Monday, May 20, 2024

ਵਾਹਿਗੁਰੂ

spot_img
spot_img

ਸਾਬਕਾ ਰਾਸ਼ਟਰਪਤੀ ਟਰੰਪ ਵਿਰੁੱਧ ਗੁਪਤ ਦਸਤਾਵੇਜ਼ਾਂ ਸੰਬੰਧੀ ਮਾਮਲੇ ਦੀ ਸੁਣਵਾਈ ਜੱਜ ਆਈਲੀਨ ਕੈਨਨ ਨੇ ਅਣਮਿੱਥੇ ਸਮੇਂ ਲਈ ਅੱਗੇ ਪਾਈ

- Advertisement -

ਹੁਸਨ ਲੜੋਆ ਬੰਗਾ
ਸੈਕਰਾਮੈਂਟੋ,ਕੈਲੀਫੋਰਨੀਆ , 9 ਮਈ, 2024

ਅਮਰੀਕਾ ਦੇ ਫਲੋਰਿਡਾ ਰਾਜ ਵਿਚ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਵਿਰੁੱਧ ਗੁਪਤ ਦਸਤਾਵੇਜ਼ਾਂ, ਜਿਨਾਂ ਨੂੰ ਉਹ 2021 ਵਿਚ ਚੋਣਾਂ ਹਾਰਨ ਤੋਂ ਬਾਅਦ ਵਾਈਟ ਹਾਊਸ ਵਿਚਲਾ ਆਪਣਾ ਦਫਤਰ ਛੱਡਣ ਸਮੇ ਆਪਣੇ ਨਾਲ ਲੈ ਗਏ ਸਨ, ਸਬੰਧੀ ਚੱਲ ਰਹੇ ਮਾਮਲੇ ਦੀ ਸੁਣਵਾਈ ਜੱਜ ਨੇ ਅਣਮਿੱਥੇ ਸਮੇ ਲਈ ਅੱਗੇ ਪਾ ਦਿੱਤੀ ਹੈ।

ਜੱਜ ਆਈੇਲੀਨ ਕੈਨਨ ਨੇ ਮਾਮਲੇ ਦੀ ਸੁਣਵਾਈ ਅੱਗੇ ਪਾਉਂਦਿਆਂ ਕਿਹਾ ਕਿ ਗੁਪਤ ਦਸਤਾਵੇਜਾਂ ਸਬੰਧੀ ਸਬੂਤਾਂ ਨੂੰ ਲੈ ਕੇ ਅਹਿਮ ਮੁੱਦਿਆਂ ਦਾ ਨਿਪਟਾਰਾ ਹੋਣਾ ਬਾਕੀ ਹੈ।

ਜੱਜ ਨੇ ਕਿਹਾ ਕਿ ਇਸ ਉੱਚ ਪੱਧਰ ਦੇ ਮਾਮਲੇ ਦੀ ਬਕਾਇਦਾ ਸੁਣਵਾਈ ਸ਼ੁਰੂ ਕਰਨ ਤੋਂ ਪਹਿਲਾਂ ਸਬੂਤਾਂ ਨਾਲ ਸਬੰਧਤ ਮੁੱਦਿਆਂ ਤੇ ਕਲਾਸੀਫਾਈਡ ਇਨਫਰਮੇਸ਼ਨ ਪ੍ਰੋਸੀਜ਼ਰ ਐਕਟ ਸਬੰਧੀ ਨਿਰਨਾ ਲੈਣ ਦੀ ਲੋੜ ਹੈ।

ਜੱਜ ਨੇ ਕਿਹਾ ਕਿ ਮਾਮਲਾ ਜਿਊਰੀ ਦੇ ਹਵਾਲੇ ਕਰਨ ਤੋਂ ਪਹਿਲਾਂ ਇਸ ਸਬੰਧੀ ਕੰਮ ਮੁਕੰਮਲ ਕੀਤਾ ਜਾਵੇਗਾ। ਆਪਣੇ ਆਦੇਸ਼ ਵਿਚ ਜੱਜ ਨੇ ਸੁਣਵਾਈ ਲਈ ਤੈਅ ਤਰੀਕ 20 ਮਈ ਨੂੰ ਰੱਦ ਕਰ ਦਿੱਤਾ ਹੈ ਤੇ ਅਜੇ ਨਵੀਂ ਤਰੀਕ ਨਹੀਂ ਮਿੱਥੀ ਹੈ।

ਸਾਬਕਾ ਰਾਸ਼ਟਰਪਤੀ ਨੂੰ ਸੈਂਕੜੇ ਗੁਪਤ ਦਸਤਾਵੇਜ਼ਾਂ ਸਬੰਧੀ ਵੱਖ ਵੱਖ 40 ਸੰਘੀ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜੋ ਦਸਤਾਵੇਜ਼ ਉਹ ਨਵੰਬਰ 2021 ਵਿਚ ਆਪਣਾ ਕਾਰਜਕਾਲ ਪੂਰਾ ਹੋਣ ‘ਤੇ ਵਾਈਟ ਹਾਊਸ ਤੋਂ ਆਪਣੀ ਮਾਰ-ਏ- ਲਾਗੋ ਸਥਿੱਤ ਨਿੱਜੀ ਰਿਹਾਇਸ਼ ਤੇ ਫਲੋਰਿਡਾ ਸਥਿੱਤ ਆਪਣੀ ਕਲੱਬ ਵਿਚ ਲੈ ਗਏ ਸਨ ਜਦ ਕਿ ਉਹ ਅਜਿਹਾ ਨਹੀਂ ਕਰ ਸਕਦੇ ਸਨ।

ਟਰੰਪ ਉਪਰ ਇਹ ਵੀ ਦੋਸ਼ ਹੈ ਕਿ ਇਨਾਂ ਦਸਤਾਵੇਜ਼ਾਂ ਨੂੰ ਸਰਕਾਰ ਵੱਲੋਂ ਵਾਪਿਸ ਲਿਆਉਣ ਦੀਆਂ ਕੋਸ਼ਿਸ਼ਾਂ ਵਿਚ ਵੀ ਉਸ ਨੇ ਅੜਿਕਾ ਪਾਉਣ ਦੀ ਸਾਜਿਸ਼ ਰਚੀ। ਟਰੰਪ ਕਹਿ ਚੁੱਕੇ ਹਨ ਉਹ ਨਿਰਦੋਸ਼ ਹਨ ਤੇ ਉਨਾਂ ਨੂੰ ਸੋਚ ਸਮਝ ਕੇ ਫਸਾਇਆ ਜਾ ਰਿਹਾ ਹੈ।

ਇਥੇ ਜਿਕਰਯੋਗ ਹੈ ਕਿ ਯੂ ਐਸ ਡਿਸਟ੍ਰਿਕਟ ਜੱਜ ਆਈਲੀਨ ਕੈਨਨ ਨੂੰ 2020 ਵਿਚ ਟਰੰਪ ਦੁਆਰਾ ਫੈਡਰਲ ਬੈਂਚ ਵਿਚ ਨਿਯੁਕਤ ਕੀਤਾ ਗਿਆ ਸੀ। ਤਕਰੀਬਨ ਪਿਛਲੇ 10 ਮਹੀਨਿਆਂ ਤੋਂ ਉਹ ਮਾਮਲੇ ਦੇ ਸਾਰੇ ਪੱਖਾਂ ਨੂੰ ਆਪਣੇ ਨਜਰੀਏ ਤੋਂ ਵੇਖ ਰਹੇ ਹਨ ਤੇ ਆਪਣਾ ਆਦੇਸ਼ ਜਾਰੀ ਕਰਨ ਵਿੱਚ ਦੇਰੀ ਕਰ ਰਹੇ ਹਨ।

ਕਾਨੂੰਨੀ ਮਾਹਿਰਾਂ ਦਾ ਇਸ ਸਬੰਧ ਵਿੱਚ ਕਹਿਣਾ ਹੈ ਕਿ ਜੱਜ ਵੱਲੋਂ ਉਠਾਏ ਮੁੱਦੇ ਕਾਨੂੰਨੀ ਸਵਾਲ ਹਨ ਜਿਨਾਂ ਨੂੰ ਮੁਕੱਦਮਾ ਸ਼ੁਰੂ ਕਰਨ ਤੋਂ ਪਹਿਲਾਂ ਹੱਲ ਕੀਤਾ ਜਾਣਾ ਜਰੂਰੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਜੱਜ ਇਨਾਂ ਮੁੱਦਿਆਂ ਬਾਰੇ ਨਿਰਨਾ ਲੈਣ ਲਈ ਜਿੰਨਾ ਜਿਆਦਾ ਸਮਾਂ ਲਵੇਗੀ, ਓਨੀ ਹੀ ਇਸ ਗੱਲ ਦੀ ਸੰਭਾਵਨਾ ਹੈ ਕਿ ਮਾਮਲੇ ਦੀ ਸੁਣਵਾਈ ਇਸ ਸਾਲ ਨਵੰਬਰ ਵਿਚ ਹੋ ਰਹੀਆਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਨਹੀਂ ਸ਼ੁਰੂ ਹੋਵੇਗੀ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...