Saturday, April 20, 2024

ਵਾਹਿਗੁਰੂ

spot_img
spot_img

ਆਮਦਨ ਕਰ ਵਿਭਾਗ ਦੀਆਂ ਟੀਮਾਂ ਵੱਲੋਂ ਲੁਧਿਆਣਾ ਦੇ ਤਿੰਨ ਨਾਮੀ ਜਿਊਲਰਜ਼ ’ਤੇ ਛਾਪੇਮਾਰੀ

- Advertisement -

ਯੈੱਸ ਪੰਜਾਬ
ਲੁਧਿਆਣਾ, 24 ਨਵੰਬਰ, 2022 (ਰਾਜਕੁਮਾਰ ਸ਼ਰਮਾ)
ਏਥੋਂ ਦੇ ਸਰਦਾਰ ਜਵੈਲਰਜ਼, ਨਿੱਕਾਮਲ ਜਵੈਲਰਜ਼, ਮਨੀ ਰਾਮ ਬਲਵੰਤ ਰਾਏ ‘ਤੇ ਇਨਕਮ ਟੈਕਸ ਵਿਭਾਗ ਦੇ ਇਨਵੈਸਟੀਗੇਸ਼ਨ ਵਿੰਗ ਦੀਆਂ ਟੀਮਾਂ ਨੇ ਵੀਰਵਾਰ ਸਵੇਰੇ ਛਾਪੇਮਾਰੀ ਕੀਤੀ। ਟੀਮਾਂ ਨੇ ਉਨ੍ਹਾਂ ਦੇ ਵਪਾਰਕ ਅਦਾਰਿਆਂ, ਰਿਹਾਇਸ਼ੀ ਥਾਵਾਂ ਤੇ ਦਫ਼ਤਰਾਂ ‘ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਆਮਦਨ ਕਰ ਅਧਿਕਾਰੀ ਕਾਰੋਬਾਰੀਆਂ ਦੇ ਰਿਕਾਰਡ ਅਤੇ ਸਟਾਕ ਦੀ ਜਾਂਚ ਕਰਨ ਵਿੱਚ ਰੁੱਝੇ ਰਹੇ।

ਅਗਲੇਰੀ ਜਾਂਚ ਲਈ ਕਈ ਦਸਤਾਵੇਜ਼ ਜ਼ਬਤ ਕੀਤੇ ਗਏ ਹਨ। ਫਿਲਹਾਲ ਅਧਿਕਾਰੀ ਛਾਪੇਮਾਰੀ ਸਬੰਧੀ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਰਹੇ ਹਨ। ਉਨ੍ਹਾਂ ਦਾ ਤਰਕ ਹੈ ਕਿ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਕਿੰਨੀ ਅਣਦੱਸੀ ਦੌਲਤ ਸਾਹਮਣੇ ਆਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਛਾਪੇਮਾਰੀ ‘ਚ ਲੁਧਿਆਣਾ ਤੋਂ ਇਲਾਵਾ ਜਲੰਧਰ, ਚੰਡੀਗੜ੍ਹ ਤੇ ਹੋਰ ਸ਼ਹਿਰਾਂ ਦੇ ਅਧਿਕਾਰੀ ਵੀ ਭਾਗ ਲੈ ਰਹੇ ਹਨ। ਇਸ ਦੌਰਾਨ ਪੁਲਿਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਸਨ। ਕਿਸੇ ਨੂੰ ਵੀ ਆਉਣ-ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਸੀ।

ਆਮਦਨ ਕਰ ਵਿਭਾਗ ਦੇ ਅਧਿਕਾਰੀ ਕਾਰੋਬਾਰੀਆਂਸਟਾਫ਼ ਤੋਂ ਵੀ ਪੁੱਛਗਿੱਛ ਕਰ ਰਹੇ ਹਨ। ਪਿਛਲੇ ਕੁਝ ਸਾਲਾਂ ਦੌਰਾਨ ਜਾਇਦਾਦ ਦੀ ਵਿਕਰੀ ਅਤੇ ਖਰੀਦਦਾਰੀ ਦਾ ਵੇਰਵਾ ਵੀ ਲਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਕੰਪਿਊਟਰਾਂ ‘ਚ ਫੀਡ ਡਾਟਾ ਵੀ ਡਾਊਨਲੋਡ ਕੀਤਾ ਜਾ ਰਿਹਾ ਹੈ। ਜਾਂਚ ਦੌਰਾਨ ਕਈ ਕੱਚੇ ਪਰਚਿਆਂ ਨੂੰ ਜ਼ਬਤ ਕੀਤਾ ਗਿਆ । ਕਾਰੋਬਾਰੀਆਂ ਦੇ ਬੈਂਕ ਖਾਤਿਆਂ ਤੇ ਲਾਕਰਾਂ ਦੀ ਵੀ ਜਾਂਚ ਕੀਤੀ ਗਈ ।

ਵਿਭਾਗ ਨੂੰ ਇਸ ਛਾਪੇਮਾਰੀ ‘ਚ ਕਾਫੀ ਅਣਦੱਸੀ ਜਾਇਦਾਦ ਮਿਲਣ ਦੀ ਉਮੀਦ ਹੈ। ਵਿਭਾਗ ਦੀਆਂ ਟੀਮਾਂ ‘ਚ ਲੁਧਿਆਣਾ ਤੋਂ ਇਲਾਵਾ ਹੋਰ ਥਾਵਾਂ ਤੋਂ ਵੀ ਆਮਦਨ ਕਰ ਦੀਆਂ ਟੀਮਾਂ ਸ਼ਾਮਲ ਸਨ। ਫਿਲਹਾਲ ਇਨ੍ਹਾਂ ਵਪਾਰੀਆਂ ਦੀ ਜਾਂਚ ਚੱਲ ਰਹੀ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਇਨਕਮ ਟੈਕਸ ਦੀਆਂ ਟੀਮਾਂ ਨੇ ਲੁਧਿਆਣਾ ਦੇ ਨਾਮੀ ਡਰੱਗ ਡੀਲਰ ਗੁਰਮੇਲ ਮੈਡੀਕਲ ਦੇ ਵੱਖ-ਵੱਖ ਅਦਾਰਿਆਂ ‘ਤੇ ਤਿੰਨ ਦਿਨ ਇਕੱਠੇ ਛਾਪੇਮਾਰੀ ਕੀਤੀ ਸੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...