Friday, April 19, 2024

ਵਾਹਿਗੁਰੂ

spot_img
spot_img

Justice Rajan Gupta ਨੇ ਜ਼ਿਲ੍ਹਾ ਕਚਹਿਰੀਆਂ Patiala ’ਚ ਨਵੇਂ ਬਣੇ ‘ਡੀ ਸਟ੍ਰੈੱਸ’ ਕੇਂਦਰ ਦਾ ਕੀਤਾ ਉਦਘਾਟਨ

- Advertisement -

ਯੈੱਸ ਪੰਜਾਬ
ਪਟਿਆਲਾ, 10 ਅਪ੍ਰੈਲ, 2021 –
ਪਟਿਆਲਾ ਸੈਸ਼ਨਜ਼ ਡਵੀਜ਼ਨ ਦੇ ਪ੍ਰਸ਼ਾਸਕੀ ਜੱਜ, ਜਸਟਿਸ ਰਾਜਨ ਗੁਪਤਾ (ਮਾਣਯੋਗ ਜੱਜ, ਪੰਜਾਬ ਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ) ਵੱਲੋਂ ਅੱਜ ਜ਼ਿਲ੍ਹਾ ਕਚਹਿਰੀਆਂ ਪਟਿਆਲਾ ਵਿਖੇ ਬਣਾਏ ਗਏ ਨਵੇਂ ਡੀ ਸਟ੍ਰੈੱਸ ਕੇਂਦਰ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਰਾਜਿੰਦਰ ਅਗਰਵਾਲ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਐੱਸ.ਐੱਸ.ਪੀ ਵਿਕਰਮਜੀਤ ਦੁੱਗਲ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ, ਸੀ.ਜੇ.ਐਮ ਪਰਮਿੰਦਰ ਕੌਰ ਅਤੇ ਹੋਰ ਨਿਆਇਕ ਅਧਿਕਾਰੀ ਮੌਜੂਦ ਸਨ।

ਇਸ ਮੌਕੇ ਜਸਟਿਸ ਰਾਜਨ ਗੁਪਤਾ ਨੇ ਨਿਆਇਕ ਅਫ਼ਸਰਾਂ (ਜੱਜਾਂ) ਲਈ ਤਜਰਬੇ ਦੇ ਤੌਰ ‘ਤੇ ਸ਼ੁਰੂ ਕੀਤੇ ਗਏ ਡੀ ਸਟ੍ਰੈੱਸ ਕੇਂਦਰ ਸਬੰਧੀ ਗੱਲ ਕਰਦਿਆ ਕਿਹਾ ਕਿ ਇਹ ਕੇਂਦਰ ਨਿਆਇਕ ਅਧਿਕਾਰੀਆਂ (ਜੱਜਾਂ) ਨੂੰ ਆਪਣੇ ਦਿਨ ਭਰ ਦੇ ਅਦਾਲਤੀ ਰੁਝੇਵੇਂ ਦੌਰਾਨ ਤਣਾਅ ਮੁਕਤ ਰੱਖਣ ‘ਚ ਮਦਦਗਾਰ ਹੋਵੇਗਾ।

ਉਨ੍ਹਾਂ ਕਿਹਾ ਕਿ ਅੱਜ ਕੱਲ ਹਰੇਕ ਸੰਸਥਾ ‘ਚ ਅਧਿਕਾਰੀਆਂ ਨੂੰ ਲੰਮਾ ਸਮਾਂ ਕੰਮ ਕਰਨਾ ਪੈਦਾ ਹੈ ਅਤੇ ਜੇਕਰ ਅਜਿਹੇ ਡੀ ਸਟ੍ਰੈੱਸ ਕੇਂਦਰ ‘ਚ ਉਹ ਸਮਾਂ ਗੁਜ਼ਾਰਨਗੇ ਤਾਂ ਉਨ੍ਹਾਂ ਦੇ ਕੰਮ ਦੀ ਕੁਸ਼ਲਤਾ ਹੋਰ ਵਧੇਗੀ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਚਹਿਰੀਆਂ ਦੀ ਛੇਵੀਂ ਮੰਜ਼ਿਲ ਦੇ ਬਣਾਏ ਗਏ ਇਸ ‘ਡੀ ਸਟ੍ਰੈੱਸ ਸੈਂਟਰ’ ਵਿੱਚ ਅੰਦਰੂਨੀ ਖੇਡ ਗਤੀਵਿਧੀਆਂ ਜਿਵੇਂ ਕਿ ਟੇਬਲ ਟੈਨਿਸ, ਸ਼ਤਰੰਜ ਤੇ ਕੈਰਮ ਬੋਰਡ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ ਜੋ ਨਿਆਇਕ ਅਧਿਕਾਰੀਆਂ ਨੂੰ ਦਿਨ ਭਰ ਦੇ ਰੁਝੇਵਿਆਂ ਤੋਂ ਬਾਅਦ ਤਣਾਅ ਮੁਕਤ ਕਰਨ ‘ਚ ਸਹਾਈ ਹੋਵੇਗਾ।

ਇਸ ਉਪਰੰਤ ਉਨ੍ਹਾਂ ਅੱਜ ਜ਼ਿਲ੍ਹਾ ਕਚਹਿਰੀਆਂ ਵਿਖੇ ਕੋਵਿਡ ਟੀਕਾਕਰਣ ਕੈਂਪ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਕੋਵਿਡ ਤੋਂ ਬਚਾਅ ਲਈ ਹਰੇਕ ਯੋਗ ਵਿਅਕਤੀ ਨੂੰ ਆਪਣਾ ਟੀਕਾਕਰਣ ਜ਼ਰੂਰ ਕਰਵਾਉਣਾ ਚਾਹੀਦਾ ਹੈ ਤਾਂ ਜੋ ਇਸ ਮਹਾਂਮਾਰੀ ਤੋਂ ਬਚਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਟੀਕਾਕਰਣ ਦੇ ਨਾਲ ਨਾਲ ਕੋਵਿਡ ਤੋਂ ਬਚਾਅ ਲਈ ਮਾਸਕ ਦੀ ਵਰਤੋਂ, ਹੱਥਾਂ ਨੂੰ ਸੈਨੇਟਾਈਜ਼ ਕਰਨ ਅਤੇ ਸਮਾਜਿਕ ਦੂਰੀ ਦੀ ਨਿਯਮਾਂ ਦੀ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ।

ਕੈਪਸ਼ਨ : ਜਸਟਿਸ ਰਾਜਨ ਗੁਪਤਾ ਜ਼ਿਲ੍ਹਾ ਕਚਹਿਰੀਆਂ ਵਿਖੇ ਬਣਾਏ ਗਏ ਡੀ ਸਟ੍ਰੈੱਸ ਕੇਂਦਰ ਦਾ ਉਦਘਾਟਨ ਕਰਦੇ ਹੋਏ, ਉਨ੍ਹਾਂ ਦੇ ਨਾਲ ਜ਼ਿਲ੍ਹਾ ਤੇ ਸ਼ੈਸ਼ਨਜ਼ ਜੱਜ ਰਾਜਿੰਦਰ ਅਗਰਵਾਲ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਐੱਸ.ਐੱਸ.ਪੀ ਵਿਕਰਮਜੀਤ ਦੁੱਗਲ ਵੀ ਨਜ਼ਰ ਆ ਰਹੇ ਹਨ।

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...