Friday, April 26, 2024

ਵਾਹਿਗੁਰੂ

spot_img
spot_img

Inderjit Singh Monty DSGMC ਦੀ ਧਰਮ ਪ੍ਰਚਾਰ ਕਮੇਟੀ ਦੇ ਕੋ-ਚੇਅਰਮੈਨ ਤੇ ਦਲਬੀਰ ਸਿੰਘ ਬੀਰਾ ਕਨਵੀਨਰ ਨਿਯੁਕਤ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 2 ਮਾਰਚ, 2021 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਇੰਦਰਜੀਤ ਸਿੰਘ ਮੋਂਟੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦਾ ਕੋ ਚੇਅਰਮੈਨ ਤੇ ਸ੍ਰੀ ਦਲਬੀਰ ਸਿੰਘ ਬੀਰਾ ਨੂੰ ਧਰਮ ਪ੍ਰਚਾਰ ਕਮੇਟੀ ਦਾ ਕਨਵੀਨਰ ਨਿਯੁਕਤ ਕੀਤਾ ਹੈ।

ਇਸ ਮੌਕੇ ਹਾਜ਼ਰ ਸੰਗਤ ਨੁੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਸ੍ਰੀ ਹਰਮੀਤ ਸਿੰਘ ਕਾਲਕਾ ਨੇ ਦੋਹਾਂ ਨੂੰ ਇਸ ਨਿਯੁਕਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਅਪਾਰ ਬਖਸ਼ਿਸ਼ ਹੋਈ ਹੈ ਕਿ ਉਹਨਾਂ ਨੁੰ ਇਹ ਸੇਵਾ ਉਦੋਂ ਮਿਲੀ ਹੈ ਜਦੋਂ ਕੌਮ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਜਾ ਰਹੀ ਹੈ।

ਹਨਾਂ ਕਿਹਾ ਕਿ ਅਸੀਂ ਸਾਰਿਆਂ ਨੇ ਰਲ ਕੇ ਕੌਮ ਦੀ ਸੇਵਾ ਕਰਨੀ ਹੈ ਤੇ ਦੇਸ਼ ਦੀ ਸੇਵਾ ਕਰਨੀ ਹੈ। ਉਹਨਾਂ ਕਿਹਾ ਕਿ ਸਾਡੇ ‘ਤੇ ਗੁਰੂ ਸਾਹਿਬ ਦੀ ਅਪਾਰ ਬਖਸ਼ਿਸ਼ ਕੀਤੀ ਹੈ ਜੋ ਇਹ ਸੇਵਾ ਸਾਡੀ ਝੋਲੀ ਪਾਈ ਹੈ। ਉਹਨਾਂ ਕਿਹਾ ਕਿ ਸਭ ਤੋਂ ਅਹਿਮ ਗੱਲ ਹੈ ਕਿ ਮਹਾਂਪੁਰਖ਼ਾਂ ਦੀ ਹਾਜ਼ਰੀ ਵਿਚ ਇਹ ਸੇਵਾ ਦੋਹਾਂ ਆਗੂਆਂ ਨੁੰ ਮਿਲੀ ਹੈ।

ਮਹਾਂਪੁਰਖਾਂ ਨੇ ਹਮੇਸ਼ਾ ਸੰਗਤ ਨੂੰ ਸ਼ਬਦ ਗੁਰੂ ਦੇ ਲੜ ਲਾਉਣ ਦਾ ਮਹਾਨ ਕਾਰਜ ਕੀਤਾ ਹੈ। ਉਹਨਾਂ ਕਿਹਾ ਕਿ ਮਹਾਂਪੁਰਖਾਂ ਦਾ ਜਿੰਨਾ ਵੀ ਸ਼ੁਕਰਾਨਾ ਕੀਤਾ ਜਾਵੇ ਥੋੜਾ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਜਤਿੰਦਰਪਾਲ ਸਿੰਘ ਗੋਲਡੀ, ਜਗਦੀਪ ਸਿੰਘ ਕਾਹਲੋਂ ਚੇਅਰਮੈਨ ਲੀਗਲ ਸੈਲ, ਸੀਨੀਅਰ ਮੀਤ ਪ੍ਰਧਾਨ ਬੀਬੀ ਰਣਜੀਤ ਕੌਰ, ਅਮਰਜੀਤ ਸਿੰਘ ਪੱਪੂ ਮੀਤ ਪ੍ਰਧਾਨ, ਵਿਕਰਮ ਸਿੰਘ ਰੋਹਿਣੀ, ਸਰਬਜੀਤ ਸਿੰਘ ਵਿਰਦੀ, ਪਰਮਜੀਤ ਸਿੰਘ ਚੰਡੋਕ ਤੇ ਹੋਰ ਮੈਂਬਰ ਵੀ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...