Monday, November 25, 2024
spot_img
spot_img
spot_img

Hoshiarpur ’ਚ ਬਣੇਗੀ Integrated Public Health Lab, ਡਾ. ਰਵਜੋਤ ਸਿੰਘ ਨੇ ਰੱਖਿਆ ਨੀਂਹ ਪੱਥਰ

ਯੈੱਸ ਪੰਜਾਬ
ਹੁਸ਼ਿਆਰਪੁਰ, 25 ਨਵੰਬਰ, 2024

Punjab ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਮੰਤਰੀ Dr Ravjot Singh ਨੇ ਅੱਜ ਸਥਾਨਕ ਸਿਵਲ ਹਸਪਤਾਲ ਵਿਖੇ 1.25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇੰਟੀਗਰੇਟਡ ਪਬਲਿਕ ਹੈਲਥ ਲੈਬਾਰਟਰੀ ਦੇ ਕੰਮ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਆਉਂਦੀ ਅਪ੍ਰੈਲ ਦੇ ਅਖੀਰ ਤੱਕ ਬਨਣ ਵਾਲੀ ਇਹ ਲੈਬਾਰਟਰੀ ਲੋਕਾਂ ਨੂੰ ਵੱਡੀ ਸਿਹਤ ਸਹੂਲਤ ਪ੍ਰਦਾਨ ਕਰੇਗੀ।

ਪੰਜਾਬ ਸਰਕਾਰ ਵਲੋਂ ਸਿਹਤ ਸੇਵਾਵਾਂ ਦੇ ਖੇਤਰ ਵਿਚ ਚੁੱਕੇ ਲਾਮਿਸਾਲ ਕਦਮਾਂ ਦੀ ਗੱਲ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਜਲਦ ਹੀ ਹਸਪਤਾਲਾਂ ਵਿਚ ਡਾਕਟਰਾਂ, ਪੈਰਾ ਮੈਡੀਕਲ ਅਤੇ ਲੈਬਾਰਟਰੀਆਂ ਦੇ ਸਟਾਫ਼ ਦੀ ਘਾਟ ਨੂੰ ਵੀ ਪੂਰਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਰਾਜ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਜਿਸ ਦੀ ਲੜੀ ਵਿਚ ਸਿਵਲ ਹਸਪਤਾਲ ਵਿਖੇ ਇੰਟੀਗਰੇਟਡ ਪਬਲਿਕ ਹੈਲਥ ਲੈਬਾਰਟਰੀ (ਆਈ.ਪੀ.ਐਚ.ਐਲ.) ਸਥਾਪਿਤ ਕੀਤੀ ਜਾ ਰਹੀ ਹੈ ਜਿਥੇ ਕਰੀਬ 80 ਤਰ੍ਹਾਂ ਦੇ ਵੱਖ-ਵੱਖ ਟੈਸਟਾਂ ਦੀ ਮੁਫ਼ਤ ਸਹੂਲਤ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ 100 ਵਿਅਕਤੀਆਂ ਦੇ ਬੈਠਣ ਦੀ ਸਮਰੱਥਾ ਵਾਲੀ ਇਹ ਲੈਬਾਰਟਰੀ ਏਅਰ ਕੰਡੀਸ਼ਨਡ ਹੋਵੇਗੀ ਜਿਥੇ ਉਚ ਦਰਜੇ ਦੀ ਮਸ਼ੀਨਰੀ ਲਗਾਈ ਜਾਵੇਗੀ ਜਿਸ ਨਾਲ ਇਕ ਮਹੀਨੇ ਵਿਚ 40 ਤੋਂ 50 ਹਜ਼ਾਰ ਟੈਸਟ ਮੁਫ਼ਤ ਹੋਣਗੇ। ਉਨ੍ਹਾਂ ਦੱਸਿਆ ਕਿ ਲੈਬਾਰਟਰੀ ਵਿਚ ਆਈ.ਸੀ.ਟੀ.ਸੀ., ਆਰ.ਐਨ.ਟੀ.ਸੀ.ਪੀ., ਆਰ.ਟੀ.ਪੀ.ਸੀ.ਆਰ., ਸੀ.ਵੀ.ਸੀ. ਸਮੇਤ 60 ਦੇ ਕਰੀਬ ਪੈਥਾਲਜੀ ਅਤੇ 20 ਮਾਈਕਰੋ ਬਾਇਓਲੋਜੀ ਨਾਲ ਸਬੰਧਤ ਟੈਸਟਾਂ ਦੀ ਸਹੂਲਤ ਰਹੇਗੀ।

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਹਸਪਤਾਲਾਂ ਵਿਚ ਲੋੜੀਂਦੇ ਸਟਾਫ਼ ਦੀ ਕਮੀ ਨੂੰ ਪੂਰਾ ਕਰਨ ਦੇ ਨਾਲ-ਨਾਲ ਬੁਨਿਆਦੀ ਢਾਂਚੇ ਦੇ ਪੱਧਰ ਨੂੰ ਵੀ ਹੋਰ ਉਚਾ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੰਗਲਵਾਲ ਨੂੰ ਸਥਾਨਕ ਸਿਵਲ ਹਸਪਤਾਲ ਵਿਖੇ 24 ਹਾਊਸ ਸਰਜਨਾਂ ਅਤੇ ਇੰਪੈਨਲਡ ਡਾਕਟਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਹੋਰ ਵੀ ਸਹਿਜੇ ਢੰਗ ਨਾਲ ਉਪਲਬੱਧ ਕਰਵਾਈਆਂ ਜਾ ਸਕਣ।

ਹੁਸ਼ਿਆਰਪੁਰ ਵਿਖੇ ਬਨਣ ਵਾਲੇ ਮੈਡੀਕਲ ਕਾਲਜ ਸਬੰਧੀ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਟੈਂਡਰ ਪ੍ਰਕਿਰਿਆ ਹੋ ਚੁੱਕੀ ਹੈ ਅਤੇ ਜਲਦ ਹੀ ਇਸ ਦਾ ਕੰਮ ਸ਼ੁਰੂ ਹੋਣ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ 2027 ਤੱਕ ਇਹ ਪ੍ਰੋਜੈਕਟ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕਰਨ ਲਈ ਪੂਰੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਵਿਖੇ ਜਲਦ ਹੀ ਕ੍ਰਿਟੀਕਲ ਕੇਅਰ ਯੂਨਿਟ (ਸੀ.ਸੀ.ਯੂ) ਵੀ ਸਥਾਪਿਤ ਕੀਤਾ ਜਾਵੇਗਾ।

ਲੋਕਲ ਬਾਡੀਜ਼ ਦੀਆਂ ਚੋਣਾਂ, ਦਸੰਬਰ ’ਚ ਸਾਰੀ ਪ੍ਰਕਿਰਿਆ ਹੋਵੇਗੀ ਮੁਕੰਮਲ : ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਪੱਤਰਕਾਰਾਂ ਵਲੋਂ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਜ਼ਿਮਨੀ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਵਿਕਾਸ ਦੇ ਏਜੰਡੇ ’ਤੇ ਮੋਹਰ ਲਾਉਂਦਿਆਂ ਪਾਰਟੀ ਦੇ ਸਿਰ ਜਿੱਤ ਦਾ ਸਿਹਰਾ ਬੰਨ੍ਹਿਆ ਹੈ। ਉਨ੍ਹਾਂ ਕਿਹਾ ਕਿ ਲੋਕਲ ਬਾਡੀਜ਼ ਦੀਆਂ ਚੋਣਾਂ ਲਈ ਦਸੰਬਰ ਵਿਚ ਸਮੁੱਚੀ ਪ੍ਰਕਿਰਿਆ ਮੁਕੰਮਲ ਹੋ ਜਾਵੇਗੀ।

ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤ ਚੌਧਰੀ, ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਤੋਂ ਇਲਾਵਾ ਸਿਵਲ ਸਰਜਨ ਡਾ. ਪਵਨ ਸ਼ਗੋਤਰਾ, ਸਹਾਇਕ ਸਿਵਲ ਸਰਜਨ ਡਾ. ਕਮਲੇਸ਼, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਬੰਸ ਕੌਰ, ਡੀ.ਆਈ.ਓ. ਡਾ. ਸੀਮਾ ਗਰਗ, ਡੀ.ਐਫ.ਪੀ.ਓ. ਡਾ. ਅਨੀਤਾ, ਡੀ.ਐਚ.ਓ. ਡਾ. ਜਤਿੰਦਰ ਭਾਟੀਆ, ਐਸ.ਐਮ.ਓ. ਡਾ. ਸਵਾਤੀ ਅਤੇ ਡਾ. ਕੁਲਦੀਪ ਸਿੰਘ ਵੀ ਮੌਜੂਦ ਸਨ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ