Saturday, April 20, 2024

ਵਾਹਿਗੁਰੂ

spot_img
spot_img

ਅੰਤਰਰਾਸ਼ਟਰੀ ਨਗਰ ਕੀਰਤਨ ਹਰਿਆਣਾ ਸਥਿਤ ਗੁਰਦੁਆਰਾ ਧਮਧਾਨ ਸਾਹਿਬ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਅੱਗੇ ਰਵਾਨਾ

- Advertisement -

ਅੰਮ੍ਰਿਤਸਰ, 11 ਅਕਤੂਬਰ, 2019 –
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਹਰਿਆਣਾ ’ਚ ਸਥਿਤ ਗੁਰਦੁਆਰਾ ਧਮਧਾਨ ਸਾਹਿਬ ਤੋਂ ਕਸਬਾ ਭੂਨਾ ਲਈ ਖ਼ਾਲਸਈ ਜਾਹੋ-ਜਲਾਲ ਨਾਲ ਰਵਾਨਾ ਹੋ ਗਿਆ। ਹਰ ਰੋਜ਼ ਦੀ ਤਰ੍ਹਾਂ ਵੱਡੀ ਗਿਣਤੀ ਵਿਚ ਸੰਗਤ ਨੇ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।

ਗਤਕਾ ਪਾਰਟੀਆਂ ਅਤੇ ਸਕੂਲੀ ਬੱਚਿਆਂ ਨੇ ਵੀ ਹਾਜ਼ਰੀ ਭਰੀ। ਇਸ ਤੋਂ ਪਹਿਲਾਂ ਬੀਤੀ ਰਾਤ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਨਗਰ ਕੀਰਤਨ ਗੁਰਦੁਆਰਾ ਸ੍ਰੀ ਧਮਧਾਨ ਸਾਹਿਬ ਵਿਖੇ ਪੁੱਜਾ, ਜਿਥੇ ਪ੍ਰਮੁੱਖ ਸ਼ਖ਼ਸੀਅਤਾਂ ਤੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਤੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਵਿਚ ਨਗਰ ਕੀਰਤਨ ਦਾ ਸਵਾਗਤ ਕੀਤਾ।

ਨਗਰ ਕੀਰਤਨ ਪ੍ਰਤੀ ਹਰਿਆਣਾ ਦੀਆਂ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸਥਾਨਕ ਸੰਗਤਾਂ ਤੋਂ ਇਲਾਵਾ ਦੂਰ-ਦੁਰਾਡੇ ਤੋਂ ਵੀ ਗੁਰੂ ਨਾਨਕ ਨਾਮ ਲੇਵਾ ਨਗਰ ਕੀਰਤਨ ਵਿਚ ਸ਼ਾਮਲ ਹੋ ਕੇ ਸ਼ੋਭਾ ਵਧਾ ਰਹੇ ਹਨ। ਵੱਖ-ਵੱਖ ਕਸਬਿਆਂ ’ਚ ਸਵਾਗਤੀ ਗੇਟ ਤੇ ਵੱਖ-ਵੱਖ ਤਰ੍ਹਾਂ ਦੇ ਲੰਗਰਾਂ ਦਾ ਸੰਗਤ ਵੱਲੋਂ ਪ੍ਰਬੰਧ ਕੀਤਾ ਹੋਇਆ ਸੀ।

ਇਸੇ ਦੌਰਾਨ ਅੱਜ ਨਗਰ ਕੀਰਤਨ ਦੀ ਰਵਾਨਗੀ ਸਮੇਂ ਗੁਰਦੁਆਰਾ ਸ੍ਰੀ ਧਮਧਾਨ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ। ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਪ੍ਰਚਾਰਕ ਸਿੰਘਾਂ ਨੇ ਗੁਰੂ ਸਾਹਿਬ ਜੀ ਦੇ ਜੀਵਨ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ।

ਸ੍ਰੀ ਧਮਧਾਨ ਸਾਹਿਬ ਤੋਂ ਰਵਾਨਗੀ ਸਮੇਂ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਬਲਦੇਵ ਸਿੰਘ ਖ਼ਾਲਸਾ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਨਿਰਮਲ ਸਿੰਘ ਹਰਿਆਓ, ਸ. ਹਰਦੇਵ ਸਿੰਘ ਰੋਂਗਲਾ ਤੇ ਬੀਬੀ ਅਮਰਜੀਤ ਕੌਰ ਬਾੜਾ, ਸ. ਨਿਰੰਜਣ ਸਿੰਘ ਭੁਟਾਨ, ਸ. ਅਮੀਰ ਸਿੰਘ ਰਸੀਦਾਂ, ਸ. ਮੰਗਪ੍ਰੀਤ ਸਿੰਘ ਇੰਚਾਰਜ ਸਿੱਖ ਮਿਸ਼ਨ ਕੁਰੂਕਸ਼ੇਤਰ ਆਦਿ ਮੌਜੂਦ ਸਨ।

ਇਸ ਨੂੰ ਵੀ ਪੜ੍ਹੋ:

ਮੁੱਦਾ ਦਰਬਾਰ ਸਾਹਿਬ ਦੀ ਨਕਲ ਦਾ – ਚਿੱਠੀ ਲਿਖ਼ ਬਾਵੇ ਨੇ ਪਾਈ ਭਾਈ ਲੌਂਗੋਵਾਲ ਨੂੰ – ਐੱਚ.ਐੱਸ.ਬਾਵਾ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...