Sunday, May 5, 2024

ਵਾਹਿਗੁਰੂ

spot_img
spot_img

ਅਮਰੀਕਾ ਵਿਚ ਮਨੁੱਖੀ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਭਾਰਤੀ ਵਿਅਕਤੀ ਨੇ ਆਪਣੇ ਆਪ ਨੂੰ ਬੇਗੁਨਾਹ ਦੱਸਿਆ

- Advertisement -

ਹੁਸਨ ਲੜੋਆ ਬੰਗਾ
ਸੈਕਰਾਮੈਂਟੋ,ਕੈਲੀਫੋਰਨੀਆ, 1 ਅਪ੍ਰੈਲ, 2024

ਹਰਸ਼ਕੁਮਾਰ ਰਮਨਲਾਲ ਪਟੇਲ (28) ਜਿਸ ਉਪਰ ਇਕ ਗੁਜਰਾਤੀ ਪਰਿਵਾਰ ਦੇ 4 ਜੀਆਂ ਸਮੇਤ ਹੋਰ ਲੋਕਾਂ ਨੂੰ ਕੈਨੇਡਾ ਤੋਂ ਮਿਨੀਸੋਟਾ (ਅਮਰੀਕਾ) ਵਿਚ ਗੈਰ ਕਾਨੂੰਨੀ ਢੰਗ ਨਾਲ ਦਾਖਲ ਕਰਵਾਉਣ ਦੇ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਨੇ ਦਾਇਰ ਕੀਤੀ ਅਪੀਲ ਵਿਚ ਆਪਣੇ ਆਪ ਨੂੰ ਨਿਰਦੋਸ਼ ਦੱਸਿਆ ਹੈ।

ਗੁਜਰਾਤੀ ਪਰਿਵਾਰ ਜਿਸ ਵਿਚ 2 ਬੱਚੇ ਸ਼ਾਮਿਲ ਸਨ 2022 ਵਿਚ ਕੈਨੇਡਾ-ਅਮਰੀਕਾ ਬਾਰਡਰ ਪਾਰ ਕਰਨ ਦੀ ਕੋਸ਼ਿਸ਼ ਦੌਰਾਨ ਉਜਾੜ ਸੇਮ ਵਾਲੇ ਖੇਤਰ ਵਿਚ ਠੰਡ ਕਾਰਨ ਮਾਰਿਆ ਗਿਆ ਸੀ। ਪਟੇਲ ਨੇ ਟੈਲੀਕਾਨਫਰੰਸ ਰਾਹੀਂ ਯੂ ਐਸ ਮਜਿਸਟ੍ਰੇਟ ਲੀਓ ਬ੍ਰਿਸ਼ਬੋਇਸ ਡੁਲੂਥ, ਮਿਨੀਸੋਟਾ ਦੀ ਅਦਾਲਤ ਵਿਚ ਅਪੀਲ ਦਾਇਰ ਕੀਤੀ ਹੈ।

ਪਟੇਲ ਵੱਲੋਂ ਕੀਤਾ ਡਰਾਈਵਰ ਸਟੀਵਨ ਸ਼ੈਂਡ ਵੀ ਦਾਇਰ ਅਪੀਲ ਵਿਚ ਆਪਣੇ ਆਪ ਨੂੰ ਨਿਰਦੋਸ਼ ਕਹਿ ਚੁੱਕਾ ਹੈ। ਇਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਯੂ ਐਸ ਡਿਪਾਰਟਮੈਂਟ ਆਫ ਹੋਮਲੈਂਡ ਸਕਿਉਰਿਟੀ ਦੇ ਇਕ ਏਜੰਟ ਅਨੁਸਾਰ ਪਟੇਲ ਨੂੰ ਭਾਰਤ ਵਿਚਲੇ ਅਮਰੀਕੀ ਕੌਂਸਲਖਾਨੇ ਵੱਲੋਂ 4 ਵਾਰ ਤੇ ਓਟਾਵਾ,ਕੈਨੇਡਾ ਵਿਚਲੇ ਅਮਰੀਕੀ ਕੌਂਸਲਖਾਨੇ ਵੱਲੋਂ ਇਕ ਵਾਰ ਅਮਰੀਕਾ ਦਾ ਵੀਜਾ ਦੇਣ ਤੋਂ ਇਨਕਾਰ ਕੀਤਾ ਜਾ ਚੁੱਕਾ ਹੈ। ਉਹ ਅਮਰੀਕਾ ਵਿਚ ਗੈਰ ਕਾਨੂੰਨੀ ਢੰਗ ਨਾਲ ਰਹਿ ਰਿਹਾ ਹੈ।

ਅਦਾਲਤੀ ਦਸਤਾਵਜਾਂ ਅਨੁਸਾਰ ਪਟੇਲ ਦਾ ਭਾਰਤੀ ਰਾਜ ਗੁਜਰਾਤ ਦੇ ਇਕ ਮਨੁੱਖੀ ਤਸਕਰੀ ਗਰੁੱਪ ਨਾਲ ਸਬੰਧ ਹੈ। ਇਹ ਗਰੁੱਪ ਕਥਿੱਤ ਤੌਰ ‘ਤੇ ਭਾਰਤੀਆਂ ਨੂੰ ਵਿਦਿਆਰਥੀ ਵੀਜੇ ਉਪਰ ਕੈਨੇਡਾ ਦਾਖਲ ਕਰਵਾਉਂਦਾ ਹੈ ਤੇ ਬਾਅਦ ਵਿਚ ਅਮਰੀਕਾ ਵਿਚ ਦਾਖਲ ਕਰਵਾਉਣ ਦੀ ਕੋਸ਼ਿਸ਼ ਕਰਦਾ ਹੈ। ਇਸ ਕੰਮ ਬਦਲੇ ਉਹ ਮੋਟੀ ਰਕਮ ਵਸੂਲਦੇ ਹਨ।

- Advertisement -

ਸਿੱਖ ਜਗ਼ਤ

“ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਦਾ ਵਿਸ਼ਵ ਵਿਆਪੀ ਪਸਾਰ ਕਰਨ ਦੀ ਲੋੜ: ਗੁਰਭਜਨ ਗਿੱਲ

ਯੈੱਸ ਪੰਜਾਬ ਲੁਧਿਆਣਾ, 3 ਮਈ, 2024 ਰਕਬਾ(ਲੁਧਿਆਣਾ) ਸਥਿਤ ਬਾਬਾ ਬੰਦਾ ਸਿੰਘ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿੱਚਸੁਸ਼ੋਭਿਤ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿਤਰਾਂ ਸਮੇਤ ਉੱਘੇ ਸਿੱਖ ਚਿੰਤਕ...

ਹਰਿਆਣਾ ’ਚ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ਦੀ ਚੈਕਿੰਗ ਕਰਨਾ ਨਿੰਦਣਯੋਗ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 4 ਮਈ, 2024 ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਨਰਾਇਣਗੜ੍ਹ ਸਥਿਤ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਵਿਖੇ ਬੀਤੇ ਦਿਨੀਂ ਸੂਬੇ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਆਮਦ ਤੋਂ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,146FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...