Thursday, December 12, 2024
spot_img
spot_img
spot_img

Kendri Punjabi Lekhak Sabha ਵੱਲੋਂ ਆਲਮੀ ਪੰਜਾਬੀ ਕਾਨਫਰੰਸ ਮਾਰਚ ’ਚ; Harbhajan Singh Hundal ਕਾਵਿ ਪੁਰਸਕਾਰ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ
ਚੰਡੀਗੜ੍ਹ, 11 ਦਸੰਬਰ, 2024

Punjabi ਲੇਖਕਾਂ ਦੀ ਸਿਰਮੌਰ ਜਥੇਬੰਦੀ Kendri Punjabi Lekhak Sabha (ਰਜਿ) ਦੀ ਮੇਜ਼ਬਾਨੀ ਹੇਠ ਹੋਣ ਵਾਲੀ ਆਲਮੀ Punjab ਕਾਨਫਰੰਸ ਦੀਆਂ ਤਰੀਕਾਂ ਦਾ ਐਲਾਨ ਅਤੇ ਹੋਰ ਤਿਆਰੀਆਂ ਸਬੰਧੀ ਵਿਚਾਰ ਵਟਾਂਦਰਾ ਸਭਾ ਦੀ ਹੋਈ ਕਾਰਜਕਾਰਨੀ ਦੀ ਇਕੱਤਰਤਾ ਵਿੱਚ ਕੀਤਾ ਗਿਆ।

ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਅਤੇ ਸੀਨੀਅਰ ਮੀਤ ਪ੍ਰਧਾਨ ਡਾ. ਹਰਜਿੰਦਰ ਸਿੰਘ ਅਟਵਾਲ ਦੀ ਅਗਵਾਈ ਵਿਚ ਹੋਈ ਇਸ ਇਕੱਤਰਤਾ ਵਿੱਚ ਜਰਨਲ ਸਕੱਤਰ ਸੁਸ਼ੀਲ ਦੁਸਾਂਝ ਅਤੇ ਦਫਤਰ ਸਕੱਤਰ ਦੀਪ ਦੇਵਿੰਦਰ ਸਿੰਘ ਵਲੋਂ ਪੇਸ਼ ਏਜੰਡਿਆਂ ਦੀ ਰੌਸ਼ਨੀ ਵਿੱਚ ਸਭਾ ਵਲੋਂ ਕਰਵਾਈ ਜਾਣ ਵਾਲੀ ਤਿੰਨ ਰੋਜ਼ਾ ਆਲਮੀ ਪੰਜਾਬੀ ਕਾਨਫਰੰਸ ਮਿਤੀ 7, 8 ਅਤੇ 9 ਮਾਰਚ 2025 ਨੂੰ ਕਰਵਾਏ ਜਾਣ ਦਾ ਫੈਸਲਾ ਕੀਤਾ ਗਿਆ।

ਕਾਨਫਰੰਸ ਦਾ ਆਗਾਜ਼ ਸਆਦਤ ਹਸਨ ਮੰਟੋ, ਲਾਲ ਸਿੰਘ ਦਿਲ, ਗੁਲਜ਼ਾਰ ਮੁਹੰਮਦ ਗੌਰੀਆ, ਸੁਖਜੀਤ ਅਤੇ ਮਾਸਟਰ ਤਰਲੋਚਨ ਵਰਗੇ ਵੱਡੇ ਸਾਹਿਤਕਾਰਾਂ ਦੀ ਕਰਮ ਭੂਮੀ ਸਮਰਾਲਾ ਵਿਖੇ 7 ਮਾਰਚ ਨੂੰ ਹੋਵੇਗਾ ਅਤੇ ਅਗਲੇ ਦੋ ਦਿਨ ਇਹ ਕਾਨਫਰੰਸ ਚੰਡੀਗੜ੍ਹ ਵਿਖੇ ਹੋਵੇਗੀ ਜਿਸ ਵਿੱਚ ਪਾਕਿਸਤਾਨ ਸਮੇਤ ਵਖ ਵਖ ਮੁਲਕਾਂ ਤੋਂ ਪੰਜਾਬੀ ਅਦੀਬ ਹਿੱਸਾ ਲੈਣਗੇ।

ਸਭਾ ਵਲੋਂ ਪਹਿਲਾਂ ਦਿੱਤੇ ਜਾਣ ਵਾਲੇ ਪੁਰਸਕਾਰ ਗਿਆਨੀ ਹੀਰਾ ਸਿੰਘ ਦਰਦ ਜਥੇਬੰਦਕ ਪੁਰਸਕਾਰ, ਡਾ. ਰਵੀ ਰਵਿੰਦਰ ਅਲੋਚਨਾ ਪੁਰਸਕਾਰ ਅਤੇ ਡਾ. ਐਸ. ਤਰਸੇਮ ਸਾਹਿਤ ਸਾਧਨਾ ਪੁਰਸਕਾਰ ਤੋਂ ਇਲਾਵਾ ਹਰਭਜਨ ਸਿੰਘ ਹੁੰਦਲ ਕਾਵਿ ਪੁਰਸਕਾਰ ਸ਼ੁਰੂ ਕਰਨ ਦਾ ਫੈਸਲਾ ਵੀ ਕੀਤਾ ਗਿਆ। ਇਹ ਪੁਰਸਕਾਰ ਸਭਾ ਵਲੋਂ 23 ਫਰਵਰੀ 2025 ਨੂੰ ਕਰਵਾਏ ਜਾਣ ਵਾਲੇ ਡੇੜ੍ਹ ਸਾਲਾ ਜਰਨਲ ਇਜਲਾਸ ਮੌਕੇ ਦਿੱਤੇ ਜਾਣਗੇ।

ਕੇਂਦਰੀ ਸਭਾ ਦੇ ਅਹੁਦੇਦਾਰ ਸੁਰਿੰਦਰਪ੍ਰੀਤ ਘਣੀਆਂ,ਸ਼ੈਲਿੰਦਰਜੀਤ ਰਾਜਨ, ਦਲਜੀਤ ਸਿੰਘ ਸ਼ਾਹੀ, ਬਲਵਿੰਦਰ ਸੰਧੂ, ਮੂਲ ਚੰਦ ਸ਼ਰਮਾ, ਮਖਣ ਕੁਹਾੜ, ਡਾ. ਛਿੰਦਰਪਾਲ, ਯਤਿੰਦਰ ਕੌਰ ਮਾਹਲ, ਜਸਵੀਰ ਰਾਣਾ, ਐਸ. ਨਸੀਮ, ਦੀਪਕ ਸ਼ਰਮਾ ਚਨਾਰਥਲ, ਮਨਜਿੰਦਰ ਧਨੋਆ, ਡਾ. ਦਵਿੰਦਰ ਸੈਫੀ , ਗੁਰਮੀਤ ਬਾਜਵਾ, ਮਨਜੀਤ ਸਿੰਘ ਵਸੀ, ਡਾ. ਲੇਖ ਰਾਜ ਅਤੇ ਹੋਰ ਕਾਰਜਕਾਰਨੀ ਮੈਂਬਰਾਂ ਵਲੋਂ ਕਾਨਫਰੰਸ ਦੀ ਕਾਮਯਾਬੀ ਲਈ ਸਹਿਯੋਗ ਦੀ ਹਾਮੀ ਭਰੀ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ