ਯੈੱਸ ਪੰਜਾਬ
ਚੰਡੀਗੜ੍ਹ/ਜਲੰਧਰ, 11 ਜਨਵਰੀ, 2025
Jalandhar ਦੇ ਵਾਰਡ ਨੰਬਰ 62 ਤੋਂ Aam Aadmi Party ਦੇ ਕੌਂਸਲਰ Vaneet Dhir ਨਗਰ ਨਿਗਮ ਦੇ ਨਵੇਂ ਮੇਅਰ ਹੋਣਗੇ। ਬਲਬੀਰ ਸਿੰਘ ਬਿੱਟੂ ਢਿੱਲੋਂ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਮਲਕੀਤ ਸਿੰਘ ਨੂੰ ਡਿਪਟੀ ਮੇਅਰ ਬਣਾਇਆ ਗਿਆ ਹੈ।
ਮੁੱਖ ਮੰਤਰੀ Bhagwant Mann ਨੇ ਤਿੰਨ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ Punjab ਸਰਕਾਰ Jalandhar ਦੇ ਵਿਕਾਸ ਲਈ ਵਚਨਬੱਧ ਹੈ। ਸ਼ਹਿਰ ਦਾ ਵਿਕਾਸ ਅਤੇ ਆਧੁਨਿਕੀਕਰਨ ਸਾਡੀ ਤਰਜੀਹ ਹੈ।
ਤਿੰਨਾਂ ਨਾਵਾਂ ਦਾ ਐਲਾਨ ਹੁੰਦੇ ਹੀ ‘ਆਪ’ ਆਗੂਆਂ ਤੇ ਵਰਕਰਾਂ ਨੇ ਰੈੱਡ ਕਰਾਸ ਭਵਨ ਦੇ ਬਾਹਰ ਢੋਲ ਵਜਾ ਕੇ ਨਵੇਂ ਅਹੁਦੇਦਾਰਾਂ ਦਾ ਸਵਾਗਤ ਕੀਤਾ ਅਤੇ ਪਾਰਟੀ ਦੀ ਜਿੱਤ ਦਾ ਜਸ਼ਨ ਮਨਾਇਆ।
‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਵੀ ਤਿੰਨਾਂ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੇਅਰ ਬਣਨ ਨਾਲ ਜਲੰਧਰ ਦੇ ਵਿਕਾਸ ਵਿੱਚ ਤੇਜ਼ੀ ਆਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਕੰਮ ਕਰਨ ਨੂੰ ਪਹਿਲ ਦਿੱਤੀ ਹੈ। ਹੁਣ ਜਲੰਧਰ ਵਿਕਾਸ ਦਾ ਨਵਾਂ ਅਧਿਆਏ ਲਿਖੇਗਾ।
ਅਮਨ ਅਰੋੜਾ ਨੇ ਕਿਹਾ ਕਿ ਜਲੰਧਰ ਦੇ ਲੋਕਾਂ ਨੇ ਨਿਗਮ ਚੋਣਾਂ ‘ਚ ਆਮ ਆਦਮੀ ਪਾਰਟੀ ਨੂੰ ਵੱਡਾ ਫਤਵਾ ਦਿੱਤਾ ਹੈ, ਜਿਸ ਕਾਰਨ ਅੱਜ ਪੂਰੇ ਬਹੁਮਤ ਨਾਲ ਜਲੰਧਰ ‘ਚ ਆਪ ਦਾ ਮੇਅਰ, ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਬਣ ਸਕਿਆ। ਉਨ੍ਹਾਂ ਜਲੰਧਰ ਵਾਸੀਆਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ ੍ਟ