Friday, March 29, 2024

ਵਾਹਿਗੁਰੂ

spot_img
spot_img

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਨੇ ਸਿਰਸਾ ਲਈ ਚਾਲੇ ਪਾਏ

- Advertisement -

ਅੰਮ੍ਰਿਤਸਰ, 12 ਅਕਤੂਬਰ, 2019 –
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਕੌਮਾਂਤਰੀ ਨਗਰ ਕੀਰਤਨ ਦੀ ਅੱਜ ਹਰਿਆਣਾ ਦੇ ਭੂਨਾ ਤੋਂ ਸਿਰਸਾ ਲਈ ਰਵਾਨਗੀ ਹੋਈ। ਇਥੇ ਹਜ਼ਾਰਾਂ ਦੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ ਅਤੇ ਰਵਾਨਗੀ ਸਮੇਂ ਆਤਿਸ਼ਬਾਜ਼ੀ ਤੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਪ੍ਰਗਟਾਈ। ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਭੂਨਾ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ ਜਥਿਆਂ ਨੇ ਕੀਰਤਨ ਕੀਤਾ।

ਇਸ ਮੌਕੇ ਸਿੱਖ ਮਿਸ਼ਨ ਹਰਿਆਣਾ ਦੇ ਇੰਚਾਰਜ ਭਾਈ ਮੰਗਪ੍ਰੀਤ ਸਿੰਘ ਨੇ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ’ਤੇ ਪਹਿਰਾ ਦੇਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸਾਡੇ ਲਈ ਇਤਿਹਾਸਕ ਹੈ ਅਤੇ ਸਭ ਦਾ ਫ਼ਰਜ਼ ਹੈ ਕਿ ਇਸ ਮੁਬਾਰਕ ਮੌਕੇ ’ਤੇ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ਨੂੰ ਵੱਧ ਤੋਂ ਵੱਧ ਪ੍ਰਚਾਰੀਏ।

ਉਨ੍ਹਾਂ ਸੰਗਤ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤਰਫੋਂ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਭਰਵੀਂ ਸ਼ਮੂਲੀਅਤ ਦਾ ਸੱਦਾ ਦਿੱਤਾ। ਇਸ ਮੌਕੇ ਭਾਈ ਰਣਜੀਤ ਸਿੰਘ ਕਥਾਵਾਚਕ ਨੇ ਗੁਰਮਤਿ ਵੀਚਾਰ ਦੀ ਸਾਂਝ ਕੀਤੀ ਅਤੇ ਭਾਈ ਗੁਰਮੀਤ ਸਿੰਘ ਕਵੀਸ਼ਰੀ ਜਥੇ ਨੇ ਇਤਿਹਾਸ ਨਾਲ ਜੋੜਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਕੌਰ ਬਾੜਾ ਤੇ ਸ. ਤੇਜਾ ਸਿੰਘ, ਸ. ਭਰਪੂਰ ਸਿੰਘ ਖ਼ਾਲਸਾ ਸਾਬਕਾ ਮੈਂਬਰ, ਸ. ਰਣਜੀਤ ਸਿੰਘ ਭਾਨੀਖੇੜਾ ਪ੍ਰਧਾਨ ਲੋਕਲ ਕਮੇਟੀ, ਸ. ਬਲਦੇਵ ਸਿੰਘ ਮੀਤ ਪ੍ਰਧਾਨ ਆਦਿ ਮੌਜੂਦ ਸਨ।

ਇਸੇ ਦੌਰਾਨ ਭੂਨਾ ਤੋਂ ਅਗਲੇ ਪੜਾਅ ਬਰਸੀਨ, ਫਤਿਹਾਬਾਦ, ਡਿੰਗ ਮੰਡੀ ਆਦਿ ਵਿਖੇ ਨਗਰ ਕੀਰਤਨ ਦਾ ਸੰਗਤ ਨੇ ਭਰਵਾਂ ਸਵਾਗਤ ਕੀਤਾ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਭੇਟ ਕਰਦਿਆਂ ਰੁਮਾਲਾ ਸਾਹਿਬ ਭੇਟ ਕੀਤੇ ਅਤੇ ਪੰਜ ਪਿਆਰੇ ਸਾਹਿਬਾਨ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਨਿਵਾਜਿਆ। ਵੱਖ-ਵੱਖ ਥਾਵਾਂ ’ਤੇ ਸੰਗਤ ਵੱਲੋਂ ਸਵਾਗਤੀ ਗੇਟ ਬਣਾਏ ਗਏ ਸਨ। ਇਸ ਤੋਂ ਇਲਾਵਾ ਵੱਖ-ਵੱਖ ਤਰ੍ਹਾਂ ਦੇ ਲੰਗਰਾਂ ਦਾ ਪ੍ਰਬੰਧ ਵੀ ਕੀਤਾ ਗਿਆ।

ਇਸ ਨੂੰ ਵੀ ਪੜ੍ਹੋ:

ਮੁੱਦਾ ਦਰਬਾਰ ਸਾਹਿਬ ਦੀ ਨਕਲ ਦਾ – ਚਿੱਠੀ ਲਿਖ਼ ਬਾਵੇ ਨੇ ਪਾਈ ਭਾਈ ਲੌਂਗੋਵਾਲ ਨੂੰ – ਐੱਚ.ਐੱਸ.ਬਾਵਾ

- Advertisement -

ਸਿੱਖ ਜਗ਼ਤ

SGPC ਦਾ 1260 ਕਰੋੜ 97 ਲੱਖ ਰੁਪਏ ਦਾ ਬਜਟ ਪਾਸ; ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਲਈ ਰੱਖੀ ਗਈ ਵਿਸ਼ੇਸ਼ ਰਾਸ਼ੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ।...

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...