Thursday, October 3, 2024
spot_img
spot_img
spot_img
spot_img
spot_img

ਕੰਗਨਾ ਰਣੌਤ ਨੂੰ ਇਲਾਜ ਦੀ ਲੋੜ ਹੈ: ਰਾਜਾ ਵੜਿੰਗ

ਯੈੱਸ ਪੰਜਾਬ
ਚੰਡੀਗੜ੍ਹ, 26 ਅਗਸਤ, 2024

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੰਗਨਾ ਰਣੌਤ ਵੱਲੋਂ ਕਿਸਾਨ ਅੰਦੋਲਨ ਅਤੇ ਪੰਜਾਬ ਨੂੰ ਲੈ ਕੇ ਕੀਤੀ ਜਾ ਰਹੀ ਬਿਆਨਬਾਜ਼ੀ ’ਤੇ ਤਿੱਖਾ ਪਲਟਵਾਰ ਕੀਤਾ ਹੈ।

ਕੰਗਨਾ ਦੇ ਬਿਆਨਾਂ ’ਤੇ ਟਿੱਪਣੀ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ‘ਇਹ ਬੀਬੀ ਮਾਨਸਿਕ ਤੌਰ ’ਤੇ ਪਰੇਸ਼ਾਨ ਹੈ, ਜ਼ਰੂਰ ਕੋਈ ਨਾ ਕੋਈ ਦਿੱਕਤ ਹੋਣੀ ਹੈ, ਇਹਦਾ ਇਲਾਜ ਹੋਣਾ ਚਾਹੀਦਾ ਹੈ।’

ਜ਼ਿਕਰਯੋਗ ਹੈ ਕਿ ਆਪਣੀ ਆ ਰਹੀ ਫ਼ਿਲਮ ‘ਐਮਰਜੈਂਸੀ’ ਦਾ ਪੰਜਾਬ ਵਿੱਚ ਵਿਰੋਧ ਹੋਣ ਤੋਂ ਭੜਕੀ ਕੰਗਨਾ ਰਣੌਤ ਨੇ ਬੀਤੇ ਦਿਨੀਂ ਕਿਹਾ ਸੀ ਕਿ ਕਿਸਾਨ ਅੰਦੋਲਨ ਦੌਰਾਨ ਨਾ ਕੇਵਲ ‘ਰੇਪ’ ਹੋਏ ਸਗੋਂ ਲੋਕਾਂ ਨੂੰ ਮਾਰ ਕੇ ਲਾਸ਼ਾਂ ਲਟਕਾ ਦਿੱਤੀਆਂ ਗਈਆਂ।

ਕੰਗਨਾ ਰਣੌਤ ਦੇ ਇਸ ਬਿਆਨ ਤੋਂ ਬਾਅਦ ਸਿਆਸੀ ਮਾਹੌਲ ਭਖ਼ਿਆ ਹੋਇਆ ਹੈ ਅਤੇ ਕਿਸਾਨ ਜੱਥੇਬੰਦੀਆਂ ਤੋਂ ਇਲਾਵਾ ਵੱਖ ਵੱਖ ਪਾਰਟੀਆਂ ਦੇ ਆਗੂ ਕੰਗਨਾ ਨੂੰ ਦਿਮਾਗੀ ਬਿਮਾਰ ਦੱਸ ਕੇ ਉਸਦੇ ਇਲਾਜ ਦੀ ਗੱਲ ਕਰਦੇ ਹੋਏ ਨਾਲ ਹੀ ਭਾਰਤੀ ਜਨਤਾ ਪਾਰਟੀ ਨੂੰ ਵੀ ਘੇਰ ਰਹੇ ਹਨ ਕਿਉਂਕਿ ਕੰਗਨਾ ਹੁਣ ਹਿਮਾਚਲ ਵਿੱਚ ਮੰਡੀ ਤੋਂ ਭਾਜਪਾ ਦੀ ਚੁਣੀ ਹੋਈ ਸੰਸਦ ਮੈਂਬਰ ਹੈ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ