Saturday, May 24, 2025
spot_img
spot_img
spot_img
spot_img

Jalandhar ਦੇ ਪਿੰਡ Lakhanpal ‘ਚ ਬੁਲਡੋਜ਼ਰ ਕਾਰਵਾਈ; ਨਸ਼ਿਆਂ ਦੇ ਪੈਸੇ ਨਾਲ ਬਣਾਈ ਗ਼ੈਰ-ਕਾਨੂੰਨੀ ਜਾਇਦਾਦ ਢਾਹੀ

ਯੈੱਸ ਪੰਜਾਬ
ਚੰਡੀਗੜ੍ਹ/ਜਲੰਧਰ, 27 ਅਪ੍ਰੈਲ, 2025

Punjab ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਕਮਿਸ਼ਨਰੇਟ Jalandhar ਵਲੋਂ ਲੰਬੇ ਸਮੇਂ ਤੋਂ ਨਸ਼ਿਆਂ ਕਰਕੇ ਬਦਨਾਮ ਇਲਾਕੇ ਪਿੰਡ Lakhanpal ਵਿਖੇ ਨਸ਼ਾ ਤਸਕਰਾਂ ਵਲੋਂ ਉਸਾਰੀਆਂ ਗਈਆਂ ਗੈਰ ਕਾਨੂੰਨੀ ਉਸਾਰੀਆਂ ਨੂੰ ਢਾਹਿਆ ਗਿਆ।

ਬੁਲਡੋਜ਼ਰ ਕਾਰਵਾਈ ਦੀ ਅਗਵਾਈ ਕਰਦਿਆਂ ਪੁਲਿਸ ਕਮਿਸ਼ਨਰ Dhanpreet Kaur ਨੇ ਕਿਹਾ ਕਿ ਪਿੰਡ ਲਖਨਪਾਲ ਨਸ਼ਿਆਂ ਨੂੰ ਵੇਚਣ ਅਤੇ ਸਪਲਾਈ ਲਈ ਬਦਨਾਮ ਸੀ ਅਤੇ ਇਸ ’ਤੇ ਬਾਰੀਕੀ ਨਾਲ ਨਿਗ੍ਹਾ ਰੱਖੀ ਜਾ ਰਹੀ ਸੀ।

ਪੰਚਾਇਤ ਵਿਭਾਗ ਅਤੇ ਜਲੰਧਰ ਕਮਿਸ਼ਨਰੇਟ ਪੁਲਿਸ ਦੀਆਂ ਟੀਮਾਂ ਵਲੋਂ ਤੁਰੰਤ ਕਾਰਵਾਈ ਕਰਦਿਆਂ ਨਸ਼ਾ ਤਸ਼ਕਰਾਂ ਵਲੋਂ ਸਰਕਾਰੀ ਜਮੀਨ ’ਤੇ ਅਣਅਧਿਕਾਰਤ ਢੰਗ ਨਾਲ ਬਣਾਈਆਂ ਗਈਆਂ ਉਸਾਰੀਆਂ ਨੂੰ ਢਾਹਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦਾ ਮੁੱਖ ਮੰਤਵ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਫਸੇ ਇਸ ਇਲਾਕੇ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਵੱਲ ਇਕ ਮਹੱਤਵਪੂਰਨ ਕਦਮ ਹੈ।

ਉਨ੍ਹਾਂ ਦੱਸਿਆ ਕਿ ਪੁਲਿਸ ਜਾਂਚ ਵਿੱਚ ਮੁੱਢਲੇ ਤੌਰ ’ਤੇ ਇਹ ਸਾਹਮਣੇ ਆਇਆ ਹੈ ਕਿ ਮੁੱਖ ਮੁਲਜ਼ਮ ਹਰਦੀਪ ਸਿੰਘ ਉਰਫ਼ ਦੀਪਾ ਨੇ ਸਰਕਾਰੀ ਜਮੀਨ ’ਤੇ ਕਬਜ਼ਾ ਕੀਤਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਹਰਦੀਪ ਸਿੰਘ ਇਕ ਹਿਸਟਰੀ ਸ਼ੀਟਰ ਮੁਲਜ਼ਮ ਹੈ ਅਤੇ ਉਸ ਖ਼ਿਲਾਫ਼ 9 ਕੇਸ ਜਿਨ੍ਹਾਂ ਵਿੱਚ 7 ਐਨ.ਡੀ.ਪੀ.ਐਸ. ਐਕਟ ਨਾਲ ਸਬੰਧਿਤ ਹਨ, ਦਰਜ ਹਨ। ਉਸ ਦੇ ਪਿਤਾ ਸਰਬਜੀਤ ਸਿੰਘ ਅਤੇ ਭਰਾ ਸੰਦੀਪ ਉਰਫ਼ ਸੋਨੂੰ ‘ਤੇ ਵੀ ਮਾਮਲੇ ਦਰਜ ਹਨ।

ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਨਸ਼ਾ ਤਸਕਰਾਂ ਵਲੋਂ ਢਾਹੀਆਂ ਗਈਆਂ ਗੈਰ ਕਾਨੂੰਨੀ ਉਸਾਰੀਆਂ ਨੂੰ ਪੁਲਿਸ ਛਾਪੇਮਾਰੀ ਦੌਰਾਨ ਛੱਤਾਂ ਰਾਹੀਂ ਵਰਤਿਆ ਜਾਂਦਾ ਸੀ। ਉਨ੍ਹਾਂ ਕਿਹਾ ਕਿ ਇਨ੍ਹਾ ਗੈਰ ਕਾਨੂੰਨੀ ਉਸਾਰੀਆਂ ਨੂੰ ਢਾਹ ਕੇ ਇਹਨਾਂ ਦੇ ਭੱਜਣ ਦੀਆਂ ਸੰਭਾਵਨਾਂਵਾ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵਲੋਂ ਇਸ ਪਿੰਡ ’ਤੇ ਲੱਗੇ ਬਦਨਾਮੀ ਦੇ ਦਾਗ ਨੂੰ ਧੋਣ ਲਈ ਛਾਪੇਮਾਰੀ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਹਾਟਸਪਾਟ ਇਸ ਕੇਂਦਰ ’ਤੇ ਕਾਰਵਾਈ ਕਰਨ ਤੋਂ ਪਹਿਲਾਂ 9 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਦਕਿ ਹੋਰ ਆਪਣੇ ਘਰਾਂ ਨੂੰ ਤਾਲੇ ਲਗਾ ਕੇ ਭੱਜ ਗਏ ਹਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰੀ ਤੋਂ ਇਲਾਵਾ ਪੁਲਿਸ ਵਲੋਂ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ਼ ਹੋਰ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਐਨ.ਡੀ.ਪੀ.ਐਸ. ਐਕਟ ਅਧੀਨ ਜ਼ਬਤ ਕੀਤੀਆਂ ਜਾਣ ਵਾਲੀਆਂ ਦੋ ਹੋਰ ਜਾਇਦਾਦਾਂ ਦੀ ਪਹਿਚਾਣ ਵੀ ਕਰ ਲਈ ਗਈ ਹੈ।

ਨਸ਼ਿਆਂ ਖਿਲਾਫ਼ ਉਸਾਰੂ ਸੋਚ ਅਪਣਾਉਂਦਿਆਂ ਪਿੰਡ ਲਖਨਪਾਲ ਦੀ ਪੰਚਾਇਤ ਵਲੋਂ ਵੀ ਪਿੰਡ ਨੂੰ ਨਸ਼ਾ ਮੁਕਤ ਬਣਾਉਣ ਲਈ ਮਤਾ ਪਾਸ ਕੀਤਾ ਗਿਆ ਹੈ। ਉਨ੍ਹਾਂ ਵਲੋਂ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਇਸ ਲੜਾਈ ਵਿੱਚ ਪੂਰਾ ਸਾਥ ਦੇਣ ਦਾ ਭਰੋਸਾ ਦਿੱਤਾ ਗਿਆ।

ਪੁਲਿਸ ਕਮਿਸ਼ਨਰ ਨੇ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਅਪੀਲ ਕੀਤੀ ਕਿ ਨਸ਼ਿਆਂ ਸਬੰਧੀ ਜੇਕਰ ਕੋਈ ਵੀ ਗਤੀਵਿਧੀ ਉਹਨਾਂ ਦੇ ਧਿਆਨ ਵਿੱਚ ਆਉਂਦੀ ਹੈ, ਤਾਂ ਉਸ ਦੀ ਜਾਣਕਾਰੀ ਪੰਜਾਬ ਸਰਕਾਰ ਦੇ ਵਟਸਐਪ ਨੰਬਰ 9779-100-200 ’ਤੇ ਸਾਂਝੀ ਕੀਤੀ ਜਾਵੇ। ਉਨ੍ਹਾਂ ਭਰੋਸਾ ਦੁਆਇਆ ਕਿ ਸੂਚਨਾ ਦੇਣ ਵਾਲੀ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।

ਇਸ ਮੌਕੇ ਪਿੰਡ ਵਾਸੀਆਂ ਵਲੋਂ ਨਸ਼ਾ ਮਾਫ਼ੀਆ ਖਿਲਾਫ਼ ਕੀਤੀ ਗਈ ਬੁਲਡੋਜ਼ਰ ਕਾਰਵਾਈ ਦਾ ਸਵਾਗਤ ਕਰਦਿਆਂ ਆਸ ਪ੍ਰਗਟਾਈ ਗਈ ਕਿ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕੀਤੀ ਜਾ ਰਹੀ ਕਾਰਵਾਈ ਸਦਕਾ ਜਲਦੀ ਹੀ ਪਿੰਡ ਨਸ਼ਾ ਮੁਕਤ ਹੋਵੇਗਾ।

ਅਹਿਮ ਖ਼ਬਰਾਂ

ਸਾਡੇ ਨਾਲ ਜੁੜੋ

221,519FansLike
111,764FollowersFollow

ਸਿੱਖ ਜਗ਼ਤ

ਮਨੋਰੰਜਨ

ਪੱਤਰਕਾਰ Barjinder Singh Brar ਦੇ ‘ਕੁੰਡਲ’ ਗੀਤ ਨੂੰ ਗੱਭਰੂਆਂ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ

ਯੈੱਸ ਪੰਜਾਬ ਲੁਧਿਆਣਾ, 21 ਮਈ, 2025 ਪੱਤਰਕਾਰ Barjinder Singh Brar ਦਾ ਲਿਖਿਆ ਗਾਣਾ 'ਕੁੰਡਲ' ਲੋਕ ਬੁੱਲ੍ਹਾਂ 'ਤੇ ਚਰਚਾ ਬਣਿਆ ਹੋਇਆ ਹੈ ਅਤੇ ਇਸ ਗੀਤ ਨੂੰ ਮੁੱਛ...

Shaunki Sardar ਦਾ ਪ੍ਰੀਮੀਅਰ: ਨਾਮਵਰ ਕਲਾਕਾਰਾਂ ਅਤੇ ਪ੍ਰਸ਼ੰਸਕਾਂ ਦੀ ਹਾਜ਼ਰੀ ਨੇ ਹੋਰ ਵੀ ਖ਼ਾਸ ਬਣਾਏ ਇਹ ਯਾਦਗਾਰੀ ਪਲ

ਯੈੱਸ ਪੰਜਾਬ 17 ਮਈ, 2025 ਲੰਬੇ ਸਮੇਂ ਤੋਂ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਪੰਜਾਬੀ ਫਿਲਮ 'Shaunki Sardar' ਦਾ ਗ੍ਰੈਂਡ ਪ੍ਰੀਮੀਅਰ ਵੱਡੀ ਧੂਮਧਾਮ ਨਾਲ ਹੋਇਆ। ਜਿੱਥੇ ਜੋਸ਼,...

Guru Randhawa, Babbu Maan ਦੀ “ਸ਼ੌਂਕੀ ਸਰਦਾਰ” 16 ਮਈ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼

ਯੈੱਸ ਪੰਜਾਬ ਬਠਿੰਡਾ, 14 ਮਈ, 2025 ਬੇਸਬਰੀ ਨਾਲ ਉਡੀਕ ਰਹੀ Punjabi ਫ਼ਿਲਮ Shaunki Sardar ਦੀ ਪ੍ਰੈਸ ਕਾਨਫਰੰਸ Bathinda ਵਿੱਚ ਹੋਈ, ਜਿਸਨੇ ਫੈਨਜ਼ ਅਤੇ ਮੀਡੀਆ ਵਿਚਕਾਰ ਜੋਸ਼...

Babbu Maan ਅਤੇ Guru Randhawa ਦੀ ਪੰਜਾਬੀ ਫ਼ਿਲਮ ‘Shaunki Sardar’ ਦਾ ਟਰੇਲਰ ਜਾਰੀ, ਫ਼ਿਲਮ 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 2 ਮਈ, 2025 ਅੱਜ Mohali 'ਚ ਪੰਜਾਬੀ ਫਿਲਮ Shaunki Sardar ਦੇ ਟਰੇਲਰ ਦੀ ਸ਼ਾਨਦਾਰ ਲਾਂਚਿੰਗ ਹੋਈ। ਇਹ ਫਿਲਮ ਜੀ ਸਟੂਡੀਓਜ਼, ਬੌਸ ਮਿਊਜ਼ਿਕਾ ਰਿਕਾਰਡਜ਼ ਪ੍ਰਾਈਵੇਟ...

Hollywood ਸਿਤਾਰੇ ਐਡਵਰਡ ਸੋਨਨਬਲਿਕ ਤੇ ਮਾਰਕ ਬੈਨਿੰਗਟਨ ‘Guru Nanak Jahaz’ ਰਾਹੀਂ ਕਰ ਰਹੇ ਹਨ ਪੰਜਾਬੀ ਇੰਡਸਟਰੀ ਵਿੱਚ ਡੈਬਿਊ

ਯੈੱਸ ਪੰਜਾਬ 24 ਅਪ੍ਰੈਲ, 2025 ਇਤਿਹਾਸਕ ਕੋਮਾਗਾਟਾ ਮਾਰੂ ਘਟਨਾ 'ਤੇ ਆਧਾਰਿਤ ਬਹੁਤ ਹੀ ਉਤਸ਼ਾਹਤ ਪੰਜਾਬੀ ਫਿਲਮ "Guru Nanak Jahaz" 1 ਮਈ 2025 ਨੂੰ ਰਿਲੀਜ਼ ਹੋਣ ਜਾ...

Babbu Maan ਅਤੇ Guru Randhwa ਦੀ ਫ਼ਿਲਮ ‘ਸ਼ੌਕੀ ਸਰਦਾਰ’ ਦੇ ਦੇ ਗ਼ੀਤਾਂ ਨੇ ਪਾਈ ਧਮਾਲ; ‘ਸ਼ੇਰ ਤੇ ਸ਼ਿਕਾਰ’ ’ਤੇ ‘ਚੁੰਨੀ’ ਕਰ ਰਹੇ ਹਨ ‘ਟਰੈਂਡ’

ਯੈੱਸ ਪੰਜਾਬ 17 ਅਪ੍ਰੈਲ, 2025 ਬਹੁਤ ਉਡੀਕੀ ਜਾ ਰਹੀ Punjab Film ਸ਼ੌਂਕੀ ਸਰਦਾਰ ਦਾ ਉਤਸ਼ਾਹ ਸਿਖਰ 'ਤੇ ਪਹੁੰਚ ਰਿਹਾ ਹੈ, ਇਸਦੇ ਹਾਲ ਹੀ ਵਿੱਚ ਰਿਲੀਜ਼ ਹੋਏ...

Nit C ਨੇ ਪੇਸ਼ ਕੀਤਾ “Impala” – ਪਿਆਰ, ਸ਼ਾਨਦਾਰੀ ਅਤੇ ਕਲਾਸਿਕ ਵਾਈਬਜ਼ ਦਾ ਸੁਰੀਲਾ ਗੀਤ

ਯੈੱਸ ਪੰਜਾਬ 1 ਅਪ੍ਰੈਲ, 2025 ਉੱਭਰਦਾ ਹਿੱਪ-ਹੌਪ ਗਾਇਕ Nit C ਆਪਣਾ ਨਵਾਂ ਗੀਤ "Impala" ਲੈ ਕੇ ਆਇਆ ਹੈ। ਇਹ ਗੀਤ ਪੁਰਾਣੇ ਜ਼ਮਾਨੇ ਦੀ ਖੂਬਸੂਰਤੀ ਨੂੰ ਅੱਜ...

Kandhari ਦਾ ਨਵਾਂ ਗੀਤ “9 Outta 10” ਰਿਲੀਜ਼ – ਸੁਣਨ ਲਈ ਤਿਆਰ ਹੋ ਜਾਓ!

ਯੈੱਸ ਪੰਜਾਬ 27 ਮਾਰਚ, 2025 Punjabi ਸੰਗੀਤ ਦੀ ਸਨਸਨੀ Kandhari ਇੱਕ ਹੋਰ ਧਮਾਕੇਦਾਰ ਗੀਤ "9 Outta 10" ਲੈ ਕੇ ਆਇਆ ਹੈ, ਜੋ ਹੁਣ ਸਭ ਮਿਊਜ਼ਿਕ ਪਲੇਟਫਾਰਮਾਂ...

ਖ਼ੇਡ ਖ਼ਬਰ

ਇੰਨੋਸੈਂਟ ਹਾਰਟਸ ਸਪੋਰਟਸ ਹੱਬ, ਲੋਹਾਰਾਂ ਨੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਕੀਤਾ ਆਯੋਜਨ

ਯੈੱਸ ਪੰਜਾਬ ਜਾਲੰਧਰ, 19 ਮਈ, 2025 Innocent Hearts Sports Hub, ਲੋਹਾਰਾਂ ਨੇ ਇੰਨੋਸੈਂਟ ਹਾਰਟਸ ਲੋਹਾਰਾਂ ਕੈਂਪਸ ਵਿਖੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਆਯੋਜਨ ਕੀਤਾ। ਇਸ...

Innocent Hearts School, ਲੋਹਾਰਾਂ ਦਾ ਸ਼ੂਟਿੰਗ ਚੈਂਪੀਅਨਸ਼ਿਪ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ

ਯੈੱਸ ਪੰਜਾਬ ਜਲੰਧਰ, 5 ਮਈ, 2025 Innocent Hearts School, ਲੋਹਾਰਾਂ ਨੇ ਇੱਕ ਵਾਰ ਫਿਰ 10ਵੀਂ ਕਰਨਲਜ਼ ਸ਼ਾਰਪਸ਼ੂਟਰਜ਼ ਓਪਨ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚੋਟੀ ਦਾ ਸਨਮਾਨ ਪ੍ਰਾਪਤ ਕਰਕੇ ਖੇਡਾਂ...

Innocent Hearts Premiere League: ਆਈਐਚਪੀਐਲ, ਕ੍ਰਿਕਟ ਦਾ ਉਤਸ਼ਾਹ ਨਾਲ ਹੋਇਆ ਉਦਘਾਟਨ

ਯੈੱਸ ਪੰਜਾਬ ਜਲੰਧਰ, 24 ਅਪ੍ਰੈਲ, 2025 Innocent Hearts Premiere League (ਆਈਐਚਪੀਐਲ) ਸੀਜ਼ਨ 1- ਕ੍ਰਿਕਟ ਦਾ ਅਧਿਕਾਰਤ ਤੌਰ 'ਤੇ ਉਦਘਾਟਨ ਕੀਤਾ ਗਿਆ , ਜੋ ਕਿ ਇੱਕ ਦਿਲਚਸਪ ਖੇਡ...

PSPCL ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ Harbhajan Singh ETO ਦਾ ਐਲਾਨ

ਯੈੱਸ ਪੰਜਾਬ ਪਟਿਆਲਾ, 22 ਅਪ੍ਰੈਲ, 2025 Punjab ਵਿੱਚ ਖੇਡਾਂ ਦੇ ਜਜ਼ਬੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਿੱਚ, ਬਿਜਲੀ ਮੰਤਰੀ Harbhajan Singh ETO ਨੇ ਐਲਾਨ ਕੀਤਾ...

Punjab ਦੀਆਂ ਸ਼ੂਟਰਜ਼ Sift Kaur Samra ਅਤੇ Simranjpreet Kaur Brar ਨੇ ਸ਼ੂਟਿੰਗ ਵਿਸ਼ਵ ਕੱਪ ਅਰਜਨਟਾਈਨਾ ਅਤੇ ਪੇਰੂ ਵਿੱਚ ਮਾਰੀਆਂ ਮੱਲਾਂ

ਯੈੱਸ ਪੰਜਾਬ ਫਰੀਦਕੋਟ, 22 ਅਪ੍ਰੈਲ, 2025 ਜਿਲ੍ਹਾ ਖੇਡ ਅਫਸਰ ਫਰੀਦਕੋਟ ਸ. ਬਲਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਆਈ.ਐਸ.ਐਸ.ਐੱਫ. ਵਰਲਡ ਕੱਪ ਮੁਕਾਬਲਿਆਂ ਵਿੱਚ Punjab ਦੇ ਜਿਲ੍ਹਾ...

Kurali ਦੀ ਧੀ Navpreet Kaur ਨੇ ਨੈਸ਼ਨਲ ਖੇਡਾਂ ਦੌਰਾਨ Weight Lifting ’ਚ ਕਾਂਸੀ ਦਾ ਤਮਗਾ ਜਿੱਤਿਆ

ਪ੍ਰਭਦੀਪ ਸਿੰਘ ਸੋਢੀ ਕੁਰਾਲੀ, 17 ਅਪ੍ਰੈਲ, 2025 ਸਥਾਨਕ ਸ਼ਹਿਰ ਦੇ ਵਾਰਡ ਨੰਬਰ 6 ਮਾਡਲ ਟਾਊਨ ਦੀ ਵਸਨੀਕ Navpreet Kaur ਪੁੱਤਰੀ ਸੋਹਣ ਸਿੰਘ ਕਾਨੂੰਗੋ ਨੇ ਬੀਤੇ ਦਿਨੀਂ...

Khelo India Youth Games ਲਈ ਮੱਲਖੰਭ ਦੇ ਟ੍ਰਾਇਲ 17 ਅਪ੍ਰੈਲ ਨੂੰ ਹੋਣਗੇ

ਯੈੱਸ ਪੰਜਾਬ ਚੰਡੀਗੜ੍ਹ, 15 ਅਪ੍ਰੈਲ, 2025 ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ Khelo India Youth Games ਲਈ Punjab ਦੀ ਮੱਲਖੰਭ (ਮੁੰਡੇ ਤੇ...

ਖੇਲੋ ਇੰਡੀਆ ਯੂਥ ਗੇਮਜ਼ ਲਈ Volleyball ਦੇ Trials ਹੁਣ 14 ਅਪ੍ਰੈਲ ਨੂੰ ਹੋਣਗੇ

ਯੈੱਸ ਪੰਜਾਬ ਚੰਡੀਗੜ੍ਹ, 12 ਅਪ੍ਰੈਲ, 2025 ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ Punjab ਦੀ Volleyball (ਮੁੰਡੇ) ਟੀਮ...
spot_img
spot_img