Thursday, October 3, 2024
spot_img
spot_img
spot_img
spot_img
spot_img

ਕੰਗਨਾ ਰਣੌਤ ਸਿਰਫ਼ ਆਪਣੇ ਭਾਜਪਾਈ ਮਾਲਕਾਂ ਦੀ ਬੋਲੀ ਬੋਲ ਰਹੀ ਹੈ: ਮਨਜੀਤ ਧਨੇਰ

ਦਲਜੀਤ ਕੌਰ
ਚੰਡੀਗੜ੍ਹ/ਬਰਨਾਲਾ, 27 ਅਗਸਤ, 2024

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਹੈ ਕਿ ਭਾਜਪਾ ਦੀ ਮੈਂਬਰ ਪਾਰਲੀਮੈਂਟ ਕੰਗਨਾ ਰਨੌਤ ਵੱਲੋਂ ਕਿਸਾਨਾਂ ਖਿਲਾਫ਼ ਕੀਤੀ ਜਾ ਰਹੀ ਗ਼ਲਤ ਬਿਆਨਬਾਜ਼ੀ ਲਈ ਸਿਰਫ਼ ਕੰਗਨਾ ਹੀ ਜਿੰਮੇਵਾਰ ਨਹੀਂ ਹੈ, ਸਗੋਂ ਇਸ ਲਈ ਪੂਰੀ ਤਰ੍ਹਾਂ ਜ਼ਿੰਮੇਵਾਰ ਭਾਰਤੀ ਜਨਤਾ ਪਾਰਟੀ ਅਤੇ ਉਨ੍ਹਾਂ ਨੂੰ ਵਿਚਾਰਧਾਰਕ ਸੇਧ ਦੇਣ ਵਾਲੀ ਆਰਐਸਐਸ ਦੀ ਮਨੂੰਵਾਦੀ ਵਿਚਾਰਧਾਰਾ ਹੈ।

ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਤਾਂ ਸਿਰਫ਼ ਆਪਣੇ ਮਾਲਕਾਂ ਦੀ ਬੋਲੀ ਬੋਲਣ ਵਾਲਾ ਗ੍ਰਾਮੋਫੋਨ ਹੈ। ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਕੰਗਨਾ ਰਣੌਤ ਵੱਲੋਂ ਚਲਾਇਆ ਜਾ ਰਿਹਾ ਗ੍ਰਾਮੋਫੋਨ ਦਾ ਇਹ ਤਵਾ ਖੁਦ ਮੋਦੀ ਸਾਹਿਬ ਨੇ ਰਿਕਾਰਡ ਕਰਵਾਇਆ ਹੋਇਆ ਹੈ।

ਉਨ੍ਹਾਂ ਨੇ ਯਾਦ ਕਰਵਾਇਆ ਕਿ ਜਦੋਂ ਦਿੱਲੀ ਵਾਲਾ ਇਤਿਹਾਸਕ ਕਿਸਾਨ ਅੰਦੋਲਨ ਚੱਲ ਰਿਹਾ ਸੀ ਤਾਂ ਪਾਰਲੀਮੈਂਟ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਨੂੰ ਅੰਦੋਲਨਜੀਵੀ ਅਤੇ ਪਰਜੀਵੀ ਕਿਹਾ ਸੀ ਅਤੇ ਇਹ ਵੀ ਕਿਹਾ ਸੀ ਕਿ ਇਹ ਪਰਜੀਵੀ ਪੰਜਾਬ ਅਤੇ ਹਰਿਆਣਾ ਵਿੱਚ ਜ਼ਿਆਦਾ ਪਾਏ ਜਾਂਦੇ ਹਨ।

ਸ਼ਹਿਰੀ ਨਕਸਲੀ ਅਤੇ ਖਾਲਿਸਤਾਨੀ ਦੱਸਕੇ ਬਦਨਾਮ ਕਰਨ ਦੀ ਕੋਸ਼ਿਸ਼ ਕਰਦੇ ਰਹੇ ਹਨ। ਜਦੋਂ ਕਿ ਸੰਘਰਸ਼ਸ਼ੀਲ ਕਿਸਾਨ ਕਾਫ਼ਲੇ ਮਿਹਨਤਕਸ਼ ਲੋਕਾਂ ਦਾ ਏਕਾ ਬਣਾਉਣ ਲਈ ਸਿਰਤੋੜ ਯਤਨ ਕਰਦੇ ਰਹੇ ਹਨ, ਪਰ ਕੰਗਨਾ ਰਣੌਤ ਆਪਣੇ ਮਾਲਕ ਦੀ ਇਸ ਆਵਾਜ਼ ਨੂੰ ਹੀ ਕੰਗਨਾ ਰਣੌਤ ਅੱਗੇ ਫਾਰਵਰਡ ਕਰ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਇਸ ਤੋਂ ਵੀ ਅੱਗੇ ਭਾਰਤੀ ਜਨਤਾ ਪਾਰਟੀ ਦੇ ਸਾਰੇ ਆਗੂਆਂ ਅਤੇ ਬੁਲਾਰਿਆਂ ਨੂੰ ਉਹਨਾਂ ਦੀ ਰਾਜਨੀਤਿਕ ਸੰਸਥਾ ਆਰਐਸਐਸ ਦਿਸ਼ਾ ਨਿਰਦੇਸ਼ ਦਿੰਦੀ ਹੈ। ਉਸ ਦੇ ਅਨੁਸਾਰ ਹੀ ਇਹ ਸਾਰੇ ਬੋਲਦੇ ਹਨ। ਦੇਸ਼ ਵਿੱਚ ਇਸ ਤਰ੍ਹਾਂ ਦਾ ਮਾਹੌਲ ਬਣਾ ਦਿੱਤਾ ਗਿਆ ਹੈ ਕਿ ਘੱਟ ਗਿਣਤੀਆਂ ਅਤੇ ਮਜ਼ਦੂਰਾਂ-ਕਿਸਾਨਾਂ ਦੇ ਖ਼ਿਲਾਫ਼ ਬੋਲਣ ਨਾਲ ਭਾਜਪਾ ਦੀਆਂ ਵੋਟਾਂ ਪੱਕੀਆਂ ਹੁੰਦੀਆਂ ਹਨ। ਇਸ ਲਈ ਭਾਜਪਾ ਦੇ ਸਾਰੇ ਆਗੂ ਇੱਕ ਦੂਜੇ ਤੋਂ ਵੱਧ ਚੜ੍ਹ ਕੇ ਘੱਟ ਗਿਣਤੀਆਂ ਅਤੇ ਕਿਸਾਨਾਂ ਮਜਦੂਰਾਂ ਦੇ ਖ਼ਿਲਾਫ਼ ਬੋਲਣ ਨੂੰ ਤਰਜੀਹ ਦਿੰਦੇ ਹਨ।

ਲੋਕ ਸਭਾ ਦੀਆਂ ਚੋਣਾਂ ਵੇਲੇ ਵੀ ਇਹ ਗੱਲ ਸਪਸ਼ਟ ਹੋ ਗਈ ਸੀ। ਜਦੋਂ ਫਰੀਦਕੋਟ ਤੋਂ ਭਾਜਪਾ ਦਾ ਉਮੀਦਵਾਰ ਹੰਸ ਰਾਜ ਹੰਸ ਕਿਸਾਨਾਂ ਖਿਲਾਫ਼ ਜਾਤੀਵਾਦੀ ਪੱਤਾ ਖੇਡਣ ਦੀ ਕੋਸ਼ਿਸ਼ ਕਰ ਰਿਹਾ ਸੀ ਅਤੇ ਇਸ ਕਾਰਨ ਕਿਸਾਨਾਂ-ਮਜ਼ਦੂਰਾਂ ਦੇ ਤਿੱਖੇ ਵਿਰੋਧ ਦਾ ਪਾਤਰ ਬਣਿਆ ਹੋਇਆ ਸੀ ਤਾਂ ਰਵਨੀਤ ਬਿੱਟੂ ਨੇ ਵੀ ਆਪਣੇ ਆਪ ਨੂੰ ਪਿੱਛੇ ਰਹਿ ਗਿਆ ਸਮਝ ਕੇ ਉਸ ਤੋਂ ਵੀ ਜ਼ਿਆਦਾ ਨਫ਼ਰਤੀ ਪ੍ਰਚਾਰ ਮੁਹਿੰਮ ਚਲਾਉਣ ਦੀ ਕੋਸ਼ਿਸ਼ ਕੀਤੀ ਸੀ।

ਕਿਸਾਨ ਆਗੂ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਕੰਗਨਾ ਰਨੌਤ ਵੱਲੋਂ ਇਸ ਤਰ੍ਹਾਂ ਦੇ ਬਿਆਨ ਦਿੱਤੇ ਜਾਣੇ ਭਾਜਪਾ ਵੱਲੋਂ ਕੀਤੀ ਜਾ ਰਹੀ ਘੱਟ ਗਿਣਤੀਆਂ ਅਤੇ ਕਿਸਾਨਾਂ-ਮਜ਼ਦੂਰਾਂ ਵਿਰੋਧੀ ਵੋਟ ਰਾਜਨੀਤੀ ਦਾ ਹੀ ਇੱਕ ਹਿੱਸਾ ਹੈ।

ਉਨ੍ਹਾਂ ਕਿਹਾ ਕਿ ਨਫ਼ਰਤੀ ਰਾਜਨੀਤੀ ਨੂੰ ਠੱਲ੍ਹ ਪਾਉਣ ਲਈ ਕਿਸਾਨਾਂ-ਮਜ਼ਦੂਰਾਂ ਦੇ ਘੋਲ ਹੀ ਇੱਕੋ ਇੱਕ ਹੱਲ ਹਨ। ਇਸ ਵਾਸਤੇ ਕੰਗਨਾ ਰਨੌਤ ਜਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੁਆਫ਼ੀ ਮੰਗਵਾਉਣ ਨਾਲ ਹੀ ਨਹੀਂ ਸਰਨਾ ਸਗੋਂ ਭਾਜਪਾ ਅਤੇ ਆਰਐਸਐਸ ਦੀ ਇਸ ਸਿਆਸਤ ਨੂੰ ਭਾਂਝ ਦੇਣ ਲਈ ਕਿਸਾਨਾਂ-ਮਜ਼ਦੂਰਾਂ ਨੂੰ ਆਪਣੇ ਘੋਲ ਹੋਰ ਤਿੱਖੇ ਕਰਨੇ ਪੈਣਗੇ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ