Friday, April 19, 2024

ਵਾਹਿਗੁਰੂ

spot_img
spot_img

ਡਿਟਰੋਇਟ ਵਿਖੇ ਅੰਤਰਰਾਸ਼ਟਰੀ ਸਿੱਖ ਯੂਥ ਸਿਮਪੋਜ਼ੀਅਮ 2022 ਦਾ ਆਯੋਜਨ

- Advertisement -

ਯੈੱਸ ਪੰਜਾਬ
ਡਿਟਰੋਇਟ, ਮਿਸ਼ੀਗਨ, 11 ਅਗਸਤ, 2022 –
ਬੀਤੇ ਦਿਨੀਂ ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ (ਸਿਆਨਾ) ਵਲੋਂ ਕਰਵਾਏ ਜਾਂਦੇ ਸਲਾਨਾ ਤਿੰਨ ਦਿਨਾਂ ਇੰਟਰਨੈਸ਼ਨਲ ਸਿੱਖ ਯੂਥ ਸਿਮਪੋਜ਼ੀਅਮ 2022 ਸੰਬੰਧੀ ਮੁਕਾਬਲੇ ਅਮਰੀਕਾ ਦੇ ਸੂਬੇ ਮਿਸ਼ੀਗਨ ਦੇ ਸ਼ਹਿਰ ਡਿਟਰੋਇਟ ਵਿਖੇ ਆਯੋਜਿਤ ਕੀਤੇ ਗਏ। ਸਿੱਖ ਗੁਰਦੁਆਰਾ ਆਫ਼ ਰੋਚੈਸਟਰ ਹਿਲਜ਼ ਵਿਖੇ ਹੋਏ ਪ੍ਰੋਗਰਾਮਾਂ ਵਿਚ 6 ਸਾਲ ਤੋਂ ਲੈ ਕੇ 22 ਸਾਲਾਂ ਤੱਕ ਦੇ 51 ਬੱਚਿਆਂ ਤੇ ਨੌਜਵਾਨਾਂ ਨੇ ਭਾਗ ਲਿਆ।

ਸਿਮਪੋਜ਼ੀਅਮ ਅਤੇ ਸੰਸਥਾ ਦੇ ਨੈਸ਼ਨਲ ਕਨਵੀਨਰ ਸ. ਕੁਲਦੀਪ ਸਿੰਘ ਨੇ ਦੱਸਿਆ ਕਿ ਸਿਆਨਾ ਸੰਸਥਾ ਵਲੋਂ ਸੰਨ 2000 ਤੋਂ ਹਰ ਸਾਲ ਮਾਰਚ-ਅਪਰੈਲ ਦੇ ਮਹੀਨੇ ਵਿਚ ਇਹ ਮੁਕਾਬਲੇ ਪਹਿਲਾਂ ਅਮਰੀਕਾ ਤੇ ਕੈਨੇਡਾ ਦੇ ਵੱਖ ਵੱਖ ਸ਼ਹਿਰਾਂ ਵਿਚ ਕਰਵਾਏ ਜਾਂਦੇ ਹਨ, ਫਿਰ ਰਾਜ ਪੱਧਰੀ ਤੇ ਅੰਤ ਵਿਚ ਅਗਸਤ ਦੇ ਮਹੀਨੇ ਵਿਚ ਅੰਤਰ-ਰਾਸ਼ਰਟੀ ਪੱਧਰ ਦੇ ਮੁਕਾਬਲੇ ਕਰਵਾਏ ਜਾਂਦੇ ਹਨ।

ਇਸ ਵਿਚ ਰਾਜ ਪੱਧਰੀ ਮੁਕਾਬਲਿਆਂ ਦੇ ਜੇਤੂ ਬੱਚੇ ਭਾਗ ਲੈਦੇ ਹਨ। ਰਾਜ ਪੱਧਰੀ ਮੁਕਾਬਲਿਆਂ ਲਈ ਅਮਰੀਕਾ ਅਤੇ ਕੈਨੇਡਾ ਨੂੰ 13 ਹਿੱਸਿਆਂ ਵਿਚ ਵੰਡਿਆ ਗਿਆ ਹੈ ਤੇ ਹਰ ਖਿੱਤੇ ਤੋਂ ਜੇਤੂ ਬੱਚੇ ਫਾਈਨਲ ਮੁਕਾਬਲਿਆਂ ਵਿਚ ਜਾਂਦੇ ਹਨ।

ਭਾਗ ਲੈਣ ਵਾਲੇ ਬੱਚਿਆ ਨੂੰ ਉਮਰ ਅਨੁਸਾਰ ਪੰਜ ਗਰੁੱਪਾਂ ਵਿਚ ਵੰਡਿਆ ਜਾਂਦਾ ਹੈ। ਹਰੇਕ ਗਰੁੱਪ ਨੂੰ ਇਕ ਕਿਤਾਬ ਦਿੱਤੀ ਜਾਂਦੀ ਹੈ ਤੇ ਬੱਚਿਆਂ ਨੇ ਉਸ ਦੇ ਵਿਚੋਂ ਤਿੰਨ ਸਵਾਲਾਂ ਦੇ ਜਵਾਬ 6 ਤੋਂ 7 ਮਿੰਟ ਵਿਚ ਭਾਸ਼ਣ ਦੇ ਰੂਪ ਵਿਚ ਦੇਣੇ ਹੁੰਦੇ ਹਨ। ਇਸ ਸਾਲ ਪਹਿਲੇ ਗਰੁੱਪ ਨੂੰ “ਮੇਰੇ ਗੁਰੂ ਦੀਆਂ ਅਸੀਸਾਂ”, ਦੂਜੇ ਨੂੰ “ਸਿੱਖ ਸਾਖੀਆਂ”, ਤੀਜੇ ਨੂੰ “ਸਿੱਖ ਗੁਰੂਆਂ ਦਾ ਇਤਿਹਾਸ” ਅਤੇ ਚੌਥੇ ਨੂੰ “ਦ ਵੈਲੀਐਂਟ – ਜਸਵੰਤ ਸਿੰਘ ਖਾਲੜਾ” ਕਿਤਾਬ ਦਿੱਤੀ ਗਈ ਜਿਸ ਵਿੱਚੋਂ ਉਹਨਾਂ ਦਿੱਤੇ ਗਏ ਤਿੰਨ ਸਵਾਲਾਂ ਦੇ ਜਵਾਬ ਵਿੱਚ ਭਾਸ਼ਨ ਦਿੱਤੇ।

ਪਹਿਲੇ ਦਿਨ ਚਾਰ ਗਰੁੱਪਾਂ ਦੇ ਫਾਈਨਲ ਵਿਚ ਪਹੁੰਚੇ ਬੱਚਿਆਂ ਦੇ ਭਾਸ਼ਨ ਹੋਏ। ਦੂਜੇ ਦਿਨ ਪੰਜਵੇਂ ਗਰੁੱਪ ਵਿਚ ਭਾਗ ਲੈਣ ਵਾਲੇ 16 ਤੋਂ 22 ਸਾਲਾਂ ਦੇ ਨੌਜਵਾਨਾਂ ਨੇ “ਸਰਬੱਤ ਦਾ ਭਲਾ” ਸੰਬੰਧੀ ਡਿਬੇਟ ਵਿਚ ਭਾਗ ਲਿਆ ਅਤੇ ਲਗਭਗ 2 ਘੰਟਿਆਂ ਲਈ ਪ੍ਰਸ਼ਨਾਂ ਅਤੇ ਜੁਆਬਾਂ ਨਾਲ ਸੰਬੰਧਤ ਮੁੱਦਿਆਂ ਤੇ ਵਿਚਾਰ ਵਟਾਂਦਰੇ ਕੀਤੇ। ਡਿਬੇਟ ਦੇ ਸੰਚਾਲਕ ਬੱਫਲੋ ਤੋਂ ਡਾ. ਸ਼ਤਪਾਲ ਸਿੰਘ ਸਨ, ਜਿਨ੍ਹਾਂ ਨੇ ਵਿਚਾਰ ਵਟਾਂਦਰੇ ਨੂੰ ਬਹੁਤ ਵਧੀਆ ਤਰੀਕੇ ਨਾਲ ਨੇਪਰੇ ਚਾੜਿਆ।

ਇਹਨਾਂ ਸਲਾਨਾ ਫਾਈਨਲ ਮੁਕਾਬਲਿਆਂ ਦਾ ਇਕ ਹੋਰ ਮੁੱਖ ਆਕਰਸ਼ਨ ਭਾਗ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਸ਼ਾਮ ਦੇ ਖਾਣੇ ਦਾ ਇਕ ਵਿਸ਼ੇਸ਼ ਪ੍ਰੋਗਰਾਮ ਹੈ ਜਿਸ ਵਿਚ ਸਾਰੇ ਬੁਲਾਰਿਆਂ ਦਾ ਸਨਮਾਨ ਕੀਤਾ ਜਾਂਦਾ ਹੈ ਅਤੇ ਉਹਨਾਂ ਬਾਰੇ ਆਏ ਹੋਏ ਮਹਿਮਾਨਾਂ ਨੂੰ ਜਾਣਕਾਰੀ ਦਿੱਤੀ ਜਾਂਦੀ ਹੈ।

ਸਿਮਪੋਜ਼ੀਅਮ ਦੇ ਅਖੀਰਲੇ ਦਿਨ ਗੁਰਦੂਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਉਪਰੰਤ ਨਤੀਜਿਆਂ ਦਾ ਐਲਾਨ ਕੀਤਾ ਗਿਆ। ਭਾਸ਼ਨ ਪ੍ਰਤੀਯੋਗਤਾ ਵਿਚ ਪਹਿਲੇ ਗਰੁੱਪ ਵਿਚ ਡੈਲਸ ਤੋਂ ਜਸਕੀਰਤ ਸਿੰਘ, ਦੂਜੇ ਵਿਚ ਅਟਲਾਂਟਾ ਤੋਂ ਬਿਸਮਾਦ ਕੌਰ, ਤੀਜੇ ਵਿਚ ਸਿਨਸਿਨਾਟੀ ਤੋਂ ਬਨਜੋਤ ਕੌਰ, ਚੌਥੇ ਵਿਚ ਸ਼ਿਕਾਗੋ ਤੋਂ ਮੁਸਕਾਨ ਕੌਰ ਅਤੇ ਪੰਜਵੇਂ ਗਰੁੱਪ ਵਿਚ ਨਿਉਯਾਰਕ ਤੋਂ ਗੁਰਪ੍ਰਤਾਪ ਸਿੰਘ ਪਹਿਲੇ ਸਥਾਨ ‘ਤੇ ਰਹੇ। ਭਾਸ਼ਨ ਪ੍ਰਤੀਯੋਗਤਾ ਵਿਚ ਜੇਤੂਆਂ ਤੋਂ ਇਲਾਵਾ ਬਾਕੀ ਦੇ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਵਿਸ਼ੇਸ਼ ਪੁਰਸਕਾਰ “ਡਿਸਟਿਗਯੂਟਿਸ਼ਡ ਸਪੀਕਰ ਅਵਾਰਡ” ਦਿੱਤਾ ਗਿਆ।

ਸਿਆਨਾ ਸੰਸਥਾ ਦੇ ਕਨਵੀਨਰ ਸ. ਕੁਲਦੀਪ ਸਿੰਘ ਦਾ ਕਹਿਣਾ ਸੀ ਕਿ ਸਿਮਪੋਜ਼ੀਅਮ ਦੀ ਤਿਆਰੀ ਨਾਲ ਬੱਚਿਆ ਨੂੰ ਜਿੱਥੇ ਸਿੱਖ ਇਤਿਹਾਸ ਤੇ ਵਿਰਸੇ ਬਾਰੇ ਜਾਣਕਾਰੀ ਮਿਲਦੀ ਹੈ ਨਾਲ ਹੀ ਉਹਨਾਂ ਨੂੰ ਭਾਸ਼ਣ ਲਿਖਣ ਤੇ ਬੋਲਣ ਦਾ ਵੀ ਪਤਾ ਲਗਦਾ ਹੈ। ਇਸ ਸਮਾਗਮ ਦੀ ਵਿਸ਼ੇਸ਼ਤਾ ਇਹ ਰਹੀ ਕਿ ਬੱਚਿਆਂ ਨੇ ਇਸ ਸਮਾਗਮ ਵਿਚ ਭਾਗ ਲੈਂਦੇ ਹੋਏ ਆਪਣੇ ਵਲੋਂ ਵਧੀਆ ਤੋਂ ਵਧੀਆ ਭਾਸ਼ਣ ਤਿਆਰ ਕੀਤੇ ਅਤੇ ਇਹ ਮਹਿਸੂਸ ਨਹੀਂ ਹੋਣ ਦਿੱਤਾ ਕਿ ਉਹ ਕਿਸੇ ਪ੍ਰਤੀਯੋਗਤਾ ਵਿਚ ਭਾਗ ਲੈ ਰਹੇ ਹਨ।

ਹਰ ਉਮਰ ਦੇ ਸੇਵਾਦਾਰਾਂ ਦੁਆਰਾ ਤਨ, ਮਨ ਤੇ ਧਨ ਨਾਲ ਲੰਗਰ ਤੇ ਹੋਰ ਸੇਵਾਵਾਂ ਕੀਤੀਆਂ ਗਈਆਂ। ਉਹਨਾਂ ਸਮਾਗਮ ਨੂੰ ਸਫਲਤਾਪੂਰਵਕ ਆਯੋਜਤ ਕਰਣ ਲਈ ਸਾਰੇ ਵਲੰਟੀਅਰਾਂ, ਬੱਚਿਆਂ, ਸੰਗਤ ਅਤੇ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,200FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...