Friday, May 24, 2024

ਵਾਹਿਗੁਰੂ

spot_img
spot_img

Trudeau ਦੇ ਬਿਆਨ ’ਤੇ ਆਪਣੀ ਸਥਿਤੀ ਸਪਸ਼ਟ ਕਰੇ India ਸਰਕਾਰ: Nijjar ਕਤਲ ਮਾਮਲੇ ਵਿੱਚ ਹੋਰ ਕੀ ਕਿਹਾ Akal Takht ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ

- Advertisement -

ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਦੀ ਜਾਨ ਮਾਲ ਦੀ ਰਾਖ਼ੀ ਯਕੀਨੀ ਬਣਾਵੇ ਭਾਰਤ ਸਰਕਾਰ

ਯੈੱਸ ਪੰਜਾਬ
ਅੰਮ੍ਰਿਤਸਰ, 20 ਸਤੰਬਰ, 2023:
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਆਪਣੇ ਦੇਸ਼ ਦੀ ਪਾਰਲੀਮੈਂਟ ਵਿੱਚ ਖ਼ਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਜਰ ਦੇ ਕਤਲ ਬਾਰੇ ਦਿੱਤੇ ਬਿਆਨ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

ਜ਼ਿਕਰਯੋਗ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਆਪਣੀ ਸੰਸਦ ਵਿੱਚ ਖੜ੍ਹ ਕੇ ਬਿਆਨ ਦਿੱਤਾ ਸੀ ਕਿ ਕੈਨੇਡਾ ਕੋਲ ਇਹ ਮੰਨ ਲੈਣ ਦੇ ਕਾਰਨ ਹਨ ਕਿ ਨਿੱਜਰ ਦੇ ਕੈਨੇਡਾ ਵਿੱਚ ਕੀਤੇ ਗਏ ਕਤਲ ਮਗਰ ਭਾਰਤੀ ਏਜੰਟਾਂ ਦਾ ਹੱਥ ਸੀ। ਉਂਜ ਟਰੂਡੋ ਨੇ ਇਸ ਸੰਬੰਧ ਵਿੱਚ ਕੋਈ ਵੀ ਸਬੂਤ ਪੇਸ਼ ਨਹੀਂ ਕੀਤਾ ਸੀ ਪਰ ਉਨ੍ਹਾਂ ਨੇ ਆਪਣੇ ਬਿਆਨ ਨੂੰ ਵਿਸ਼ਵਾਸਯੋਗ ਦੋਸ਼ਾਂ ’ਤੇ ਅਧਾਰਿਤ ਦੱਸਿਆ ਸੀ।

ਇਸ ਬਿਆਨ ’ਤੇ ਭਾਰਤ ਅਤੇ ਕੈਨੇਡਾ ਹੁਣ ਆਹਮੋ ਸਾਹਮਣੇ ਹਨ ਅਤੇ ਕੈਨੇਡਾ ਵੱਲੋਂ ਉਕਤ ਮਾਮਲੇ ਵਿੱਚ ਕਾਰਵਾਈ ਕਰਦਿਆਂ ਭਾਰਤੀ ‘ਡਿਪਲੋਮੈਟ’ ਨੂੰ ਦੇਸ਼ ਛੱਡਣ ਦੇ ਹੁਕਮ ਦੇਣ ਮਗਰੋਂ ਭਾਰਤ ਨੇ ਵੀ ਤਿੱਖਾ ਪ੍ਰਤੀਕਰਮ ਜਤਾਉਂਦਿਆਂ ਇੱਕ ਕੈਨੇਡੀਅਨ ਡਿਪਲੋਮੈਟ ਨੂੰ 5 ਦਿਨਾਂ ਦੇ ਅੰਦਰ ਦੇਸ਼ ਛੱਡਣ ਦੇ ਹੁਕਮ ਦੇ ਦਿੱਤੇ ਹੋਏ ਹਨ।

ਅੱਜ ਇਸ ਸਾਰੇ ਘਟਨਾਕ੍ਰਮ ’ਤੇ ਆਪਣਾ ਪ੍ਰਤੀਕਰਮ ਸਾਂਝਾ ਕਰਦਿਆਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਭਾਰਤ ਨੂੰ ਇਸ ਮਾਮਲੇ ’ਤੇ ਆਪਣੀ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ।

ਉਨ੍ਹਾਂ ਆਖ਼ਿਆ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੇ ਨੇ ਪਾਰਲੀਮੈਂਟ ਵਿੱਚ ਹਰਦੀਪ ਸਿਘ ਨਿੱਜਰ ਦੇ ਕਤਲ ਦਾ Çਂੲਲਜ਼ਾਮ ਭਾਰਤੀ ਏਜੰਸੀਆਂ ’ਤੇ ਲਾਉਣ ਦੀ ਸੰਭਾਵਨਾ ਪ੍ਰਗਟ ਕੀਤੀ ਹੈ ਜਿਸਨੇ ਸੰਸਾਰ ਭਰ ਵਿੱਚ ਵੱਸਦੇ ਸਿੱਖਾਂ ਦੇ ਹਿਰਦਿਆਂ ਨੂੰ ਵਲੂੰਧਰ ਕੇ ਰੱਖ ਦਿੱਤਾ ਹੈ ਅਤੇ ਸਿੱਖਾਂ ਨੂੰ ਫ਼ਿਰ ਤੋਂ ਸਾਕਾ ਨੀਲਾ ਤਾਰਾ ਦੀ ਯਾਦ ਕਰਵਾ ਦਿੱਤੀ, 1984 ਵਿੱਚ ਹੋਈ ਸਿੱਖ ਨਸਲਕੁਸ਼ੀ ਦੀ ਯਾਦ ਕਰਵਾਈ ਹੈ ਅਤੇ ਪੰਜਾਬ ਵਿੱਚ ਸਿੱਖ ਨੌਜਵਾਨਾਂ ਦੇ ਸ਼ਰੇਆਮ ਹੋਏ ਕਤਲੇਆਮ ਦੀ ਯਾਦ ਫ਼ਿਰ ਆਈ ਹੈ।

ਜਥੇਦਾਰ ਹੁਰਾਂ ਨੇ ਆਖ਼ਿਆ ਕਿ ਜੇਕਰ ਭਾਰਤ ਸਰਕਾਰ ਦੀਆਂ ਏਜੰਸੀਆਂ ਨਿੱਜਰ ਦੇ ਕਤਲ ਵਿੱਚ ਸ਼ਾਮਲ ਹਨ ਤਾਂ ਇਹਦੇ ਤੋਂ ਵੱਡੀ ਮਾੜੀ ਗੱਲ ਹੋਰ ਕੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਵਾੜ ਹੀ ਖ਼ੇਤ ਨੂੰ ਖ਼ਾਣ ਲੱਗ ਪਵੇ ਤਾਂ ਖ਼ੇਤ ਦੀ ਰਾਖ਼ੀ ਕੌਣ ਕਰੇਗਾ।

ਉਨ੍ਹਾਂ ਆਖ਼ਿਆ ਕਿ ਇਸ ਸੰਬੰਧੀ ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਭਾਰਤ ਸਰਕਾਰ ’ਤੇ ਜੋ ਸ਼ਰੇਆਮ ਆਪਣੀ ਪਾਰਲੀਮੈਂਟ ਵਿੱਚ ਦੋਸ਼ ਲਗਾਇਆ ਹੈ ਉਸ ਸੰਬੰਧੀ ਭਾਰਤ ਸਰਕਾਰ ਆਪਣੀ ਸਥਿਤੀ ਸਪਸ਼ਟ ਕਰੇ ਅਤੇ ਸਮੁੱਚੇ ਸੰਸਾਰ ਵਿੱਚ ਵੱਸਦੇ ਸਿੱਖਾਂ ਦੀ ਰਾਖ਼ੀ ਯਕੀਨੀ ਬਣਾਈ ਜਾਵੇ ਕਿਉਂਕਿ ਲੱਖਾਂ ਦੀ ਗਿਣਤੀ ਵਿੱਚ ਸਿੱਖ ਭਾਈਚਾਰਾ ਵਿਦੇਸ਼ਾਂ ਵਿੱਚ ਵੱਸਿਆ ਹੋਇਆ ਹੈ ਜਿਨ੍ਹਾਂ ਨੇ ਆਪਣੀ ਕਰੜੀ ਮਿਹਨਤ, ਇਮਾਨਦਾਰੀ ਤੇ ਮੁਸ਼ੱਕਤ ਨਾਲ ਆਪਣੇ ਆਪ ਨੂੰ ਉੱਥੇ ਸਥਾਪਿਤ ਕੀਤਾ ਉੱਥੇ ਵਿਦੇਸ਼ਾਂ ਦੀ ਤਰੱਕੀ ਵਿੱਚ ਵੀ ਯੋਗਦਾਨ ਪਾਇਆ ਹੈ। ਜਥੇਦਾਰ ਹੁਰਾਂ ਆਖ਼ਿਆ ਕਿ ਇਸ ਇਲਜ਼ਾਮ ਨਾਲ ਸਿੱਖਾਂ ਦੇ ਹਿਰਦਿਆਂ ’ਤੇ ਬਹੁਤ ਗਹਿਰੀ ਸੱਟ ਵੱਜੀ ਹੈ, ਭਾਰਤ ਸਰਕਾਰ ਇਸ ਮੁੱਦੇ ’ਤੇ ਆਪਣੀ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ ਦੇ ਇਤਿਹਾਸ ਨਾਲ ਸਬੰਧਤ ਰਣਧੀਰ ਸਿੰਘ ਸੰਭਲ ਦੀ ਪੁਸਤਕ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ (ਨਵਾਂ ਸ਼ਹਿਰ) ਦੇ ਇਤਿਹਾਸ ਨਾਲ ਸਬੰਧਤ ਪੁਸਤਕ...

ਕੌਮੀ ਪੱਧਰ ’ਤੇ ਮਨਾਈ ਜਾਵੇਗੀ ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2024 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,103FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...