Tuesday, April 23, 2024

ਵਾਹਿਗੁਰੂ

spot_img
spot_img

ਬੀਕੇਯੂ ਉਗਰਾਹਾਂ ਵੱਲੋਂ ਜੀਂਦ ਦੀ ਮਹਾਂ ਕਿਸਾਨ ਪੰਚਾਇਤ ‘ਚ ਪੰਜਾਬ ਦੀਆਂ ਹਜ਼ਾਰਾਂ ਔਰਤਾਂ ਸਮੇਤ ਹਜ਼ਾਰਾਂ ਕਿਸਾਨ ਮਜ਼ਦੂਰ ਹੋਏ ਸ਼ਾਮਲ

- Advertisement -

Jind Maha Kisan Panchayat,: Thousands of farmers, labourers associated with BKU Ugrahan take part

ਯੈੱਸ ਪੰਜਾਬ

ਚੰਡੀਗੜ੍ਹ, 26 ਜਨਵਰੀ, 2023 – ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕੇਂਦਰੀ ਭਾਜਪਾ ਸਰਕਾਰ ਵਿਰੁੱਧ ਦੇਸ਼ ਵਿਆਪੀ ਅੰਦੋਲਨ ਦੇ ਅੰਗ ਵਜੋਂ ਅੱਜ ਉੱਤਰੀ ਭਾਰਤ ਦੇ 6 ਸੂਬਿਆਂ ਦੇ ਕਿਸਾਨਾਂ ਦੀ ਜੀਂਦ (ਹਰਿਆਣਾ) ਵਿਖੇ ਕੀਤੀ ਗਈ ਮਹਾਂ ਕਿਸਾਨ ਪੰਚਾਇਤ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਝੰਡੇ ਥੱਲੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਪੰਜਾਬ ਦੇ 20 ਜ਼ਿਲ੍ਹਿਆਂ ਤੋਂ ਹਜ਼ਾਰਾਂ ਔਰਤਾਂ ਸਮੇਤ ਦਹਿ ਹਜ਼ਾਰਾਂ ਕਿਸਾਨ ਮਜ਼ਦੂਰ ਸ਼ਾਮਲ ਹੋਏ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਇੱਥੇ ਜਾਰੀ ਕੀਤੇ ਗਏ ਪ੍ਰੈੱਸ ਨੋਟ ਰਾਹੀਂ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਮੋਦੀ ਸਰਕਾਰ ਦੀ ਵਾਅਦਾ ਖਿਲਾਫੀ ਵਿਰੁੱਧ ਅਤੇ ਕਿਸਾਨਾਂ ਖੇਤ-ਮਜ਼ਦੂਰਾਂ ਦੀਆਂ ਮੰਗਾਂ ਦੇ ਹੱਕ ਵਿੱਚ ਰੋਹ ਭਰਪੂਰ ਨਾਹਰੇ ਲਾਉਂਦੇ ਹੋਏ ਲੋਕ-ਕਾਫਲੇ ਦੋ ਘੰਟੇ ਲਗਾਤਾਰ ਮਹਾਂ ਪੰਚਾਇਤ ਦੇ ਪੰਡਾਲ ਵਿੱਚ ਪੁੱਜਦੇ ਰਹੇ। 
ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ‘ਚ ਸ਼ਾਮਲ ਸਮੂਹ ਜਥੇਬੰਦੀਆਂ ਦੇ ਸੰਬੋਧਨ ਕਰਤਾ ਬੁਲਾਰਿਆਂ ਨੇ ਕੇਂਦਰ ਦੀ ਭਾਜਪਾ ਮੋਦੀ ਸਰਕਾਰ ਦੀਆਂ ਕਿਸਾਨਾਂ ਅੰਦਰ ਫੁੱਟ ਪਾਊ ਸਾਜ਼ਸ਼ਾਂ ਨੂੰ ਨਾਕਾਮ ਕਰਨ ਲਈ ਵੱਖ ਵੱਖ ਧਰਮਾਂ ਨਾਲ ਸਬੰਧਤ ਇਨ੍ਹਾਂ ਛੇ ਸੂਬਿਆਂ ਦੇ ਕਿਸਾਨਾਂ ਦੀ ਇੱਕਜੁੱਟ ਵਿਸ਼ਾਲ ਜੁਝਾਰੂ ਕਿਸਾਨ ਲਹਿਰ ਖੜ੍ਹੀ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਐੱਸ ਵਾਈ ਐੱਲ ਤੇ ਚੰਡੀਗੜ੍ਹ ਵਰਗੇ ਪੰਜਾਬ ਹਰਿਆਣੇ ਦੇ ਲੋਕਾਂ ਦੁਆਰਾ ਭਰਾਤਰੀ ਤੌਰ ‘ਤੇ ਹੱਲ ਹੋ ਸਕਣ ਵਾਲੇ ਮੁੱਦਿਆਂ ਨੂੰ ਫ਼ਿਰਕੂ ਬਦਨੀਅਤ ਨਾਲ ਤੂਲ਼ ਦਿੱਤੇ ਜਾਣ ਦਾ ਪਰਦਾਫਾਸ਼ ਕਰਦੇ ਹੋਏ ਇਨ੍ਹਾਂ ਫੁੱਟਪਾਊ ਕਪਟੀ ਚਾਲਾਂ ਨੂੰ ਦੇਸ਼ ਭਰ ਦੇ ਸਾਂਝੇ ਕਿਸਾਨ ਮਸਲਿਆਂ ਦੇ ਪੁਖਤਾ ਹੱਲ ਲਈ ਜਾਨਹੂਲਵੇਂ ਸੰਘਰਸ਼ ਲੜਨ ‘ਤੇ ਜ਼ੋਰ ਦਿੱਤਾ। ਇਸ ਮਹਾਂ ਪੰਚਾਇਤ ਦੇ ਠਾਠਾਂ ਮਾਰਦੇ ਲੱਖਾਂ ਦੇ ਇਕੱਠ ਨੇ ਸਰਕਾਰ ਨੂੰ ਕਾਲ਼ੇ ਖੇਤੀ ਕਾਨੂੰਨ ਰੱਦ ਕਰਨ ਲਈ ਮਜਬੂਰ ਕਰਨ ਵਾਲ਼ੇ ਜੁਝਾਰੂ ਦਿੱਲੀ ਅੰਦੋਲਨ ਦੀਆਂ ਯਾਦਾਂ ਤਾਜ਼ਾ ਕਰਵਾਉਂਦਿਆਂ ਸੱਤਾਧਾਰੀ ਹਲਕਿਆਂ ਦੇ ਇਸ ਕੂੜ ਪ੍ਰਚਾਰ ਦਾ ਭਾਂਡਾ ਵੀ ਚੌਰਾਹੇ ਭੰਨ ਦਿੱਤਾ ਕਿ ਸੰਯੁਕਤ ਕਿਸਾਨ ਮੋਰਚਾ ਤਾਂ ਖਿੰਡ ਪੁੰਡ ਗਿਆ ਹੈ।
ਬੁਲਾਰਿਆਂ ਨੇ ਜ਼ੋਰਦਾਰ ਮੰਗ ਕੀਤੀ ਕਿ ਸਾਰੀਆਂ ਫਸਲਾਂ ਦੀ ਲਾਭਕਾਰੀ ਐੱਮ ਐੱਸ ਪੀ ‘ਤੇ ਮੁਕੰਮਲ ਖਰੀਦ ਦੀ ਕਾਨੂੰਨੀ ਗਰੰਟੀ ਕੀਤੀ ਜਾਵੇ, ਲਖੀਮਪੁਰ ਖੀਰੀ ਕਤਲਕਾਂਡ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕੀਤੀ ਜਾਵੇ ਅਤੇ ਉਸ ਦੇ ਬਾਪ ਨੂੰ ਮੰਤਰੀ ਪਦ ਤੋਂ ਬਰਖ਼ਾਸਤ ਕਰਕੇ ਗ੍ਰਿਫਤਾਰ ਕੀਤਾ ਜਾਵੇ ਅਤੇ ਮੁਕਾਬਲੇ ਦੇ ਝੂਠੇ ਕੇਸ ਵਿੱਚ ਜੇਲ੍ਹੀਂ ਡੱਕੇ 4 ਕਿਸਾਨ ਬਿਨਾਂ ਸ਼ਰਤ ਰਿਹਾਅ ਕੀਤੇ ਜਾਣ, ਬਿਜਲੀ ਬਿੱਲ 2021 ਰੱਦ ਕੀਤਾ ਜਾਵੇ, ਕਿਸਾਨਾਂ ਤੇ ਖੇਤ ਮਜ਼ਦੂਰਾਂ ਸਿਰ ਚੜ੍ਹੇ ਕਰਜ਼ਿਆਂ ਦਾ ਖਾਤਮਾ ਕੀਤਾ ਜਾਵੇ, 60 ਸਾਲ ਤੋਂ ਉੱਪਰ ਹਰ ਕਿਸਾਨ ਤੇ ਖੇਤ ਮਜ਼ਦੂਰ ਸਮੇਤ ਔਰਤਾਂ ਨੂੰ ਬੁਢਾਪਾ ਪੈਨਸ਼ਨ ਦਿੱਤੀ ਜਾਵੇ, ਫ਼ਸਲਾਂ ਦੀ ਤਬਾਹੀ ਦੇ ਪੂਰੇ ਮੁਆਵਜ਼ੇ ਦੀ ਗਰੰਟੀ ਵਾਲੇ ਫਸਲੀ ਬੀਮੇ ਦਾ ਕਾਨੂੰਨ ਬਣਾਇਆ ਜਾਵੇ, ਦਿੱਲੀ ਅੰਦੋਲਨ ਸਮੇਂ ਮੜ੍ਹੇ ਸਾਰੇ ਪੁਲਿਸ ਕੇਸਾਂ ਦੀ ਵਾਪਸੀ ਅਤੇ ਇਸ ਅੰਦੋਲਨ ਦੌਰਾਨ ਸ਼ਹੀਦ ਹੋਏ ਸਾਰੇ ਦੇ ਸਾਰੇ ਕਿਸਾਨਾਂ ਮਜ਼ਦੂਰਾਂ ਦੇ ਵਾਰਸਾਂ ਨੂੰ ਢੁੱਕਵਾਂ ਮੁਆਵਜ਼ਾ ਤੇ ਪ੍ਰਵਾਰ ਦੇ ਗੁਜ਼ਾਰੇ ਲਈ ਇਕ ਇਕ ਜੀਅ ਨੂੰ ਪੱਕੀ ਨੌਕਰੀ ਦਿੱਤੀ ਜਾਵੇ। ਆਕਾਸ਼ ਗੁੰਜਾਊ ਨਾਹਰਿਆਂ ਨਾਲ ਸੰਘਰਸ਼ ਹੋਰ ਵਿਸ਼ਾਲ ਅਤੇ ਤੇਜ਼ ਕਰਨ ਦਾ ਅਹਿਦ ਕਰਦਿਆਂ ਮਹਾਂ ਪੰਚਾਇਤ ਦਾ ਅੰਤ ਕੀਤਾ ਗਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ  

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,187FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...