Monday, May 20, 2024

ਵਾਹਿਗੁਰੂ

spot_img
spot_img

ਅਰਵਿੰਦ ਕੇਜਰੀਵਾਲ ਰਿਹਾਅ; ਸੁਨੀਤਾ ਕੇਜਰੀਵਾਲ ਅਤੇ ਭਗਵੰਤ ਮਾਨ ਸਣੇ ਹੋਰ ਆਗੂਆਂ ਨੇ ਕੀਤਾ ਸਵਾਗਤ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 10 ਮਈ, 2024

ਆਬਕਾਰੀ ਘੋਟਾਲਾ ਮਾਮਲੇ ਵਿੱਚ ਪਿਛਲੇ 40 ਦਿਨਾਂ ਤੋਂ ਨਿਆਇਕ ਹਿਰਾਸਤ ਵਿੱਚ ਕੈਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਲੋਂ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੇ ਜਾਣ ਤੋਂਕੁਝ ਹੀ ਘੰਟਿਆਂ ਬਾਅਦ ਸ਼ੁੱਕਰਵਾਰ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ।

ਜੇਲ੍ਹ ਸੁਪਰਡੈਂਟ ਦੀ ਤਸੱਲੀ ਲਈ 50,000 ਰੁਪਏ ਦੇ ਜ਼ਮਾਨਤ ਬਾਂਡ, ਅਦਾਲਤ ਦੇ ਨਿਰਦੇਸ਼ ਅਨੁਸਾਰ, ਉਨ੍ਹਾਂ ਨੂੰ ਰਿਹਾਅ ਕਰਨ ਤੋਂ ਪਹਿਲਾਂ ਜਮ੍ਹਾਂ ਕਰਵਾਏ ਗਏ।

ਸ੍ਰੀ ਕੇਜਰੀਵਾਲ ਨੂੰ 21 ਮਾਰਚ ਨੂੰ ਦਿੱਲੀ ਆਬਕਾਰੀ ਘੁਟਾਲਾ ਮਾਮਲੇ ਵਿੱਚ ਈ.ਡੀ. ਨੇ ਗ੍ਰਿਫ਼ਤਾਰ ਕੀਤਾ ਸੀ। ਉਹ ਪਿਛਲੇ 40 ਦਿਨਾਂ ਤੋਂ ਤਿਹਾੜ ਦੀ ਜੇਲ੍ਹ ਨੰਬਰ 2 ਵਿੱਚ ਬੰਦ ਸਨ। ਉਹ ਮਾਰਚ 31 ਤਕ ਈ.ਡੀ. ਦੀ ਹਿਰਾਸਤ ਵਿੱਚ ਰਹੇ ਅਤੇ ਫ਼ਿਰ 1 ਅਪ੍ਰੈਲ ਨੂੰ ਉਨ੍ਹਾਂ ਨੂੰ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।

ਸ੍ਰੀ ਕੇਜਰੀਵਾਲ ਦੀ ਧਰਮਪਤਨੀ ਸੁਨੀਤਾ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਸੀਨੀਅਰ ਆਗੂਆਂ ਸੌਰਭ ਭਾਰਦਵਾਜ, ਗੋਪਾਲ ਰਾਏ ਅਤੇ ਆਤਿਸ਼ੀ ਸਮੇਤ ਹੋਰ ਆਗੂ ਅਤੇ ਵਰਕਰ ਰਿਹਾਈ ਮੌਕੇ ਉਨ੍ਹਾਂ ਦਾ ਸਵਾਗਤ ਕਰਨ ਲਈ ਤਿਹਾੜ ਜੇਲ੍ਹ ਦੇ ਬਾਹਰ ਹਾਜ਼ਰ ਸਨ।

ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਆਦੇਸ਼ ਦਿੱਤਾ ਹੈ ਕਿ ਉਨ੍ਹਾਂ ਨੂੰ ਮਿਲੀ ਅੰਤਰਿਮ ਜ਼ਮਾਨਤ ਕੇਵਲ ਪਹਿਲੀ ਜੂਨ ਤਕ ਹੀ ਹੋਵੇਗੀ ਅਤੇ 2 ਜੂਨ ਨੂੰ ਉਨ੍ਹਾਂ ਨੂੰ ਜੇਲ੍ਹ ਅਧਿਕਾਰੀਆਂ ਦੇ ਸਾਹਮਣੇ ਆਤਮ ਸਮਰਪਣ ਕਰਨਾ ਹੋਵੇਗਾ।

ਸ੍ਰੀ ਕੇਜਰੀਵਾਲ ਦੀ ਰਿਹਾਈ ਦੀ ਖੁਸ਼ੀ ਵਿੱਚ ‘ਆਪ’ ਵਰਕਰਾਂ ਨੇ ਉਨ੍ਹਾਂ ਦੀ ਤਸਵੀਰ ਵਾਲੇ ਝੰਡੇ ਲੈ ਕੇ ਨਾਅਰੇਬਾਜ਼ੀ ਕੀਤੀ ਅਤੇ ਮਠਿਆਈਆਂ ਵੰਡੀਆਂ। ਕਈ ਥਾਂਵਾਂ ’ਤੇ ਪਟਾਕੇ ਚਲਾਏ ਗਏ ਅਤੇ ਆਤਿਸ਼ਬਾਜ਼ੀ ਵੀ ਕੀਤੀ ਗਈ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...