spot_img
Saturday, June 15, 2024

ਵਾਹਿਗੁਰੂ

spot_img
spot_img

ਅਮਰੀਕਾ ਵਿੱਚ ਸੜਕ ਹਾਦਸੇ ’ਚ 8 ਵਿਅਕਤੀਆਂ ਦੀ ਮੌਤ ਦੇ ਜ਼ਿੰਮੇਵਾਰੀ ਡਰਾਈਵਰ ਨੂੰ ਜੱਜ ਵੱਲੋਂ ਜ਼ਮਾਨਤ ’ਤੇ ਰਿਹਾਅ ਕਰਨ ਤੋਂ ਇਨਕਾਰ

- Advertisement -

ਹੁਸਨ ਲੜੋਆ ਬੰਗਾ
ਸੈਕਰਮੈਂਟੋ, ਕੈਲੀਫੋਰਨੀਆ, 18 ਮਈ, 2024

ਅਮਰੀਕਾ ਦੇ ਫਲੋਰਿਡਾ ਰਾਜ ਵਿਚ ਬੀਤੇ ਦਿਨ ਨਸ਼ੇ ਦੀ ਹਾਲਤ ਵਿਚ ਹੋਏ ਹਾਦਸੇ ਜਿਸ ਵਿਚ 8 ਵਿਅਕਤੀ ਮਾਰੇ ਗਏ ਸਨ, ਦੇ ਮਾਮਲੇ ਵਿਚ ਜੱਜ ਨੇ ਟਰੱਕ ਦੇ ਡਰਾਈਵਰ ਨੂੰ ਬਾਂਡ (ਜ਼ਮਾਨਤ) ਉਪਰ ਰਿਹਾਅ ਕਰਨ ਤੋਂ ਨਾਂਹ ਕਰ ਦਿੱਤੀ ਹੈ। ਪਿਕ ਅੱਪ ਟਰੱਕ ਦੇ ਡਰਾਈਵਰ ਬਰੀਅਨ ਮੈਕਲੀ ਹਾਵਰਡ (41) ਵਿਰੁੱਧ 8 ਹੱਤਿਆਵਾਂ ਦੇ ਦੋਸ਼ ਲਾਏ ਗਏ ਹਨ ਜਦ ਕਿ ਡਰਾਈਵਰ ਨੇ ਨਸ਼ੇ ਦੀ ਹਾਲਤ ਵਿਚ ਟਰੱਕ ਚਲਾਉਣ ਤੋਂ ਇਨਕਾਰ ਕੀਤਾ ਹੈ ਤੇ ਉਸ ਨੇ ਕਿਹਾ ਹੈ ਕਿ ਇਹ ਮਹਿਜ ਇਕ ਹਾਦਸਾ ਹੈ।

ਅਧਿਕਾਰੀਆਂ ਅਨੁਸਾਰ ਬਰੀਅਨ ਹਾਵਰਡ ਆਪਣੇ 2001 ਫੋਰਡ ਰੇਂਜਰ ਛੋਟੇ ਟਰੱਕ ‘ਤੇ ਉਕਾਲਾ ਦੇ ਪੱਛਮ ਵਿਚ ਰਾਸ਼ਟਰੀ ਮਾਗਰ 40 ਨਾਲ ਵਿਚਕਾਰਲੀ ਲਾਈਨ ‘ਤੇ ਜਾ ਰਿਹਾ ਸੀ ਜਦੋਂ ਉਸ ਨੇ ਆਪਣੀ ਗੱਡੀ ਬੱਸ ਵਿਚ ਠੋਕ ਦਿੱਤੀ ਜਿਸ ਵਿਚ 50 ਖੇਤੀ ਕਾਮੇ ਸਵਾਰ ਸਨ।

ਫਲੋਰਿਡਾ ਰਾਸ਼ਟਰੀ ਮਾਰਗ ਗਸ਼ਤੀ ਦਲ ਅਨੁਸਾਰ ਬੱਸ ਉਲਟ ਗਈ ਜਿਸ ਦੇ ਸਿੱਟੇ ਵਜੋਂ 8 ਖੇਤੀ ਕਾਮੇ ਮਾਰੇ ਗਏ ਤੇ 40 ਹੋਰ ਜ਼ਖਮੀ ਹੋ ਗਏ। ਜੱਜ ਨੇ 3 ਦਿਨ ਪਹਿਲਾਂ ਹੋਏ ਇਕ ਕਾਰ ਹਾਦਸੇ ਜਿਸ ਵਿਚ ਹਾਵਰਡ ਸ਼ਾਮਿਲ ਸੀ, ਦਾ ਹਵਾਲਾ ਦਿੰਦਿਆਂ ਕਿਹਾ ਕਿ ਜਦੋਂ ਤੱਕ ਮਾਮਲੇ ਦੀ ਸੁਣਵਾਈ ਨਹੀਂ ਹੋ ਜਾਂਦੀ ਉਹ ਮੋਟਰ ਵਾਹਣ ਨਹੀਂ ਚਲਾ ਸਕੇਗਾ।

ਨਾ ਹੀ ਉਹ ਅਲਕੋਹਲ ਰਖ ਸਕੇਗਾ ਤੇ ਨਾ ਪੀ ਸਕੇਗਾ। ਇਸ ਤੋਂ ਪਹਿਲਾਂ ਵਕੀਲ ਨੇ ਜੱਜ ਨੂੰ ਬੇਨਤੀ ਕੀਤੀ ਸੀ ਕਿ ਹਾਵਰਡ ਦਾ ਅਪਰਾਧਕ ਪਿਛੋਕੜ ਵੇਖਦੇ ਹੋਏ ਉਸ ਨੂੰ ਬਾਂਡ ਉਪਰ ਰਿਹਾਅ ਨਾ ਕੀਤਾ ਜਾਵੇ। ਜੱਜ ਵੱਲੋਂ ਮਾਮਲੇ ਦੀ ਅਗਲੀ ਸੁਣਵਾਈ 18 ਜੂਨ ਨੂੰ ਕੀਤੀ ਜਾਵੇਗੀ। ਮਾਰੇ ਗਏ ਸਾਰੇ ਕਾਮੇ ਮੈਕਸੀਕੋ ਦੇ ਨਾਗਰਕ ਸਨ।

ਫਲੋਰਿਡਾ ਫਰੂਟ ਐਂਡ ਵੈਜੀਟੇਬਲ ਐਸੋਸੀਏਸ਼ਨ ਨੇ ਕਿਹਾ ਹੈ ਕਿ ਐਚ 2 ਏ ਫਾਰਮ ਵਰਕਰ ਵੀਜ਼ੇ ਉਪਰ ਫਲੋਰਿਡਾ ਦੇ ਕਿਸਾਨ ਹਰ ਸਾਲ 50000 ਵਿਦੇਸ਼ੀ ਖੇਤੀ ਕਾਮਿਆਂ ਨੂੰ ਬੁਲਾਉਂਦੇ ਹਨ। ਮੈਕਸੀਕਨ ਪ੍ਰਧਾਨ ਆਂਦਰੇਸ ਮੈਨੂਏਲ ਲੋਪੇਜ ਆਬਰੇਡਰ ਨੇ ਕਿਹਾ ਹੈ ਕਿ ਬੱਸ ਵਿਚ 44 ਮੈਕਸੀਕਨ ਸ਼ਹਿਰੀ ਸਨ ਜਿਨਾਂ ਨੂੰ ਇਕ ਮੈਕਸੀਕਨ-ਅਮਰੀਕੀ ਕਿਸਾਨ ਨੇ ਹਦਵਾਣਿਆਂ ਦੇ ਫਾਰਮ ਵਿਚ ਕੰਮ ਕਰਨ ਲਈ ਆਰਜੀ ਜਾਂ ਮੌਸਮੀ ਵੀਜ਼ੇ ਉਪਰ ਸੱਦਿਆ ਸੀ।

- Advertisement -

ਸਿੱਖ ਜਗ਼ਤ

ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਹੀਥਰੋ ਏਅਰਪੋਰਟ ਤੇ ਪਹੁੰਚਣ ਤੇ ਨਿੱਘਾ ਸਵਾਗਤ

ਯੈੱਸ ਪੰਜਾਬ ਲੰਡਨ, 12 ਜੂਨ, 2024 ਸ੍ਰੌਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਾਰਟੀ ਦੇ ਬੁਲਾਰੇ ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਲੰਡਨ ਪਹੁੰਚਣ ਤੇ ਹੀਥਰੋ ਏਅਰਪੋਰਟ ਤੇ ਨਿੱਘਾ ਸਵਾਗਤ ਕਰਦਿਆ ਸਿੱਖ ਪ੍ਰਚਾਰਕ...

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਨਵੀਂ ਦਿੱਲੀ/ਚੰਡੀਗੜ੍ਹ, 10 ਜੂਨ, 2024: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਨ ਲਈ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਸੋਸ਼ਲ ਮੀਡੀਆ

223,028FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...