Saturday, December 9, 2023

ਵਾਹਿਗੁਰੂ

spot_img

ਕੇਜਰੀਵਾਲ ਤੇ ਭਗਵੰਤ ਮਾਨ 2 ਅਕਤੂਬਰ ਨੂੰ ਪਟਿਆਲਾ ਦੇ ਮਾਤਾ ਕੌਸ਼ੱਲਿਆ ਹਸਪਤਾਲ ‘ਚ ਨਵੇਂ ICU ਤੇ NICU ਦਾ ਕਰਨਗੇ ਉਦਘਾਟਨ: ਡਾ. ਬਲਬੀਰ ਸਿੰਘ

- Advertisement -

ਵੈਂਟੀਲੇਟਰ ਤੇ ਕਾਰਡੀਆਕ ਮਾਨੀਟਰ ਮਸ਼ੀਨਾਂ ਵਾਲੇ 66 ਨਵੇਂ ਬੈੱਡ ਮਰੀਜਾਂ ਦੀ ਸੇਵਾ ਲਈ ਤਿਆਰ

ਯੈੱਸ ਪੰਜਾਬ
ਪਟਿਆਲਾ, 30 ਸਤੰਬਰ, 2023:
ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਕ੍ਰਾਂਤੀ ਦੀ ਦਿਸ਼ਾ ਵੱਲ ਇੱਕ ਹੋਰ ਕਦਮ ਅੱਗੇ ਵਧਾ ਰਹੀ ਹੈ। 2 ਅਕਤੂਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਟਿਆਲਾ ਦੇ ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ ਵਿਖੇ ਨਵੇਂ ਆਈ.ਸੀ.ਯੂ. ਅਤੇ ਐਨ.ਆਈ.ਸੀ.ਯੂ ਦਾ ਉਦਘਾਟਨ ਕਰਨਗੇ। ਦੋਵੇਂ ਮੁੱਖ ਮੰਤਰੀ 550 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਵਿੱਚ ਮਿਸ਼ਨ ਸਿਹਤਮੰਦ ਪੰਜਾਬ ਦੀ ਵੀ ਸ਼ੁਰੂਆਤ ਵੀ ਕਰਨਗੇ।

ਇਹ ਪ੍ਰਗਟਾਵਾ ਅੱਜ ਰਾਜ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਅਤੇ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਚੇਅਰਮੈਨ ਗੁਰਦੇਵ ਸਿੰਘ ਲੱਖਣਾ ਤੇ ਜਗਰੂਪ ਸਿੰਘ ਸੇਖਵਾਂ ਵੀ ਮੌਜੂਦ ਸਨ।

ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਆਦਮੀ ਕਲੀਨਿਕ ਅਤੇ ਸੀਐਮ ਦੀ ਯੋਗਸ਼ਾਲਾ ਦੀ ਸਫ਼ਲਤਾ ਤੋਂ ਬਾਅਦ ਇਹ ਸਿਹਤ ਕਰਾਂਤੀ ਵੱਲ ਇੱਕ ਹੋਰ ਕਦਮ ਹੈ। ਉਨ੍ਹਾਂ ਦੱਸਿਆ ਕਿ ਮਾਤਾ ਕੌਸ਼ੱਲਿਆ ਹਸਪਤਾਲ ਵਿਖੇ ਵੈਂਟੀਲੇਟਰ ਅਤੇ ਕਾਰਡੀਆਕ ਮਾਨੀਟਰ ਵਾਲੇ 66 ਬੈੱਡ ਲਗਾਏ ਗਏ ਹਨ, ਜਿਹੜੇ ਕਿ ਐਮਰਜੈਂਸੀ, ਸਰਜਰੀ ਤੋਂ ਪਹਿਲਾਂ ਤੇ ਬਾਅਦ ਵਿੱਚ ਮਰੀਜਾਂ ਦੀ ਸੰਭਾਲ ਕਰਨਗੇ। ਇਸਦੇ ਨਾਲ ਹੀ ਐਨ.ਆਈ.ਸੀ.ਯੂ. ਨਵਜਾਤ ਬੱਚਿਆਂ ਦੀ ਸੰਭਾਲ ਕਰੇਗਾ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਰਾਜ ਅੰਦਰ 664 ਆਮ ਆਦਮੀ ਕਲੀਨਿਕ ਖੋਲ੍ਹੇ, ਜਿਨ੍ਹਾਂ ਵਿੱਚ 58 ਲੱਖ ਤੋਂ ਵੱਧ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਟੀਚਾ ਸੂਬਾ ਵਾਸੀਆਂ ਨੂੰ ਬਿਹਤਰ ਤੇ ਮੁਫਤ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ। ਸਿਹਤ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਬਨਣ ਤੋਂ ਬਾਅਦ ਲੋਕਾਂ ਨੂੰ ਬਿਮਾਰੀਆਂ ਦਾ ਜਲਦੀ ਪਤਾ ਲੱਗ ਜਾਂਦਾ ਹੈ ਅਤੇ ਇਸ ਨਾਲ ਉਨ੍ਹਾਂ ਦੀ ਜਾਨ ਅਤੇ ਪੈਸੇ ਦੀ ਬੱਚਤ ਹੁੰਦੀ ਹੈ ਕਿਉਂਕਿ ਉਹਨਾਂ ਨੂੰ ਸਮੇਂ ਸਿਰ ਸਹੀ ਇਲਾਜ ਮਿਲਦਾ ਹੈ। ਜਦੋਂਕਿ ਸੀਐਮ ਦੀ ਯੋਗਸ਼ਾਲਾ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਲਈ ਉਤਸ਼ਾਹਿਤ ਕਰ ਰਹੀ ਹੈ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਢਲੀ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਤੋਂ ਬਾਅਦ ਸਾਡੀ ਸਰਕਾਰ ਦਾ ਅਗਲਾ ਟੀਚਾ ਸੈਕੰਡਰੀ ਸਿਹਤ ਸੰਭਾਲ ਨੂੰ ਮਜ਼ਬੂਤ ਕਰਨਾ ਹੈ। ਇਸ ਲਈ 550 ਕਰੋੜ ਖ਼ਰਚਕੇ ਸਾਰੇ ਜ਼ਿਲ੍ਹਾ ਹਸਪਤਾਲ, ਸਬ ਡਿਵੀਜ਼ਨ ਹਸਪਤਾਲ ਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਐਮਰਜੈਂਸੀ ਬਲਾਕ, ਸੀਟੀ ਸਕੈਨ, ਐਮਆਰਆਈ, ਵੈਂਟੀਲੇਟਰ, ਕਾਰਡੀਅਕ ਮਾਨੀਟਰ ਬੈੱਡ ਆਦਿ ਦੇ ਨਾਲ ਲੈਸ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿੱਚ 19 ਜ਼ਿਲ੍ਹਾ ਹਸਪਤਾਲ, 6 ਸਬ ਡਵੀਜ਼ਨ ਹਸਪਤਾਲ ਅਤੇ 40 ਕਮਿਊਨਿਟੀ ਹੈਲਥ ਕੇਅਰ ਸੈਂਟਰਾਂ ਨੂੰ ਅਪਗਰੇਡ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਨ ਜਾ ਰਿਹਾ ਹੈ ਜਿੱਥੇ ਮਰੀਜ਼ ਸੁਵਿਧਾ ਕੇਂਦਰ ਹੋਣਗੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮੰਨਣਾ ਹੈ ਕਿ ਕਲੀਨਿਕਲ ਇਲਾਜ ਸਿਹਤ ਸੇਵਾਵਾਂ ਦਾ ਸਿਰਫ ਇੱਕ ਪਹਿਲੂ ਹੈ ਜਦਕਿ ਮਾਨਸਿਕ ਅਤੇ ਭਾਵਨਾਤਮਕ ਸਹਾਇਤਾ ਅਤੇ ਹਮਦਰਦੀ ਦੂਜਾ ਮੁੱਖ ਪਹਿਲੂ ਹੈ, ਇਸ ਲਈ ਮਰੀਜ਼ਾਂ ਦਾ ਸਹੀ ਮਾਰਗਦਰਸ਼ਨ ਕਰਨ ਲਈ ਮਰੀਜ਼ ਸੁਵਿਧਾ ਕੇਂਦਰ ਖੋਲ੍ਹੇ ਜਾਣਗੇ, ਜਿੱਥੇ ਮਰੀਜਾਂ ਲਈ ਪੀਣ ਵਾਲਾ ਪਾਣੀ ਤੇ ਬੈਠਣ ਲਈ ਢੁਕਵੀਂ ਥਾਂ ਵਰਗੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇੱਥੇ ਮਰੀਜ਼ ਅਤੇ ਵਾਰਸ ਹਸਪਤਾਲਾਂ ਬਾਬਤ ਫੀਡਬੈਕ ਵੀ ਦੇ ਸਕਣਗੇ।

ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਜਲਦੀ ਹੀ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਆਧੁਨਿਕ ਆਪ੍ਰੇਸ਼ਨ ਥੀਏਟਰ, ਲੇਬਰ ਰੂਮ ਅਤੇ ਐਮਰਜੈਂਸੀ ਬਲਾਕ ਹੋਣਗੇ ਜਿਸ ਨਾਲ ਇਨਫੈਕਸ਼ਨ ਦੀਆਂ ਸੰਭਾਵਨਾਵਾਂ ਵਿੱਚ ਕਾਫੀ ਕਮੀ ਆਵੇਗੀ ਅਤੇ ਜਾਨਾਂ ਬਚ ਜਾਣਗੀਆਂ। ਉਨ੍ਹਾਂ ਕਿਹਾ ਕਿ ਵਾਰਡਾਂ ਨੂੰ ਵਾਤਾਨਕੂਲ ਕਰਨਾ ਵੀ ਉਨ੍ਹਾਂ ਦੀ ਤਰਜੀਹਾਂ ‘ਚ ਸ਼ਾਮਲ ਹੈ।

ਉਂਨ੍ਹਾਂ ਕਿਹਾ ਕਿ ਸੂਬੇ ਦੇ ਹਸਪਤਾਲਾਂ ਨੂੰ ਡਿਜ਼ੀਟਲ ਕਰਨ ਲਈ ਫਰੀਦਕੋਟ ਦੇ ਹਸਪਤਾਲ ਵਿੱਚ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ ਅਤੇ ਇਸ ਦੇ ਲਾਗੂ ਹੋਣ ਨਾਲ ਕੋਈ ਵੀ ਮਰੀਜ ਕਿਸੇ ਵੀ ਹਸਪਤਾਲ ‘ਚ ਜਾਕੇ ਆਪਣਾ ਇਲਾਜ ਕਰਵਾ ਸਕੇਗਾ। ਡਾ.ਬਲਬੀਰ ਨੇ ਕਿਹਾ ਕਿ ਏਮਜ਼ ਦੇ ਅਧਿਐਨ ਅਨੁਸਾਰ ਗਰੀਬੀ ਦਾ ਵੱਡਾ ਕਾਰਨ ਸਿਹਤ ਸੰਭਾਲ ਉਤੇ ਹੋਣ ਵਾਲੇ ਖਰਚੇ ਹਨ, ਇਸੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦਾ ਟੀਚਾ ਸੂਬੇ ਦੇ 80 ਫੀਸਦੀ ਲੋਕਾਂ ਦਾ ਇਲਾਜ ਉਤੇ ਜ਼ੀਰੋ ਬਿਲ ਕਰਨਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਦਿੱਲੀ ਗੁਰਦੁਆਰਾ ਕਮੇਟੀ ਡੱਟ ਕੇ ਮੇਘਾਲਿਆ ਦੇ 500 ਸਿੱਖ ਪਰਿਵਾਰਾਂ ਦੇ ਹਿੱਤਾਂ ਦੀ ਰਾਖੀ ਕਰੇਗੀ: ਕਾਹਲੋਂ

ਯੈੱਸ ਪੰਜਾਬ ਨਵੀਂ ਦਿੱਲੀ, 8 ਦਸੰਬਰ, 2023: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਕਮੇਟੀ ਦੇ ਇਕ ਉਚ ਪੱਧਰੀ ਵਫਦ ਵੱਲੋਂ ਮੇਘਾਲਿਆ ਵਿਚ 500...

ਸਿੱਖ ਫੈਡਰੇਸ਼ਨਾਂ ਵੱਲੋਂ ‘ਬੰਦੀ ਸਿੰਘਾਂ’ ਦੀ ਰਿਹਾਈ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ: ਪੀਰ ਮੁਹੰਮਦ

ਯੈੱਸ ਪੰਜਾਬ ਅੰਮ੍ਰਿਤਸਰ, 8 ਦਸੰਬਰ, 2023: ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਪ੍ਰਧਾਨ ਸਿੱਖ ਸਟੂਡੈਂਟਸ ਫੈਡਰੇਸ਼ਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਆਪਣੀ ਅੰਮ੍ਰਿਤਸਰ ਫ਼ੇਰੀ ਦੌਰਾਨ ‘ਬੰਦੀ ਸਿੰਘਾਂ’ ਦੇ ਕੇਸਾਂ...

ਮਨੋਰੰਜਨ

ਸੰਗੀਤਕਾਰ ਭੁਪਿੰਦਰ ਬੱਬਲ ਅਤੇ ਮਨਨ ਭਾਰਦਵਾਜ ਨੇ ਮੋਹਾਲੀ ਵਿਖੇ ਬਾਲੀਵੁੱਡ ਫਿਲਮ ‘ਐਨੀਮਲ’ ਦੀ ਮੇਜ਼ਬਾਨੀ ਕੀਤੀ

ਯੈੱਸ ਪੰਜਾਬ ਚੰਡੀਗੜ੍ਹ, 2 ਦਸੰਬਰ 2023: ਪ੍ਰਸਿੱਧ ਗਾਇਕ ਭੁਪਿੰਦਰ ਬੱਬਲ, ਜਿਨ੍ਹਾਂ ਨੇ ਸਭ ਤੋਂ ਦਮਦਾਰ ਤੇ ਰੌਂਗਟੇ ਖੜ੍ਹੇ ਕਰਨ ਵਾਲਾ ਗੀਤ “ਅਰਜਨ ਵੈਲੀ” ਗਾਇਆ ਅਤੇ ਪ੍ਰਸਿੱਧ ਸੰਗੀਤ ਨਿਰਮਾਤਾ ਮਨਨ ਭਾਰਦਵਾਜ ਨੇ ਪ੍ਰਸਿੱਧ ਕਲਾਕਾਰ ਰਣਬੀਰ ਕਪੂਰ, ਬੌਬੀ...

ਪਿਆਰ ਦੀ ਅਨੋਖੀ ਕਹਾਣੀ ਗੁਰਨਾਮ ਭੁੱਲਰ ਤੇ ਰੂਪੀ ਗਿੱਲ ਦੀ ਫ਼ਿਲਮ ‘ਪਰਿੰਦਾ ਪਾਰ ਗਿਆ’

ਜਿੰਦ ਜਵੰਦਾ ਜੀ ਐਸ ਗੋਗਾ ਪ੍ਰੋਡਕਸ਼ਨਜ਼ ਅਤੇ ਆਰ ਆਰ ਜੀ ਮੋਸ਼ਨ ਪਿਕਚਰਜ਼ ਦੇ ਸਹਿਯੋਗ ਨਾਲ ਬਣੀ ਗਾਇਕ ਤੇ ਨਾਇਕ ਗੁਰਨਾਮ ਭੁੱਲਰ ਤੇ ਅਦਾਕਾਰਾ ਰੂਪੀ ਗਿੱਲ ਦੀ ਜੋੜੀ ਵਾਲੀ ਫ਼ਿਲਮ ‘ਪਰਿੰਦਾ ਪਾਰ ਗਿਆ’ 24 ਨਵੰਬਰ 2023...

ਬੀਰ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਕਈ ਨਾਮੀ ਗਾਇਕਾਂ ਦੀ ਆਵਾਜ਼ ਵਿੱਚ ਸਾਂਝਾ ਕੀਤਾ ਨਵਾਂ ਗ਼ੀਤ ‘ਪੁਰਬ ਮੁਬਾਰਿਕ’

ਯੈੱਸ ਪੰਜਾਬ ਔਕਲੈਂਡ, 24 ਨਵੰਬਰ, 2023 (ਹਰਜਿੰਦਰ ਸਿੰਘ ਬਸਿਆਲਾ) ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ 27 ਨਵੰਬਰ ਨੂੰ ਦੇਸ਼-ਵਿਦੇਸ਼ ’ਚ ਮਨਾਇਆ ਜਾ ਰਿਹਾ ਹੈ। ਹਰ ਸਾਲ ਜਿੱਥੇ ਗੁਰਬਾਣੀ ਦੀਆਂ ਨਵੀਂਆਂ ਐਲਬਮਾਂ ਆਉਂਦੀਆਂ ਹਨ...
spot_img
spot_img

ਸੋਸ਼ਲ ਮੀਡੀਆ

223,717FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...