹੇ ਹਾਂ, ਉਹ ਸਨਮਾਨ ਦੇ ਹੱਕਦਾਰ ਹਨ।

ਬਾਅਦ ਵਿੱਚ ਉਨ੍ਹਾਂ ਨੇ ਆਪਣੇ ਫ਼ੈਸਲੇ ਨੂੰ ਵਾਪਸ ਲੈਂਦੀਆਂ ਸ਼ਹੀਦ ਫ਼ੌਜੀਆਂ ਨੂੰ ‘ਗਾਰਡ ਆਫ ਆਨਰ’ ਦੇਣ ਦਾ ਫ਼ੈਸਲਾ ਕੀਤਾ। ਉਨ੍ਹਾਂ ਕਿਹਾ ਕਿ ਅਗਨੀਵੀਰ ਯੋਜਨਾ ਗ਼ਲਤ ਹੈ, ਇਹ ਸਾਡੇ ਦੇਸ਼ ਅਤੇ ਸਾਡੇ ਜਵਾਨਾਂ ਦੇ ਖ਼ਿਲਾਫ਼ ਹੈ, ਸਾਡੇ ਜਵਾਨ ਸੁਰੱਖਿਆ ਦੇ ਹੱਕਦਾਰ ਹਨ। ਉਹ ਆਪਣੇ ਦੇਸ਼ ਲਈ ਗੋਲੀਆਂ ਖਾਂਦੇ ਹਨ, ਘੱਟ ਤੋਂ ਘੱਟ ਅਸੀਂ ਉਨ੍ਹਾਂ ਨੂੰ ਬਣਦਾ ਮਾਨ-ਸਨਮਾਨ ਅਤੇ ਸੁਰੱਖਿਆ ਤਾਂ ਦੇ ਸਕਦੇ ਹਾਂ।

ਭਗਵੰਤ ਮਾਨ ਨੇ ਅੱਗੇ ਕਿਹਾ ਕਿ ਉਹ ਐਨ.ਓ.ਸੀ ਅਤੇ ਗੈਰ-ਕਾਨੂੰਨੀ ਕਾਲੋਨੀਆਂ ਦੇ ਮਸਲੇ ਵੀ ਹੱਲ ਕਰ ਰਹੇ ਹਨ। ਪਰ ਲੋਕ ਚਿੰਤਾ ਨਾ ਕਰਨ, ਅਸੀਂ ਲੁਟੇਰਿਆਂ ਦੇ ਕਾਰਨ ਕਿਸੇ ਵੀ ਆਮ ਵਿਅਕਤੀ ਦਾ ਨੁਕਸਾਨ ਨਹੀਂ ਹੋਣ ਦੇਵਾਂਗੇ।

ਉਨ੍ਹਾਂ ਕਿਹਾ ਕਿ ਕਾਲੋਨੀਆਂ ਲਈ ਲਾਲ ਸਟੈਂਪ ਪੇਪਰ ਹੈ। ਉਨ੍ਹਾਂ ਕਿਹਾ ਕਿ ਵੋਟਿੰਗ ਮਸ਼ੀਨ ‘ਤੇ ‘ਆਪ’ ਦਾ ਬਟਨ (ਝਾੜੂ) 2 ਨੰਬਰ ‘ਤੇ ਹੋਵੇਗਾ, ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਠਿੰਡਾ ਲੋਕ ਸਭਾ ਸੀਟ ਤੋਂ ਇਮਾਨਦਾਰ, ਅਤੇ ਸੁਹਿਰਦ ਆਗੂ ਗੁਰਮੀਤ ਸਿੰਘ ਖੁੱਡੀਆਂ ਨੂੰ ਵੱਡੇ ਫ਼ਰਕ ਨਾਲ ਜਿਤਾਉਣ।

ਸੀਐਮ ਮਾਨ ਨੇ ਕੱਲ੍ਹ ਨਰੂਆਣਾ ਵਿੱਚ ਆਪਣੀ ਰੈਲੀ ਵਿੱਚ ‘ਕਿੱਕਲੀ ਕਲੇਰ ਦੀ, ਬੁਰੀ ਹਾਲਤ ਸੁਖਬੀਰ ਦੀ’ਆਪਣੀ ਸਿਆਸੀ ਕਵਿਤਾ ਸੁਣਾਈ, ਜੋ ਹੁਣ ਲੋਕਾਂ ਵਿੱਚ ਬਹੁਤ ਮਸ਼ਹੂਰ ਹੋ ਗਈ ਹੈ।

ਲੋਕਾਂ ਨੇ ਅੱਜ ਦੇ ਹਰ ਰੋਡ ਸ਼ੋਅ ਵਿੱਚ ਸੀਐਮ ਮਾਨ ਨੂੰ ਕਿਕਲੀ 2.0 ਗਾਉਣ ਦੀ ਬੇਨਤੀ ਕੀਤੀ ਅਤੇ ਹਰ ਵਾਰ ਦੀ ਤਰ੍ਹਾਂ ਉਨ੍ਹਾਂ ਦਾ ਜ਼ੋਰਦਾਰ ਤਾੜੀਆਂ ਨਾਲ ਸਵਾਗਤ ਕੀਤਾ। ਮਾਨ ਨੇ ਕਿਹਾ ਕਿ ਇਹਨਾਂ ਚੋਣਾਂ ‘ਚ ਪੰਜਾਬ ਵਿੱਚ ‘ਬਾਦਲ ਪਰਿਵਾਰ ਦੀ ਸਿਆਸਤ ਦਾ ਅੰਤ’ਹੋਣ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਹਰਸਿਮਰਤ ਬਾਦਲ ਹੀ ਬਚੀ ਹੈ, ਇਸ ਵਾਰ ਬਠਿੰਡਾ ਦੇ ਲੋਕ ਵੀ ਉਸ ਨੂੰ ਸੰਸਦ ਵਿੱਚੋਂ ਬਾਹਰ ਕੱਢ ਦੇਣਗੇ।

ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਆਪ’ ਨੂੰ ਦੇ ਕੇ ਇਤਿਹਾਸ ਸਿਰਜੋ, ਮੌੜ ‘ਚ ਮਾਨ ਦੀ ਲੋਕਾਂ ਨੂੰ ਅਪੀਲ

ਮੌੜ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਮੌੜ ਵੀ ਸੀਵਰੇਜ ਸਿਸਟਮ ਦੀ ਸਮੱਸਿਆ ਨਾਲ ਜੂਝ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌੜ ਦੇ ਸੀਵਰੇਜ ਸਿਸਟਮ ਲਈ ਬਜਟ ਪਾਸ ਕਰ ਦਿੱਤਾ ਗਿਆ ਹੈ, ਇਸ ਵੇਲੇ ਕੇਸ ਹਾਈਕੋਰਟ ਵਿੱਚ ਹੈ, 4 ਜੂਨ ਤੋਂ ਬਾਅਦ ਮੈਂ ਇਸ ਪ੍ਰਾਜੈਕਟ ਨੂੰ ਤੁਰੰਤ ਚਾਲੂ ਕਰਾਂਗਾ।

ਉਨ੍ਹਾਂ ਕਿਹਾ ਕਿ ‘ਆਪ’ ਨੂੰ ਵੋਟ ਦਿਓ, ਇਹ ਨਾ ਸੋਚੋ ਕਿ ਜੇਕਰ ਮੈਂ ਤੁਹਾਡੇ ਪਿੰਡ ਪ੍ਰਚਾਰ ਲਈ ਨਹੀਂ ਆਇਆ ਤਾਂ ਤੁਸੀਂ ਸਾਨੂੰ ਵੋਟ ਨਹੀਂ ਪਾਓਗੇ, ਮੈਂ ਬਠਿੰਡਾ ਅਤੇ ਮਾਨਸਾ ਦੇ ਹਰ ਪਿੰਡ ਨੂੰ ਜਾਣਦਾ ਹਾਂ, ਤੁਸੀਂ ਸਾਰੇ ਮੇਰੇ ਆਪਣੇ ਹੋ, ਤੁਹਾਡੀਆਂ ਵੋਟਾਂ ਕੀਮਤੀ ਹਨ, ਅਸੀਂ ਤੁਹਾਡੀਆਂ ਵੋਟਾਂ ਦੀ ਕਦਰ ਕਰਦੇ ਹਾਂ, ਇਸ ਲਈ 1 ਜੂਨ ਨੂੰ ਸਾਡੇ ਲਈ ਵੋਟ ਕਰੋ। ਉਨ੍ਹਾਂ ਲੋਕਾਂ ਨੂੰ ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਆਪ’ਨੂੰ ਜਿਤਾ ਕੇ ਇਤਿਹਾਸ ਸਿਰਜਣ ਦੀ ਅਪੀਲ ਕੀਤੀ।

ਰਾਮਾ ਮੰਡੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਤੁਹਾਡਾ ਪਿਆਰ ਹੀ ਮੇਰੀ ਤਾਕਤ ਹੈ, ਇਸ ਨੇ ਮੈਨੂੰ ਕਦੇ ਥੱਕਣ ਨਹੀਂ ਦਿੱਤਾ। ਮੈਂ ਉਦੋਂ ਤੱਕ ਨਹੀਂ ਰੁਕਾਂਗਾ ਜਦੋਂ ਤੱਕ ਮੈਂ ਪੰਜਾਬ ਦੇ ਸਾਰੇ ਲੁਟੇਰਿਆਂ ਦਾ ਰਾਜਨੀਤੀ ਅਤੇ ਸਿਸਟਮ ਤੋਂ ਸਫ਼ਾਇਆ ਨਹੀਂ ਕਰ ਦਿੰਦਾ।

ਮੈਨੂੰ ਸਿਰਫ ਤੁਹਾਡੇ ਸਮਰਥਨ ਦੀ ਲੋੜ ਹੈ। ਇਹਨਾਂ ਲੋਕਾਂ ਨੇ ਪੰਜਾਬ ਨੂੰ ਲੁੱਟ ਕੇ ਆਪਣੇ ਲਈ ਮਹਿਲ ਬਣਾਏ ਤੇ ਹੁਣ ਆਮ ਲੋਕਾਂ ਨੂੰ ‘ਮਲੰਗ’ਕਹਿੰਦੇ ਹਨ। ਪਰ ਚਿੰਤਾ ਨਾ ਕਰੋ, ਮੈਨੂੰ ਦੱਸਿਆ ਗਿਆ ਹੈ ਕਿ ਬਾਦਲ ਪਰਿਵਾਰ ਆਪਸ ਵਿੱਚ ਲੜ ਰਿਹਾ ਹੈ, ਇੱਕ ਦੂਜੇ ਨੂੰ ਪਤਨ ਲਈ ਜ਼ਿੰਮੇਵਾਰ ਠਹਿਰਾ ਰਿਹਾ ਹੈ। ਮਾਨ ਨੇ ਵਿਅੰਗ ਕਰਦਿਆਂ ਕਿਹਾ ਕਿ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਨੂੰ ਹੁਣ ਨੀਂਦ ਵੀ ਨਹੀਂ ਆਉਂਦੀ, ਉਹ ਸੌਣ ਲਈ ਵੀ ਹੁਣ ਰੋਜ ਰੋਂਦੇ ਹਨ।

ਭਗਵੰਤ ਮਾਨ ਨੂੰ ਭੁੱਚੋ ਮੰਡੀ ਦੇ ਲੋਕਾਂ ਤੋਂ ਮਿਲਿਆ ਭਰਵਾਂ ਸਮਰਥਨ- ਮਾਨ ਨੇ ਕਿਹਾ ਇੱਕ ਵਿਅਕਤੀ ਨੇ ਮੈਨੂੰ ਇੱਕ ਜੈਕੇਟ ਤੋਹਫ਼ੇ ਵਿੱਚ ਦਿੱਤੀ ਅਤੇ ਲੋਕਾਂ ਨੇ ਮੈਨੂੰ ‘ਬਾਈ ਭਗਵੰਤ’ (ਮਾਲਵੇ ਵਿੱਚ ਇੱਕ ਵੱਡੇ ਭਰਾ ਲਈ ਵਰਤਿਆ ਜਾਣ ਵਾਲਾ ਸ਼ਬਦ ਹੈ) ਕਹਿ ਕੇ ਸੰਬੋਧਨ ਕੀਤਾ।

ਮਾਨ ਨੇ ਕਿਹਾ ਕਿ ਉਹ ਪਹਿਲੇ ਮੁੱਖ ਮੰਤਰੀ ਹਨ ਜਿਨ੍ਹਾਂ ਨੂੰ ਲੋਕ ‘ਬਾਈ ਜੀ’ਕਹਿੰਦੇ ਹਨ, ਵੰਸ਼ਵਾਦੀ ਸਿਆਸਤਦਾਨਾਂ ਨੂੰ ਲੋਕ ਕਾਕਾ ਜੀ, ਰਾਜਾ ਜੀ ਅਤੇ ਬੀਬਾ ਜੀ ਕਹਿੰਦੇ ਸਨ। ਉਨ੍ਹਾਂ ਹਰਸਿਮਰਤ ਬਾਦਲ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਉਹ ਇਸ ਵਾਰ ਹਾਰ ਦਾ ਸਵਾਦ ਚੱਖਣਗੇ। ਮਾਨ ਨੇ ਕਿਹਾ ਕਿ ਬਠਿੰਡਾ ਲੋਕ ਸਭਾ ਹਲਕੇ ਦੇ ਲੋਕ ਉਨ੍ਹਾਂ ਨਾਲ ਵਾਅਦਾ ਕਰ ਰਹੇ ਹਨ ਕਿ ‘ਆਪ’ਡੇਢ-ਦੋ ਲੱਖ ਵੋਟਾਂ ਦੇ ਫ਼ਰਕ ਨਾਲ ਜਿੱਤੇਗੀ।

ਆਪ ਉਮੀਦਵਾਰ ਗੁਰਮੀਤ ਖੁੱਡੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਨੂੰ ਵੋਟਾਂ ਪਾਕੇ ਜਿਤਾਉਣ ਅਤੇ ਸੀਐਮ ਮਾਨ ਨੂੰ ਦੁੱਗਣੀ ਰਫ਼ਤਾਰ ਅਤੇ ਜੋਸ਼ ਨਾਲ ਕੰਮ ਕਰਨ ਲਈ ਮਜ਼ਬੂਤ ਕਰਨ

‘ਆਪ’ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਮਾਨਸਾ, ਮੌੜ, ਤਲਵੰਡੀ ਸਾਬੋ ਅਤੇ ਭੁੱਚੋ ਮੰਡੀ ਦੇ ਲੋਕਾਂ ਦਾ ਰੋਡ ਸ਼ੋਅ ਦੌਰਾਨ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦਾ ਭਰਵਾਂ ਸਮਰਥਨ ਅਤੇ ਉਤਸ਼ਾਹ ‘ਆਪ’ਪ੍ਰਤੀ ਉਨ੍ਹਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਨੂੰ ਵੋਟ ਪਾਉਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦੀ ਤਰੱਕੀ ਲਈ ਦੁੱਗਣੀ ਰਫ਼ਤਾਰ ਅਤੇ ਜੋਸ਼ ਨਾਲ ਕੰਮ ਕਰਨ ਲਈ ਮਜ਼ਬੂਤ ਕਰਨ।

- Advertisement -

ਸਿੱਖ ਜਗ਼ਤ

ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਹੀਥਰੋ ਏਅਰਪੋਰਟ ਤੇ ਪਹੁੰਚਣ ਤੇ ਨਿੱਘਾ ਸਵਾਗਤ

ਯੈੱਸ ਪੰਜਾਬ ਲੰਡਨ, 12 ਜੂਨ, 2024 ਸ੍ਰੌਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਾਰਟੀ ਦੇ ਬੁਲਾਰੇ ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਲੰਡਨ ਪਹੁੰਚਣ ਤੇ ਹੀਥਰੋ ਏਅਰਪੋਰਟ ਤੇ ਨਿੱਘਾ ਸਵਾਗਤ ਕਰਦਿਆ ਸਿੱਖ ਪ੍ਰਚਾਰਕ...

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਨਵੀਂ ਦਿੱਲੀ/ਚੰਡੀਗੜ੍ਹ, 10 ਜੂਨ, 2024: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਨ ਲਈ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਸੋਸ਼ਲ ਮੀਡੀਆ

223,029FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...