Saturday, April 20, 2024

ਵਾਹਿਗੁਰੂ

spot_img
spot_img

ਅੰਤਰਰਾਸ਼ਟਰੀ ਨਗਰ ਕੀਰਤਨ ਨੇ ਸਿਰਸਾ ਤੋਂ ਹਨੂੰਮਾਨਗੜ੍ਹ ਲਈ ਕੀਤੀ ਰਵਾਨਗੀ

- Advertisement -

ਅੰਮ੍ਰਿਤਸਰ, 13 ਅਕਤੂਬਰ, 2019:
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਹਰਿਆਣਾ ਦੇ ਸਿਰਸਾ ਵਿਖੇ ਸਥਿਤ ਗੁਰਦੁਆਰਾ ਚਿਲ੍ਹਾ ਸਾਹਿਬ ਪਾਤਸ਼ਾਹੀ ਪਹਿਲੀ ਤੋਂ ਅਗਲੇ ਪੜਾਅ ਹਨੂੰਮਾਨਗੜ੍ਹ (ਰਾਜਿਸਥਾਨ) ਲਈ ਰਵਾਨਾ ਹੋਇਆ।

ਖ਼ਾਲਸਈ ਜੈਕਾਰਿਆਂ ਅਤੇ ਨਗਾਰਿਆਂ ਦੀ ਗੂੰਜ ਵਿਚ ਨਗਰ ਕੀਰਤਨ ਦੀ ਰਵਾਨਗੀ ਸਮੇਂ ਹਜ਼ਾਰਾਂ ਸੰਗਤਾਂ ਮੌਜੂਦ ਸਨ। ਆਰੰਭਤਾ ਸਮੇਂ ਸਜਾਏ ਗਏ ਧਾਰਮਿਕ ਦੀਵਾਨ ’ਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ ਅਤੇ ਮੈਂਬਰ ਜਥੇਦਾਰ ਜਗਸੀਰ ਸਿੰਘ ਮਾਂਗੇਆਣਾ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ।

ਉਨ੍ਹਾਂ ਨਗਰ ਕੀਰਤਨ ਦੇ ਸਵਾਗਤ ਅਤੇ ਰਾਤਰੀ ਪ੍ਰਬੰਧਾਂ ਲਈ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਇਸੇ ਦੌਰਾਨ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਸਾਹੋਵਾਲਾ, ਚੋਰਮਾਰ, ਓਡਾਂ, ਮੰਡੀ ਡੱਬਵਾਲੀ, ਚੋਟਾਲਾ, ਸੰਗਰੀਆ ਬਾਰਡਰ ਆਦਿ ਵਿਖੇ ਭਰਵਾਂ ਸਵਾਗਤ ਕੀਤਾ ਗਿਆ। ਵੱਖ-ਵੱਖ ਥਾਵਾਂ ’ਤੇ ਲੰਗਰ ਲਗਾਏ ਗਏ ਸਨ ਅਤੇ ਸਵਾਗਤੀ ਗੇਟ ਬਣਾ ਕੇ ਸੰਗਤਾਂ ਨੇ ਸ਼ਰਧਾ ਪ੍ਰਗਟਾਈ।

ਨਗਰ ਕੀਰਤਨ ਨਾਲ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਗੁਰਦੁਆਰਾ ਚਿਲ੍ਹਾ ਸਾਹਿਬ ਪਾਤਸ਼ਾਹੀ ਪਹਿਲੀ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਪ੍ਰਕਾਸ਼ ਸਿੰਘ ਸਾਹੂਵਾਲਾ, ਬਾਬਾ ਅਜੀਤ ਸਿੰਘ, ਬਾਬਾ ਪ੍ਰੀਤਮ ਸਿੰਘ ਮਾਲੜੀਵਾਲ, ਸ. ਹਰਪ੍ਰੀਤ ਸਿੰਘ ਰਮਦਾਸ, ਸਿੱਖ ਮਿਸ਼ਨ ਹਰਿਆਣਾ ਦੇ ਇੰਚਾਰਜ ਭਾਈ ਮੰਗਪ੍ਰੀਤ ਸਿੰਘ, ਸ. ਪਰਮਜੀਤ ਸਿੰਘ ਸਮੇਤ ਹੋਰ ਮੌਜੂਦ ਸਨ।

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...