Wednesday, December 25, 2024
spot_img
spot_img
spot_img

Jalandhar ਵਿੱਚ ਬਣੇਗਾ AAP ਦਾ ਮੇਅਰ, Municipal Corporation ਵਿਚ ਮਿਲਿਆ ਬਹੁਮਤ

ਯੈੱਸ ਪੰਜਾਬ
ਜਲੰਧਰ/ਚੰਡੀਗੜ੍ਹ, 23 ਦਸੰਬਰ, 2024

Aam Aadmi Party (AAP) ਲਈ Jalandhar ਨਗਰ ਨਿਗਮ ਦਾ ਮੇਅਰ ਬਣਨ ਦਾ ਰਸਤਾ ਸਾਫ਼ ਹੋ ਗਿਆ ਹੈ। ਸੋਮਵਾਰ ਨੂੰ ਕਾਂਗਰਸ, ਭਾਜਪਾ ਅਤੇ ਦੋ ਆਜ਼ਾਦ ਸਮੇਤ ਪੰਜ ਕੌਂਸਲਰ ਪਾਰਟੀ ਵਿੱਚ ਸ਼ਾਮਲ ਹੋ ਗਏ, ਜਿਸ ਤੋਂ ਬਾਅਦ ਹੁਣ Aam Aadmi Party ਨੇ ਨਗਰ ਨਿਗਮ ਵਿੱਚ ਬਹੁਮਤ ਦੇ ਜਾਦੂਈ ਅੰਕੜੇ ਨੂੰ ਛੂਹ ਲਿਆ ਹੈ।

ਇਹ ਪੰਜ ਕੌਂਸਲਰ ‘ਆਪ’ ਆਗੂਆਂ ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਡਾ. ਰਵਜੋਤ ਸਿੰਘ ਅਤੇ ਮੋਹਿੰਦਰ ਭਗਤ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਹੁਣ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ ਦੇ ਕੁੱਲ 43 ਕੌਂਸਲਰ ਹੋ ਗਏ ਹਨ ਅਤੇ ਮੇਅਰ ਬਣਨ ਲਈ ਇੰਨੇ ਹੀ ਕੌਂਸਲਰਾਂ ਦੀ ਲੋੜ ਹੁੰਦੀ ਹੈ।

ਜਲੰਧਰ ਦੇ ਵਾਰਡ ਨੰਬਰ 47 ਤੋਂ ਕਾਂਗਰਸੀ ਕੌਂਸਲਰ ਮਨਮੀਤ ਕੌਰ ਅਤੇ ਵਾਰਡ ਨੰਬਰ 65 ਤੋਂ ਕਾਂਗਰਸੀ ਕੌਂਸਲਰ ਪਰਵੀਨ ਵਾਸਨ ਪਾਰਟੀ ਵਿੱਚ ਸ਼ਾਮਲ ਹੋ ਗਏ। ਵਾਰਡ ਨੰਬਰ 63 ਤੋਂ ਭਾਜਪਾ ਕੌਂਸਲਰ ਸੁਲੇਖਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ। ਦੋ ਆਜ਼ਾਦ ਕੌਂਸਲਰ- ਵਾਰਡ ਨੰਬਰ 46 ਦੇ ਕੌਂਸਲਰ ਤਰਸੇਮ ਸਿੰਘ ਅਤੇ ਵਾਰਡ ਨੰਬਰ 81 ਤੋਂ ਕੌਂਸਲਰ ਸੀਮਾ ਵੀ ‘ਆਪ’ ਵਿੱਚ ਸ਼ਾਮਲ ਹੋ ਗਏ।

ਸਾਰੇ ਕੌਂਸਲਰਾਂ ਨੇ ਰਸਮੀ ਤੌਰ ’ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ਨਿਗਮ ਵਿੱਚ ਪਾਰਟੀ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ