Saturday, April 27, 2024

ਵਾਹਿਗੁਰੂ

spot_img
spot_img

ਕਰਮਜੀਤ ਸਿੰਘ ਗਰੇਵਾਲ ਦਾ ਗੁਰਮੁਖੀ ਵਰਨਮਾਲ਼ਾ ਗੀਤ ਟੈਂਕਾ (ਟ) ਹੋਇਆ 10 ਲੱਖ ਸਰੋਤਿਆਂ ਦੀ ਪਸੰਦ ਤੋਂ ਪਾਰ

- Advertisement -

ਯੈੱਸ ਪੰਜਾਬ
ਲੁਧਿਆਣਾ, 8 ਫਰਵਰੀ, 2024

ਸਰਕਾਰੀ ਕਾਲਜ ਲੁਧਿਆਣਾ (ਲੜਕੀਆਂ) ਵਿਖੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਲੁਧਿਆਣਾ ਵਿੱਚ ਤ੍ਰੈ ਭਾਸ਼ੀ ਕਵੀ ਦਰਬਾਰ ਗੌਰਮਿੰਟ ਮਹਿਲਾ ਕਾਲਿਜ ਵਿੱਚ ਕਰਵਾਇਆ ਗਿਆ।ਇਸ ਦੌਰਾਨ ਹਾਜ਼ਰ ਸਖ਼ਸ਼ੀਅਤਾਂ ਪ੍ਰੋ.ਗੁਰਭਜਨ ਸਿੰਘ ਗਿੱਲ (ਸ਼੍ਰੋਮਣੀ ਕਵੀ) , ਪ੍ਰਿੰਸੀਪਲ ਸੁਮਨ ਲਤਾ, ਸਰਦਾਰਨੀ ਨਵਦੀਪ ਕੌਰ ਡੀ.ਡੀ.ਪੀ.ਓ, ਡਾ.ਸੁਮੀਤ ਬਰਾੜ, ਅਵਤਾਰ ਸਿੰਘ ਏ.ਪੀ.ਓ, ਇਸ ਸਾਲ ਦੇ ਭਾਰਤੀ ਸਾਹਿੱਤ ਅਕਾਡਮੀ ਪੁਰਸਕਾਰ ਵਿਜੇਤਾ ਸਵਰਨਜੀਤ ਸਵੀ,

ਸਤੀਸ਼ ਗੁਲਾਟੀ, ਡਾ. ਜਗਵਿੰਦਰ ਜੋਧਾ, ਕੇ.ਸਾਧੂ ਸਿੰਘ, ਜਸਲੀਨ ਕੌਰ, ਡਾ. ਅਜੀਜ਼ ਪਰਿਹਾਰ ਮੁਕੇਸ਼ ਆਲਮ, ਜਗਜੀਤ ਕਾਫ਼ਿਰ, ਡਾ.ਰਾਕੇਸ਼, ਵਰਿੰਦਰ ਜਤਵਾਨੀ, ਕੋਮਲਦੀਪ ਕੌਰ, ਗੁਰਮਿੰਦਰ ਗੁਰੀ ਤੇ ਹੋਰ ਸਖ਼ਸ਼ੀਅਤਾਂ ਨੇ ਆਪਣੇ ਕਰ ਕਮਲਾਂ ਨਾਲ਼ ਕਰਮਜੀਤ ਸਿੰਘ ਗਰੇਵਾਲ (ਲਲਤੋਂ) ਵੱਲੋਂ ਤਿਆਰ ਕੀਤਾ ਬਾਲ ਵਰਨਮਾਲ਼ਾ ਗੀਤ (ਟ) ਟੈਂਕਾ ਦਾ ਪੋਸਟਰ ਰਿਲੀਜ਼ ਕੀਤਾ ।

ਵਰਨਣਯੋਗ ਹੈ ਕਿ ਗੀਤਾਂ ਰਾਹੀਂ ਨਿਵੇਕਲੇ ਢੰਗ ਨਾਲ਼ ਮਾਂ ਬੋਲੀ ਸਿਖਾਉਣ ਲਈ ਜਾਣੇ ਜਾਂਦੇ ਅਧਿਆਪਕ ਕਰਮਜੀਤ ਗਰੇਵਾਲ ਨੇ ਆਪਣੇ ਸਕੂਲ ਦੇ ਬੱਚਿਆਂ ਨਾਲ਼ ਮਿਲ ਕੇ ਪੰਜਾਬੀ ਵਰਨਮਾਲ਼ਾ ਸਿਖਾਉਣ ਲਈ ਵੀਡੀਓ ਬਣਾਏ। ਬਹੁਤ ਥੋੜੇ ਸਮੇਂ ਵਿੱਚ ਇਹ ਵੀਡੀਓ ਸੋਸ਼ਲ ਮੀਡੀਆ ਤੇ ਵੱਡੀ ਗਿਣਤੀ ਵਿੱਚ ਸੁਣੇ ਗਏ।

ਇਨ੍ਹਾਂ ਨੂੰ ਦੇਸ ਅਤੇ ਵਿਦੇਸ਼ਾਂ ਵਿੱਚ ਬਹੁਤ ਪਸੰਦ ਕੀਤਾ ਗਿਆ। ਕਈ ਵੀਡੀਓ ਲੱਖਾਂ ਅਤੇ ਇੱਕ ਵੀਡੀਓ ਟੈਂਕਾ (ਟ) 10 ਲੱਖ ਨੂੰ ਪਾਰ ਕਰ ਗਿਆ ਜੋ ਬਾਲ ਗੀਤਾਂ ਵਿੱਚ ਨਵਾਂ ਰਿਕਾਰਡ ਹੈ।ਇਨ੍ਹਾਂ ਗੀਤਾਂ ਨੂੰ ਦਰਸ਼ਕਾਂ ਨੇ ਸੁਣਨ ਦੇ ਨਾਲ਼ ਨਾਲ਼ ਸਾਂਝੇ ਕੀਤਾ ਅਤੇ ਵੱਡੀ ਗਿਣਤੀ ਵਿੱਚ ਰੀਲਾਂ ਬਣਾਈਆਂ ਜਾ ਰਹੀਆਂ ਹਨ।

ਬਹੁਤ ਸਕੂਲ ਇਨ੍ਹਾਂ ਗੀਤਾਂ ਨੂੰ ਵੱਡੀ ਸਕਰੀਨ ਤੇ ਸਕੂਲ ਦੇ ਬੱਚਿਆਂ ਨੂੰ ਦਿਖਾ ਰਹੇ ਹਨ।ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਰਮਜੀਤ ਸਿੰਘ ਗਰੇਵਾਲ ਗਰੇਵਾਲ (ਲਲਤੋਂ) ਨੂੰ ਵਧਾਈ ਦਿੰਦਿਆਂ ਕਿਹਾ ਕਿ ਲੋਕਾਂ ਵੱਲੋਂ ਇਸ ਗੀਤ ਨੁੰ ਏਨਾ ਪਿਆਰ ਦੇਣਾ ਬਾਲ ਸਾਹਿਤ ਲਈ ਸ਼ੁਭ ਸ਼ਗਨ ਹੈ।

ਬੱਚਿਆਂ ਨੂੰ ਉਸਾਰੂ ਸਾਹਿਤ ਅਤੇ ਮਾਂ ਬੋਲੀ ਪੰਜਾਬੀ ਨਾਲ਼ ਜੋੜਨ ਲਈ ਅਜਿਹੇ ਉਪਰਾਲੇ ਬਹੁਤ ਜ਼ਰੂਰੀ ਹਨ।ਗੰਧਲ਼ੇ ਗੀਤਾਂ ਦੇ ਦੌਰ ਵਿੱਚ ਤਾਜ਼ੀ ਪੌਣ ਦੇ ਬੁੱਲੇ ਵਰਗੇ ਅਜਿਹੇ ਯਤਨਾਂ ਦੀ ਅੱਜ ਬਹੁਤ ਲੋੜ ਹੈ। ਜਿਹੜੇ ਗੀਤ ਸਾਡੇ ਬਾਲਾਂ ਨੂੰ ਮਾਂ ਬੋਲੀ, ਸੱਭਿਆਚਾਰ ਤੇ ਵਿਰਾਸਤ ਨਾਲ਼ ਜੋੜਨ ਉਹਨਾਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ।

ਕੌਮੀ ਅਵਾਰਡ ਜੇਤੂ ਅਧਿਆਪਕ ਕਰਮਜੀਤ ਸਿੰਘ ਗਰੇਵਾਲ ਨੂੰ ਇਸਤੋਂ ਪਹਿਲਾਂ “ਆਓ ਪੰਜਾਬੀ ਸਿੱਖੀਏ ਵੀਡੀਓ” ਲਈ ਅਮੈਰਿਕਨ ਇੰਡੀਆ ਫਾਂਊਂਡੇਸ਼ਨ ਟ੍ਰਸਟ ਵੱਲੋਂ ਪੂਰੇ ਭਾਰਤ ਵਿੱਚੋਂ ਪਹਿਲਾਂ ਇਨਾਮ ਮਿਲਿਆ ਸੀ। ਬਾਲ ਸਾਹਿਤ ਲਈ ਉਹਨਾਂ ਦੀਆਂ ਬਾਲ ਗੀਤ, ਬਾਲ ਕਹਾਣੀਆਂ ਤੇ ਬਾਲ ਨਾਟਕ ਦੀਆਂ 10 ਪੁਸਤਕਾਂ ਆ ਚੁੱਕੀਆਂ ਹਨ।

“ਛੱਡ ਕੇ ਸਕੂਲ ਮੈਨੂੰ ਆ” ਪੁਸਤਕ ਨੂੰ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਵੱਲੋਂ ਸਰਵੋਤਮ ਬਾਲ ਪੁਸਤਕ ਪੁਰਸਕਾਰ ਵੀ ਮਿਲਿਆ ਹੈ। ਉਹਨਾਂ ਦੇ ਲਿਖੇ ਤੇ ਗਾਏ ਇੱਕ ਗੀਤ “ਲੋਰੀ” ਨੂੰ ਭਾਰਤ ਸਰਕਾਰ ਵੱਲੋਂ ਸਵਾ ਲੱਖ ਦਾ ਇਨਾਮ ਵੀ ਮਿਲ ਚੁੱਕਿਆ ਹੈ।

ਆਪਣੀ ਨਿਰਦੇਸ਼ਨਾ ਹੇਠ ਸਕੂਲ ਬੱਚਿਆਂ ਦੀਆਂ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਤੱਕ ਅਨੇਕਾਂ ਸਫਲ ਪੇਸ਼ਕਾਰੀਆਂ ਕਰਵਾ ਚੁੱਕੇ ਹਨ। ਸਰਕਾਰੀ ਹਾਈ ਸਕੂਲ ਖੇੜੀ-ਝਮੇੜੀ ਵਿਖੇ ਪੰਜਾਬੀ ਮਾਸਟਰ ਵਜੋਂ ਸੇਵਾ ਨਿਭਾ ਰਹੇ ਇਸ ਅਧਿਆਪਕ ਨੇ ਬੱਚਿਆਂ ਲਈ ਹੋਰ ਵੀ ਬਹੁਤ ਗੀਤ ਲਿਖੇ ਤੇ ਗਾਏ ਹਨ।ਬੱਚਿਆਂ ਲਈ ਕਲਾਤਮਕ ਵਰਕਸ਼ਾਪ ਦਾ ਆਯੋਜਨ ਕਰਦੇ ਹਨ।

ਸ. ਕਰਮਜੀਤ ਸਿੰਘ ਗਰੇਵਾਲ ਨੇ ਪ੍ਰਣ ਕੀਤਾ ਕਿ ਉਹ ਮੈਨੂੰ ਪਹਿਲੀ ਵਾਰ ਬਾਲ ਸਾਹਿੱਤ ਪੁਰਸਕਾਰ ਦੇਣ ਵਾਲੀ ਮਹਾਨ ਸੰਸਥਾ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਲਈ ਆਪਣੀਆਂ ਭਵਿੱਖਤ ਸੇਵਾਵਾਂ ਸਮਰਪਿਤ ਕਰਨਗੇ। ਇਸ ਲਈ ਉਹ ਹੁਣ ਤਿੰਨ ਮਾਰਚ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਉਹ ਕਾਰਜਕਾਰਨੀ ਮੈਂਬਰਸ਼ਿਪ ਲਈ ਚੋਣ ਮੈਦਾਨ ਵਿੱਚ ਹਨ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...