Friday, April 26, 2024

ਵਾਹਿਗੁਰੂ

spot_img
spot_img

ਕੰਵਰ ਗਰੇਵਾਲ ਅਤੇ ਰਣਜੀਤ ਬਾਵਾ ਦੇ ਘਰ ਆਮਦਨ ਕਰ ਦੇ ਛਾਪੇ 24 ਘੰਟੇ ਬਾਅਦ ਵੀ ਜਾਰੀ

- Advertisement -

IT Raids continue at residences of Punjabi singers Kanwar Grewal and Ranjit Bawa

ਯੈੱਸ ਪੰਜਾਬ
ਮੋਹਾਲੀ, 20 ਦਸੰਬਰ, 2022:
ਪੰਜਾਬੀ ਦੇ ਨਾਮਵਰ ਗਾਇਕਾਂ ਕੰਵਰ ਗਰੇਵਾਲ ਅਤੇ ਰਣਜੀਤ ਬਾਵਾ ਦੇ ਘਰ ਸੋਮਵਾਰ ਨੂੰ ਸ਼ੁਰੂ ਹੋਏ ਆਮਦਨਕਰ ਦੇ ਛਾਪੇ 24 ਘੰਟੇ ਲੰਘ ਜਾਣ ਬਾਅਦ ਵੀ ਮੰਗਲਵਾਰ ਸਵੇਰ ਤਕ ਜਾਰੀ ਹਨ।

ਜ਼ਿਕਰਯੋਗ ਹੈ ਕਿ ਸੋਮਵਾਰ ਸਵੇਰੇ 9 ਵਜੇ ਦੇ ਕਰੀਬ ਕੰਵਰ ਗਰੇਵਾਲ ਦੇ ਮੁਹਾਲੀ ਦੇ ਸੈਕਟਰ 104 ਸਥਿਤ ਅਪਾਰਟਮੈਂਟ ਵਿੱਚ ਅਤੇ ਰਣਜੀਤ ਬਾਵਾ ਦੇ ਮੁਹਾਲੀ ਅਤੇ ਬਟਾਲਾ ਸਣੇ 4 ਟਿਕਾਣਿਆਂ ’ਤੇ ਇਕੋ ਵੇਲੇ ਛਾਪੇਮਾਰੀ ਕੀਤੀ ਗਈ।

ਰਣਜੀਤ ਬਾਵਾ ਦੇ ਜਿਨ੍ਹਾਂ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ ਉਨ੍ਹਾਂ ਵਿੱਚ ਰਣਜੀਤ ਬਾਵਾ ਦੀ ਮੋਹਾਲੀ ਦੇ ਸੈਕਟਰ 69 ਸਥਿਤ ਕੋਠੀ ਤੋਂ ਇਲਾਵਾ ਦਫ਼ਤਰ ਅਤੇ ਬਟਾਲਾ ਸਥਿਤ ਉਨ੍ਹਾਂ ਦਾ ਘਰ ਅਤੇ ਉਨ੍ਹਾਂ ਦੇ ਪੀ.ਏ. ਡਿਪਟੀ ਵੋਹਰਾ ਦੇ ਘਰ ਸ਼ਾਮਲ ਹਨ।

ਹਾਲਾਂਕਿ ਰਣਜੀਤ ਬਾਵਾ ਦੇ ਬਟਾਲਾ ਸਥਿਤ ਘਰ ਸਮੇਤ ਤਿੰਨ ਟਿਕਾਣਿਆਂ ’ਤ ਛਾਪੇਮਾਰੀ ਸ਼ਾਮ ਨੂੰ ਸਮਾਪਤ ਹੋ ਗਈ ਸੀ ਪਰ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਉਕਤ ਕੋਠੀ ਵਿੱਚ ਸੋਮਵਾਰ ਰਾਤ ਤਕ ਜਾਂਚ ਦਾ ਕੰਮ ਜਾਰੀ ਸੀ।

ਰਣਜੀਤ ਬਾਵਾ ਦੀ ਮੋਹਾਲੀ ਸਥਿਤ ਉਕਤ ਕੋਠੀ ਵਿੱਚ ਰਣਜੀਤ ਬਾਵਾ ਅਤੇ ਉਸਦੇ ਮਾਤਾ ਹਾਜ਼ਰ ਸਨ ਜਿਨ੍ਹਾਂ ਤੋਂ ਪੁੱਛ ਗਿੱਛ ਕੀਤੇ ਜਾਣ ਦੀ ਵੀ ਖ਼ਬਰ ਹੈ।

ਸੋਮਵਾਰ ਰਾਤ ਨੂੰ ਛਾਪੇਮਾਰੀ ਮੰਗਲਵਾਰ ਤਕ ਚੱਲਣ ਦਾ ਸੰਕੇਤ ਇਸ ਗੱਲ ਤੋਂ ਮਿਲ ਗਿਆ ਸੀ ਕਿ ਰਣਜੀਤ ਬਾਵਾ ਦੇ ਉਕਤ ਘਰ ਵਿੱਚ ਆਮਦਨ ਕਰ ਵਿਭਾਗ ਦੀ ਟੀਮ ਨੇ ਗੱਦੇ ਅਤੇ ਰਜਾਈਆਂ ਆਦਿ ਮੰਗਵਾ ਲਈਆਂ ਸਨ।

ਜ਼ਿਕਰਯੋਗ ਹੈ ਕਿ ਇਹਨਾਂ ਦੋਵਾਂ ਹੀ ਗਾਇਕਾਂ ਨੇ ਕਿਸਾਨ ਅੰਦੋਲਨ ਦੌਰਾਨ ਮੋਹਰੀ ਭੂਮਿਕਾ ਨਿਭਾਈ ਸੀ ਅਤੇ ਕਿਸਾਨੀ ਅੰਦੋਲਨ ਦੇ ਹੱਕ ਵਿੱਚ ਗ਼ੀਤ ਵੀ ਗਾਏ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...