Wednesday, April 24, 2024

ਵਾਹਿਗੁਰੂ

spot_img
spot_img

Kejriwal ਸਰਕਾਰ ਨੇ ਔਖ਼ੇ ਸਮੇਂ ਫ਼ੜੀ ਕਿਸਾਨਾਂ ਦੀ ਬਾਂਹ: Anmol Gagan Mann

- Advertisement -

ਯੈੱਸ ਪੰਜਾਬ
ਨਵੀਂ ਦਿੱਲੀ/ਚੰਡੀਗੜ੍ਹ, 28 ਨਵੰਬਰ, 2020 –
”ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਦਿੱਲੀ ਦੀ ਸਰਕਾਰ ਹਰ ਸੰਭਵ ਮਦਦ ਕਰੇਗੀ। ਕਿਸਾਨ ਜਿਸ ਥਾਂ ਉਤੇ ਵੀ ਬੈਠ ਕੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰਨਗੇ, ਉਨ੍ਹਾਂ ਦੀ ਦੇਖਭਾਲ ਕਰਨਾ ਕੇਜਰੀਵਾਲ ਸਰਕਾਰ ਦਾ ਮੁੱਖ ਫਰਜ਼ ਹੈ।”

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਧਰਨਾ ਦੇ ਰਹੇ ਕਿਸਾਨਾਂ ਨੂੰ ਮਿਲਣ ਤੋਂ ਬਾਅਦ ਕੀਤਾ। ਉਨ੍ਹਾਂ ਨੇ ਕਿਹਾ ਕਿ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਕਿਸਾਨਾਂ ਦੇ ਸੰਘਰਸ਼ ਕਰਨ ਦੇ ਜਮਹੂਰੀ ਹੱਕ ਦੀ ਰਾਖੀ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰੇਗੀ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ ਅਤੇ ਉਨ੍ਹਾਂ ਨਾਲ ਕਿਸੇ ਪ੍ਰਕਾਰ ਦਾ ਧੱਕਾ ਬਰਦਾਸਤ ਨਹੀਂ ਕੀਤਾ ਜਾਵੇਗਾ।

ਚੱਢਾ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਪਹਿਲਾਂ ਤੋਂ ਹੀ ਬੁਰਾੜੀ ਦੇ ਗਰਾਉਂਡ ਵਿਚ ਪਾਣੀ, ਬਿਜਲੀ, ਪਖਾਨੇ, ਦਵਾਈਆਂ ਅਤੇ ਲੰਗਰ ਦਾ ਪ੍ਰਬੰਧ ਕਰ ਦਿੱਤਾ ਸੀ, ਪ੍ਰੰਤੂ ਕਿਉਂ ਜੋ ਕਿਸਾਨ ਕੁੰਡਲੀ ਬਾਰਡਰ ਉਤੇ ਬੈਠਕੇ ਹੀ ਆਪਣਾ ਸੰਘਰਸ਼ ਕਰਨਾ ਚਾਹੁੰਦੇ ਹਨ, ਕੇਜਰੀਵਾਲ ਸਰਕਾਰ ਹੁਣ ਉਸ ਸਥਾਨ ਉਤੇ ਮੁਢਲੀਆਂ ਸਹੂਲਤਾਵਾਂ ਪ੍ਰਦਾਨ ਕਰੇਗੀ। ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਦੇ ਹਰ ਫੈਸਲੇ ਦਾ ਸਤਿਕਾਰ ਕਰਦੀ ਹੈ ਅਤੇ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜਕੇ ਸੰਘਰਸ਼ ਆਪਣਾ ਬਣਦਾ ਯੋਗਦਾਨ ਦਿੰਦੀ ਰਹੇਗੀ।

ਆਪ ਆਗੂ ਅਤੇ ਯੂਥ ਵਿੰਗ ਪੰਜਾਬ ਦੇ ਸੂਬਾ ਸਹਿ ਪ੍ਰਧਾਨ ਅਨਮੋਲ ਗਗਨ ਮਾਨ ਨੇ ਅਰਵਿੰਦ ਕੇਜਰੀਵਾਲ ਦੀ ਦਿੱਲੀ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਔਖੇ ਵੇਲੇ ਲਈ ਬਾਂਹ ਫੜ੍ਹਨ ਲਈ ਅਸੀਂ ਹਮੇਸ਼ਾ ਅਰਵਿੰਦ ਕੇਜਰੀਵਾਲ ਦੇ ਰਿਣੀ ਰਹਾਂਗੇ।

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਇਹ ਗੱਲ ਸਮਝ ਲਵੇ ਕਿ ਕਿਸਾਨ ਆਪਣਾ ਬਣਦਾ ਹੱਕ ਲਏ ਬਿਨਾਂ ਨਹੀਂ ਮੁੜਨਗੇ, ਇਸ ਲਈ ਜਿੰਨਾ ਜਲਦੀ ਹੋ ਸਕੇ ਉਨ੍ਹਾਂ ਦੀਆਂ ਮੰਨ ਕੇ ਮੁੱਦਾ ਦਾ ਇਕ ਸਾਰਥਿਕ ਹੱਲ ਦੇਣ ਵੱਲ ਕਦਮ ਪੁੱਟੇ।

ਉਨ੍ਹਾਂ ਕਿਹਾ ਕਿ ਪਹਿਲਾਂ ਵੀ ਖੱਟਰ ਸਰਕਾਰ ਨੇ ਆਪਣੀ ਪੂਰੀ ਵਾਹ ਲਾ ਕੇ ਕਿਸਾਨਾਂ ਨੂੰ ਰੋਕਣ ਦਾ ਯਤਨ ਕੀਤਾ ਹੈ, ਪ੍ਰੰਤੂ ਉਨ੍ਹਾਂ ਦੇ ਪੱਲੇ ਕੁੱਝ ਨਹੀਂ ਪਿਆ।

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,184FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...