Friday, April 26, 2024

ਵਾਹਿਗੁਰੂ

spot_img
spot_img

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਰਵਾਈ ਪੰਜਾਬ ‘ਚ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ

- Advertisement -

ਰਾਜਪੁਰਾ, 1 ਅਕਤੂਬਰ, 2022 (ਕੁਲਵੰਤ ਸਿੰਘ ਬੱਬੂ)
ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਅਤੇ ਉਪਭੋਗਤਾ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਰਾਜ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਅੱਜ ਰਾਜਪੁਰਾ ਦੀ ਅਨਾਜ ਮੰਡੀ ਤੋਂ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੀ ਖਰੀਦ ਮੌਕੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦੇਵੇਗੀ।

ਇਸ ਮੌਕੇ ਰਾਜਪੁਰਾ ਤੋਂ ਵਿਧਾਇਕ ਸ੍ਰੀਮਤੀ ਨੀਨਾ ਮਿੱਤਲ, ਹਲਕਾ ਘਨੌਰ ਦੇ ਵਿਧਾਇਕ ਸ੍ਰੀ ਗੁਰਲਾਲ ਘਨੌਰ, ਐਮ.ਡੀ. ਪਨਸਪ ਅੰਮ੍ਰਿਤ ਕੌਰ ਗਿੱਲ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਮੌਜੂਦ ਸਨ।

ਇਸ ਮੌਕੇ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਫ਼ਸਲ ਦਾ ਇੱਕ ਇੱਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਖਰੀਦ ਕੀਤੇ ਝੋਨੇ ਦੀ 24 ਘੰਟੇ ਵਿੱਚ ਅਦਾਇਗੀ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਕਿਹਾ ਕਿ ਭਾਰਤ ਸਰਕਾਰ ਵੱਲੋਂ ਸਰਕਾਰੀ ਖਰੀਦ ਏਜੰਸੀਆਂ ਲਈ ਕੁੱਲ 184.45 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ ਜਦੋਂ ਕਿ ਸੂਬਾ ਸਰਕਾਰ ਵੱਲੋਂ 191 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਦੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਫ਼ਸਲ ਨੂੰ ਸਾਂਭਣ ਲਈ ਪੰਜ ਲੱਖ ਗੱਟਿਆਂ ਦੀ ਜ਼ਰੂਰਤ ਹੈ ਤੇ ਸਰਕਾਰ ਕੋਲ ਸਵਾ ਪੰਜ ਲੱਖ ਗੱਟੇ ਪਹੁੰਚ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਆਰ.ਬੀ.ਆਈ ਵੱਲੋਂ ਅਕਤੂਬਰ ਮਹੀਨੇ ਲਈ 36,999 ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਟ ਪੰਜਾਬ ਸਰਕਾਰ ਕੋਲ ਆ ਚੁੱਕੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੌਜੂਦਾ ਸੀਜ਼ਨ ਦੌਰਾਨ ਪੰਜਾਬ ਮੰਡੀ ਬੋਰਡ ਵੱਲੋਂ 1804 ਪੱਕੀ ਮੰਡੀਆਂ ਤੇ 364 ਆਰਜ਼ੀ ਮੰਡੀਆਂ ਨੋਟੀਫਾਈ ਕੀਤੀਆਂ ਗਈਆਂ ਹਨ ਜਿਥੇ ਝੋਨੇ ਦੀ ਖਰੀਦ ਅਤੇ ਲਿਫ਼ਟਿੰਗ ਦੇ ਪੁਖ਼ਤਾ ਪ੍ਰਬੰਧ ਹਨ।

ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ ਇਸ ਲਈ ਸ਼ਿਕਾਇਤ ਨਿਵਾਰਨ ਕਮੇਟੀਆਂ ਦਾ ਗਠਨ ਵੀ ਕੀਤਾ ਗਿਆ ਹੈ ਜਿਸ ਵਿੱਚ ਕਿਸਾਨਾਂ ਦੇ ਨੁਮਾਇੰਦੇ, ਆੜ੍ਹਤੀਆਂ ਦੇ ਨੁਮਾਇੰਦੇ ਅਤੇ ਸਰਕਾਰੀ ਅਧਿਕਾਰੀ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਸ਼ਿਕਾਇਤ ਨਿਵਾਰਨ ਕਮੇਟੀ ਤੱਕ ਪਹੁੰਚ ਕਰ ਸਕਦਾ ਹੈ।

ਇੱਕ ਸਵਾਲ ਦੇ ਜਵਾਬ ‘ਚ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਬਾਹਰਲੇ ਸੂਬਿਆਂ ਵਿਚੋਂ ਆਉਣ ਵਾਲੇ ਝੋਨੇ ਉਤੇ ਪੂਰੀ ਤਰ੍ਹਾਂ ਮਨਾਹੀ ਹੈ। ਉਨ੍ਹਾਂ ਕਿਹਾ ਕਿ ਜੋ ਮਿਲਰਜ਼ ਨੂੰ ਲੈਕੇ ਪਾਲਿਸੀ ਬਣੀ ਹੈ ਉਸ ਪਾਲਿਸੀ ਅਨੁਸਾਰ ਬਾਹਰੋਂ ਇੱਕ ਵੀ ਦਾਣਾ ਆਉਣ ਦੀ ਗੁੰਜਾਇਸ਼ ਨਹੀਂ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਬਾਰਡਰ ਸੀਲ ਕੀਤੇ ਗਏ ਹਨ ਤੇ ਨਾਕੇ ਵੀ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦਾ ਹੀ ਮੰਡੀਆਂ ਵਿੱਚ ਝੋਨਾ ਖਰੀਦਿਆਂ ਜਾਵੇਗਾ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤਾਂ ‘ਚ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਤੇ ਆਪਣੀ ਫ਼ਸਲ ਸੁਕਾ ਕੇ ਹੀ ਮੰਡੀਆਂ ‘ਚ ਲਿਆਉਣ। ਉਨ੍ਹਾਂ ਦੱਸਿਆ ਕਿ ਮੰਡੀਆਂ ‘ਚ ਕਿਸਾਨਾਂ ਅਤੇ ਮਜ਼ਦੂਰਾਂ ਲਈ ਲੋੜੀਂਦੀਆਂ ਸਹੂਲਤਾਂ ਦੇ ਪ੍ਰਬੰਧ ਪੁਖ਼ਤਾ ਕੀਤੇ ਗਏ ਹਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...