Friday, May 24, 2024

ਵਾਹਿਗੁਰੂ

spot_img
spot_img

India ਤੇ Canada ਦੀਆਂ ਸਰਕਾਰਾਂ ਦੋਸ਼ ਪ੍ਰਤੀਦੋਸ਼ ਦੀ ਥਾਂ ਸੰਜੀਦਾ ਵਿਚਾਰ ਦਾ ਏਜੰਡਾ ਅਪਣਾਉਣ: SGPC Chief Adv Dhami

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 19 ਸਤੰਬਰ, 2023:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਅਤੇ ਕੈਨੇਡਾ ਦੇ ਆਪਸੀ ਕੂਟਨੀਤਕ ਸਬੰਧਾਂ ਵਿਚ ਖਟਾਸ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਇਸ ਨੂੰ ਸੰਜੀਦਾ ਵਿਚਾਰ ਦੇ ਏਜੰਡੇ ’ਤੇ ਲਿਆਉਣਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅੱਜ ਪੂਰੀ ਦੁਨੀਆਂ ਅੰਦਰ ਸਿੱਖ ਵੱਸੇ ਹੋਏ ਹਨ, ਜਿਨ੍ਹਾਂ ਦੇ ਮਾਨਵੀ ਸਰੋਕਾਰਾਂ ਦੇ ਨਾਲ-ਨਾਲ ਧਾਰਮਿਕ ਸਰੋਕਾਰ ਵੀ ਅਹਿਮ ਹਨ।

ਸਿੱਖ ਕੌਮ ਨੇ ਕਈ ਦਰਦਨਾਕ ਸਮੇਂ ਵੀ ਹੰਢਾਏ ਹਨ, ਜਿਸ ਵਿਚ ਜੂਨ 1984 ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਫ਼ੌਜੀ ਹਮਲਾ, 1984 ਦਾ ਸਿੱਖ ਕਤਲੇਆਮ ਅਤੇ ਇਕ ਦਹਾਕਾ ਸਿੱਖ ਨੌਜੁਆਨੀ ਦਾ ਘਾਣ ਸ਼ਾਮਲ ਹੈ। ਇਹ ਸਿੱਖ ਕੌਮ ਦਾ ਉਹ ਦਰਦ ਹੈ, ਜਿਸ ਨੂੰ ਦੁਨੀਆਂ ਵਿਚ ਬੈਠੇ ਸਿੱਖ ਕਦੇ ਵੀ ਭੁੱਲ ਨਹੀਂ ਸਕਦੇ। ਅੱਜ ਵੀ ਕਈ ਦੇਸ਼ਾਂ ਵਿਚ ਰਹਿੰਦੇ ਸਿੱਖਾਂ ਨੂੰ ਆਪਣੀ ਜਨਮ ਭੂਮੀ ਅਤੇ ਗੁਰੂਆਂ ਦੇ ਪਾਵਨ ਅਸਥਾਨ ’ਤੇ ਆ ਕੇ ਨਤਮਸਤਕ ਹੋਣ ਤੋਂ ਵੀ ਵਾਂਝੇ ਰੱਖਿਆ ਗਿਆ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਕੈਨੇਡਾ ਵਿਚ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿਚ ਉਥੋਂ ਦੀ ਸਰਕਾਰ ਵੱਲੋਂ ਭਾਰਤ ਦੇ ਇਕ ਵੱਡੇ ਕੂਟਨੀਤਕ ਅਧਿਕਾਰੀ ’ਤੇ ਲੱਗੇ ਦੋਸ਼ਾਂ ਮਗਰੋਂ ਉਸ ਨੂੰ ਦੇਸ਼ ’ਚੋਂ ਹਟਾਉਣਾ ਕਈ ਸਵਾਲ ਪੈਦਾ ਕਰਦਾ ਹੈ। ਇਸ ਦੇ ਪ੍ਰਤੀਕਰਮ ਵਜੋਂ ਭਾਵੇਂ ਭਾਰਤ ਵੱਲੋਂ ਦੋਸ਼ਾਂ ਦਾ ਖੰਡਨ ਕਰਦਿਆਂ ਕੈਨੇਡਾ ਦੇ ਕੂਨਟੀਤਕ ਅਧਿਕਾਰੀ ਨੂੰ ਵੀ ਹਟਾ ਦਿੱਤਾ ਗਿਆ ਹੈ, ਪਰ ਇਹ ਮਾਮਲਾ ਬੇਹੱਦ ਸੰਜੀਦਾ ਅਤੇ ਸਿੱਧੇ ਤੌਰ ’ਤੇ ਸਿੱਖਾਂ ਨਾਲ ਜੁੜਿਆ ਹੋਣ ਕਰਕੇ ਗਲੋਬਲ ਪੱਧਰ ’ਤੇ ਸਿੱਖਾਂ ਨੂੰ ਪ੍ਰਭਾਵਿਤ ਕਰਨ ਵਾਲਾ ਹੈ।

ਉਨ੍ਹਾਂ ਕਿਹਾ ਕਿ ਸਿੱਖਾਂ ਨੇ ਦੇਸ਼ ਦੇ ਨਾਲ-ਨਾਲ ਪੂਰੀ ਦੁਨੀਆਂ ਅੰਦਰ ਆਪਣੀ ਹੋਂਦ ਹਸਤੀ ਨੂੰ ਆਪਣੇ ਕਿਰਤੀ ਸੁਭਾਅ ਅਤੇ ਬੌਧਿਕ ਮਜ਼ਬੂਤੀ ਨਾਲ ਹਮੇਸ਼ਾ ਬੁਲੰਦ ਰੱਖਿਆ ਹੈ, ਪਰੰਤੂ ਇਸ ਦੇ ਬਾਵਜੂਦ ਵੀ ਸਿੱਖਾਂ ਨੂੰ ਹੱਕ ਹਕੂਕਾਂ ਲਈ ਹਮੇਸ਼ਾ ਹੀ ਸੰਘਰਸ਼ਸ਼ੀਲ ਰਹਿਣਾ ਪੈਂਦਾ ਹੈ। ਦੇਸ਼ ਦੀ ਸਰਕਾਰ ਦੀ ਜ਼ੁੰਮੇਵਾਰੀ ਹੈ ਕਿ ਉਹ ਦੇਸ਼ ਵਿਦੇਸ਼ ਦੇ ਸਿੱਖਾਂ ਨਾਲ ਸਬੰਧਤ ਅਜਿਹੇ ਮਾਮਲਿਆਂ ਸਬੰਧੀ ਇਕ ਸੁਹਿਰਦ ਪਹੁੰਚ ਅਪਣਾਵੇ ਅਤੇ ਸਿੱਖਾਂ ਅੰਦਰ ਬੇਵਿਸ਼ਵਾਸੀ ਵਾਲਾ ਮਾਹੌਲ ਨਾ ਬਣਨ ਦੇਵੇ।

ਐਡਵੋਕੇਟ ਧਾਮੀ ਨੇ ਭਾਰਤ ਅੰਦਰ ਸਿੱਖਾਂ ਦੇ ਮਸਲਿਆਂ ਦੇ ਸਰਲੀਕਰਨ ਦੇ ਨਾਲ-ਨਾਲ ਵਿਦੇਸ਼ਾਂ ਵਿਚ ਰਹਿ ਰਹੇ ਸਿੱਖ ਭਾਈਚਾਰੇ ਦੀਆਂ ਮੁਸ਼ਕਲਾਂ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਸਮਝ ਕੇ ਇਕ ਢੁੱਕਵੇਂ ਅਤੇ ਸਾਰਥਿਕ ਹੱਲ ਵੱਲ ਵਧਣ ਦੀ ਭਾਰਤ ਸਰਕਾਰ ਨੂੰ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਜ ਪੂਰੀ ਦੁਨੀਆਂ ਵਿਚ ਸਿੱਖਾਂ ਦੀ ਹੋਂਦ ਨੂੰ ਵੇਖਦਿਆਂ ਕੈਨੇਡਾ ਅਤੇ ਭਾਰਤ ਦੋਹਾਂ ਦੇਸ਼ਾਂ ਨੂੰ ਸਿਰ ਜੋੜਨ ਦੀ ਲੋੜ ਹੈ, ਤਾਂ ਜੋ ਦੋਸ਼ ਪ੍ਰਤੀਦੋਸ਼ ਦੀ ਸਥਿਤੀ ਵਿਚ ਅਸਲੀਅਤ ਸਾਹਮਣੇ ਆ ਸਕੇ ਅਤੇ ਦੋਹਾਂ ਦੇਸ਼ਾਂ ਦੇ ਰਿਸ਼ਤੇ ਵੀ ਠੀਕ ਬਣੇ ਰਹਿਣ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ ਦੇ ਇਤਿਹਾਸ ਨਾਲ ਸਬੰਧਤ ਰਣਧੀਰ ਸਿੰਘ ਸੰਭਲ ਦੀ ਪੁਸਤਕ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ (ਨਵਾਂ ਸ਼ਹਿਰ) ਦੇ ਇਤਿਹਾਸ ਨਾਲ ਸਬੰਧਤ ਪੁਸਤਕ...

ਕੌਮੀ ਪੱਧਰ ’ਤੇ ਮਨਾਈ ਜਾਵੇਗੀ ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2024 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ...

ਮਨੋਰੰਜਨ

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...
spot_img

ਸੋਸ਼ਲ ਮੀਡੀਆ

223,102FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...