Saturday, July 6, 2024
spot_img
spot_img
spot_img
spot_img

ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ 5 ਜੁਲਾਈ ਨੂੰ ਚੁਕਾਈ ਜਾਵੇਗੀ ਸਹੁੰ, 4 ਦਿਨ ਦੀ ਪੈਰੋਲ ਮਿਲੀ

ਯੈੱਸ ਪੰਜਾਬ
ਚੰਡੀਗੜ੍ਹ, 3 ਜੁਲਾਈ, 2024:

ਕੌਮੀ ਸੁਰੱਖ਼ਿਆ ਕਾਨੂੰਨ (ਐੱਨ.ਐੱਸ.ਏ.) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅਤੇ ਲੋਕ ਸਭਾ ਹਲਕਾ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਜਿੱਤ ਕੇ ਸੰਸਦ ਮੈਂਬਰ ਬਣੇ ਅੰਮ੍ਰਿਤਪਾਲ ਸਿੰਘ ਨੂੰ 5 ਜੁਲਾਈ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁਕਾਈ ਜਾਵੇਗੀ।

ਲੋਕ ਸਭਾ ਦੇ ਸਪੀਕਰ ਸ੍ਰੀ ਉਮ ਬਿਰਲਾ ਅੰਮ੍ਰਿਤਪਾਲ ਸਿੰਘ ਨੂੰ ਆਪਣੇ ਚੈਂਬਰ ਵਿੱਚ ਸਹੁੰ ਚੁਕਾਉਣਗੇ । ਇਸੇ ਦਿਨ ਦਿੱਲੀ ਦੀ ਜੇਲ੍ਹ ਵਿੱਚ ਬੰਦ ਜੰਮੂ ਕਸ਼ਮੀਰ ਨਾਲ ਸੰਬੰਧਤ ਸੰਸਦ ਮੈਂਬਰ ਇੰਜੀਨੀਅਰ ਰਾਸ਼ਿਦ ਨੂੰ ਵੀ ਸਹੁੰ ਚੁਕਾਈ ਜਾਵੇਗੀ।

ਫ਼ਰੀਦਕੋਟ ਤੋਂ ਅਜ਼ਾਦ ਉਮੀਦਵਾਰ ਵਜੋਂ ਚੁਣੇ ਗਏ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਨੇ ਬੁੱਧਵਾਰ ਨੂੰ ਮੀਡੀਆ ਨੂੰ ਜਾਣਕਾਰੀ ਦਿੱਤੀ ਕਿ ਉਹ ਬੁੱਧਵਾਰ ਸਵੇਰੇ ਸਪੀਕਰ ਓਮ ਬਿਰਲਾ ਨੂੰ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਮਿਲੇ ਸਨ ਅਤੇ ਸਪੀਕਰ ਨੇ ਸੰਸਦ ’ਚ ਉਨ੍ਹਾਂ ਦੇ ਚੈਂਬਰ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਉਣ ਲਈ ਸਹਿਮਤੀ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੇ 5 ਜੁਲਾਈ ਤੋਂ ਚਾਰ ਦਿਨਾਂ ਲਈ ਪੈਰੋਲ ਦਿੱਤੀ ਹੈ। ਸੂਤਰਾਂ ਅਨੁਬਸਾਰ ਪੈਰੋਲ ਦੀ ਇਜਾਜ਼ਤ ਸਿਰਫ਼ ਸਹੁੰ ਚੁੱਕਣਲਈ ਹੀ ਦਿੱਤੀ ਗਈ ਹੈ। ਚਾਰ ਦਿਨ ਦੀ ਪੈਰੋਲ ਇਹ ਯਕੀਨੀ ਬਣਾਉਣ ਲਈ ਦਿੱਤੀ ਗਈ ਹੈ ਕਿ ਜੇਕਰ ਮਿੱਥੇ ਦਿਨ ’ਤੇ ਮੌਤ ਆਉਣ ਜਾਣ ਦੀ ਇਜਾਜ਼ਤ ਨਹੀਂ ਦਿੰਦਾ ਤਾਂ ਇਨ੍ਹਾਂ ਚਾਰ ਦਿਨਾਂ ਵਿੱਚੋਂ ਕਿਸੇ ਵੀ ਦਿਨ ਕਾਰਵਾਈ ਮੁਕੰਮਲ ਕੀਤੀ ਜਾ ਸਕਦੀ ਹੈ।

ਪੰਜਾਬ ਦੇ ਗ੍ਰਹਿ ਸਕੱਤਰ ਨੇ ਅੰਮ੍ਰਿਤਪਾਲ ਸਿੰਘ ਦੀ ਅਪੀਲ ਨੂੰ ਅੱਗੇ ਵਧਾਉਂਦੇ ਹੋਏ ਲੋਕ ਸਭਾ ਸਪੀਕਰ ਨੂੰ ਪੱਤਰ ਲਿਖ਼ਿਆ ਸੀ ਕਿ ਨਵੇਂ ਚੁਣੇ ਸੰਸਦ ਮੈਂਬਰ ਨੂੰ ਸਹੁੰ ਚੁੱਕਣ ਦੀ ਇਜਾਜ਼ਤ ਦਿੱਤੀ ਜਾਵੇ।

ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਨੇ ਖ਼ਡੂਰ ਸਾਹਿਬ ਸੀਟ ਤੋਂ ਆਪਣੇ ਨਜ਼ਦੀਕੀ ਵਿਰੋਧੀ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ 1,97, 120 ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ। ਇਸੇ ਤਰ੍ਹਾਂ ਫ਼ਰੀਦਕੋਟ ਰਾਖ਼ਵੀਂ ਸੀਟ ’ਤੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਾਤਲਾਂ ਵਿੱਚੋਂ ਇੱਕ ਦੇ ਬੇਟੇ ਸਰਬਜੀਤ ਸਿੰਘ ਖ਼ਾਲਸਾ ਨੇ ਆਪਣੇ ਨੇੜਲੇ ਵਿਰੋਧੀ ‘ਆਮ ਆਦਮੀ ਪਾਰਟੀ’ ਦੇ ਉਮੀਦਵਾਰ ਅਤੇ ਕਲਾਕਾਰ ਕਰਮਜੀਤ ਸਿੰਘ ਅਨਮੋਲ ਨੂੰ 70,053 ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ।

- Advertisment -spot_img

ਅਹਿਮ ਖ਼ਬਰਾਂ