spot_img
Sunday, June 16, 2024

ਵਾਹਿਗੁਰੂ

spot_img
spot_img

ਜੰਗ-ਏ-ਆਜ਼ਾਦੀ ਮੈਮੋਰੀਅਲ ਕੇਸ ਵਿੱਚ ਇੱਕ ਹੋਰ ਮੁਲਜ਼ਮ ਨੇ ਕੀਤਾ ਆਤਮ ਸਮਰਪਣ, ਅਦਾਲਤ ਨੇ ਸਾਰੇ 16 ਮੁਲਜ਼ਮਾਂ ਦਾ ਦਿੱਤਾ ਦੋ ਦਿਨਾ ਦਾ ਪੁਲਿਸ ਰਿਮਾਂਡ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 23 ਮਈ, 2024

ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਦੇ ਕਰਤਾਰਪੁਰ ਵਿਖੇ ਜੰਗ-ਏ-ਆਜ਼ਾਦੀ ਯਾਦਗਾਰ ਦੀ ਉਸਾਰੀ ਨਾਲ ਸਬੰਧਤ ਸਰਕਾਰੀ ਫੰਡਾਂ ਵਿੱਚ ਧੋਖਾਧੜੀ ਕਰਨ ਦੇ ਦੋਸ਼ ਹੇਠ ਇੱਕ ਨਿੱਜੀ ਵਿਅਕਤੀ ਸਮੇਤ 26 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਇੱਕ ਠੇਕੇਦਾਰ ਸਮੇਤ 15 ਅਧਿਕਾਰੀਆਂ/ਕਰਮਚਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਇਸੇ ਕੇਸ ਨਾਲ ਸਬੰਧਤ ਵੀਰਵਾਰ ਨੂੰ, ਇੱਕ ਹੋਰ ਮੁਲਜ਼ਮ ਪਰਮਜੀਤ ਸਿੰਘ ਕਾਰਜਕਾਰੀ ਇੰਜੀਨੀਅਰ (ਸੇਵਾਮੁਕਤ), ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਸ਼ਾਖਾ-2, ਜਲੰਧਰ, ਜੋ ਕਿ ਭਾਈ ਬੰਨੋਜੀ ਨਗਰ, ਜਲੰਧਰ ਦਾ ਰਹਿਣ ਵਾਲਾ ਹੈ, ਨੇ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਦੇ ਦਫਤਰ ਵਿਖੇ ਆਤਮ ਸਮਰਪਣ ਕਰ ਦਿੱਤਾ ਹੈ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਰਿਮਾਂਡ ਹਾਸਲ ਕਰਨ ਉਪਰੰਤ ਉਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੁਕੱਦਮੇ ਦੀ ਜਾਂਚ ਦੌਰਾਨ ਪਾਇਆ ਗਿਆ ਕਿ ਇਸ ਯਾਦਗਾਰ ਦੀ ਉਸਾਰੀ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਫੰਡਾਂ ਦੀ ਦੁਰਵਰਤੋਂ ਕੀਤੀ ਗਈ ਸੀ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਕਰੋੜਾਂ ਰੁਪਏ ਦਾ ਭਾਰੀ ਨੁਕਸਾਨ ਹੋਇਆ ਹੈ।

ਇਸ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਆਈ.ਪੀ.ਸੀ. ਦੀ ਧਾਰਾ 420, 406, 409, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)ਏ ਸਮੇਤ 13(2) ਦੇ ਤਹਿਤ ਕੇਸ ਨੰ. 9 ਮਿਤੀ 22.05.2024 ਨੂੰ ਬਿਓਰਿਆਂ ਸੇ ਥਾਣਾ, ਜਲੰਧਰ ਰੇਂਜ ਵਿਖੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਵੀਰਵਾਰ ਨੂੰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕੀਤੇ ਗਏ ਸਾਰੇ 16 ਦੋਸ਼ੀਆਂ, ਜਿਨ੍ਹਾਂ ਵਿੱਚ ਮੈਸਰਜ਼ ਦੀਪਕ ਬਿਲਡਰਜ਼ ਲੁਧਿਆਣਾ ਦੇ ਮਾਲਕ ਦੀਪਕ ਸਿੰਗਲ ਵੀ ਸ਼ਾਮਲ ਹਨ, ਨੂੰ ਸੀਜੇਐਮ ਅਦਾਲਤ ਜਲੰਧਰ ਵਿੱਚ ਪੇਸ਼ ਕੀਤਾ ਗਿਆ। ਬਿਊਰੋ ਨੇ ਅਗਲੇਰੀ ਜਾਂਚ ਲਈ ਸਾਰੇ ਮੁਲਜ਼ਮਾਂ ਦੇ ਦੋ ਦਿਨ ਦੇ ਪੁਲੀਸ ਰਿਮਾਂਡ ਦੀ ਮੰਗ ਕੀਤੀ ਅਤੇ ਅਦਾਲਤ ਨੇ ਸਾਰੇ 16 ਮੁਲਜ਼ਮਾਂ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ਉੱਤੇ ਵਿਜੀਲੈਂਸ ਬਿਉਰੋ ਦੇ ਹਵਾਲੇ ਕਰ ਦਿੱਤਾ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਕੇਸ ਵਿੱਚ ਸ਼ਾਮਲ ਵਿਨੈ ਬੁਬਲਾਨੀ, ਆਈ.ਏ.ਐਸ ਅਤੇ ਹੋਰਾਂ ਸਮੇਤ ਬਾਕੀ ਭਗੌੜੇ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ਕਿਉਂਕਿ ਉਨ੍ਹਾਂ ਦੇ ਰਿਹਾਇਸ਼ਾਂ ਅਤੇ ਹੋਰ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

- Advertisement -

ਸਿੱਖ ਜਗ਼ਤ

ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਭਾਈ ਅਵਤਾਰ ਸਿੰਘ ਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ’ਚ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਭਾਈ ਅਵਤਾਰ ਸਿੰਘ ਖੰਡਾ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਸ੍ਰੀ...

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ...

ਮਨੋਰੰਜਨ

‘ਤੇਰੀਆਂ ਮੇਰੀਆਂ ਹੇਰਾ ਫ਼ੇਰੀਆਂ’ – ਕਾਮੇਡੀ ਦੀ ਡਬਲ ਡੋਜ਼ ਲੈ ਕੇ ਆ ਰਹੀ ਇਹ ਫ਼ਿਲਮ 21 ਜੂਨ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਜੂਨ 15, 2024 ਗੁਰੂ ਕ੍ਰਿਪਾ ਐਂਡ ਲਿਟਲ ਏਂਜਲ ਪ੍ਰੋਡਕਸ਼ਨ ਨੇ ਅੱਜ ਮੋਹਾਲੀ ਵਿਖੇ ਆਪਣੀ ਆਉਣ ਵਾਲੀ ਫਿਲਮ "ਤੇਰੀਆ ਮੇਰੀਆ ਹੇਰਾ ਫੇਰੀਆ" ਲਈ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਨੂੰ ਮਾਣ ਨਾਲ ਪੇਸ਼ ਕੀਤਾ। ਇਸ ਈਵੈਂਟ ਨੂੰ...

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਸੋਸ਼ਲ ਮੀਡੀਆ

223,024FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...