Wednesday, June 18, 2025
spot_img
spot_img
spot_img
spot_img

Kejriwal ਦਾ ਵਿਰੋਧੀਆਂ ’ਤੇ ਤਿੱਖਾ ਹਮਲਾ: ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਕਰਨ ਵਾਲਿਆਂ ਨੇ Punjab ਨੂੰ ਬਰਬਾਦ ਕਰ ਦਿੱਤਾ

ਯੈੱਸ ਪੰਜਾਬ
ਜਲਾਲਪੁਰ (ਹੁਸ਼ਿਆਰਪੁਰ), 17 ਮਈ, 2025

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ Delhi ਦੇ ਸਾਬਕਾ ਮੁੱਖ ਮੰਤਰੀ Arvind Kejriwal ਨੇ ਅੱਜ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਹੋਣ ਕਾਰਨ ਨਸ਼ਿਆਂ ਨੇ ਸੂਬੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਸੀ।

ਨਸ਼ਾ ਮੁਕਤੀ ਯਾਤਰਾ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਦੇ ਹਾਲਾਤ ‘ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਲੋਕਾਂ ਵੱਲੋਂ ਬਹੁਤ ਹੀ ਭਾਵੁਕ ਲਹਿਜ਼ੇ ਵਿੱਚ ਦੁੱਖ-ਤਕਲੀਫਾਂ ਸਾਂਝੀਆਂ ਕੀਤੀਆਂ ਗਈਆਂ ਜਿਸ ਤੋਂ ਸਿੱਧ ਹੁੰਦਾ ਹੈ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਨਾਲ ਨਜਿੱਠਣ ਲਈ ਕੋਈ ਕਦਮ ਨਹੀਂ ਚੁੱਕਿਆ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਇਸ ਅਣਗਹਿਲੀ ਕਾਰਨ ਹੀ ਨਸ਼ਿਆਂ ਦੀ ਲਾਹਨਤ ਨੇ ਪੈਰ ਪਸਾਰ ਲਏ ਸਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਾ ਸਿਰਫ਼ ਨਸ਼ਾ ਵੇਚਣ ਵਾਲਿਆਂ ਨੂੰ ਸਰਪ੍ਰਸਤੀ ਦਿੱਤੀ ਸਗੋਂ ਉਨ੍ਹਾਂ ਨੇ ਖੁਦ ਆਪਣੇ ਸਰਕਾਰੀ ਵਾਹਨਾਂ ਵਿੱਚ ਇਹ ਕਾਰੋਬਾਰ ਚਲਾਇਆ।

‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨਸ਼ਿਆਂ ਦੇ ਖ਼ਤਰੇ ਵਿਰੁੱਧ ਸਖ਼ਤੀ ਨਾਲ ਕਾਰਵਾਈ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਨੌਜਵਾਨਾਂ ਨੂੰ ਇਸ ਲਾਹਨਤ ਦਾ ਸ਼ਿਕਾਰ ਨਹੀਂ ਹੋਣ ਦੇਵੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਉਪਰੰਤ ਸੂਬਾ ਸਰਕਾਰ ਦਾ ਮੁੱਖ ਧਿਆਨ ਹੁਣ ਨਸ਼ਾ ਪੀੜਤਾਂ ਦੇ ਮੁੜ ਵਸੇਬੇ ‘ਤੇ ਕੇਂਦਰਤ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਬਿਸਤਰਿਆਂ ਦੀ ਗਿਣਤੀ ਵਧਾਉਣ ਲਈ ਯਤਨਸ਼ੀਲ ਹੈ।

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਇਹ ਲਾਹਨਤ ਰਾਤੋ-ਰਾਤ ਨਹੀਂ ਪੈਦਾ ਹੋਈ ਬਲਕਿ ਸਾਲਾਂ ਤੋਂ ਇਸ ਨੇ ਆਪਣੇ ਪੈਰ ਪਸਾਰੇ ਹਨ, ਜਿਸ ਨਾਲ ਪਿਛਲੀਆਂ ਸਰਕਾਰਾਂ ਦੌਰਾਨ ਅਣਗਿਣਤ ਪਰਿਵਾਰ ਨਸ਼ਿਆਂ ਦੇ ਸ਼ਿਕਾਰ ਹੋਏ। ਉਨ੍ਹਾਂ ਕਿਹਾ ਕਿ ਨਸ਼ਿਆਂ ਨੇ ਸੂਬੇ ਦੀਆਂ ਕਈ ਪੀੜ੍ਹੀਆਂ ਨੂੰ ਬਰਬਾਦ ਕਰ ਦਿੱਤਾ ਹੈ, ਜਿਸ ਨਾਲ ਉਨ੍ਹਾਂ ਦੇ ਪਰਿਵਾਰਾਂ ਨੂੰ ਬੇਹੱਦ ਦੁੱਖ ਸਹਿਣਾ ਪਿਆ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨਾ ਸਿਰਫ਼ ਨਸ਼ੇ ਦੀ ਸਪਲਾਈ ਲਾਈਨ ਤੋੜ ਰਹੀ ਹੈ ਬਲਕਿ ਸੂਬਾ ਸਰਕਾਰ ਨਸ਼ਾ ਪੀੜਤਾਂ ਦੇ ਮੁੜ ਵਸੇਬੇ ‘ਤੇ ਵੀ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਮੱਸਿਆ ਨੂੰ ਆਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਹੱਲ ਕੀਤਾ ਜਾ ਸਕਦਾ ਹੈ।

‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸੂਬਾ ਸਰਕਾਰ ਦੋਹਰੀ ਨੀਤੀ ਅਪਣਾਏਗੀ, ਜਿਸ ਤਹਿਤ ਇੱਕ ਪਾਸੇ ਨਸ਼ਾ ਤਸਕਰੀ ਨੂੰ ਠੱਲ੍ਹ ਪਾਈ ਜਾਵੇਗੀ ਅਤੇ ਦੂਜੇ ਪਾਸੇ ਨਸ਼ਿਆਂ ਦੀ ਲਾਹਨਤ ਨਾਲ ਨਜਿੱਠਣ ਲਈ ਨੌਜਵਾਨਾਂ ਦੀ ਸਕਾਰਾਤਮਕ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਗਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਨਸ਼ਿਆਂ ਦੀ ਦਲਦਲ ਚੋਂ ਬਾਹਰ ਹੋਵੇਗਾ ਅਤੇ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਸਮੇਂ ਦੀ ਮੰਗ ਹੈ ਕਿ ਪੰਜਾਬ ਦੁਨੀਆ ਭਰ ਵਿੱਚ ਆਪਣੀ ਪੁਰਾਤਨ ਸ਼ਾਨ ਮੁੜ ਬਹਾਲ ਕਰੇ ਅਤੇ ਹਰ ਖੇਤਰ ਵਿੱਚ ਦੁਨੀਆਂ ਦਾ ਝੰਡਾ ਬਰਦਾਰ ਬਣ ਕੇ ਉਭਰੇ।

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ਾਨਦਾਰ ਸਫਲਤਾ ਲਈ ਵੀ ਵਧਾਈ ਦਿੱਤੀ।

ਉਨ੍ਹਾਂ ਕਿਹਾ ਕਿ ਇਹ ਦੇਖ ਕੇ ਬੜੀ ਤਸੱਲੀ ਹੁੰਦੀ ਹੈ ਕਿ ਉਹ ਪਿੰਡ ਜੋ ਨਸ਼ਿਆਂ ਦੇ ਮਾਰੂ ਪ੍ਰਭਾਵ ਹੇਠ ਸਨ, ਹੁਣ ਸੂਬਾ ਸਰਕਾਰ ਦੇ ਸਾਂਝੇ ਯਤਨਾਂ ਕਾਰਨ ਨਸ਼ਾ ਮੁਕਤ ਹੋ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਵੱਲੋਂ ਨਸ਼ਾ ਤਸਕਰਾਂ ਨੂੰ ਸਰਪ੍ਰਸਤੀ ਦਿੱਤੀ ਜਾਂਦੀ ਸੀ, ਪਰ ਹੁਣ 10,000 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਵਿੱਚੋਂ 8500 ਵੱਡੀਆਂ ਮੱਛੀਆਂ ਹਨ।

‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਜ਼ਮੀਨੀ ਪੱਧਰ ’ਤੇ ਲਿਜਾਇਆ ਜਾਵੇਗਾ ਅਤੇ ਸੂਬੇ ਦੇ ਲਗਭਗ 13000 ਪਿੰਡਾਂ ਨਾਲ ਰਾਬਤਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਢੰਗ ਨਾਲ ਵਰਤਣ ਲਈ ਪੰਜਾਬ ਸਰਕਾਰ ਸੂਬੇ ਦੇ ਹਰ ਪਿੰਡ ਵਿੱਚ ਸਟੇਡੀਅਮ ਬਣਾਏਗੀ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੇਡਾਂ ਨੂੰ ਵੱਡੇ ਪੱਧਰ ’ਤੇ ਉਤਸ਼ਾਹਿਤ ਕਰਨ ਲਈ 3000 ਵੱਡੇ ਪਿੰਡਾਂ ਵਿੱਚ 3000 ਜਿੰਮ ਬਣਾਏ ਜਾਣਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬੇ ਨੇ ਪਹਿਲਾਂ ਹੀ ਆਪਣੇ ਨੌਜਵਾਨਾਂ ਨੂੰ ਲਗਭਗ 54000 ਨੌਕਰੀਆਂ ਦਿੱਤੀਆਂ ਹਨ ਅਤੇ ਹੁਣ ਹਰ ਪਿੰਡ ਵਿੱਚ ਨੌਜਵਾਨਾਂ ਲਈ ਰੁਜ਼ਗਾਰ ਯਕੀਨੀ ਬਣਾਉਣ ਲਈ ਸੁਚੱਜੀ ਯੋਜਨਾ ਉਲੀਕੀ ਗਈ ਹੈ।

ਅਹਿਮ ਖ਼ਬਰਾਂ

[td_block_social_counter custom_title="ਸਾਡੇ ਨਾਲ ਜੁੜੋ" block_template_id="td_block_template_17" header_color="#32c4db" facebook="yespunjab" twitter="yespunjab" f_header_font_transform="capitalize" f_header_font_weight="700"]

Yes Punjab TV

ਸਿੱਖ ਜਗ਼ਤ

ਮਨੋਰੰਜਨ

ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: Sandhwan ਨੇ ਸੁਝਾਅ ਪ੍ਰਾਪਤ ਕਰਨ ਲਈ ਪ੍ਰੋਫੈਸਰਾਂ ਅਤੇ Ammy Virk ਨਾਲ ਕੀਤੀ ਮੀਟਿੰਗ

ਯੈੱਸ ਪੰਜਾਬ ਚੰਡੀਗੜ੍ਹ, 7 ਜੂਨ, 2025 Punjab ਵਿਧਾਨ ਸਭਾ ਸਪੀਕਰ ਸ. Kultar Singh Sandhwan ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਮਨਾਉਣ ਸੰਬੰਧੀ...

Raj Mawar ਦਾ ਨਵਾਂ ਗੀਤ “ਝੂਠ ਬੋਲਣਾ” ਦਿਲ ਨੂੰ ਛੂਹਣ ਵਾਲਾ ਰਿਲੀਜ਼

ਯੈੱਸ ਪੰਜਾਬ 26 ਮਈ, 2025 ਆਪਣੀ ਗਹਿਰੀ ਅਤੇ ਜਜ਼ਬਾਤੀ ਆਵਾਜ਼ ਲਈ ਮਸ਼ਹੂਰ Raj Mawar ਆਪਣਾ ਨਵਾਂ ਰੋਮਾਂਟਿਕ ਗੀਤ “ਝੂਠ ਬੋਲਣਾ” ਲੈ ਕੇ ਵਾਪਸ ਆਏ ਹਨ। ਇਹ ਗੀਤ...

Lakhwinder Wadali ਦੀ ਸੂਫੀ ਸ਼ਾਇਰੀ ਅਤੇ ਚਰਚਿਤ ਗੀਤਾਂ ਨੇ ਰੁਸ਼ਨਾਈ ਸੁਰਮਈ ਸ਼ਾਮ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 25 ਮਈ, 2025 ਬੀਤੀ ਰਾਤ ਸ਼ਾਨ-ਏ-ਪੰਜਾਬ ਕਲੱਬ ਵੱਲੋਂ ਪਾਲ ਪ੍ਰੋਡਕਸ਼ਨ ਈਵੈਂਟ ਮੈਨਜਮੈਂਚ ਦੇ ਸਹਿਯੋਗ ਨਾਲ ਪ੍ਰਸਿੱਧ ਪੰਜਾਬੀ ਸੂਫੀ ਅਤੇ ਸਭਿਆਚਾਰਕ ਗੀਤਾਂ ਦੇ...

ਪੱਤਰਕਾਰ Barjinder Singh Brar ਦੇ ‘ਕੁੰਡਲ’ ਗੀਤ ਨੂੰ ਗੱਭਰੂਆਂ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ

ਯੈੱਸ ਪੰਜਾਬ ਲੁਧਿਆਣਾ, 21 ਮਈ, 2025 ਪੱਤਰਕਾਰ Barjinder Singh Brar ਦਾ ਲਿਖਿਆ ਗਾਣਾ 'ਕੁੰਡਲ' ਲੋਕ ਬੁੱਲ੍ਹਾਂ 'ਤੇ ਚਰਚਾ ਬਣਿਆ ਹੋਇਆ ਹੈ ਅਤੇ ਇਸ ਗੀਤ ਨੂੰ ਮੁੱਛ...

Shaunki Sardar ਦਾ ਪ੍ਰੀਮੀਅਰ: ਨਾਮਵਰ ਕਲਾਕਾਰਾਂ ਅਤੇ ਪ੍ਰਸ਼ੰਸਕਾਂ ਦੀ ਹਾਜ਼ਰੀ ਨੇ ਹੋਰ ਵੀ ਖ਼ਾਸ ਬਣਾਏ ਇਹ ਯਾਦਗਾਰੀ ਪਲ

ਯੈੱਸ ਪੰਜਾਬ 17 ਮਈ, 2025 ਲੰਬੇ ਸਮੇਂ ਤੋਂ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਪੰਜਾਬੀ ਫਿਲਮ 'Shaunki Sardar' ਦਾ ਗ੍ਰੈਂਡ ਪ੍ਰੀਮੀਅਰ ਵੱਡੀ ਧੂਮਧਾਮ ਨਾਲ ਹੋਇਆ। ਜਿੱਥੇ ਜੋਸ਼,...

Guru Randhawa, Babbu Maan ਦੀ “ਸ਼ੌਂਕੀ ਸਰਦਾਰ” 16 ਮਈ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼

ਯੈੱਸ ਪੰਜਾਬ ਬਠਿੰਡਾ, 14 ਮਈ, 2025 ਬੇਸਬਰੀ ਨਾਲ ਉਡੀਕ ਰਹੀ Punjabi ਫ਼ਿਲਮ Shaunki Sardar ਦੀ ਪ੍ਰੈਸ ਕਾਨਫਰੰਸ Bathinda ਵਿੱਚ ਹੋਈ, ਜਿਸਨੇ ਫੈਨਜ਼ ਅਤੇ ਮੀਡੀਆ ਵਿਚਕਾਰ ਜੋਸ਼...

Babbu Maan ਅਤੇ Guru Randhawa ਦੀ ਪੰਜਾਬੀ ਫ਼ਿਲਮ ‘Shaunki Sardar’ ਦਾ ਟਰੇਲਰ ਜਾਰੀ, ਫ਼ਿਲਮ 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 2 ਮਈ, 2025 ਅੱਜ Mohali 'ਚ ਪੰਜਾਬੀ ਫਿਲਮ Shaunki Sardar ਦੇ ਟਰੇਲਰ ਦੀ ਸ਼ਾਨਦਾਰ ਲਾਂਚਿੰਗ ਹੋਈ। ਇਹ ਫਿਲਮ ਜੀ ਸਟੂਡੀਓਜ਼, ਬੌਸ ਮਿਊਜ਼ਿਕਾ ਰਿਕਾਰਡਜ਼ ਪ੍ਰਾਈਵੇਟ...

Hollywood ਸਿਤਾਰੇ ਐਡਵਰਡ ਸੋਨਨਬਲਿਕ ਤੇ ਮਾਰਕ ਬੈਨਿੰਗਟਨ ‘Guru Nanak Jahaz’ ਰਾਹੀਂ ਕਰ ਰਹੇ ਹਨ ਪੰਜਾਬੀ ਇੰਡਸਟਰੀ ਵਿੱਚ ਡੈਬਿਊ

ਯੈੱਸ ਪੰਜਾਬ 24 ਅਪ੍ਰੈਲ, 2025 ਇਤਿਹਾਸਕ ਕੋਮਾਗਾਟਾ ਮਾਰੂ ਘਟਨਾ 'ਤੇ ਆਧਾਰਿਤ ਬਹੁਤ ਹੀ ਉਤਸ਼ਾਹਤ ਪੰਜਾਬੀ ਫਿਲਮ "Guru Nanak Jahaz" 1 ਮਈ 2025 ਨੂੰ ਰਿਲੀਜ਼ ਹੋਣ ਜਾ...

ਖ਼ੇਡ ਖ਼ਬਰ

Gatka Pythian Games ਚ ਸ਼ਾਮਲ – ਕੌਮਾਂਤਰੀ ਮੁਕਾਬਲੇ ਹੋਣਗੇ ਅਗਲੇ ਸਾਲ: Bijender Goel

ਯੈੱਸ ਪੰਜਾਬ ਚੰਡੀਗੜ੍ਹ/ਨਵੀਂ ਦਿੱਲੀ, 13 ਜੂਨ, 2025 Gatka ਖੇਡ ਨੂੰ ਬਾਕਾਇਦਾ ਪੀਥੀਅਨ ਸੱਭਿਆਚਾਰਕ ਖੇਡਾਂ ਵਿੱਚ ਸ਼ਾਮਲ ਕਰ ਲਿਆ ਗਿਆ ਹੈ ਅਤੇ ਅਗਲੇ ਸਾਲ ਮਾਸਕੋ ਵਿੱਚ ਹੋਣ...

Tarn Taran ਦੀਆਂ ਸੁਖਮਨਦੀਪ ਕੌਰ ਅਤੇ ਕਿਰਨਦੀਪ ਕੌਰ Kurash Championship ਟੀਮ ਲਈ ਸਿਲੈਕਟ

ਯੈੱਸ ਪੰਜਾਬ ਤਰਨ ਤਾਰਨ, 31 ਮਈ, 2025 ਪੜਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਆਪਣੀ ਯੋਗਤਾ ਸਿੱਧ ਕਰਦੀ ਹੈ, ਕਿ ਜ਼ਿਲ੍ਹਾ Tarn Taran ਦੀਆਂ ਸ਼ਹਿਜ਼ਾਦੀਆਂ ਨੇ...

Sacramento ਵਿੱਚ ਕਰਵਾਏ ਗਏ ਕਬੱਡੀ ਕੱਪ ਵਿੱਚ ਐਤਕਾਂ New York Metro ਤੇ Kings Club Sacramento ਨੇ ਸਾਂਝੇ ਤੌਰ ਤੇ ਟਰਾਫੀ ਜਿੱਤੀ

ਹੁਸਨ ਲੜੋਆ ਬੰਗਾ ਸੈਕਰਮੈਂਟੋ,  ਕੈਲੀਫੋਰਨੀਆ, 31 ਮਈ, 2025 ਕਿੰਗਸ ਸਪੋਰਟਸ ਕਲਚਰ ਕਲੱਬ ਆਫ Sacramento ਵੱਲੋਂ ਕਰਵਾਏ ਗਏ Kabaddi Cup ਦੇ ਵਿੱਚ ਐਤਕਾਂ ਵੀ ਵੱਖ ਵੱਖ ਟੀਮਾਂ ਨੇ...

ਵਿਕਟਰ ਮਿਨੀ ਪੰਜਾਬ ਸਟੇਟ ਰੈਂਕਿੰਗ Badminton Tournament ਜਲੰਧਰ ‘ਚ ਸ਼ੁਰੂ

ਯੈੱਸ ਪੰਜਾਬ ਜਲੰਧਰ, 30 ਮਈ, 2025 ਵਿਕਟਰ ਮਿਨੀ Punjab State Ranking Badminton Tournament ਦੀ ਸ਼ੁਰੂਆਤ ਅੱਜ ਰਾਇਜ਼ਾਦਾ ਹੰਸਰਾਜ ਬੈਡਮਿੰਟਨ ਸਟੇਡਿਅਮ, ਜਲੰਧਰ ਵਿੱਚ ਜੋਸ਼ ਅਤੇ ਉਤਸ਼ਾਹ ਨਾਲ...

ਇੰਨੋਸੈਂਟ ਹਾਰਟਸ ਸਪੋਰਟਸ ਹੱਬ, ਲੋਹਾਰਾਂ ਨੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਕੀਤਾ ਆਯੋਜਨ

ਯੈੱਸ ਪੰਜਾਬ ਜਾਲੰਧਰ, 19 ਮਈ, 2025 Innocent Hearts Sports Hub, ਲੋਹਾਰਾਂ ਨੇ ਇੰਨੋਸੈਂਟ ਹਾਰਟਸ ਲੋਹਾਰਾਂ ਕੈਂਪਸ ਵਿਖੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਆਯੋਜਨ ਕੀਤਾ। ਇਸ...

Innocent Hearts School, ਲੋਹਾਰਾਂ ਦਾ ਸ਼ੂਟਿੰਗ ਚੈਂਪੀਅਨਸ਼ਿਪ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ

ਯੈੱਸ ਪੰਜਾਬ ਜਲੰਧਰ, 5 ਮਈ, 2025 Innocent Hearts School, ਲੋਹਾਰਾਂ ਨੇ ਇੱਕ ਵਾਰ ਫਿਰ 10ਵੀਂ ਕਰਨਲਜ਼ ਸ਼ਾਰਪਸ਼ੂਟਰਜ਼ ਓਪਨ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚੋਟੀ ਦਾ ਸਨਮਾਨ ਪ੍ਰਾਪਤ ਕਰਕੇ ਖੇਡਾਂ...

Innocent Hearts Premiere League: ਆਈਐਚਪੀਐਲ, ਕ੍ਰਿਕਟ ਦਾ ਉਤਸ਼ਾਹ ਨਾਲ ਹੋਇਆ ਉਦਘਾਟਨ

ਯੈੱਸ ਪੰਜਾਬ ਜਲੰਧਰ, 24 ਅਪ੍ਰੈਲ, 2025 Innocent Hearts Premiere League (ਆਈਐਚਪੀਐਲ) ਸੀਜ਼ਨ 1- ਕ੍ਰਿਕਟ ਦਾ ਅਧਿਕਾਰਤ ਤੌਰ 'ਤੇ ਉਦਘਾਟਨ ਕੀਤਾ ਗਿਆ , ਜੋ ਕਿ ਇੱਕ ਦਿਲਚਸਪ ਖੇਡ...

PSPCL ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ Harbhajan Singh ETO ਦਾ ਐਲਾਨ

ਯੈੱਸ ਪੰਜਾਬ ਪਟਿਆਲਾ, 22 ਅਪ੍ਰੈਲ, 2025 Punjab ਵਿੱਚ ਖੇਡਾਂ ਦੇ ਜਜ਼ਬੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਿੱਚ, ਬਿਜਲੀ ਮੰਤਰੀ Harbhajan Singh ETO ਨੇ ਐਲਾਨ ਕੀਤਾ...
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼