- Advertisement -
Indian-American Congressman Raja Krishnamoorthi nominated to privileges committee
ਯੈੱਸ ਪੰਜਾਬ
ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਭਾਰਤੀ ਮੂਲ ਦੇ ਅਮਰੀਕੀ ਸਾਂਸਦ ਰਾਜਾ ਕ੍ਰਿਸ਼ਨਾਮੂਰਤੀ ਨੂੰ ਅਮਰੀਕਾ ਤੇ ਚੀਨ ਦੀ ਕਮਿਊਨਿਸਟ ਪਾਰਟੀ ਵਿਚਾਲੇ ਰਣਨੀਤਿਕ ਮੁਕਾਬਲੇਬਾਜੀ ਬਾਰੇ ਸਦਨ ਦੀ ਵਿਸ਼ੇਸ਼ ਅਧਿਕਾਰੀ ਕਮੇਟੀ ਦਾ ਰੈਂਕਿੰਗ ਮੈਂਬਰ ਨਿਯੁਕਤ ਕੀਤਾ ਗਿਆ ਹੈ। ਰਾਜਾ ਕ੍ਰਿਸ਼ਨਾਮੂਰਤੀ ਨੇ ਖੁਦ ਇਹ ਜਾਣਕਾਰੀ ਦਿੰਦਿਆਂ ਇਕ ਬਿਆਨ ਵਿਚ ਕਿਹਾ ਹੈ ਕਿ ਮੈ ਸਦਨ ਦੇ ਆਗੂ ਜੈਫਰੀਜ ਦਾ ਧੰਨਵਾਦੀ ਹਾਂ ਜਿਨਾਂ ਨੇ ਮੈਨੂੰ ਵਿਸ਼ੇਸ਼ ਅਧਿਕਾਰ ਕਮੇਟੀ ਵਿਚ ਸੇਵਾ ਕਰਨ ਦਾ ਮਾਣ ਬਖਸ਼ਿਆ ਹੈ। ਇਸ ਕਮੇਟੀ ਦਾ ਗਠਨ 118 ਵੀਂ ਕਾਂਗਰਸ ਵੱਲੋਂ ਚੀਨ ਦੀ ਕਮਿਊਨਿਸਟ ਪਾਰਟੀ ਨਾਲ ਆਰਥਕ,ਤਕਨੀਕੀ ਤੇ ਸੁਰੱਖਿਆ ਮੁਕਾਬਲੇਬਾਜੀ ਬਾਰੇ ਮੁੱਦਿਆਂ ਨੂੰ ਸੁਲਝਾਉਣ ਤੇ ਇਸ ਸਬੰਧੀ ਜਾਂਚ ਤੇ ਨੀਤੀ ਵਿਕਸਤ ਕਰਨ ਲਈ ਕੀਤਾ ਗਿਆ ਸੀ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -