Wednesday, May 1, 2024

ਵਾਹਿਗੁਰੂ

spot_img
spot_img

ਜਥੇਦਾਰ ਗਿਆਨੀ ਰਘਬੀਰ ਸਿੰਘ, ਐਡਵੋਕੇਟ ਧਾਮੀ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਨਾਨਕਸ਼ਾਹੀ ਸੰਮਤ 556 ਦਾ ਕੈਲੰਡਰ ਕੀਤਾ ਜਾਰੀ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 24 ਫ਼ਰਵਰੀ, 2024

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਨਾਨਕਸ਼ਾਹੀ ਸੰਮਤ 556 (ਸੰਨ 2024-25) ਦਾ ਕੈਲੰਡਰ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਜਾਰੀ ਕੀਤਾ। ਇਸ ਵਾਰ ਦਾ ਨਾਨਕਸ਼ਾਹੀ ਕੈਲੰਡਰ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਕੀਤਾ ਗਿਆ ਹੈ।

ਕੈਲੰਡਰ ਜਾਰੀ ਕਰਨ ਮੌਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਉਹ ਗੁਰਪੁਰਬ ਅਤੇ ਹੋਰ ਇਤਿਹਾਸਕ ਦਿਹਾੜੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣ। ਉਨ੍ਹਾਂ ਕਿਹਾ ਕਿ ਹਰ ਕੌਮ ਦਾ ਆਪਣਾ ਕੈਲੰਡਰ ਹੁੰਦਾ ਹੈ, ਜਿਸ ਅਨੁਸਾਰ ਕੌਮਾਂ ਆਪਣੇ ਧਰਮ ਇਤਿਹਾਸ ਦੇ ਦਿਹਾੜੇ ਮਨਾਉਂਦੀਆਂ ਹਨ।

ਸਿੱਖ ਕੌਮ ਨੂੰ ਮਾਣ ਹੈ ਕਿ ਇਸ ਦੀ ਮੌਲਿਕਤਾ ਅਤੇ ਵਿਲੱਖਣਤਾ ਨੂੰ ਦਰਸਾਉਂਦਾ ਆਪਣਾ ਕੈਲੰਡਰ ਹੈ। ਉਨ੍ਹਾਂ ਸਿੱਖ ਜਗਤ ਨੂੰ ਨਾਨਕਸ਼ਾਹੀ ਕੈਲੰਡਰ ਹਰ ਗੁਰੂ-ਘਰ ਅਤੇ ਆਪੋ-ਆਪਣੇ ਘਰਾਂ ਵਿਚ ਲਗਾਉਣ ਦੀ ਅਪੀਲ ਵੀ ਕੀਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਨਾਨਕਸ਼ਾਹੀ ਸੰਮਤ ਅਨੁਸਾਰ ਸਾਲ ਦੀ ਸ਼ੁਰੂਆਤ ਚੇਤ ਮਹੀਨੇ ਤੋਂ ਹੁੰਦੀ ਹੈ।

ਨਾਨਕਸ਼ਾਹੀ ਸੰਮਤ 556 ਦਾ ਕੈਲੰਡਰ ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਹੈ ਅਤੇ ਇਹ ਸ਼ਤਾਬਦੀ ਦਿਹਾੜਾ ਸਿੱਖ ਕੌਮ ਵੱਲੋਂ ਸਤੰਬਰ ਮਹੀਨੇ ਵਿਚ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਵਿਸ਼ਾਲ ਪੱਧਰ ’ਤੇ ਮਨਾਇਆ ਜਾਵੇਗਾ। ਐਡਵੋਕੇਟ ਧਾਮੀ ਨੇ ਆਉਣ ਵਾਲੇ ਨਾਨਕਸ਼ਾਹੀ ਸੰਮਤ 556 ਦੀ ਸਿੱਖ ਜਗਤ ਨੂੰ ਵਧਾਈ ਦਿੱਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਸਤਵਿੰਦਰ ਸਿੰਘ ਟੌਹੜਾ, ਓਐਸਡੀ ਸ. ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ,

ਬਾਬਾ ਬਲਵਿੰਦਰ ਸਿੰਘ ਰਾੜਾ ਸਾਹਿਬ ਵਾਲੇ, ਡਾ. ਗੁਰਨਾਮ ਸਿੰਘ, ਸਾਬਕਾ ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਜਸਪਾਲ ਸਿੰਘ ਢੱਡੇ, ਸ. ਅਜੀਤ ਸਿੰਘ, ਸਕਾਲਰ ਸ. ਰਾਜਵਿੰਦਰ ਸਿੰਘ ਜੋਗਾ, ਸ. ਦਵਿੰਦਰ ਸਿੰਘ ਧਾਮੀ, ਸ. ਤੇਜਿੰਦਰਪਾਲ ਸਿੰਘ ਟਿੰਮਾ ਆਦਿ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,163FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...